ਪੜਚੋਲ ਕਰੋ

ਕਾਂਗਰਸ ਅਤੇ ਅਕਾਲੀ-ਭਾਜਪਾ ਹਮੇਸ਼ਾ ਤੋਂ ਰਹੀਆਂ ਦਲਿਤ ਵਿਰੋਧੀ ਪਾਰਟੀਆਂ, ਐੱਸਸੀ ਵਿਦਿਆਰਥੀਆਂ ਦੇ ਭਵਿੱਖ ਨਾਲ ਹੋਇਆ ਖਿਲਵਾੜ : ਹਰਪਾਲ ਚੀਮਾ

Chandigarh News : ਪਿਛਲੀਆਂ ਸਰਕਾਰਾਂ 'ਤੇ ਦਲਿਤ ਵਿਦਿਆਰਥੀਆਂ ਦੇ ਭਵਿੱਖ ਨਾਲ ਖਿਲਵਾੜ ਕਰਨ ਦਾ ਦੋਸ਼ ਲਾਉਂਦਿਆਂ ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ

Chandigarh News : ਪਿਛਲੀਆਂ ਸਰਕਾਰਾਂ 'ਤੇ ਦਲਿਤ ਵਿਦਿਆਰਥੀਆਂ ਦੇ ਭਵਿੱਖ ਨਾਲ ਖਿਲਵਾੜ ਕਰਨ ਦਾ ਦੋਸ਼ ਲਾਉਂਦਿਆਂ ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਪਿਛਲੀ ਸਰਕਾਰ ਦੌਰਾਨ ਹੋਏ ਬਹੁ-ਕਰੋੜੀ ਪੋਸਟ-ਮੈਟ੍ਰਿਕ ਅਨੁਸੂਚਿਤ ਜਾਤੀ ਸਕਾਲਰਸ਼ਿਪ ਘੁਟਾਲੇ ਦਾ ਪਰਦਾਫਾਸ਼ ਕਰ ਛੇ ਸਰਕਾਰੀ ਅਫਸਰਾਂ ਨੂੰ ਬਰਖਾਸਤ ਕੀਤਾ ਹੈ।

ਚੀਮਾ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਫਰਵਰੀ 2019 ਨੂੰ ਅਨੁਸੂਚਿਤ ਜਾਤੀਆਂ ਲਈ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਤਹਿਤ ਕਾਂਗਰਸ ਸਰਕਾਰ ਨੂੰ 303.92 ਕਰੋੜ ਰੁਪਏ ਜਾਰੀ ਕੀਤੇ ਸਨ। ਮੁੱਖ ਮੰਤਰੀ ਮਾਨ ਦੇ ਨਿਰਦੇਸ਼ਾਂ 'ਤੇ 'ਆਪ' ਸਰਕਾਰ ਦੁਆਰਾ ਕੀਤੀ ਗਈ ਜਾਂਚ ਤੋਂ ਵਿੱਚ ਇਸ ਫੰਡ 'ਚੋਂ ਹੋਈ 55 ਕਰੋੜ ਰੁਪਏ ਦੀ ਗੜਬੜੀ ਸਾਹਮਣੇ ਆਈ।

ਇਸ ਘਟਨਾਕ੍ਰਮ ਨੂੰ ਬੇਹੱਦ ਮੰਦਭਾਗਾ ਕਰਾਰ ਦਿੰਦਿਆਂ ਚੀਮਾ ਨੇ ਕਿਹਾ ਕਿ ਕਾਂਗਰਸ ਅਤੇ ਅਕਾਲੀ-ਭਾਜਪਾ ਨੇ ਹਮੇਸ਼ਾ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਨਾਲ ਮਤਰੇਈ ਮਾਂ ਵਾਲਾ ਸਲੂਕ ਕੀਤਾ ਹੈ ਅਤੇ ਉਨ੍ਹਾਂ ਦੇ ਬਣਦੇ ਹੱਕਾਂ ਨੂੰ ਅਣਗੌਲਿਆ ਕੀਤਾ ਹੈ। ਇਨ੍ਹਾਂ ਦੀਆਂ ਦਲਿਤ ਸਮਾਜ ਵਿਰੋਧੀ ਨੀਤੀਆਂ ਕਾਰਨ ਕਈ ਵਿਦਿਆਰਥੀਆਂ ਨੂੰ ਆਪਣੀ ਉੱਚ ਸਿੱਖਿਆ ਛੱਡਣ ਲਈ ਮਜਬੂਰ ਹੋਣਾ ਪਿਆ।

