Bandi Singh: ਦਵਿੰਦਰਪਾਲ ਭੁੱਲਰ ਦੀ ਸਮੇਂ ਤੋਂ ਪਹਿਲਾਂ ਰਿਹਾਈ ਦਾ ਦਿੱਲੀ ਸਰਕਾਰ ਨੇ ਕੀਤਾ ਵਿਰੋਧ, ਅਦਾਲਤ 'ਚ ਰੱਖਿਆ ਇਹ ਪੱਖ
Davinder pal Singh Bhullar Case: ਦਵਿੰਦਰਪਾਲ ਸਿੰਘ ਭੁੱਲਰ ਨੇ ਪਟੀਸ਼ਨ ਵਿੱਚ ਕਿਹਾ ਹੈ ਕਿ ਉਹ ਇਸ ਸਮੇਂ ਅੰਮ੍ਰਿਤਸਰ ਕੇਂਦਰੀ ਜੇਲ੍ਹ ਵਿੱਚ ਹਨ। ਜੇਲ੍ਹ ਸੁਪਰਡੈਂਟ ਵੱਲੋਂ 7 ਸਤੰਬਰ 2021 ਨੂੰ ਜਾਰੀ ਕੀਤੇ ਹਿਰਾਸਤੀ ਸਰਟੀਫਿਕੇਟ ਅਨੁਸਾਰ ਉਹ

ਚੰਡੀਗੜ੍ਹ: ਫਾਂਸੀ ਦੀ ਸਜ਼ਾ ਸੁਣਾਏ ਗਏ ਦਵਿੰਦਰਪਾਲ ਸਿੰਘ ਭੁੱਲਰ ਦੀ ਸਮੇਂ ਤੋਂ ਪਹਿਲਾਂ ਰਿਹਾਈ ਦੀ ਮੰਗ ਵਾਲੀ ਪਟੀਸ਼ਨ ਦਾ ਦਿੱਲੀ ਸਰਕਾਰ ਨੇ ਵਿਰੋਧ ਕੀਤਾ ਹੈ। ਦਵਿੰਦਰਪਾਲ ਸਿੰਘ ਭੁੱਲਰ ਨੂੰ 1993 ਦੇ ਦਿੱਲੀ ਬੰਬ ਧਮਾਕਿਆਂ ਦੇ ਕੇਸ ਵਿੱਚ ਟਾਡਾ ਅਦਾਲਤ ਵੱਲੋਂ ਫਾਂਸੀ ਦੀ ਸਜ਼ਾ ਸੁਣਾਈ ਗਈ ਸੀ ਹਲਾਂਕਿ ਬਾਅਦ ਵਿੱਚ ਉਹਨਾਂ ਦੀ ਫਾਂਸੀ ਦੀ ਸਜ਼ਾ ਉਮਰ ਕੈਦ 'ਚ ਤਬਦੀਲ ਕਰ ਦਿੱਤੀ ਗਈ ਸੀ।
ਦਵਿੰਦਰਪਾਲ ਸਿੰਘ ਭੁੱਲਰ ਦੀ ਸਮੇਂ ਤੋਂ ਪਹਿਲਾਂ ਰਿਹਾਈ ਦੀ ਮੰਗ ਵਾਲੀ ਪਟੀਸ਼ਨ ਦਾ ਦਿੱਲੀ ਸਰਕਾਰ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਵਿਰੋਧ ਕੀਤਾ ਹੈ। ਕੇਜਰੀਵਾਲ ਸਰਕਾਰ ਨੇ ਕਿਹਾ ਕਿ ਭੁੱਲਰ ਨੂੰ ਦਿੱਲੀ ਦੀ ਅਦਾਲਤ ਨੇ ਸਜ਼ਾ ਸੁਣਾਈ ਸੀ ਅਤੇ ਇਸ ਲਈ ਇਹ ਪਟੀਸ਼ਨ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਸੁਣਵਾਈ ਯੋਗ ਨਹੀਂ ਹੈ। ਦਿੱਲੀ ਸਰਕਾਰ ਦਾ ਪੱਖ ਸੁਣਨ ਤੋਂ ਬਾਅਦ ਹਾਈਕੋਰਟ ਨੇ ਮਾਮਲੇ ਦੀ ਅਗਲੀ ਸੁਣਵਾਈ 23 ਨਵੰਬਰ ਲਈ ਤੈਅ ਕੀਤੀ ਹੈ।
