ਪੜਚੋਲ ਕਰੋ

ਸੀਐਮ ਭਗਵੰਤ ਮਾਨ ਨੇ ਪੁਗਾਇਆ ਆਪਣਾ ਵਾਅਦਾ , ਪੱਲੇਦਾਰੀ ਕਰਨ ਲਈ ਮਜਬੂਰ ਕੌਮੀ ਹਾਕੀ ਖਿਡਾਰੀ ਪਰਮਜੀਤ ਕੁਮਾਰ ਨੂੰ ਦਿੱਤੀ ਕੋਚ ਦੀ ਨੌਕਰੀ

Chandigarh News : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਦਾਣਾ ਮੰਡੀ ਵਿੱਚ ਪੱਲੇਦਾਰ ਵਜੋਂ ਕੰਮ ਕਰਦੇ ਸਾਬਕਾ ਹਾਕੀ ਖਿਡਾਰੀ ਪਰਮਜੀਤ ਕੁਮਾਰ ਨੂੰ ਖੇਡ ਵਿਭਾਗ ਵਿੱਚ ਕੋਚ ਵਜੋਂ ਨੌਕਰੀ ਲਈ ਨਿਯੁਕਤੀ ਪੱਤਰ ਸੌਂਪਿਆ। ਨਿਯੁਕਤੀ ਪੱਤਰ ਸੌਂਪਦਿਆਂ ਮੁੱਖ ਮੰਤਰੀ ਨੇ ਪਰਮਜੀਤ ਨੂੰ

Chandigarh News : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਦਾਣਾ ਮੰਡੀ ਵਿੱਚ ਪੱਲੇਦਾਰ ਵਜੋਂ ਕੰਮ ਕਰਦੇ ਸਾਬਕਾ ਹਾਕੀ ਖਿਡਾਰੀ ਪਰਮਜੀਤ ਕੁਮਾਰ ਨੂੰ ਖੇਡ ਵਿਭਾਗ ਵਿੱਚ ਕੋਚ ਵਜੋਂ ਨੌਕਰੀ ਲਈ ਨਿਯੁਕਤੀ ਪੱਤਰ ਸੌਂਪਿਆ। ਨਿਯੁਕਤੀ ਪੱਤਰ ਸੌਂਪਦਿਆਂ ਮੁੱਖ ਮੰਤਰੀ ਨੇ ਪਰਮਜੀਤ ਨੂੰ ਸੋਮਵਾਰ 6 ਮਾਰਚ ਨੂੰ ਬਠਿੰਡਾ ਵਿਖੇ ਕੋਚ ਵਜੋਂ ਜੁਆਇਨ ਕਰਨ ਲਈ ਆਖਿਆ। ਉਨ੍ਹਾਂ ਕਿਹਾ ਕਿ ਪਰਮਜੀਤ ਨੇ ਪਿਛਲੇ ਸਮੇਂ ਵਿੱਚ ਕਈ ਰਾਸ਼ਟਰੀ ਪੱਧਰ ਦੇ ਮੁਕਾਬਲਿਆਂ ਵਿੱਚ ਸੂਬੇ ਦੀ ਨੁਮਾਇੰਦਗੀ ਕੀਤੀ ਸੀ। ਭਗਵੰਤ ਮਾਨ ਨੇ ਕਿਹਾ ਕਿ ਬਦਕਿਸਮਤੀ ਨਾਲ ਪਰਮਜੀਤ ਕੁਮਾਰ ਜ਼ਖ਼ਮੀ ਹੋ ਗਿਆ ਸੀ, ਜਿਸ ਕਾਰਨ ਉਸ ਨੂੰ ਮੈਦਾਨ ਛੱਡਣਾ ਪਿਆ ਸੀ।


ਮੁੱਖ ਮੰਤਰੀ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਦੀ ਲਾਪ੍ਰਵਾਹੀ ਕਾਰਨ ਇਸ ਹੋਣਹਾਰ ਹਾਕੀ ਖਿਡਾਰੀ ਨੂੰ ਅਨਾਜ ਮੰਡੀ ਵਿੱਚ ਪੱਲੇਦਾਰ ਵਜੋਂ ਕੰਮ ਕਰਨਾ ਪੈ ਰਿਹਾ ਸੀ। ਭਗਵੰਤ ਮਾਨ ਨੇ ਕਿਹਾ ਕਿ ਜਦੋਂ ਉਨ੍ਹਾਂ ਨੂੰ ਮੀਡੀਆ ਰਾਹੀਂ ਇਸ ਹਾਕੀ ਖਿਡਾਰੀ ਦੀ ਦੁਰਦਸ਼ਾ ਬਾਰੇ ਪਤਾ ਲੱਗਾ ਤਾਂ ਉਨ੍ਹਾਂ ਨੇ ਉਸ ਨੂੰ ਆਪਣੀ ਸਰਕਾਰੀ ਰਿਹਾਇਸ਼ 'ਤੇ ਬੁਲਾ ਕੇ ਸਰਕਾਰੀ ਨੌਕਰੀ ਦੀ ਪੇਸ਼ਕਸ਼ ਕੀਤੀ ਸੀ। ਉਨ੍ਹਾਂ ਦੱਸਿਆ ਕਿ ਹੁਣ ਪਰਮਜੀਤ ਨੂੰ ਨਿਯੁਕਤੀ ਪੱਤਰ ਸੌਂਪ ਦਿੱਤਾ ਗਿਆ ਹੈ ਅਤੇ ਉਹ ਸੋਮਵਾਰ ਨੂੰ ਬਠਿੰਡਾ ਵਿਖੇ ਜੁਆਇਨ ਕਰ ਲਵੇਗਾ।