 ਉਨ੍ਹਾਂ ਕਿਹਾ ਕਿ ਕਾਂਗਰਸੀ ਆਗੂਆਂ ਨੇ ਵਿਧਾਨ ਸਭਾ ਵਿੱਚ ਧਰਨੇ ਦਿੱਤੇ ਅਤੇ ਅਕਾਲੀ ਸਰਕਾਰ ਵੇਲੇ ਵਜ਼ੀਫੇ ਵੰਡਣ ਵਿੱਚ ਹੋਈਆਂ ਅਨਿਯਮਿਤਤਾਵਾਂ ਦੀ ਜਾਂਚ ਕਰਵਾਉਣ ਦੀ ਮੰਗ ਕੀਤੀ ਸੀ। ਪਰ, ਜਦੋਂ ਕਾਂਗਰਸ ਦੀ ਆਪਣੀ ਸਰਕਾਰ ਬਣੀ ਤਾਂ ਉਨ੍ਹਾਂ ਨੇ ਕਿਸੇ ਖ਼ਿਲਾਫ਼ ਕੋਈ ਕਾਰਵਾਈ ਨਹੀਂ ਕੀਤੀ। ਇਸ ਤੋਂ ਇਹ ਤਾਂ ਸਪੱਸ਼ਟ ਹੈ ਕਿ ਅਕਾਲੀ ਅਤੇ ਕਾਂਗਰਸੀ ਆਮ ਲੋਕਾਂ ਨੂੰ ਲੁੱਟਣ ਲਈ ਮਿਲੇ ਹੋਏ ਸਨ।

 ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਵੇਲੇ 2017 ਤੋਂ 2020 ਤੱਕ ਇਹ ਵਜ਼ੀਫ਼ਾ ਬੰਦ ਕਰ ਦਿੱਤਾ ਗਿਆ ਸੀ ਅਤੇ 9.50 ਲੱਖ ਤੋਂ ਵੱਧ ਯੋਗ ਵਿਦਿਆਰਥੀਆਂ ਨੂੰ ਇਸ ਦਾ ਲਾਭ ਨਹੀਂ ਮਿਲਿਆ, ਜਿਸ ਕਾਰਨ 2021 ਵਿੱਚ ਇਸ ਸਕੀਮ ਲਈ ਅਪਲਾਈ ਕਰਨ ਵਾਲੇ ਵਿਦਿਆਰਥੀਆਂ ਦੀ ਗਿਣਤੀ ਵਿੱਚ ਭਾਰੀ ਕਮੀ ਆਈ ਸੀ।

ਇਸ ਸਕੀਮ ਲਈ ਅਪਲਾਈ ਕਰਨ ਵਾਲੇ ਵਿਦਿਆਰਥੀਆਂ ਦੀ ਗਿਣਤੀ ਪਿਛਲੇ ਸਾਲਾਂ ਦੇ ਮੁਕਾਬਲੇ 2021-22 ਵਿੱਚ ਘੱਟ ਕੇ 1.95 ਲੱਖ ਰਹਿ ਗਈ ਸੀ। ਪਰ ਇਸ ਵਾਰ ਇਨ੍ਹਾਂ ਵਿਦਿਆਰਥੀਆਂ ਨੇ 'ਆਪ' ਸਰਕਾਰ 'ਤੇ ਵਿਸ਼ਵਾਸ ਪ੍ਰਗਟ ਕੀਤਾ ਹੈ ਅਤੇ ਹੁਣ ਤੱਕ ਲਗਭਗ 2.50 ਲੱਖ ਵਿਦਿਆਰਥੀ ਇਸ ਸਕੀਮ ਲਈ ਅਪਲਾਈ ਕਰ ਚੁੱਕੇ ਹਨ। ਪੋਰਟਲ 31 ਮਾਰਚ ਤੱਕ ਵਿਦਿਆਰਥੀਆਂ ਲਈ ਖੁੱਲ੍ਹਾ ਰਹੇਗਾ ਇਸ ਅੰਕੜੇ ਦੇ 3 ਲੱਖ  ਨੂੰ ਪਾਰ ਕਰਨ ਦੀ ਉਮੀਦ ਹੈ।

 ਭ੍ਰਿਸ਼ਟਾਚਾਰ ਵਿਰੁੱਧ ਆਪਣੀ ਸਰਕਾਰ ਦੇ ਦ੍ਰਿੜ ਇਰਾਦੇ ਨੂੰ ਦੁਹਰਾਉਂਦੇ ਹੋਏ ਐਡਵੋਕੇਟ ਚੀਮਾ ਨੇ ਕਿਹਾ ਕਿ ਮੁੱਖ ਮੰਤਰੀ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪੰਜਾਬ ਦੇ ਲੋਕਾਂ ਨੂੰ ਪਾਰਦਰਸ਼ੀ ਸਰਕਾਰ ਅਤੇ ਵਿਦਿਆਰਥੀਆਂ ਨੂੰ ਉੱਚ ਪੱਧਰੀ ਸਿੱਖਿਆ ਦੇਣ ਲਈ ਵਚਨਬੱਧ ਹੈ।

