ਪੜਚੋਲ ਕਰੋ

Punjab News : CM ਭਗਵੰਤ ਮਾਨ ਨੇ ਖਾਨਗੀ ਤਕਸੀਮ ਦਰਜ ਕਰਨ ਦੀ ਪ੍ਰਕਿਰਿਆ ਨੂੰ ਹੋਰ ਸੁਚਾਰੂ ਬਣਾਉਣ ਲਈ ਲਾਂਚ ਕੀਤੀ ਵੈੱਬਸਾਈਟ

Punjab News : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਮਾਲ ਵਿਭਾਗ ਦੇ ਕੰਮਕਾਜ ਨੂੰ ਡਿਜੀਟਲ ਕਰਕੇ ਸੂਬੇ ਦੇ ਨਾਗਰਿਕਾਂ ਦੀ ਸਹੂਲਤ ਲਈ ਮਹੱਤਵਪੂਰਨ ਫੈਸਲਾ ਲੈਂਦਿਆਂ ਅੱਜ ਖਾਨਗੀ ਤਕਸੀਮ (ਜ਼ਮੀਨ ਜਾਇਦਾਦ ਦੀ ਵੰਡ) ਨੂੰ ਦਰਜ ਕਰਨ ਦੀ ਪ੍ਰਕਿਰਿਆ ਨੂੰ ਹੋਰ ਸੁਚਾਰੂ ਬਣਾਉਣ ਲਈ ਵੈੱਬਸਾਈਟ ਲਾਂਚ ਕੀਤੀ।

ਵੈੱਬਸਾਈਟ https://eservices.punjab.gov.in ਨੂੰ ਲਾਂਚ ਕਰਦੇ ਹੋਏ ਮੁੱਖ ਮੰਤਰੀ ਨੇ ਇਸ ਨੂੰ ਸੂਬੇ ਦੇ ਵਸਨੀਕਾਂ ਦੀ ਸਹੂਲਤ ਲਈ ਇਕ ਕ੍ਰਾਂਤੀਕਾਰੀ ਫੈਸਲਾ ਦੱਸਿਆ, ਜਿਸ ਨਾਲ ਖਾਨਗੀ ਤਕਸੀਮ ਨੂੰ ਦਰਜ ਕਰਨ ਦੀ ਪ੍ਰਕਿਰਿਆ ਨੂੰ ਹੋਰ ਸੁਚਾਰੂ ਬਣਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਵੈੱਬਸਾਈਟ ਰਾਹੀਂ ਖਾਨਗੀ ਤਕਸੀਮ ਲਈ ਲੋਕਾਂ ਦੀਆਂ ਅਰਜ਼ੀਆਂ ਇਕ ਕਲਿੱਕ ਰਾਹੀਂ ਆਸਾਨੀ ਨਾਲ ਜਮ੍ਹਾਂ ਹੋ ਸਕਣਗੀਆਂ। ਭਗਵੰਤ ਮਾਨ ਨੇ ਦੱਸਿਆ ਕਿ ਨਾਗਰਿਕ ਇਸ ਵੈੱਬਸਾਈਟ `ਤੇ ਆਪਣਾ ਨਾਮ, ਪਿਤਾ/ਪਤੀ ਦਾ ਨਾਮ, ਪਿੰਡ ਦਾ ਨਾਮ, ਸਬ-ਤਹਿਸੀਲ/ਤਹਿਸੀਲ, ਜ਼ਿਲ੍ਹਾ, ਖਾਤਾ ਅਤੇ ਖੇਵਟ ਨੰਬਰ ਦੇ ਵੇਰਵਿਆਂ ਸਮੇਤ ਅਰਜ਼ੀ ਦੇ ਕੇ ਅਪਲਾਈ ਕਰ ਸਕਦੇ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਬਿਨੈਕਾਰ ਨੂੰ ਜ਼ਮੀਨ ਦੇ ਸਾਰੇ ਹਿੱਸੇਦਾਰਾਂ ਦੁਆਰਾ ਦਸਤਖਤ ਕੀਤਾ ਪ੍ਰਸਤਾਵਿਤ ਵੰਡ ਦਾ ਇਕ ਮੈਮੋਰੰਡਮ ਅਤੇ ਜ਼ਮੀਨ ਦੀ ਵੰਡ ਨੂੰ ਦਰਸਾਉਂਦਾ ਫੀਲਡ ਮੈਪ ਵੀ ਸੌਂਪਣਾ ਹੋਵੇਗਾ। ਭਗਵੰਤ ਮਾਨ ਨੇ ਦੱਸਿਆ ਕਿ ਸਬੰਧਤ ਸਰਕਲ ਮਾਲ ਅਫ਼ਸਰ ਵੱਲੋਂ ਕਾਰਵਾਈ ਕਰਨ ਉਪਰੰਤ ਇਹ ਆਨਲਾਈਨ ਅਰਜ਼ੀਆਂ ਕਾਨੂੰਨਗੋ ਇੰਚਾਰਜ ਅਤੇ ਫਿਰ ਸਬੰਧਤ ਪਟਵਾਰੀ ਨੂੰ ਭੇਜੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਮਾਲ ਰਿਕਾਰਡ ਨਾਲ ਮੈਮੋਰੰਡਮ ਦੇ ਸਾਰੇ ਤੱਥਾਂ ਦੀ ਤਸਦੀਕ ਕਰਨ ਤੋਂ ਬਾਅਦ, ਪਟਵਾਰੀ ਸਬੰਧਤ ਧਿਰਾਂ ਨੂੰ ਕਾਰਵਾਈ ਲਈ ਨਿੱਜੀ ਤੌਰ `ਤੇ ਹਾਜ਼ਰ ਹੋਣ ਅਤੇ ਇੰਤਕਾਲ ਦਰਜ ਕਰਨ ਲਈ ਬੁਲਾਵੇਗਾ।

ਮੁੱਖ ਮੰਤਰੀ ਨੇ ਕਿਹਾ ਕਿ ਇੰਤਕਾਲ ਦਰਜ ਕਰਨ ਤੋਂ ਬਾਅਦ ਸਬੰਧਤ ਪਟਵਾਰੀ ਇਸ ਨੂੰ ਤਸਦੀਕ ਲਈ ਕਾਨੂੰਨਗੋ ਕੋਲ ਪੇਸ਼ ਕਰਨਗੇ ਅਤੇ ਫਿਰ ਅੰਤਿਮ ਹੁਕਮਾਂ ਲਈ ਸਬੰਧਤ ਸੀਆਰਓ (ਸਹਾਇਕ ਕੁਲੈਕਟਰ ਗ੍ਰੇਡ-2) ਅੱਗੇ ਪੇਸ਼ ਕਰਨਗੇ। ਭਗਵੰਤ ਮਾਨ ਨੇ ਕਿਹਾ ਕਿ ਇੰਤਕਾਲ ਦੀ ਤਸਦੀਕ ਕਰਨ ਤੋਂ ਬਾਅਦ ਹਰੇਕ ਅਰਜ਼ੀ ਲਈ ਪੋਰਟਲ `ਤੇ ਸੰਖੇਪ ਆਰਡਰ ਦਰਜ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਹ ਨਾਗਰਿਕ ਕੇਂਦਰਿਤ ਪਹਿਲਕਦਮੀ ਹੱਦਬੰਦੀ ਦੀ ਪ੍ਰਕਿਰਿਆ ਨੂੰ ਸਰਲ ਬਣਾਉਣ ਵਿੱਚ ਅਹਿਮ ਸਾਬਤ ਹੋਵੇਗੀ ਅਤੇ ਇਸ ਨਾਲ ਵਿਵਾਦਾਂ ਦਾ ਨਿਪਟਾਰਾ ਆਪਸੀ ਸਹਿਮਤੀ ਨਾਲ ਕੀਤਾ ਜਾ ਸਕੇਗਾ। ਭਗਵੰਤ ਮਾਨ ਨੇ ਅੱਗੇ ਕਿਹਾ ਕਿ ਇਹ ਪ੍ਰਕਿਰਿਆ ਸੁਖਾਲੇ ਢੰਗ ਨਾਲ ਜ਼ਮੀਨ ਦੀ ਖਰੀਦ-ਵੇਚ ਤੋਂ ਇਲਾਵਾ ਫਸਲਾਂ ਦੇ ਨੁਕਸਾਨ ਦਾ ਮੁਆਵਜ਼ਾ ਪ੍ਰਾਪਤ ਕਰਨ ਅਤੇ ਜਮ੍ਹਾਂਬੰਦੀ ਦੀ ਨਕਲ ਆਸਾਨੀ ਨਾਲ ਪ੍ਰਾਪਤ ਕਰਨ ਲਈ ਸਹਾਈ ਸਿੱਧ ਹੋਵੇਗੀ।

ਟਾਪ ਹੈਡਲਾਈਨ

Chandigarh News: ਹਾਈ ਅਲਰਟ 'ਤੇ ਚੰਡੀਗੜ੍ਹ, ਤਾਜ ਹੋਟਲ 'ਚ ਬੰਬ ਹੋਣ ਦੀ ਸੂਚਨਾ, ਪੁਲਿਸ ਨੇ ਘੇਰਿਆ ਇਲਾਕਾ, ਡਮੀ ਬੰਬ ਮਿਲਣ ਤੇ ਮੱਚਿਆ ਹੜਕੰਪ...