ਇਹ ਵੀ ਪੜ੍ਹੋ : ਮਨਕੀਰਤ ਔਲਖ ਨੂੰ ਐਨਆਈਏ ਨੇ ਦੁਬਈ ਜਾਣ ਤੋਂ ਰੋਕਿਆ, ਸਿੱਧੂ ਮੂਸੇਵਾਲਾ ਦੇ ਕਤਲ ਨਾਲ ਜੁੜਿਆ ਹੈ ਮਾਮਲਾ

ਮੁੱਖ ਮੰਤਰੀ ਨੇ ਉਮੀਦ ਜ਼ਾਹਰ ਕੀਤੀ ਕਿ ਪਰਮਜੀਤ ਆਪਣੇ ਹੁਨਰ ਅਤੇ ਮੁਹਾਰਤ ਸਦਕਾ ਕਈ ਹੋਰ ਖਿਡਾਰੀ ਪੈਦਾ ਕਰੇਗਾ, ਜੋ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਮੁਕਾਬਲਿਆਂ ਵਿੱਚ ਦੇਸ਼ ਦਾ ਨਾਂ ਰੌਸ਼ਨ ਕਰਨਗੇ। ਉਨ੍ਹਾਂ ਇਹ ਵੀ ਕਿਹਾ ਕਿ ਜੇਕਰ ਪਰਮਜੀਤ ਸਮੇਂ ਸਿਰ ਹੋਰ ਸਿੱਖਿਆ ਹਾਸਲ ਕਰ ਲੈਂਦਾ ਹੈ ਤਾਂ ਉਸ ਨੂੰ ਨਿਯਮਾਂ ਅਨੁਸਾਰ ਤਰੱਕੀਆਂ ਵੀ ਮਿਲਣਗੀਆਂ। ਭਗਵੰਤ ਮਾਨ ਨੇ ਕਿਹਾ ਕਿ ਇਸ ਖਿਡਾਰੀ ਵੱਲੋਂ ਸੂਬੇ ਲਈ ਪਾਏ ਗਏ ਵਡਮੁੱਲੇ ਯੋਗਦਾਨ ਨੂੰ ਮਾਨਤਾ ਦੇਣ ਲਈ ਸੂਬਾ ਸਰਕਾਰ ਦਾ ਇਹ ਨਿਮਾਣਾ ਜਿਹਾ ਉਪਰਾਲਾ ਹੈ।


ਇਸ ਦੌਰਾਨ ਪਰਮਜੀਤ ਕੁਮਾਰ ਨੇ ਮੁੱਖ ਮੰਤਰੀ ਦਾ ਇਸ ਕਦਮ ਲਈ ਧੰਨਵਾਦ ਕਰਦਿਆਂ ਕਿਹਾ ਕਿ ਇਸ ਦੀ ਬਹੁਤ ਘੱਟ ਮਿਸਾਲ ਮਿਲਦੀ ਹੈ ਕਿ ਕਿਸੇ ਮੁੱਖ ਮੰਤਰੀ ਨੇ ਅਜਿਹਾ ਇਤਿਹਾਸਕ ਫੈਸਲਾ ਲਿਆ ਹੈ। ਉਸ ਨੇ ਆਸ ਪ੍ਰਗਟਾਈ ਕਿ ਮੁੱਖ ਮੰਤਰੀ ਦੇ ਕਾਰਜਕਾਲ ਦੌਰਾਨ ਪੰਜਾਬ ਬੁਲੰਦੀਆਂ ਛੂਹੇਗਾ। ਉਸ ਨੇ ਭਰੋਸਾ ਦਿਵਾਇਆ ਕਿ ਉਹ ਮੁੱਖ ਮੰਤਰੀ ਦੀਆਂ ਉਮੀਦਾਂ 'ਤੇ ਖਰ੍ਹਾ ਉਤਰਨ ਲਈ ਪੂਰੀ ਵਾਹ ਲਾਉਣਗੇ।