ਟਾਪ ਹੈਡਲਾਈਨ

ਚੰਡੀਗੜ੍ਹ ਦੇ 4 ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, 15 ਅਗਸਤ ਦੇ ਪ੍ਰੋਗਰਾਮਾਂ ਤੋਂ ਦੂਰ ਰਹਿਣ ਦੀ ਦਿੱਤੀ ਚੇਤਾਵਨੀ; ਮੱਚੀ ਸਨਸਨੀ
ਚੰਡੀਗੜ੍ਹ ਦੇ 4 ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, 15 ਅਗਸਤ ਦੇ ਪ੍ਰੋਗਰਾਮਾਂ ਤੋਂ ਦੂਰ ਰਹਿਣ ਦੀ ਦਿੱਤੀ ਚੇਤਾਵਨੀ; ਮੱਚੀ ਸਨਸਨੀ
Chandigarh News: ਹਾਈ ਅਲਰਟ 'ਤੇ ਚੰਡੀਗੜ੍ਹ, ਤਾਜ ਹੋਟਲ 'ਚ ਬੰਬ ਹੋਣ ਦੀ ਸੂਚਨਾ, ਪੁਲਿਸ ਨੇ ਘੇਰਿਆ ਇਲਾਕਾ, ਡਮੀ ਬੰਬ ਮਿਲਣ ਤੇ ਮੱਚਿਆ ਹੜਕੰਪ...
ਹਾਈ ਅਲਰਟ 'ਤੇ ਚੰਡੀਗੜ੍ਹ, ਤਾਜ ਹੋਟਲ 'ਚ ਬੰਬ ਹੋਣ ਦੀ ਸੂਚਨਾ, ਪੁਲਿਸ ਨੇ ਘੇਰਿਆ ਇਲਾਕਾ, ਡਮੀ ਬੰਬ ਮਿਲਣ ਤੇ ਮੱਚਿਆ ਹੜਕੰਪ...
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਹੈੱਡਮਾਸਟਰ ਦਾ ਬੇਰਹਿਮੀ ਨਾਲ ਕਤਲ, ਬਦਮਾਸ਼ਾਂ ਨੇ ਕੁਹਾੜੀ ਅਤੇ ਕਿਰਚ ਨਾਲ ਬੁਰੀ ਤਰ੍ਹਾਂ ਵੱਢਿਆ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਹੈੱਡਮਾਸਟਰ ਦਾ ਬੇਰਹਿਮੀ ਨਾਲ ਕਤਲ, ਬਦਮਾਸ਼ਾਂ ਨੇ ਕੁਹਾੜੀ ਅਤੇ ਕਿਰਚ ਨਾਲ ਬੁਰੀ ਤਰ੍ਹਾਂ ਵੱਢਿਆ...
Punjab Weather: ਪੰਜਾਬ 'ਚ ਛਮ-ਛਮ ਵਰ੍ਹੇਗਾ ਮੀਂਹ, ਚੰਡੀਗੜ੍ਹ 'ਚ ਬੱਦਲਵਾਈ ਰਹੇਗੀ, ਇਨ੍ਹਾਂ ਇਲਾਕਿਆਂ 'ਚ ਗਰਜ-ਬਿਜਲੀ ਡਿੱਗਣ ਦਾ ਅਲਰਟ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
ਪੰਜਾਬ 'ਚ ਛਮ-ਛਮ ਵਰ੍ਹੇਗਾ ਮੀਂਹ, ਚੰਡੀਗੜ੍ਹ 'ਚ ਬੱਦਲਵਾਈ ਰਹੇਗੀ, ਇਨ੍ਹਾਂ ਇਲਾਕਿਆਂ 'ਚ ਗਰਜ-ਬਿਜਲੀ ਡਿੱਗਣ ਦਾ ਅਲਰਟ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਚੰਡੀਗੜ੍ਹ ਦੇ 4 ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, 15 ਅਗਸਤ ਦੇ ਪ੍ਰੋਗਰਾਮਾਂ ਤੋਂ ਦੂਰ ਰਹਿਣ ਦੀ ਦਿੱਤੀ ਚੇਤਾਵਨੀ; ਮੱਚੀ ਸਨਸਨੀ
ਚੰਡੀਗੜ੍ਹ ਦੇ 4 ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, 15 ਅਗਸਤ ਦੇ ਪ੍ਰੋਗਰਾਮਾਂ ਤੋਂ ਦੂਰ ਰਹਿਣ ਦੀ ਦਿੱਤੀ ਚੇਤਾਵਨੀ; ਮੱਚੀ ਸਨਸਨੀ
