Complaint against CM Bhagwant Mann - ਬੀਤੇ ਦਿਨ ਸਾਈਬਰ ਕ੍ਰਾਈਮ ਪੰਜਾਬ ਵੱਲੋਂ ਅਕਾਲੀ ਦਲ ਦੇ ਲੀਡਰ ਪਰਮਬੰਸ ਸਿੰਘ ਬੰਟੀ ਰੋਮਾਣਾ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ। ਜਿਸ ਦੇ ਖਿਲਾਫ਼ ਲਾਗਤਾਰ ਅਕਾਲੀ ਦਲ ਧਰਨਾ ਦੇ ਰਹੀ ਸੀ। ਬੀਤੀ ਰਾਤ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਦੀ ਮੌਜੂਦੀ 'ਚ ਅਕਾਲੀ ਦਲ ਦੇ ਵਫ਼ਦ ਨੇ ਮੋਹਾਲੀ ਦੇ ਐਸਐਸਪੀ ਨੂੰ ਮੁੱਖ ਮੰਤਰੀ ਭਗਵੰਤ ਮਾਨ ਖਿਲਾਫ਼ ਸ਼ਿਕਾਇਤ ਦਿੱਤੀ। ਇਸ ਦੀ ਜਾਣਕਾਰੀ ਸੁਖਬੀਰ ਸਿੰਘ ਬਾਦਲ ਨੇ ਟਵੀਟ ਕਰਕੇ ਦਿੱਤੀ।
ਸੁਖਬੀਰ ਬਾਦਲ ਨੇ ਕਿਹਾ ਕਿ - ਸ਼੍ਰੋਮਣੀ ਅਕਾਲੀ ਦਲ ਦੇ ਵਫਦ ਨੇ ਭਗਵੰਤ ਮਾਨ ਦੇ ਖਿਲਾਫ ਸਾਈਬਰ ਕ੍ਰਾਈਮ ਦੀ ਸ਼ਿਕਾਇਤ ਐਸ.ਐਸ.ਪੀ ਮੁਹਾਲੀ ਨੂੰ ਉਸਦੇ ਆਪਣੇ ਸੋਸ਼ਲ ਮੀਡੀਆ ਹੈਂਡਲ ਤੋਂ ਕਈ ਅਪਮਾਨਜਨਕ ਵੀਡੀਓਜ਼ ਅਪਲੋਡ ਕਰਨ ਖਿਲਾਫ਼ ਸੌਂਪੀ ਅਤੇ ਇਸ ਮਾਮਲੇ ਵਿੱਚ ਤੁਰੰਤ ਕਾਰਵਾਈ ਦੀ ਮੰਗ ਕੀਤੀ।
ਇਹ ਵਫ਼ਦ ਪਾਰਟੀ ਦੇ ਜਨਰਲ ਸਕੱਤਰ ਪਰਮਬੰਸ ਸਿੰਘ ਰੋਮਾਣਾ ਦੀ ਸਾਈਬਰ ਐਕਟ ਤਹਿਤ ਕੀਤੀ ਗਈ ਗਲਤ ਗ੍ਰਿਫ਼ਤਾਰੀ ਦੇ ਵਿਰੋਧ ਵਿੱਚ ਐਸਐਸਪੀ ਦਫ਼ਤਰ ਵਿਖੇ ਇਕੱਤਰ ਹੋਇਆ ਸੀ। ਮੈਂ ਐਸ ਐਸ ਪੀ ਨੂੰ ਸਪੱਸ਼ਟ ਕੀਤਾ ਹੈ ਕਿ ਆਮ ਆਦਮੀ ਪਾਰਟੀ ਅਤੇ ਇਸਦੀ ਸਿਖਰਲੀ ਲੀਡਰਸ਼ਿਪ ਸ਼ੋਸ਼ਲ ਮੀਡੀਆ 'ਤੇ ਨਿਯਮਿਤ ਤੌਰ 'ਤੇ ਗਲਤ ਵੀਡੀਓਜ਼ ਦੇ ਨਾਲ-ਨਾਲ ਮਾਣਹਾਨੀ ਵਾਲਾ ਕਨਟੈਂਟ ਅਪਲੋਡ ਕਰਦੀ ਹੈ ਅਤੇ ਭਗਵੰਤ ਮਾਨ ਸਮੇਤ ਉਨ੍ਹਾਂ ਖਿਲਾਫ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ।
ਅਕਾਲੀ ਆਗੂ ਪਰਮਬੰਸ ਸਿੰਘ ਬੰਟੀ ਰੋਮਾਣਾ ਦੇ ਖਿਲਾਫ ਪੁਲਿਸ ਨੇ ਆਈਟੀ ਐਕਟ ਦੇ ਤਹਿਤ ਕੇਸ ਦਰਜ ਕੀਤਾ ਹੈ। ਰੋਮਾਣਾ 'ਤੇ ਦੋਸ਼ ਹੈ ਕਿ ਉਨ੍ਹਾਂ ਨੇ ਕਵਰ ਗਰੇਵਾਲ ਦੇ ਗੀਤ ਨਾਲ ਛੇੜਛਾੜ ਕਰਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦਾ ਨਾਮ ਗੀਤ ਵਿੱਚ ਗਲਤ ਢੰਗ ਨਾਲ ਐਡਿਟ ਕੀਤਾ ਹੈ।
ਇਹ ਗੀਤ ਨੂੰ ਸੋਸ਼ਲ ਮੀਡੀਆ ਤੇ ਸ਼ੇਅਰ ਕੀਤਾ ਗਿਆ ਹੈ ਇਸ ਗੀਤ ਨਾਲ ਸੂਬਾ ਸਰਕਾਰ ਦੀ ਖੂਬ ਭੰਡੀ ਹੋ ਰਹੀ ਹੈ ਦੱਸਿਆ ਜਾਂਦਾ ਹੈ ਕਿ ਬੀਤੀ ਸਵੇਰੇ ਚੰਡੀਗੜ੍ਹ ਪੁਲਿਸ ਨੇ ਬੰਟੀ ਰੋਮਾਣਾ ਨੂੰ ਹਿਰਾਸਤ ਵਿੱਚ ਲਿਆ ਤੇ ਬਾਅਦ ਵਿੱਚ ਮੁਹਾਲੀ ਪੁਲਿਸ ਦੇ ਸਪੁਰਦ ਕਰ ਦਿੱਤਾ। ਬੰਟੀ ਰੋਮਾਣਾ ਦੇ ਖਿਲ਼ਾਫ ਧਾਰਾ 468,469,500,ਤੇ 43,66 IT ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ।