ਪੜਚੋਲ ਕਰੋ

ਕਰਨਾਟਕ ਰੈਲੀ 'ਚ ਬੋਲੇ ਸੀਐਮ ਭਗਵੰਤ ਮਾਨ , ਕਿਹਾ -ਭ੍ਰਿਸ਼ਟਾਚਾਰ ਖਤਮ ਕਰਨ ਲਈ ਇੱਕ ਵਾਰ ਝਾੜੂ ਚਲਾਉਣਾ ਪਵੇਗਾ

Chandigarh News : ਕਰਨਾਟਕ ਵਿੱਚ ਇੱਕ ਰੈਲੀ ਨੂੰ ਸੰਬੋਧਨ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਕਰਨਾਟਕ ਵਿੱਚ ਭਾਜਪਾ, ਕਾਂਗਰਸ ਅਤੇ ਜੇਡੀਐਸ ਨੇ ਬਹੁਤ ਭ੍ਰਿਸ਼ਟਾਚਾਰ ਕੀਤਾ। ਇਨ੍ਹਾਂ ਲੋਕਾਂ ਨੇ ਜਨਤਾ ਦੇ ਪੈਸੇ ਨਾਲ ਆਪਣੇ ਘਰ ਭਰ ਲਏ ਹਨ। ਉਨ੍ਹਾਂ ਲੋਕਾਂ ਨੂੰ ਆਮ

Chandigarh News : ਕਰਨਾਟਕ ਵਿੱਚ ਇੱਕ ਰੈਲੀ ਨੂੰ ਸੰਬੋਧਨ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਕਰਨਾਟਕ ਵਿੱਚ ਭਾਜਪਾ, ਕਾਂਗਰਸ ਅਤੇ ਜੇਡੀਐਸ ਨੇ ਬਹੁਤ ਭ੍ਰਿਸ਼ਟਾਚਾਰ ਕੀਤਾ। ਇਨ੍ਹਾਂ ਲੋਕਾਂ ਨੇ ਜਨਤਾ ਦੇ ਪੈਸੇ ਨਾਲ ਆਪਣੇ ਘਰ ਭਰ ਲਏ ਹਨ। ਉਨ੍ਹਾਂ ਲੋਕਾਂ ਨੂੰ ਆਮ ਆਦਮੀ ਪਾਰਟੀ ਦਾ ਸਾਥ ਦੇਣ ਦੀ ਅਪੀਲ ਕਰਦਿਆਂ ਕਿਹਾ ਕਿ ਭ੍ਰਿਸ਼ਟਾਚਾਰ ਨੂੰ ਖਤਮ ਕਰਨ ਲਈ ਇੱਕ ਵਾਰ ਝਾੜੂ ਚਲਾਉਣਾ ਪਵੇਗਾ ਅਤੇ ਆਮ ਆਦਮੀ ਪਾਰਟੀ ਨੂੰ ਇੱਕ ਮੌਕਾ ਦੇਣਾ ਪਵੇਗਾ। ਵਿਰੋਧੀ ਪਾਰਟੀਆਂ 'ਤੇ ਤਿੱਖੇ ਹਮਲੇ ਕਰਦਿਆਂ ਮਾਨ ਨੇ ਕਿਹਾ ਕਿ ਭਾਜਪਾ, ਕਾਂਗਰਸ ਅਤੇ ਜੇਡੀਐਸ ਸਭ ਚੋਰ ਹਨ, ਇਨ੍ਹਾਂ ਨੂੰ ਸੱਤਾ ਤੋਂ ਬਾਹਰ ਕਰੋ।

ਮਾਨ ਨੇ ਆਪਣੀ ਸਰਕਾਰ ਦੇ ਕੰਮਾਂ ਨੂੰ ਗਿਣਾਉਂਦਿਆਂ ਕਿਹਾ ਕਿ ਪੰਜਾਬ ਵਿੱਚ ਇੱਕ ਸਾਲ ਦੇ ਅੰਦਰ ਅਸੀਂ 27 ਹਜ਼ਾਰ ਤੋਂ ਵੱਧ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਹਨ ਅਤੇ 28 ਹਜ਼ਾਰ ਦੇ ਕਰੀਬ ਕੱਚੇ ਮੁਲਾਜ਼ਮਾਂ ਨੂੰ ਪੱਕਾ ਕੀਤਾ ਹੈ। ਇਸ ਤੋਂ ਇਲਾਵਾ ਪੁਰਾਣੀ ਪੈਨਸ਼ਨ ਸਕੀਮ ਵੀ ਲਾਗੂ ਕੀਤੀ। ਪੰਜਾਬ ਵਿੱਚ ਅਸੀਂ ਕਿਸਾਨਾਂ ਲਈ ਵੀ ਬਹੁਤ ਕੰਮ ਕੀਤਾ ਹੈ। ਗੰਨਾ ਕਿਸਾਨਾਂ ਦੀ ਸਹੂਲਤ ਲਈ ਅਸੀਂ ਗੰਨੇ ਦੀ ਕੀਮਤ 380 ਰੁਪਏ ਪ੍ਰਤੀ ਕੁਇੰਟਲ ਕਰ ਦਿੱਤੀ ਹੈ। ਦੂਜੇ ਪਾਸੇ ਪਿਛਲੀਆਂ ਸਰਕਾਰਾਂ ਬਹੁਤ ਘੱਟ ਪੈਸੇ ਦਿੰਦੀਆਂ ਸਨ ਅਤੇ ਸਮੇਂ ਸਿਰ ਭੁਗਤਾਨ ਵੀ ਨਹੀਂ ਸਨ ਕਰਦੀਆਂ।
 
ਇਹ ਵੀ ਪੜ੍ਹੋ : ਮਨਕੀਰਤ ਔਲਖ ਨੂੰ ਐਨਆਈਏ ਨੇ ਦੁਬਈ ਜਾਣ ਤੋਂ ਰੋਕਿਆ, ਸਿੱਧੂ ਮੂਸੇਵਾਲਾ ਦੇ ਕਤਲ ਨਾਲ ਜੁੜਿਆ ਹੈ ਮਾਮਲਾ

 ਉਨ੍ਹਾਂ ਕਿਹਾ ਕਿ ਕਰਨਾਟਕ ਵਿੱਚ ਕਿਸਾਨ ਖੁਦਕੁਸ਼ੀਆਂ ਕਰ ਰਹੇ ਹਨ ਅਤੇ ਨੌਜਵਾਨ ਬੇਰੁਜ਼ਗਾਰੀ ਦੀ ਮਾਰ ਝੱਲ ਰਹੇ ਹਨ।  ਪਰ ਕਰਨਾਟਕ ਦੀ ਭਾਜਪਾ ਸਰਕਾਰ ਨੂੰ ਉਨ੍ਹਾਂ ਦੀ ਕੋਈ ਪ੍ਰਵਾਹ ਨਹੀਂ ਹੈ। ਮਾਨ ਨੇ ਲੋਕਾਂ ਨੂੰ ਭਰੋਸਾ ਦਿਵਾਇਆ ਕਿ ਆਮ ਆਦਮੀ ਪਾਰਟੀ ਕਿਸਾਨਾਂ ਦੀਆਂ ਸਮੱਸਿਆਵਾਂ ਦਾ ਹੱਲ ਕਰੇਗੀ।ਅਸੀਂ ਸੂਬੇ 'ਚ ਸਾਫ-ਸੁਥਰੀ ਅਤੇ ਭ੍ਰਿਸ਼ਟਾਚਾਰ ਮੁਕਤ ਸਰਕਾਰ ਲਿਆਵਾਂਗੇ। ਮੁਫ਼ਤ ਬਿਜਲੀ ਦੇਵਾਂਗੇ, ਬੇਰੁਜ਼ਗਾਰੀ ਦੂਰ ਕਰਾਂਗੇ ਅਤੇ ਉਦਯੋਗਾਂ ਦੀ ਸਥਾਪਨਾ ਲਈ ਠੋਸ ਕਦਮ ਚੁੱਕੇ ਜਾਣਗੇ।
 
