ਪੜਚੋਲ ਕਰੋ

Chandigar: ਡੀਜੀਪੀ ਪੰਜਾਬ ਗੌਰਵ ਯਾਦਵ ਨੇ ਸੂਬੇ ‘ਚ ਜ਼ਮੀਨੀ ਪੱਧਰ ‘ਤੇ ਕਾਨੂੰਨ ਵਿਵਸਥਾ ਦੀ ਸਥਿਤੀ ਦਾ ਜਾਇਜ਼ਾ ਲੈਣ ਲਈ ਵਰਚੁਅਲ ਮੀਟਿੰਗ ਨੂੰ ਸੰਬੋਧਨ ਕੀਤਾ

Chandigarh: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਸੂਬੇ ਵਿੱਚ ਜ਼ਮੀਨੀ ਪੱਧਰ ‘ਤੇ ਕਾਨੂੰਨ ਵਿਵਸਥਾ ਦੀ ਸਥਿਤੀ...

Chandigarh: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਸੂਬੇ ਵਿੱਚ ਜ਼ਮੀਨੀ ਪੱਧਰ ‘ਤੇ ਕਾਨੂੰਨ ਵਿਵਸਥਾ ਦੀ ਸਥਿਤੀ ਦਾ ਜਾਇਜ਼ਾ ਲੈਣ ਲਈ ਵਰਚੁਅਲ ਮੀਟਿੰਗ ਨੂੰ ਸੰਬੋਧਨ ਕੀਤਾ।

ਪੰਜਾਬ ਦੇ ਸਾਰੇ ਅੱਠ ਰੇਂਜ ਆਈ.ਜੀ./ਡੀ.ਆਈ.ਜੀ., 28 ਸੀ.ਪੀਜ਼/ਐਸ.ਐਸ.ਪੀਜ਼, 117 ਡਿਪਟੀ ਸੁਪਰਡੈਂਟ ਆਫ਼ ਪੁਲਿਸ (ਡੀ.ਐਸ.ਪੀਜ਼) ਅਤੇ 413 ਸਟੇਸ਼ਨ ਹਾਊਸ ਅਫਸਰਾਂ (ਐਸ.ਐਚ.ਓਜ਼) ਨੂੰ ਸੰਬੋਧਨ ਕਰਦਿਆਂ ਡੀਜੀਪੀ ਨੇ ਉਨ੍ਹਾਂ ਨੂੰ ਨਸ਼ਿਆਂ ਅਤੇ ਗੈਂਗਸਟਰਾਂ ਵਿਰੁੱਧ ਪ੍ਰਭਾਵਸ਼ਾਲੀ ਕਾਰਵਾਈ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਦੇ ਨਾਲ ਇੰਸਪੈਕਟਰ ਜਨਰਲ ਆਫ਼ ਪੁਲਿਸ (ਆਈ.ਜੀ.ਪੀ.) ਹੈੱਡਕੁਆਰਟਰ ਸੁਖਚੈਨ ਸਿੰਘ ਗਿੱਲ ਵੀ ਸਨ।

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਅੱਤਵਾਦੀਆਂ ਅਤੇ ਗੈਂਗਸਟਰਾਂ ਵਿਰੁੱਧ ਜ਼ੀਰੋ ਸਹਿਣਸ਼ੀਲਤਾ ਨੀਤੀ ਨੂੰ ਅਪਣਾਇਆ ਹੈ ਇਸ ਲਈ ਉਨ੍ਹਾਂ ਨੇ ਜ਼ਿਲ੍ਹਾ ਪੁਲਿਸ ਮੁਖੀਆਂ ਨੂੰ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਪ੍ਰਭਾਵਸ਼ਾਲੀ ਕਾਨੂੰਨ ਦੀ ਵਰਤੋਂ ਕਰਨ ਅਤੇ ਅੱਤਵਾਦੀ ਗਤੀਵਿਧੀਆਂ ਵਿੱਚ ਗੈਰਕਾਨੂੰਨੀ ਗਤੀਵਿਧੀਆਂ (ਰੋਕਥਾਮ) ਐਕਟ (ਯੂਏਪੀਏ) ਦੀ ਵਰਤੋਂ ਕਰਨ ਲਈ ਕਿਹਾ।

ਡੀਜੀਪੀ ਨੇ ਉਹਨਾਂ ਨੂੰ ਹਰ ਪੁਲਿਸ ਸਟੇਸ਼ਨ ਪੱਧਰ 'ਤੇ ਨਸ਼ਿਆਂ ਦੇ ਹੌਟਸਪੌਟਸ ਦੀ ਸ਼ਨਾਖਤ ਕਰਨ ਅਤੇ ਸੂਬੇ ਵਿਚੋਂ ਇਸ ਖਤਰੇ ਨੂੰ ਜੜ੍ਹੋਂ ਪੁੱਟਣ ਲਈ ਫਾਰਮਾਸਿਊਟੀਕਲ ਡਰੱਗਜ਼ 'ਤੇ ਵਿਸ਼ੇਸ਼ ਧਿਆਨ ਦੇਣ ਲਈ ਵੀ ਕਿਹਾ। ਉਨ੍ਹਾਂ ਚੇਤਾਵਨੀ ਦਿੱਤੀ ਕਿ ਨਸ਼ਿਆਂ ਦੇ ਮਾਮਲੇ ਵਿੱਚ ਢਿੱਲ ਵਰਤਣ ਦੀ ਸੂਰਤ ਵਿੱਚ ਸਬੰਧਤ ਐਸ.ਐਚ.ਓ. ਜ਼ਿੰਮੇਵਾਰ ਹੋਵੇਗਾ।

