Chandigarh News : ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਅੱਜ ਇੱਥੇ ਆਪਣੀ ਤਰ੍ਹਾਂ ਦੇ ਪਹਿਲੇ ਹਵਾਈ ਫ਼ੌਜ ਵਿਰਾਸਤੀ ਕੇਂਦਰ ਦਾ ਉਦਘਾਟਨ ਕੀਤਾ। ਕੇਂਦਰ ਸ਼ਾਸਤ ਪ੍ਰਦੇਸ਼ ਚੰਡੀਗੜ੍ਹ ਤੇ ਭਾਰਤੀ ਹਵਾਈ ਫ਼ੌਜ ਨੇ ਪਿਛਲੇ ਸਾਲ ਸਹਿਮਤੀ ਪੱਤਰ (ਐਮਓਯੂ) 'ਤੇ ਦਸਤਖਤ ਕੀਤੇ ਸਨ, ਜਿਸ ਤਹਿਤ ਕੇਂਦਰ ਦੀ ਸਥਾਪਨਾ ਕੀਤੀ ਗਈ ਹੈ।
ਉਦਘਾਟਨੀ ਸਮਾਰੋਹ ਵਿੱਚ ਪੰਜਾਬ ਦੇ ਰਾਜਪਾਲ ਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਬਨਵਾਰੀਲਾਲ ਪੁਰੋਹਿਤ, ਏਅਰ ਚੀਫ਼ ਮਾਰਸ਼ਲ ਵੀਆਰ ਚੌਧਰੀ ਤੇ ਚੰਡੀਗੜ੍ਹ ਤੋਂ ਸੰਸਦ ਮੈਂਬਰ ਕਿਰਨ ਖੇਰ ਹਾਜ਼ਰ ਸਨ।
ਇਹ ਵੀ ਪੜ੍ਹੋ : ਅੰਮ੍ਰਿਤਸਰ 'ਚ ਘਰ ਅੰਦਰ ਦਾਖਲ ਹੋ ਕੇ ਫਾਇਰਿੰਗ, ਨੌਜਵਾਨ ਦੀ ਮੌਤ
ਰੱਖਿਆ ਮੰਤਰੀ ਰਾਜਨਾਥ ਸਿੰਘ ਦੀ ਸ਼ਹਿਰ ਵਿੱਚ ਆਮਦ ਮੌਕੇ ਏਅਰਪੋਰਟ ਲਾਈਟ ਪੁਆਇੰਟ ਤੋਂ ਲੈ ਕੇ ਸੈਕਟਰ-17/18 ਦੇ ਲਾਈਟ ਪੁਆਇੰਟ ਤੱਕ ਹਰ ਥਾਂ ਟ੍ਰੈਫਿਕ ਪੁਲਿਸ ਤੇ ਹੋਰ ਪੁਲਿਸ ਮੁਲਾਜ਼ਮ ਮੌਜੂਦ ਸਨ। ਟ੍ਰੈਫਿਕ ਪੁਲਿਸ ਦੇ ਨਾਲ-ਨਾਲ ਪੁਲਿਸ ਕੰਟਰੋਲ ਰੂਮ ਦਾ ਸਟਾਫ ਵੀ ਹਾਈ ਅਲਰਟ 'ਤੇ ਰਿਹਾ ਤਾਂ ਜੋ ਰੱਖਿਆ ਮੰਤਰੀ ਦੇ ਰੂਟ ਦੌਰਾਨ ਕੋਈ ਗੜਬੜ ਨਾ ਹੋ ਸਕੇ।
ਇਹ ਵੀ ਪੜ੍ਹੋ : ਭੀੜ ਦਿਖਾਉਣ ਲਈ ਕੇਜਰੀਵਾਲ ਦੇ ਰੋਡ ਸ਼ੋਅ 'ਚ ਦੂਜੇ ਜ਼ਿਲ੍ਹਿਆਂ ਤੋਂ ਲੋਕ ਕਿਰਾਏ ’ਤੇ ਲਿਆਂਦੇ: ਨਵਜੋਤ ਸਿੱਧੂ