 
ਮਾਨ ਨੇ ਕਿਹਾ ਕਿ ਸਾਨੂੰ ਆਪਣੇ ਪੁਰਖਿਆਂ ਦੀ ਸ਼ਹਾਦਤ ਨੂੰ ਵਿਅਰਥ ਨਹੀਂ ਜਾਣ ਦੇਣਾ। ਸਾਡੇ ਪੁਰਖਿਆਂ ਨੇ ਦੇਸ਼ ਦੀ ਆਜ਼ਾਦੀ ਲਈ ਸ਼ਹਾਦਤਾਂ ਦਿੱਤੀਆਂ ਹਨ। ਅਸੀਂ ਇਸ ਆਜ਼ਾਦੀ ਨੂੰ ਇੱਕ ਜਾਂ ਦੋ ਪਰਿਵਾਰਾਂ ਦੇ ਹਵਾਲੇ ਨਹੀਂ ਹੋਣ ਦੇਵਾਂਗੇ। ਇਹ ਦੇਸ਼ ਕਿਸੇ ਦੇ ਬਾਪ ਦੀ ਜਾਇਦਾਦ ਨਹੀਂ ਹੈ। ਇਹ 135 ਕਰੋੜ ਲੋਕਾਂ ਦਾ ਦੇਸ਼ ਹੈ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਅੰਮ੍ਰਿਤਪਾਲ ਸਿੰਘ ਅਤੇ ਗੈਂਗਸਟਰ ਅਰਸ਼ ਡੱਲਾ 'ਤੇ ਲੱਗਿਆ UAPA, ਇਸ ਕਤਲ ਕਾਂਡ 'ਚ ਸੀ ਸ਼ਾਮਲ...
Punjab News: ਅੰਮ੍ਰਿਤਪਾਲ ਸਿੰਘ ਅਤੇ ਗੈਂਗਸਟਰ ਅਰਸ਼ ਡੱਲਾ 'ਤੇ ਲੱਗਿਆ UAPA, ਇਸ ਕਤਲ ਕਾਂਡ 'ਚ ਸੀ ਸ਼ਾਮਲ...
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 09-01-2025
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 09-01-2025
Punjab News: ਪੰਜਾਬੀਆਂ ਨੂੰ ਮਿਲੇਗਾ 25000 ਰੁਪਏ ਦਾ ਇਨਾਮ, ਇੰਝ ਕਰ ਸਕਦੇ ਹੋ ਹਾਸਿਲ 
Punjab News: ਪੰਜਾਬੀਆਂ ਨੂੰ ਮਿਲੇਗਾ 25000 ਰੁਪਏ ਦਾ ਇਨਾਮ, ਇੰਝ ਕਰ ਸਕਦੇ ਹੋ ਹਾਸਿਲ 
Punjab News: ਅਲਰਟ 'ਤੇ ਪੰਜਾਬ ਸਿਹਤ ਵਿਭਾਗ, ਦੇਸ਼ 'ਚ ਫੈਲ ਰਹੀ ਜਾਨਲੇਵਾ ਬਿਮਾਰੀ ਨੂੰ ਲੈ ਹਦਾਇਤਾਂ ਜਾਰੀ
Punjab News: ਅਲਰਟ 'ਤੇ ਪੰਜਾਬ ਸਿਹਤ ਵਿਭਾਗ, ਦੇਸ਼ 'ਚ ਫੈਲ ਰਹੀ ਜਾਨਲੇਵਾ ਬਿਮਾਰੀ ਨੂੰ ਲੈ ਹਦਾਇਤਾਂ ਜਾਰੀ
Advertisement
ABP Premium

ਵੀਡੀਓਜ਼

Akali dal| Sukhbir Badal | ਸੁਖਬੀਰ ਬਾਦਲ ਦਾ ਅਸਤੀਫ਼ਾ 10 ਜਨਵਰੀ ਨੂੰ ਹੋਏਗਾ ਸਵੀਕਾਰ! |Abp SanjhaDhallewal ਨੂੰ ਲੈਕੇ Sukhpal Khaira ਨੇ CM Bhagwant Mann ਦੀ ਕਾਰਗੁਜਾਰੀ 'ਤੇ ਸਵਾਲ ਖੜੇ ਕੀਤੇਸਲਮਾਨ ਖਾਨ ਨੂੰ ਮੁੜ ਖ਼ਤਰਾ ? , ਵੇਖੋ ਕੀ ਹੋ ਰਿਹਾ ਸਲਮਾਨ ਖਾਨ ਦੇ ਘਰਬਾਦਲ ਧੜਾ ਅਕਾਲ ਤਖਤ ਸਾਹਿਬ ਤੋਂ ਭਗੌੜਾ ! Amritpal Singh ਦੇ ਪਿਤਾ ਦੇ ਵੱਡੇ ਇਲਜ਼ਾਮ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਅੰਮ੍ਰਿਤਪਾਲ ਸਿੰਘ ਅਤੇ ਗੈਂਗਸਟਰ ਅਰਸ਼ ਡੱਲਾ 'ਤੇ ਲੱਗਿਆ UAPA, ਇਸ ਕਤਲ ਕਾਂਡ 'ਚ ਸੀ ਸ਼ਾਮਲ...
Punjab News: ਅੰਮ੍ਰਿਤਪਾਲ ਸਿੰਘ ਅਤੇ ਗੈਂਗਸਟਰ ਅਰਸ਼ ਡੱਲਾ 'ਤੇ ਲੱਗਿਆ UAPA, ਇਸ ਕਤਲ ਕਾਂਡ 'ਚ ਸੀ ਸ਼ਾਮਲ...
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 09-01-2025
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 09-01-2025
Punjab News: ਪੰਜਾਬੀਆਂ ਨੂੰ ਮਿਲੇਗਾ 25000 ਰੁਪਏ ਦਾ ਇਨਾਮ, ਇੰਝ ਕਰ ਸਕਦੇ ਹੋ ਹਾਸਿਲ 
Punjab News: ਪੰਜਾਬੀਆਂ ਨੂੰ ਮਿਲੇਗਾ 25000 ਰੁਪਏ ਦਾ ਇਨਾਮ, ਇੰਝ ਕਰ ਸਕਦੇ ਹੋ ਹਾਸਿਲ 
Punjab News: ਅਲਰਟ 'ਤੇ ਪੰਜਾਬ ਸਿਹਤ ਵਿਭਾਗ, ਦੇਸ਼ 'ਚ ਫੈਲ ਰਹੀ ਜਾਨਲੇਵਾ ਬਿਮਾਰੀ ਨੂੰ ਲੈ ਹਦਾਇਤਾਂ ਜਾਰੀ
Punjab News: ਅਲਰਟ 'ਤੇ ਪੰਜਾਬ ਸਿਹਤ ਵਿਭਾਗ, ਦੇਸ਼ 'ਚ ਫੈਲ ਰਹੀ ਜਾਨਲੇਵਾ ਬਿਮਾਰੀ ਨੂੰ ਲੈ ਹਦਾਇਤਾਂ ਜਾਰੀ
Punjab News: ਸ਼ਨੀਵਾਰ ਨੂੰ ਛੁੱਟੀ ਦਾ ਐਲਾਨ, ਇਸ ਵਜ੍ਹਾ ਕਰਕੇ ਬੰਦ ਰਹਿਣਗੇ ਸਕੂਲ
Punjab News: ਸ਼ਨੀਵਾਰ ਨੂੰ ਛੁੱਟੀ ਦਾ ਐਲਾਨ, ਇਸ ਵਜ੍ਹਾ ਕਰਕੇ ਬੰਦ ਰਹਿਣਗੇ ਸਕੂਲ
Punjab News: ਚੰਡੀਗੜ੍ਹ ਬਾਰੇ ਕੇਂਦਰ ਸਰਕਾਰ ਦੇ ਫੈਸਲੇ ਤੋਂ ਭੜਕ ਉੱਠੀ 'ਆਪ'! ਪੰਜਾਬੀ ਇਸ ਫੈਸਲੇ ਨੂੰ ਕਦੇ ਵੀ ਬਰਦਾਸ਼ਤ ਨਹੀਂ ਕਰਨਗੇ...
ਚੰਡੀਗੜ੍ਹ ਬਾਰੇ ਕੇਂਦਰ ਸਰਕਾਰ ਦੇ ਫੈਸਲੇ ਤੋਂ ਭੜਕ ਉੱਠੀ 'ਆਪ'! ਪੰਜਾਬੀ ਇਸ ਫੈਸਲੇ ਨੂੰ ਕਦੇ ਵੀ ਬਰਦਾਸ਼ਤ ਨਹੀਂ ਕਰਨਗੇ...
Punjab News: ਪੰਜਾਬ 'ਚ ਕੜਾਕੇ ਦੀ ਠੰਡ ਵਿਚਾਲੇ ਬਦਲਿਆ ਸਕੂਲਾਂ ਦਾ ਸਮਾਂ, ਜਾਣੋ ਨਵਾਂ ਟਾਈਮ
Punjab News: ਪੰਜਾਬ 'ਚ ਕੜਾਕੇ ਦੀ ਠੰਡ ਵਿਚਾਲੇ ਬਦਲਿਆ ਸਕੂਲਾਂ ਦਾ ਸਮਾਂ, ਜਾਣੋ ਨਵਾਂ ਟਾਈਮ
Punjab News: ਸੁਖਬੀਰ ਬਾਦਲ ਦਾ ਅਸਤੀਫਾ 10 ਜਨਵਰੀ ਨੂੰ ਹੋਏਗਾ ਸਵੀਕਾਰ, ਅਕਾਲੀ ਦਲ ਨੇ ਬੁਲਾਈ ਵਰਕਿੰਗ ਕਮੇਟੀ ਦੀ ਮੀਟਿੰਗ 
Punjab News: ਸੁਖਬੀਰ ਬਾਦਲ ਦਾ ਅਸਤੀਫਾ 10 ਜਨਵਰੀ ਨੂੰ ਹੋਏਗਾ ਸਵੀਕਾਰ, ਅਕਾਲੀ ਦਲ ਨੇ ਬੁਲਾਈ ਵਰਕਿੰਗ ਕਮੇਟੀ ਦੀ ਮੀਟਿੰਗ 
Embed widget