ਹਾਈ ਅਲਰਟ 'ਤੇ ਚੰਡੀਗੜ੍ਹ, ਤਾਜ ਹੋਟਲ 'ਚ ਬੰਬ ਹੋਣ ਦੀ ਸੂਚਨਾ, ਪੁਲਿਸ ਨੇ ਘੇਰਿਆ ਇਲਾਕਾ, ਡਮੀ ਬੰਬ ਮਿਲਣ ਤੇ ਮੱਚਿਆ ਹੜਕੰਪ...
Punjab News: ਪੰਜਾਬ ਤੋਂ ਮੰਦਭਾਗੀ ਖਬਰ, ਸੰਤਾਨ ਨਾ ਹੋਣ ਤੇ ਪਤੀ-ਪਤਨੀ ਨੇ ਜੀਵਨ ਲੀਲ੍ਹਾ ਕੀਤੀ ਸਮਾਪਤ, ਘਰ ਚ ਲਟਕਦੀਆਂ ਮਿਲੀਆਂ ਲਾਸ਼ਾਂ...
ਪੰਜਾਬ ਤੋਂ ਮੰਦਭਾਗੀ ਖਬਰ, ਸੰਤਾਨ ਨਾ ਹੋਣ ਤੇ ਪਤੀ-ਪਤਨੀ ਨੇ ਜੀਵਨ ਲੀਲ੍ਹਾ ਕੀਤੀ ਸਮਾਪਤ, ਘਰ ਚ ਲਟਕਦੀਆਂ ਮਿਲੀਆਂ ਲਾਸ਼ਾਂ...
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਹੈੱਡਮਾਸਟਰ ਦਾ ਬੇਰਹਿਮੀ ਨਾਲ ਕਤਲ, ਬਦਮਾਸ਼ਾਂ ਨੇ ਕੁਹਾੜੀ ਅਤੇ ਕਿਰਚ ਨਾਲ ਬੁਰੀ ਤਰ੍ਹਾਂ ਵੱਢਿਆ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਹੈੱਡਮਾਸਟਰ ਦਾ ਬੇਰਹਿਮੀ ਨਾਲ ਕਤਲ, ਬਦਮਾਸ਼ਾਂ ਨੇ ਕੁਹਾੜੀ ਅਤੇ ਕਿਰਚ ਨਾਲ ਬੁਰੀ ਤਰ੍ਹਾਂ ਵੱਢਿਆ...
Punjab Weather: ਪੰਜਾਬ 'ਚ ਛਮ-ਛਮ ਵਰ੍ਹੇਗਾ ਮੀਂਹ, ਚੰਡੀਗੜ੍ਹ 'ਚ ਬੱਦਲਵਾਈ ਰਹੇਗੀ, ਇਨ੍ਹਾਂ ਇਲਾਕਿਆਂ 'ਚ ਗਰਜ-ਬਿਜਲੀ ਡਿੱਗਣ ਦਾ ਅਲਰਟ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
ਪੰਜਾਬ 'ਚ ਛਮ-ਛਮ ਵਰ੍ਹੇਗਾ ਮੀਂਹ, ਚੰਡੀਗੜ੍ਹ 'ਚ ਬੱਦਲਵਾਈ ਰਹੇਗੀ, ਇਨ੍ਹਾਂ ਇਲਾਕਿਆਂ 'ਚ ਗਰਜ-ਬਿਜਲੀ ਡਿੱਗਣ ਦਾ ਅਲਰਟ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Alanna Panday ਦੂਜੀ ਵਾਰ ਮਾਂ ਬਣਨ ਵਾਲੀ ਹੈ , ਪ੍ਰੈਗਨੈਂਸੀ ਕਿੱਟ ਦੇਖ ਕੇ ਝੂਮ ਉੱਠੀ, ਪਤੀ ਨਾਲ ਕੀਤਾ Liplock
Alanna Panday ਦੂਜੀ ਵਾਰ ਮਾਂ ਬਣਨ ਵਾਲੀ ਹੈ , ਪ੍ਰੈਗਨੈਂਸੀ ਕਿੱਟ ਦੇਖ ਕੇ ਝੂਮ ਉੱਠੀ, ਪਤੀ ਨਾਲ ਕੀਤਾ Liplock
 Stress ਦਾ ਮੁੰਡਿਆਂ ਦੀ Sexual Health 'ਤੇ ਪੈਂਦਾ ਹੈ ਵੱਡਾ ਅਸਰ, ਜਾਣੋ ਕਿਵੇਂ
 Stress ਦਾ ਮੁੰਡਿਆਂ ਦੀ Sexual Health 'ਤੇ ਪੈਂਦਾ ਹੈ ਵੱਡਾ ਅਸਰ, ਜਾਣੋ ਕਿਵੇਂ
Masturbation Side Effects : ਕੀ ਵਾਰ-ਵਾਰ Masturbation ਨਾਲ ਸਿਹਤ ਨੂੰ ਨੁਕਸਾਨ ਹੁੰਦਾ ਹੈ ?
