Congress Protest: ਪੰਜਾਬ ਦੇ ਕਿਸਾਨਾਂ ਵੱਲੋਂ ਦਿੱਤੇ ਦਿੱਲੀ ਕੂਚ ਦੇ ਪ੍ਰੋਗਰਾਮ ਤੋਂ ਬਾਅਦ ਉਨ੍ਹਾਂ ਉੱਤੇ ਜੋ ਸ਼ੰਭੂ ਤੇ ਖਨੌਰੀ ਸਰਹੱਦ ਉੱਤੇ ਤਸ਼ੱਦਦ ਹੋਇਆ ਹੈ ਉਸ ਤੋਂ ਬਾਅਦ ਪੰਜਾਬ ਦੀਆਂ ਕਿਸਾਨੀ ਧਿਰਾਂ ਦੇ ਨਾਲ ਨਾਲ ਸਿਆਸਤ ਵਿੱਚ ਊਬਾਲ ਆਇਆ ਹੈ। ਇਸ ਮੌਕੇ ਪੰਜਾਬ ਕਾਂਗਰਸ ਵੱਲੋਂ ਕਿਸਾਨਾਂ ਦੇ ਹੱਕ ਵਿੱਚ ਤੇ ਹਰਿਆਣਾ ਭਾਜਪਾ ਦੇ ਖ਼ਿਲਾਫ਼ ਪ੍ਰਦਰਸ਼ਨ ਕੀਤਾ।
ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਅਗਵਾਈ ਵਿੱਚ ਕਾਂਗਰਸ ਲੀਡਰਾਂ ਨੇ ਹਰਿਆਣਾ ਦੇ ਭਾਜਪਾ ਦਫ਼ਤਰ ਦੇ ਬਾਹਰ ਰੋਸ ਪ੍ਰਦਰਸ਼ਨ ਕੀਤਾ। ਇਸ ਮੌਕੇ ਧਾਰਾ 144 ਲੱਗੇ ਹੋਣ ਦਾ ਤਰਕ ਦੇਕੇ ਚੰਡੀਗੜ੍ਹ ਪੁਲਿਸ ਨੇ ਉਨ੍ਹਾਂ ਨੂੰ ਹਿਰਾਸਤ ਵਿੱਚ ਲੈ ਲਿਆ ਤੇ ਕਿਹਾ ਕਿ ਧਾਰਾ 144 ਦੇ ਲਾਗੂ ਹੋਣ ਕਰਕੇ ਕੋਈ ਪ੍ਰਦਰਸ਼ਨ ਨਹੀਂ ਕਰ ਸਕਦਾ।
ਜ਼ਿਕਰ ਕਰ ਦਈਏ ਕਿ ਪਹਿਲਾਂ ਕਾਂਗਰਸ ਵੱਲੋਂ ਪੰਜਾਬ ਦੇ ਗਵਰਨਰ ਬਨਵਾਰੀ ਲਾਲ ਪੁਰੋਹਿਤ ਨੂੰ ਮਿਲਣ ਦਾ ਪ੍ਰੋਗਰਾਮ ਸੀ ਜਿਸ ਕਰਕੇ ਉਹ ਪਾਰਟੀ ਦੇ ਸੈਕਟਰ 15 ਵਾਲੇ ਦਫਤਰ ਵਿੱਚ ਇਕੱਠੇ ਹੋਏ ਸੀ। ਇਸ ਤੋਂ ਬਾਅਦ ਉਨ੍ਹਾਂ ਨੇ ਪ੍ਰੋਗਰਾਮ ਰੱਦ ਕਰਕੇ ਸੈਕਟਰ 3 ਵਿੱਚ ਭਾਜਪਾ ਦੇ ਦਫ਼ਤਰ ਬਾਹਰ ਰੋਸ ਪ੍ਰਦਰਸ਼ਨ ਕੀਤਾ।
ਇਸ ਦੀ ਜਾਣਕਾਰੀ ਮਿਲਦਿਆਂ ਹੀ ਚੰਡੀਗੜ੍ਹ ਪੁਲਿਸ ਮੌਕੇ ਉੱਤੇ ਪਹੁੰਚ ਗਈ ਜਿੱਥੇ ਉਨ੍ਹਾਂ ਵੱਲੋਂ ਲੀਡਰਾਂ ਨੂੰ ਉੱਥੋਂ ਹਟਾਉਣ ਦੀ ਕੋਸ਼ਿਸ਼ ਕੀਤੀ ਗਈ। ਇਸ ਮੌਕੇ ਲੀਡਰਾਂ ਨਾਲ ਧੱਕਾਮੁੱਕੀ ਵੀ ਕੀਤੀ ਗਈ। ਜਿਸ ਤੋਂ ਬਾਅਦ ਪੁਲਿਸ ਨੇ ਲੀਡਰਾਂ ਨੂੰ ਹਿਰਾਸਤ ਵਿੱਚ ਲੈ ਲਿਆ ਤੇ ਸੈਕਟਰ 11 ਦੇ ਥਾਣੇ ਵਿੱਚ ਲੈ ਗਈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।