ਦਵਿੰਦਰਪਾਲ ਸਿੰਘ ਭੁੱਲਰ ਨੇ ਪਟੀਸ਼ਨ ਵਿੱਚ ਕਿਹਾ ਹੈ ਕਿ ਉਹ ਇਸ ਸਮੇਂ ਅੰਮ੍ਰਿਤਸਰ ਕੇਂਦਰੀ ਜੇਲ੍ਹ ਵਿੱਚ ਹਨ। ਜੇਲ੍ਹ ਸੁਪਰਡੈਂਟ ਵੱਲੋਂ 7 ਸਤੰਬਰ 2021 ਨੂੰ ਜਾਰੀ ਕੀਤੇ ਹਿਰਾਸਤੀ ਸਰਟੀਫਿਕੇਟ ਅਨੁਸਾਰ ਉਹ 23 ਸਾਲ, 11 ਮਹੀਨੇ ਅਤੇ 21 ਦਿਨ ਜੇਲ੍ਹ ਵਿੱਚ ਰਿਹਾ ਹੈ। ਅਜਿਹੀ ਸਥਿਤੀ ਵਿੱਚ ਉਸ ਨੂੰ ਸਮੇਂ ਤੋਂ ਪਹਿਲਾਂ ਰਿਹਾਈ ਦਾ ਲਾਭ ਦਿੱਤਾ ਜਾਣਾ ਚਾਹੀਦਾ ਹੈ। ਪਟੀਸ਼ਨ 'ਚ ਕਿਹਾ ਗਿਆ ਹੈ ਕਿ ਦਿੱਲੀ ਜੇਲ੍ਹ ਨਿਯਮਾਂ 2018 ਦੇ ਮੁਤਾਬਕ ਅਸਲ ਸਜ਼ਾ 14 ਸਾਲ ਅਤੇ ਕੁੱਲ ਸਜ਼ਾ 20 ਸਾਲ ਹੋਣੀ ਚਾਹੀਦੀ ਹੈ।
ਦੱਸ ਦੇਈਏ ਕਿ ਟਾਡਾ ਅਦਾਲਤ ਨੇ ਭੁੱਲਰ ਨੂੰ ਮੌਤ ਦੀ ਸਜ਼ਾ ਸੁਣਾਈ ਸੀ। ਇਸ ਤੋਂ ਬਾਅਦ ਸੁਪਰੀਮ ਕੋਰਟ ਨੇ ਭੁੱਲਰ ਦੀ ਅਪੀਲ ਨੂੰ ਰੱਦ ਕਰਦਿਆਂ ਫਾਂਸੀ ਦੀ ਸਜ਼ਾ ਨੂੰ ਬਰਕਰਾਰ ਰੱਖਿਆ। ਰਾਸ਼ਟਰਪਤੀ ਨੇ ਵੀ ਰਹਿਮ ਦੀ ਅਪੀਲ ਰੱਦ ਕਰ ਦਿੱਤੀ ਅਤੇ ਮੌਤ ਦੀ ਸਜ਼ਾ ਨੂੰ ਬਰਕਰਾਰ ਰੱਖਿਆ। ਬਾਅਦ ਵਿੱਚ, 31 ਮਾਰਚ, 2014 ਨੂੰ, ਸੁਪਰੀਮ ਕੋਰਟ ਨੇ ਮੌਤ ਦੀ ਸਜ਼ਾ ਨੂੰ ਉਮਰ ਕੈਦ ਵਿੱਚ ਬਦਲ ਦਿੱਤਾ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।
Join Our Official Telegram Channel : -
https://t.me/abpsanjhaofficial






















