(Source: ECI/ABP News)
Congress Protest: SYL ਨੂੰ ਲੈ ਕੇ ਸ਼ੁਰੂ ਹੋਈ 'ਜੰਗ' ! ਕਾਂਗਰਸ ਦੇ ਲੀਡਰਾਂ 'ਤੇ ਚੰਡੀਗੜ੍ਹ 'ਚ ਚੱਲੀਆਂ ਪਾਣੀ ਦੀਆਂ ਬੁਝਾੜਾਂ, ਪੁਲਿਸ ਨੇ ਫੜ੍ਹੇ ਕਈ ਆਗੂ
SYL: ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਇਹ ਪੰਜਾਬ ਦੀ ਬਦਕਿਸਮਤੀ ਹੈ ਕਿ ਪੰਜਾਬ ਦਾ ਮੁੱਖ ਮੰਤਰੀ ਨਾ ਤਾਂ ਪੜ੍ਹਿਆ-ਲਿਖਿਆ ਹੈ ਅਤੇ ਨਾ ਹੀ ਪ੍ਰਸ਼ਾਸਨ ਚਲਾਉਣ ਦਾ ਤਜ਼ਰਬਾ ਹੈ। ਬਾਜਵਾ ਨੇ ਕਿਹਾ ਕਿ ਮੁੱਖ ਮੰਤਰੀ 12ਵੀਂ ਪਾਸ ਹਨ।
![Congress Protest: SYL ਨੂੰ ਲੈ ਕੇ ਸ਼ੁਰੂ ਹੋਈ 'ਜੰਗ' ! ਕਾਂਗਰਸ ਦੇ ਲੀਡਰਾਂ 'ਤੇ ਚੰਡੀਗੜ੍ਹ 'ਚ ਚੱਲੀਆਂ ਪਾਣੀ ਦੀਆਂ ਬੁਝਾੜਾਂ, ਪੁਲਿਸ ਨੇ ਫੜ੍ਹੇ ਕਈ ਆਗੂ Congress protest in chandigarh on syl issue Congress Protest: SYL ਨੂੰ ਲੈ ਕੇ ਸ਼ੁਰੂ ਹੋਈ 'ਜੰਗ' ! ਕਾਂਗਰਸ ਦੇ ਲੀਡਰਾਂ 'ਤੇ ਚੰਡੀਗੜ੍ਹ 'ਚ ਚੱਲੀਆਂ ਪਾਣੀ ਦੀਆਂ ਬੁਝਾੜਾਂ, ਪੁਲਿਸ ਨੇ ਫੜ੍ਹੇ ਕਈ ਆਗੂ](https://feeds.abplive.com/onecms/images/uploaded-images/2023/10/09/d57744eb420ad8cefa6ddacdafd174ca1696845434857674_original.jpg?impolicy=abp_cdn&imwidth=1200&height=675)
Congress Protest: ਸਤਲੁਜ ਯਮੁਨਾ ਲਿੰਕ ਨਹਿਰ (ਐਸਵਾਈਐਲ) ਦੇ ਮੁੱਦੇ ’ਤੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੂੰ ਮੰਗ ਪੱਤਰ ਸੌਂਪਣ ਜਾ ਰਹੇ ਕਾਂਗਰਸੀ ਆਗੂਆਂ ’ਤੇ ਚੰਡੀਗੜ੍ਹ ਪੁਲਿਸ ਨੇ ਪਾਣੀ ਦੀਆਂ ਬੁਝਾੜਾਂ ਦੀ ਵਰਤੋਂ ਕੀਤੀ।