Masturbation Side Effects : ਕੀ ਵਾਰ-ਵਾਰ Masturbation ਨਾਲ ਸਿਹਤ ਨੂੰ ਨੁਕਸਾਨ ਹੁੰਦਾ ਹੈ ?
Women Health Tips : ਔਰਤਾਂ ਨੂੰ ਮਰਦਾਂ ਨਾਲੋਂ ਜ਼ਿਆਦਾ ਨੀਂਦ ਦੀ ਲੋੜ ਕਿਉਂ ਹੁੰਦੀ ਹੈ ? ਜਾਣੋ ਵਜ੍ਹਾ
Women Health Tips : ਔਰਤਾਂ ਨੂੰ ਮਰਦਾਂ ਨਾਲੋਂ ਜ਼ਿਆਦਾ ਨੀਂਦ ਦੀ ਲੋੜ ਕਿਉਂ ਹੁੰਦੀ ਹੈ ? ਜਾਣੋ ਵਜ੍ਹਾ
Mohali News : ਰੱਖੜੀ ਖਰੀਦਣ ਜਾ ਰਹੀ ਬੱਚੀ ਨਾਲ ਰਸਤੇ 'ਚ ਵਾਪਰਿਆ ਹਾਦਸਾ , ਪੈ ਗਿਆ ਚੀਕ-ਚਿਹਾੜਾ
Mohali News : ਰੱਖੜੀ ਖਰੀਦਣ ਜਾ ਰਹੀ ਬੱਚੀ ਨਾਲ ਰਸਤੇ 'ਚ ਵਾਪਰਿਆ ਹਾਦਸਾ , ਪੈ ਗਿਆ ਚੀਕ-ਚਿਹਾੜਾ
Cheapest Flight Tickets :  ਹਵਾਈ ਸਫ਼ਰ ਕਰਨ ਵਾਲਿਆਂ ਲਈ ਖੁਸ਼ਖਬਰੀ! ਇਸ ਹਫ਼ਤੇ ਇਨ੍ਹਾਂ ਰੂਟਾਂ 'ਤੇ ਮਿਲਣਗੀਆਂ ਸਸਤੀਆਂ ਟਿਕਟਾਂ
Cheapest Flight Tickets :  ਹਵਾਈ ਸਫ਼ਰ ਕਰਨ ਵਾਲਿਆਂ ਲਈ ਖੁਸ਼ਖਬਰੀ! ਇਸ ਹਫ਼ਤੇ ਇਨ੍ਹਾਂ ਰੂਟਾਂ 'ਤੇ ਮਿਲਣਗੀਆਂ ਸਸਤੀਆਂ ਟਿਕਟਾਂ
Relationship Possessiveness : ਰਿਸ਼ਤਾ ਬਣਦੇ ਹੀ ਕੁੜੀਆਂ ਕਿਉਂ ਹੋ ਜਾਂਦੀਆਂ ਹਨ ਪਜ਼ੈਸਿਵ? ਸਮਝੋ ਇਸ ਦੇ ਪਿੱਛੇ ਦਾ ਕਾਰਨ 
Relationship Possessiveness : ਰਿਸ਼ਤਾ ਬਣਦੇ ਹੀ ਕੁੜੀਆਂ ਕਿਉਂ ਹੋ ਜਾਂਦੀਆਂ ਹਨ ਪਜ਼ੈਸਿਵ? ਸਮਝੋ ਇਸ ਦੇ ਪਿੱਛੇ ਦਾ ਕਾਰਨ 
School Holiday : ਸਕੂਲ ਜਾਣ ਵਾਲੇ ਬੱਚਿਆਂ ਲਈ ਵੱਡੀ ਖ਼ਬਰ ! ਅੱਜ ਕਈ ਥਾਵਾਂ ’ਤੇ ਛੁੱਟੀ
School Holiday : ਸਕੂਲ ਜਾਣ ਵਾਲੇ ਬੱਚਿਆਂ ਲਈ ਵੱਡੀ ਖ਼ਬਰ ! ਅੱਜ ਕਈ ਥਾਵਾਂ ’ਤੇ ਛੁੱਟੀ
Embed widget