ਟਾਪ ਹੈਡਲਾਈਨ

Punjab School Holiday: ਪੰਜਾਬ 'ਚ ਛੁੱਟੀ ਦਾ ਐਲਾਨ! ਸੋਮਵਾਰ ਨੂੰ ਚੰਡੀਗੜ੍ਹ-ਮੋਹਾਲੀ ਤੇ ਜਲੰਧਰ ਜ਼ਿਲ੍ਹਿਆਂ ਦੇ ਸਾਰੇ ਵਿਦਿਅਕ ਅਦਾਰੇ ਰਹਿਣਗੇ ਬੰਦ...
ਪੰਜਾਬ 'ਚ ਛੁੱਟੀ ਦਾ ਐਲਾਨ! ਸੋਮਵਾਰ ਨੂੰ ਚੰਡੀਗੜ੍ਹ-ਮੋਹਾਲੀ ਤੇ ਜਲੰਧਰ ਜ਼ਿਲ੍ਹਿਆਂ ਦੇ ਸਾਰੇ ਵਿਦਿਅਕ ਅਦਾਰੇ ਰਹਿਣਗੇ ਬੰਦ...
Big News: ਸਕੂਲਾਂ 'ਚ 17 ਅਗਸਤ ਨੂੰ ਛੁੱਟੀ ਦਾ ਐਲਾਨ, ਜਾਣੋ ਸੋਮਵਾਰ ਨੂੰ ਕਿਉਂ ਬੰਦ ਰਹਿਣਗੇ ਵਿਦਿਅਕ ਅਦਾਰੇ, ਜ਼ਿਲ੍ਹਾ ਸਿੱਖਿਆ ਵਿਭਾਗ ਦਾ ਅਹਿਮ ਫੈਸਲਾ...
ਸਕੂਲਾਂ 'ਚ 17 ਅਗਸਤ ਨੂੰ ਛੁੱਟੀ ਦਾ ਐਲਾਨ, ਜਾਣੋ ਸੋਮਵਾਰ ਨੂੰ ਕਿਉਂ ਬੰਦ ਰਹਿਣਗੇ ਵਿਦਿਅਕ ਅਦਾਰੇ, ਜ਼ਿਲ੍ਹਾ ਸਿੱਖਿਆ ਵਿਭਾਗ ਦਾ ਅਹਿਮ ਫੈਸਲਾ...
ਕੌਮੀ ਇਨਸਾਫ ਮੋਰਚਾ ਦਾ ਚੰਡੀਗੜ੍ਹ ਕੂਚ, ਕੋਈ ਰੂਟ ਤੈਅ ਨਹੀਂ; ਸਿਮਰਨਜੀਤ ਮਾਨ ਨੂੰ ਲਿਆ ਹਿਰਾਸਤ 'ਚ
ਕੌਮੀ ਇਨਸਾਫ ਮੋਰਚਾ ਦਾ ਚੰਡੀਗੜ੍ਹ ਕੂਚ, ਕੋਈ ਰੂਟ ਤੈਅ ਨਹੀਂ; ਸਿਮਰਨਜੀਤ ਮਾਨ ਨੂੰ ਲਿਆ ਹਿਰਾਸਤ 'ਚ
ਚੰਡੀਗੜ੍ਹ 'ਚ ਆੜ੍ਹਤੀਏ ਦਾ ਚਾਕੂ ਮਾਰ ਕੇ ਕੀਤਾ ਕਤਲ, ਮੱਚੀ ਸਨਸਨੀ; ਜਾਣੋ ਪੂਰਾ ਮਾਮਲਾ
ਚੰਡੀਗੜ੍ਹ 'ਚ ਆੜ੍ਹਤੀਏ ਦਾ ਚਾਕੂ ਮਾਰ ਕੇ ਕੀਤਾ ਕਤਲ, ਮੱਚੀ ਸਨਸਨੀ; ਜਾਣੋ ਪੂਰਾ ਮਾਮਲਾ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ
ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ
ਫਰਜ਼ੀ ਸਰਟੀਫਿਕੇਟ ਨਾਲ ਪੰਜਾਬ ਪੁਲਿਸ ਅਤੇ ਹਿਮਾਚਲ 'ਚ ਨੌਕਰੀ, PSEB ਜਾਂਚ 'ਚ ਦੋਵੇਂ ਫਰਜ਼ੀ ਨਿਕਲੇ; ਹੁਣ ਹੋਵੇਗੀ ਕਾਰਵਾਈ!
ਫਰਜ਼ੀ ਸਰਟੀਫਿਕੇਟ ਨਾਲ ਪੰਜਾਬ ਪੁਲਿਸ ਅਤੇ ਹਿਮਾਚਲ 'ਚ ਨੌਕਰੀ, PSEB ਜਾਂਚ 'ਚ ਦੋਵੇਂ ਫਰਜ਼ੀ ਨਿਕਲੇ; ਹੁਣ ਹੋਵੇਗੀ ਕਾਰਵਾਈ!
Embed widget