ਕਾਂਗਰਸੀ ਆਗੂਆਂ ਨੇ ਪੁਲਿਸ ਵੱਲੋਂ ਲਾਏ ਬੈਰੀਕੇਡ ਤੋੜਨ ਦੀ ਕੋਸ਼ਿਸ਼ ਕੀਤੀ। ਜਿਸ ਵਿੱਚ ਉਹ ਕਾਮਯਾਬ ਨਹੀਂ ਹੋ ਸਕੇ। ਪੁਲਿਸ ਨੇ ਪਹਿਲਾਂ ਪਾਣੀ ਦੀਆਂ ਬੁਝਾੜਾਂ ਦੀ ਵਰਤੋਂ ਕਰਕੇ ਪ੍ਰਦਰਸ਼ਨਕਾਰੀਆਂ ਨੂੰ ਖਦੇੜ ਦਿੱਤਾ। ਬਾਅਦ ਵਿੱਚ ਪੁਲਿਸ ਨੇ ਵੱਡੀ ਗਿਣਤੀ ਵਿੱਚ ਆਗੂਆਂ ਤੇ ਵਰਕਰਾਂ ਨੂੰ ਗ੍ਰਿਫ਼ਤਾਰ ਕਰ ਲਿਆ। ਜਿਨ੍ਹਾਂ ਨੂੰ ਬਾਅਦ ਵਿੱਚ ਰਿਹਾਅ ਕਰ ਦਿੱਤਾ ਗਿਆ।
ਇਸ ਤੋਂ ਪਹਿਲਾਂ ਕਾਂਗਰਸੀ ਵਰਕਰਾਂ ਨੂੰ ਸੰਬੋਧਨ ਕਰਦਿਆਂ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਇਹ ਪੰਜਾਬ ਦੀ ਬਦਕਿਸਮਤੀ ਹੈ ਕਿ ਪੰਜਾਬ ਦਾ ਮੁੱਖ ਮੰਤਰੀ ਨਾ ਤਾਂ ਪੜ੍ਹਿਆ-ਲਿਖਿਆ ਹੈ ਅਤੇ ਨਾ ਹੀ ਪ੍ਰਸ਼ਾਸਨ ਚਲਾਉਣ ਦਾ ਤਜ਼ਰਬਾ ਹੈ। ਬਾਜਵਾ ਨੇ ਕਿਹਾ ਕਿ ਮੁੱਖ ਮੰਤਰੀ 12ਵੀਂ ਪਾਸ ਹਨ। ਮੁੱਖ ਮੰਤਰੀ ਵਿੱਚ ਨਿੱਜੀ ਤੌਰ ’ਤੇ ਵੀ ਕਈ ਕਮੀਆਂ ਹਨ। ਜਿਸ ਕਾਰਨ ਉਹ ਪੰਜਾਬ ਨੂੰ ਨੁਕਸਾਨ ਪਹੁੰਚਾ ਸਕਦੇ ਹਨ। ਬਾਜਵਾ ਨੇ ਦੋਸ਼ ਲਾਇਆ ਕਿ ਮੁੱਖ ਮੰਤਰੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਤਾਲਮੇਲ ਰੱਖਿਆ ਹੋਇਆ ਹੈ।
ਇਸੇ ਕਾਰਨ ਹਰਿਆਣਾ ਦੇ ‘ਆਪ’ ਆਗੂ ਅਸ਼ੋਕ ਤੰਵਰ ਸਰਕਾਰੀ ਘਰ ਵਿੱਚ ਪੰਜਾਬ ਤੋਂ ਪਾਣੀ ਦੀ ਮੰਗ ਕਰਦੇ ਹਨ। ਬਾਜਵਾ ਨੇ ਕਿਹਾ ਕਿ ਪੰਜਾਬ ਵਿੱਚ ਨਹਿਰ ਸਬੰਧੀ ਨਾ ਤਾਂ ਸਰਵੇ ਹੋਣ ਦਿੱਤਾ ਜਾਵੇਗਾ ਅਤੇ ਨਾ ਹੀ ਪਾਣੀ ਜਾਣ ਦਿੱਤਾ ਜਾਵੇਗਾ। ਜੇਕਰ ਕੇਂਦਰ ਸਰਕਾਰ ਪਾਣੀ ਦੀ ਮੌਜੂਦਾ ਸਥਿਤੀ ਬਾਰੇ ਸਰਵੇਖਣ ਕਰਵਾਉਣਾ ਚਾਹੁੰਦੀ ਹੈ ਤਾਂ ਕਰਵਾ ਲਵੇ। ਕਿਉਂਕਿ ਪੰਜਾਬ ਕੋਲ ਪਾਣੀ ਨਹੀਂ ਹੈ।
ਇਸ ਤੋਂ ਪਹਿਲਾਂ ਕਾਂਗਰਸੀ ਵਿਧਾਇਕ ਰਾਣਾ ਗੁਰਜੀਤ ਸਿੰਘ ਨੇ ਕਿਹਾ ਕਿ ਪਾਣੀ 'ਤੇ ਸਿਆਸਤ ਛੱਡ ਕੇ ਤੁਪਕਾ ਸਿੰਚਾਈ ਨੂੰ ਉਤਸ਼ਾਹਿਤ ਕਰਨਾ ਚਾਹੀਦਾ ਹੈ। ਇਸ ਨਾਲ ਦੋਵਾਂ ਰਾਜਾਂ ਦੀ ਪਾਣੀ ਦੀ ਕਮੀ ਦੂਰ ਹੋ ਸਕਦੀ ਹੈ। ਕਿਉਂਕਿ ਪੰਜਾਬ ਵਿੱਚ ਪਾਣੀ ਹਰ ਸਾਲ ਇੱਕ ਮੀਟਰ ਹੇਠਾਂ ਜਾ ਰਿਹਾ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)