Chandigarh News: ਚੰਡੀਗੜ੍ਹ 'ਚ ਬਾਥਰੂਮ 'ਚ ਕੈਮਰਾ ਲਾ ਕੇ ਸਾਥੀ ਲੜਕੀਆਂ ਦੀਆਂ ਫੋਟੋਆਂ ਤੇ ਵੀਡੀਓ ਬਣਾਉਣ ਦਾ ਮਾਮਲਾ ਸਾਹਮਣੇ ਆਇਆ ਹੈ। ਸ਼ਿਕਾਇਤ 'ਤੇ ਕਾਰਵਾਈ ਕਰਦੇ ਹੋਏ ਪੁਲਿਸ ਨੇ ਮੁਲਜ਼ਮ ਲੜਕੀ ਤੇ ਉਸ ਦੇ ਪ੍ਰੇਮੀ ਨੂੰ ਗ੍ਰਿਫਤਾਰ ਕਰ ਲਿਆ ਹੈ। ਪੁਲਿਸ ਨੇ ਦੋਵਾਂ ਦੇ ਫ਼ੋਨ ਸੀਲ ਕਰਕੇ ਸੀਐਫਐਸਐਲ ਲੈਬ ਵਿੱਚ ਭੇਜ ਦਿੱਤੇ ਹਨ। ਲੈਬ ਦੀ ਰਿਪੋਰਟ ਤੋਂ ਪਤਾ ਲੱਗੇਗਾ ਕਿ ਮੁਲਜ਼ਮਾਂ ਨੇ ਸਾਥੀ ਕੁੜੀਆਂ ਦੀਆਂ ਕਿੰਨੀਆਂ ਵੀਡੀਓਜ਼ ਬਣਾਈਆਂ ਹਨ। ਇਹ ਕਿਸ ਨੂੰ ਅੱਗੇ ਭੇਜੀਆਂ ਹਨ? ਪੁਲਿਸ ਅਜੇ ਇਸ ਦੀ ਜਾਂਚ ਕਰ ਰਹੀ ਹੈ।
ਇਸ ਮਾਮਲੇ 'ਚ ਪੀੜਤ ਲੜਕੀ ਜਦੋਂ ਪੀਜੀ 'ਚ ਬਾਥਰੂਮ ਗਈ ਤਾਂ ਉਸ ਨੇ ਗੀਜ਼ਰ ਦੇ ਉੱਪਰ ਇੱਕ ਡਿਵਾਈਸ ਫਲੈਸ਼ ਹੁੰਦਾ ਦੇਖਿਆ। ਜਦੋਂ ਉਸ ਨੇ ਇਸ ਬਾਰੇ ਆਪਣੀਆਂ ਸਾਥੀ ਲੜਕੀਆਂ ਨੂੰ ਦੱਸਿਆ ਤਾਂ ਸਾਹਮਣੇ ਆਇਆ ਕਿ ਇੱਕ ਕੈਮਰਾ ਲਗਾਇਆ ਗਿਆ ਸੀ। ਇਸ ਦੀ ਸੂਚਨਾ ਮਕਾਨ ਮਾਲਕ ਨੂੰ ਦਿੱਤੀ ਗਈ। ਮਕਾਨ ਮਾਲਕ ਨੇ ਇਸ ਦੀ ਸ਼ਿਕਾਇਤ ਸੈਕਟਰ-17 ਥਾਣੇ ਵਿੱਚ ਕੀਤੀ। ਇਸ 'ਤੇ ਪੁਲਿਸ ਨੇ ਯੰਤਰ ਨੂੰ ਆਪਣੇ ਕਬਜ਼ੇ 'ਚ ਲੈ ਕੇ ਪੁੱਛਗਿੱਛ ਸ਼ੁਰੂ ਕਰ ਦਿੱਤੀ ਹੈ।
Working Visa: ਭਾਰਤੀਆਂ ਨੂੰ ਝਟਕਾ! ਸਾਊਦੀ ਅਰਬ ਨੇ ਵਰਕਿੰਗ ਵੀਜ਼ਾ ਦੇਣ ਦੇ ਨਿਯਮਾਂ 'ਚ ਕੀਤਾ ਵੱਡਾ ਬਦਲਾਅ
ਹਾਸਲ ਜਾਣਕਾਰੀ ਮੁਤਾਬਕ ਜਿਸ ਪੀਜੀ ਵਿੱਚ ਇਹ ਕੈਮਰਾ ਲਗਾਇਆ ਗਿਆ ਸੀ, ਉਹ ਸੈਕਟਰ-22 ਦੀ ਉਪਰਲੀ ਮੰਜ਼ਲ ’ਤੇ ਸਥਿਤ ਹੈ। ਉਸ ਵਿੱਚ ਪੰਜ ਕੁੜੀਆਂ ਰਹਿੰਦੀਆਂ ਸਨ। ਸਾਰਿਆਂ ਦਾ ਇੱਕੋ ਬਾਥਰੂਮ ਸੀ। ਮੁਲਜ਼ਮ ਲੜਕੀ ਨੇ ਇਹ ਡਿਵਾਈਸ ਆਪਣੇ ਬੁਆਏਫ੍ਰੈਂਡ ਦੇ ਕਹਿਣ 'ਤੇ ਲਗਾਇਆ ਸੀ। ਪੁਲਿਸ ਨੇ ਦੋਵਾਂ ਮੁਲਜ਼ਮਾਂ ਖ਼ਿਲਾਫ਼ ਆਈਪੀਸੀ ਦੀ ਧਾਰਾ 354 ਸੀ, 509 ਤੇ 66 ਆਈਟੀ ਐਕਟ ਤਹਿਤ ਕੇਸ ਦਰਜ ਕਰ ਲਿਆ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ : Edible Oil Price: ਤਿਉਹਾਰਾਂ ਦੇ ਸੀਜ਼ਨ 'ਚ ਰਾਹਤ! ਸਸਤਾ ਹੋਇਆ ਖਾਣ ਵਾਲਾ ਤੇਲ, ਜਾਣੋ ਕਿੰਨੀ ਘਟੀ ਕੀਮਤ
ਇਹ ਵੀ ਪੜ੍ਹੋ : Diabetics ਦੇ ਮਰੀਜ਼ਾਂ ਲਈ ਖ਼ਾਸ ਹੈ ਇਹ ਸਿਹਤ ਬੀਮਾ ਪਾਲਿਸੀਆਂ, ਜਾਣੋ ਪ੍ਰੀਮੀਅਮ ਤੇ ਕਵਰੇਜ ਦੀ ਡਿਟੇਲ
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