Punjabi Singer Marriage Trouble: ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
FSSAI Action: ਦੁਨੀਆ ਦੀ ਸਭ ਤੋਂ ਵੱਡੀ ਸ਼ਰਾਬ ਕੰਪਨੀ 'ਤੇ FSSAI ਦੀ ਕਾਰਵਾਈ, ਵੋਦਕਾ ਅਤੇ ਵ੍ਹਿਸਕੀ ਦਾ ਸਟਾਕ ਜਬਤ
FSSAI Action: ਦੁਨੀਆ ਦੀ ਸਭ ਤੋਂ ਵੱਡੀ ਸ਼ਰਾਬ ਕੰਪਨੀ 'ਤੇ FSSAI ਦੀ ਕਾਰਵਾਈ, ਵੋਦਕਾ ਅਤੇ ਵ੍ਹਿਸਕੀ ਦਾ ਸਟਾਕ ਜਬਤ
11 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ 1 ਲੀਟਰ ਪੈਟਰੋਲ? ਜਾਣ ਲਓ ਅੱਜ ਦੇ ਰੇਟ
11 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ 1 ਲੀਟਰ ਪੈਟਰੋਲ? ਜਾਣ ਲਓ ਅੱਜ ਦੇ ਰੇਟ
ਵੱਡੀ ਖ਼ਬਰ! ਪੰਜਾਬ ਕਾਂਗਰਸ 'ਚ ਚੋਣਾਂ ਤੋਂ ਪਹਿਲਾਂ ਬਣਿਆ ਤੀਜਾ ਧੜਾ, 15 ਵਿਧਾਇਕਾਂ ਨੂੰ ਰਾਹੁਲ ਗਾਂਧੀ ਨੂੰ ਲਿਖਿਆ ਪੱਤਰ, ਬਾਜਵਾ ਪਹੁੰਚੇ ਦਿੱਲੀ
ਵੱਡੀ ਖ਼ਬਰ! ਪੰਜਾਬ ਕਾਂਗਰਸ 'ਚ ਚੋਣਾਂ ਤੋਂ ਪਹਿਲਾਂ ਬਣਿਆ ਤੀਜਾ ਧੜਾ, 15 ਵਿਧਾਇਕਾਂ ਨੂੰ ਰਾਹੁਲ ਗਾਂਧੀ ਨੂੰ ਲਿਖਿਆ ਪੱਤਰ, ਬਾਜਵਾ ਪਹੁੰਚੇ ਦਿੱਲੀ
ਇੱਕ ਦਿਨ 'ਚ ਦੋ ਵਾਰ ਭੂਚਾਲ ਨਾਲ ਕੰਬੀ ਮਹਾਰਾਸ਼ਟਰ ਦੀ ਧਰਤੀ, ਲੋਕਾਂ 'ਚ ਮੱਚੀ ਹਫੜਾ-ਦਫੜੀ; ਫੈਲੀ ਦਹਿਸ਼ਤ
ਇੱਕ ਦਿਨ 'ਚ ਦੋ ਵਾਰ ਭੂਚਾਲ ਨਾਲ ਕੰਬੀ ਮਹਾਰਾਸ਼ਟਰ ਦੀ ਧਰਤੀ, ਲੋਕਾਂ 'ਚ ਮੱਚੀ ਹਫੜਾ-ਦਫੜੀ; ਫੈਲੀ ਦਹਿਸ਼ਤ
ਸਾਬਕਾ ਕ੍ਰਿਕਟਰ ਸੌਰਵ ਗਾਂਗੁਲੀ ਅਤੇ ਉਨ੍ਹਾਂ ਦੀ ਪਤਨੀ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ; ਜਾਂਚ 'ਚ ਲੱਗੀ ਪੁਲਿਸ
ਸਾਬਕਾ ਕ੍ਰਿਕਟਰ ਸੌਰਵ ਗਾਂਗੁਲੀ ਅਤੇ ਉਨ੍ਹਾਂ ਦੀ ਪਤਨੀ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ; ਜਾਂਚ 'ਚ ਲੱਗੀ ਪੁਲਿਸ
ਚੋਣਾਂ ਲਈ ਸਾਂਸਦ ਅੰਮ੍ਰਿਤਪਾਲ ਸਿੰਘ ਦੀ ਪਾਰਟੀ ਨੇ ਪਹਿਲੇ ਉਮੀਦਵਾਰ ਦਾ ਕੀਤਾ ਐਲਾਨ, ਬੱਸੀ ਪਠਾਣਾ ਤੋਂ ਬਣਾਇਆ Candidate
ਚੋਣਾਂ ਲਈ ਸਾਂਸਦ ਅੰਮ੍ਰਿਤਪਾਲ ਸਿੰਘ ਦੀ ਪਾਰਟੀ ਨੇ ਪਹਿਲੇ ਉਮੀਦਵਾਰ ਦਾ ਕੀਤਾ ਐਲਾਨ, ਬੱਸੀ ਪਠਾਣਾ ਤੋਂ ਬਣਾਇਆ Candidate
Embed widget