Congress List: ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਕਾਂਗਰਸ ਪਾਰਟੀ ਨੇ 30 ਉਮੀਦਵਾਰਾਂ ਦੀ ਪਹਿਲੀ ਲਿਸਟ ਜਾਰੀ ਕਰ ਦਿੱਤੀ ਹੈ। ਚੰਡੀਗੜ੍ਹ ਟੈਰੀਟੋਰੀਅਲ ਕਾਂਗਰਸ ਕਮੇਟੀ ਦੇ ਪ੍ਰਧਾਨ ਐਚਐਸ ਲੱਕੀ ਵੱਲੋਂ ਜਾਰੀ ਕੀਤੀ ਗਈ ਇਸ ਲਿਸਟ ਵਿੱਚ ਵਾਰਡ ਨੰਬਰ 1 ਤੋਂ 35 ਤੱਕ ਦੇ 30 ਉਮੀਦਵਾਰਾਂ ਦੇ ਨਾਮ ਸ਼ਾਮਲ ਹਨ।

Continues below advertisement

ਪਾਰਟੀ ਨੇ ਜਨਰਲ, ਐਸਸੀ ਅਤੇ ਮਹਿਲਾ ਰਾਖਵੇਂ ਵਾਰਡਾਂ ਲਈ ਉਮੀਦਵਾਰਾਂ ਦਾ ਐਲਾਨ ਕੀਤਾ ਹੈ। ਇਸ ਤੋਂ ਪਹਿਲਾਂ, ਭਾਰਤੀ ਜਨਤਾ ਪਾਰਟੀ ਨੇ ਆਪਣੀ ਪਹਿਲੀ ਸੂਚੀ ਜਾਰੀ ਕੀਤੀ ਸੀ, ਜਿਸ ਵਿੱਚ 23 ਉਮੀਦਵਾਰਾਂ ਦੇ ਨਾਮ ਸਨ। ਇਸ ਦੌਰਾਨ, ਆਮ ਆਦਮੀ ਪਾਰਟੀ ਨੇ ਦੋ ਸੂਚੀਆਂ ਜਾਰੀ ਕੀਤੀਆਂ ਹਨ, ਜਿਸ ਵਿੱਚ 17 ਉਮੀਦਵਾਰਾਂ ਦੇ ਨਾਮ ਹਨ।

Continues below advertisement

ਸ਼੍ਰੋਮਣੀ ਅਕਾਲੀ ਦਲ ਵੀ ਨਗਰ ਨਿਗਮ ਚੋਣਾਂ ਲਈ ਆਪਣੇ ਉਮੀਦਵਾਰਾਂ ਦਾ ਐਲਾਨ ਕਰਨ ਦੀ ਤਿਆਰੀ ਕਰ ਰਿਹਾ ਹੈ। ਅਕਾਲੀ ਦਲ ਅਤੇ ਭਾਜਪਾ ਵਿਚਕਾਰ ਸੀਟਾਂ ਦੀ ਵੰਡ ਨੂੰ ਲੈ ਕੇ ਵਿਚਾਰ-ਵਟਾਂਦਰਾ ਚੱਲ ਰਿਹਾ ਹੈ। ਦੋਵਾਂ ਪਾਰਟੀਆਂ ਵਿਚਕਾਰ ਵਿਚਾਰ-ਵਟਾਂਦਰੇ ਤੋਂ ਬਾਅਦ, ਅਕਾਲੀ ਦਲ ਵੱਲੋਂ ਵੀ ਜਲਦੀ ਹੀ ਆਪਣੇ ਉਮੀਦਵਾਰਾਂ ਦਾ ਐਲਾਨ ਕੀਤੇ ਜਾਣ ਦੀ ਉਮੀਦ ਹੈ।