Chandigarh News: ਸੂਬੇ ਵਿੱਚ ਵਿਰੋਧੀ ਧਿਰ ਦੇ ਲੀਡਰ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਹੈ ਕਿ ਨੌਂ ਮਹੀਨਿਆਂ ਵਿੱਚ ਹੀ ਮੁੱਖ ਮੰਤਰੀ ਭਗਵੰਤ ਮਾਨ ਲੋਕਾਂ ਦਾ ਭਰੋਸਾ ਗੁਆ ਚੁੱਕੇ ਹਨ। ਉਨ੍ਹਾਂ ਕਿਹਾ ਕਿ ‘ਆਪ’ ਨੇ ਆਪਣਾ ਇੱਕ ਵੀ ਵਾਅਦਾ ਪੂਰਾ ਨਹੀਂ ਕੀਤਾ ਹੈ। ਬਾਜਵਾ ਨੇ ਕਿਹਾ ਕਿ ਸੂਬੇ ਵਿੱਚ ਬਦਤਰ ਹੋਈ ਅਮਨ-ਕਾਨੂੰਨ ਵਿਵਸਥਾ ਦਰਸਾਉਂਦੀ ਹੈ ਕਿ ਮੁੱਖ ਮੰਤਰੀ ਸੂਬਾ ਚਲਾਉਣ ਵਿੱਚ ਨਾਕਾਮ ਸਾਬਤ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਹਾਲੇ ਤੱਕ ਸਨਅਤੀ ਨੀਤੀ ਨਹੀਂ ਬਣਾਈ ਗਈ, ਜਿਸ ਕਾਰਨ ਸੂਬੇ ਵਿੱਚ ਨਵਾਂ ਨਿਵੇਸ਼ ਰੁਕਿਆ ਹੋਇਆ ਹੈ।


ਦੱਸ ਦਈਏ ਕਿ ਪੰਜਾਬ ਪਹੁੰਚ ਰਹੀ ‘ਭਾਰਤ ਜੋੜੋ ਯਾਤਰਾ’ ਲਈ ਕਾਂਗਰਸੀ ਲੀਡਰ ਤਿਆਰੀਆਂ ਵਿੱਚ ਜੁੱਟ ਗਏ ਹਨ। ਕਾਂਗਰਸ ਇਸ ਯਾਤਰਾ ਦੌਰਾਨ ਕੇਂਦਰ ਵਿਚਲੀ ਬੀਜੇਪੀ ਸਰਕਾਰ ਦੇ ਨਾਲ ਹੀ ਪੰਜਾਬ ਦੀ 'ਆਪ' ਸਰਕਾਰ ਨੂੰ ਨਿਸ਼ਾਨਾ ਬਣਾਏਗੀ। ਇਸ ਬਾਰੇ ਬਾਜਵਾ ਨੇ ਕਿਹਾ ਹੈ ਕਿ ਕਾਂਗਰਸੀ ਨੇਤਾ ਰਾਹੁਲ ਗਾਂਧੀ ਵੱਲੋਂ ਸ਼ੁਰੂ ਕੀਤੀ ਗਈ ‘ਭਾਰਤ ਜੋੜੋ ਯਾਤਰਾ’ 11 ਜਨਵਰੀ ਨੂੰ ਸ਼ੰਭੂ ਬੈਰੀਅਰ ਰਾਹੀਂ ਪੰਜਾਬ ਵਿੱਚ ਦਾਖਲ ਹੋਵੇਗੀ ਤੇ 12 ਜਨਵਰੀ ਨੂੰ ਇਤਿਹਾਸਕ ਸ਼ਹਿਰ ਫਤਹਿਗੜ੍ਹ ਸਾਹਿਬ ਤੋਂ ਇਹ ਯਾਤਰਾ ਸ਼ੁਰੂ ਕੀਤੀ ਜਾਵੇਗੀ।


ਕਾਂਗਰਸੀ ਆਗੂ ਦੀਪਇੰਦਰ ਸਿੰਘ ਢਿੱਲੋਂ ਦੀ ਅਗਵਾਈ ਹੇਠ ਯਾਤਰਾ ਨੂੰ ਸਫ਼ਲ ਬਣਾਉਣ ਲਈ ਜ਼ੀਰਕਪੁਰ ਵਿਖੇ ਰੱਖੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਬਾਜਵਾ ਨੇ ਕਿਹਾ ਕਿ ਸ਼ੰਭੂ ਬੈਰੀਅਰ ’ਤੇ ਯਾਤਰਾ ਦਾ ਪੰਜਾਬ ਕਾਂਗਰਸ ਵੱਲੋਂ ਭਰਵਾਂ ਸਵਾਗਤ ਕੀਤਾ ਜਾਵੇਗਾ ਤੇ ‘ਭਾਰਤ ਜੋੜੋ ਯਾਤਰਾ’ 9 ਦਿਨ ਪੰਜਾਬ ਵਿੱਚ ਰਹੇਗੀ। ਇਸ ਉਪਰੰਤ 20 ਜਨਵਰੀ ਨੂੰ ਪਠਾਨਕੋਟ ਹੁੰਦੀ ਹੋਈ ਇਹ ਯਾਤਰਾ ਜੰਮੂ ਕਸ਼ਮੀਰ ਵਿੱਚ ਦਾਖ਼ਲ ਹੋਵੇਗੀ। ਉਨ੍ਹਾਂ ਕੇਂਦਰ ’ਤੇ ਨਿਸ਼ਾਨਾ ਸੇਧਦਿਆਂ ਕਿਹਾ ਕਿ ਕਰੋਨਾ ਦਾ ਡਰ ਦਿਖਾ ਕੇ ਸਰਕਾਰ ਯਾਤਰਾ ਨੂੰ ਵਿਚਾਲੇ ਰੋਕਣਾ ਚਾਹੁੰਦੀ ਹੈ ਪਰ ਇਹ ਮਨਸੂਬੇ ਕਦੇ ਕਾਮਯਾਬ ਨਹੀਂ ਹੋਣਗੇ।


ਇਹ ਵੀ ਪੜ੍ਹੋ: Chandigarh News: ਨਵੇਂ ਸਾਲ ਦੀ ਆਮਦ 'ਤੇ ਦਿੱਸਿਆ ਚੰਡੀਗੜ੍ਹ ਪੁਲਿਸ ਦਾ ਜਲਵਾ, 2000 ਪੁਲਿਸ ਮੁਲਾਜ਼ਮਾਂ ਦਾ ਐਕਸ਼ਨ


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੌਲੋ ਕਰ ਸਕਦੇ ਹੋ।