ਇਸ ਤੋਂ ਪਹਿਲਾਂ ਪੁਲਿਸ ਨੇ ਏਅਰਪੋਰਟ ਲਾਈਟ ਪੁਆਇੰਟ ਤੋਂ ਪ੍ਰੈੱਸ ਲਾਈਟ ਪੁਆਇੰਟ-17 ਤੇ ਸੈਕਟਰ-8 ਸਥਿਤ ਗੁਰਦੁਆਰਾ ਸਾਹਿਬ ਤੱਕ ਟਰੈਫਿਕ ਦਾ ਰਸਤਾ ਡਾਈਵਰਟ/ਬੰਦ ਕਰ ਦਿੱਤਾ। ਰੱਖਿਆ ਮੰਤਰੀ ਰਾਜਨਾਥ ਸਿੰਘ ਫੌਜ ਦੇ ਵਿਸ਼ੇਸ਼ ਜਹਾਜ਼ ਵਿੱਚ ਚੰਡੀਗੜ੍ਹ ਟੈਕਨੀਕਲ ਏਅਰਪੋਰਟ ਪਹੁੰਚੇ। ਇਸ ਤੋਂ ਬਾਅਦ ਉਨ੍ਹਾਂ ਦਾ ਕਾਫਲਾ ਸੈਕਟਰ-17/18 ਪ੍ਰੈੱਸ ਲਾਈਟ ਪੁਆਇੰਟ 'ਤੇ ਸੈਕਟਰ-18 'ਚ ਬਣੇ ਇੰਡੀਅਨ ਏਅਰ ਫੋਰਸ ਹੈਰੀਟੇਜ ਸੈਂਟਰ ਪਹੁੰਚਿਆ।
ਏਅਰਫੋਰਸ ਹੈਰੀਟੇਜ ਸੈਂਟਰ ਨਿਯਮ
1. ਇੱਕ ਦਿਨ ਵਿੱਚ, 75 ਲੋਕ ਸਿਮੂਲੇਟਰ 'ਤੇ ਲੜਾਕੂ ਜਹਾਜ਼ ਉਡਾਉਣ ਦਾ ਅਨੁਭਵ ਕਰ ਸਕਣਗੇ, ਫੀਸ 295 ਰੁਪਏ ਹੈ।
2. ਦਰਸ਼ਕ ਸਵੇਰੇ 10 ਵਜੇ ਤੋਂ ਸ਼ਾਮ 6 ਵਜੇ ਤੱਕ ਆ ਸਕਣਗੇ।
3. ਏਅਰ ਫੋਰਸ ਹੈਰੀਟੇਜ ਸੈਂਟਰ ਦਾ ਦੌਰਾ ਕਰਨ ਲਈ ਕੁੱਲ ਤਿੰਨ ਸਲਾਟ, ਹਰੇਕ ਸਲਾਟ ਵਿੱਚ 25 ਲੋਕ ਆਉਣ ਦੇ ਯੋਗ ਹੋਣਗੇ।
4. ਤਿੰਨੋਂ ਸਲਾਟਾਂ ਦਾ ਸਮਾਂ ਸਵੇਰੇ 10 ਵਜੇ, ਦੁਪਹਿਰ 12 ਵਜੇ ਤੇ ਦੁਪਹਿਰ 3 ਵਜੇ ਦਾ ਹੋਵੇਗਾ।
5. 18 ਸਾਲ ਤੋਂ ਵੱਧ ਉਮਰ ਦੇ ਲੋਕਾਂ ਲਈ 50 ਰੁਪਏ ਦੀ ਫੀਸ ਹੈ ਜੋ ਸਿਮੂਲੇਟਰ ਦਾ ਤਜਰਬਾ ਕੀਤੇ ਬਿਨਾਂ ਸਿਰਫ਼ ਕੇਂਦਰ ਦਾ ਦੌਰਾ ਕਰਨ ਲਈ ਆਉਂਦੇ ਹਨ।
6. 18 ਸਾਲ ਤੋਂ ਘੱਟ ਉਮਰ ਦੇ ਲੋਕਾਂ ਲਈ ਦਾਖਲਾ ਮੁਫਤ ਰੱਖਿਆ ਗਿਆ ਹੈ।
7. ਕੇਂਦਰ ਤੇ ਸਿਮੂਲੇਟਰਾਂ ਦਾ ਦੌਰਾ ਕਰਨ ਲਈ ਬੁਕਿੰਗ ਸੈਰ-ਸਪਾਟਾ ਵਿਭਾਗ ਦੀ ਮੋਬਾਈਲ ਐਪ ਰਾਹੀਂ ਕੀਤੀ ਜਾ ਸਕਦੀ ਹੈ।