ਪੁਲਿਸਿੰਗ ਵਿੱਚ ਪੇਸ਼ੇਵਰਤਾ ਲਿਆਉਣ ਦੀ ਲੋੜ 'ਤੇ ਜ਼ੋਰ ਦਿੰਦਿਆਂ ਡੀਜੀਪੀ ਨੇ ਫੀਲਡ ਅਫਸਰਾਂ ਨੂੰ ਛੋਟੇ-ਮੋਟੇ ਆਈਪੀਸੀ ਕੇਸ ਦਰਜ ਕਰਨ, ਰੋਕਥਾਮ ਕਾਰਵਾਈਆਂ ਕਰਨ, ਹਿਸਟਰੀ ਸ਼ੀਟਾਂ ਖੋਲ੍ਹਣ, ਤਕਨੀਕੀ ਜਾਣਕਾਰੀ ਦੀ ਵਰਤੋਂ ਕਰਕੇ ਕੇਸਾਂ ਨੂੰ ਹੱਲ ਕਰਨ ਅਤੇ ਜ਼ਮਾਨਤ ‘ਤੇ ਗਏ ਅਪਰਾਧੀਆਂ 'ਤੇ ਨਜ਼ਰ ਰੱਖਣ ਲਈ ਕਿਹਾ।

ਉਨ੍ਹਾਂ ਨੇ ਫੀਲਡ ਡਿਊਟੀ 'ਤੇ ਤਾਇਨਾਤ ਸਾਰੇ ਪੁਲਿਸ ਮੁਲਾਜ਼ਮਾਂ ਨੂੰ ਕਿਹਾ ਕਿ ਉਹ ਆਮ ਜਨਤਾ ਦੇ ਵੱਧ ਤੋਂ  ਸੰਪਰਕ ਵਿੱਚ ਰਹਿਣ ਅਤੇ ਨਾਗਰਿਕਾਂ ਦੀਆਂ ਕਾਲਾਂ ਸੁਣਕੇ, ਜਨਤਕ ਮੀਟਿੰਗਾਂ ਕਰਕੇ, ਯੂਥ ਕਲੱਬਾਂ ਵਿੱਚ ਸ਼ਾਮਲ ਕਰਕੇ ਉਹਨਾਂ ਨਾਲ ਮਿੱਤਰਤਾ ਵਾਲੇ ਸਬੰਧ ਬਣਾਉਣ।

ਪੰਜਾਬ ਪੁਲਿਸ ਪਿੰਡ ਰੱਖਿਆ ਕਮੇਟੀਆਂ ਨੂੰ ਕਰੇਗੀ ਮੁੜ ਸੁਰਜੀਤ

 ਪੰਜਾਬ ਪੁਲਿਸ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ  ਗੌਰਵ ਯਾਦਵ ਨੇ ਸੋਮਵਾਰ ਨੂੰ ਇੱਥੇ ਕਿਹਾ ਕਿ ਪੰਜਾਬ ਪੁਲਿਸ ਰਾਜ ਭਰ ਵਿੱਚ ਖਾਸ ਕਰਕੇ ਸਰਹੱਦੀ ਜ਼ਿਲ੍ਹਿਆਂ ਵਿੱਚ ਗ੍ਰਾਮ ਰੱਖਿਆ ਕਮੇਟੀਆਂ (ਵੀਡੀਸੀ) ਨੂੰ ਮੁੜ ਸੁਰਜੀਤ ਕਰੇਗੀ।

ਡੀਜੀਪੀ ਨੇ ਕਿਹਾ ਕਿ  ਵੀ.ਡੀ.ਸੀ. ਵਿੱਚ ਪਿੰਡ ਦੇ ਭਰੋਸੇਮੰਦ ਅਤੇ ਉੱਘੇ ਵਿਅਕਤੀ , ਜਿਨ੍ਹਾਂ ਵਿੱਚ ਸੇਵਾਮੁਕਤ ਪੁਲਿਸ ਜਾਂ ਫੌਜ ਦੇ ਕਰਮਚਾਰੀ, ਪ੍ਰਿੰਸੀਪਲ ਸਰਕਾਰੀ ਅਧਿਕਾਰੀ/ਅਧਿਕਾਰੀ ਆਦਿ ਸ਼ਾਮਲ ਹੋਣਗੇ। “ਇਹ ਕਮੇਟੀਆਂ ਪੁਲਿਸ ਨਾਲ ਪੂਰਨ ਤਾਲਮੇਲ ਨਾਲ ਕੰਮ ਕਰਨਗੀਆਂ ਅਤੇ ਸਰਹੱਦੀ ਸੂਬੇ ਚੋ ਨਸ਼ਿਆਂ ਦੇ ਖਾਤਮੇ ਲਈ ਪੰਜਾਬ ਪੁਲਿਸ ਦੀਆਂ ਕੋਸ਼ਿਸ਼ਾਂ ਨੂੰ ਹੋਰ  ਅਸਰਦਾਰ ਬਣਾਉਗੀਆਂ।

ਇਹ ਵੀ ਪੜ੍ਹੋ: Hi-Hello ਤੋਂ ਇਲਾਵਾ ਵਟਸਐਪ ਰਾਹੀਂ ਕੈਬ ਵੀ ਬੁੱਕ ਹੁੰਦੀ ਹੈ, ਕੋਈ ਮਜ਼ਾਕ ਨਹੀਂ! ਸੱਚ ਬੋਲ ਰਹੇ ਹਾਂ, ਜਾਣੋ ਕਿਵੇਂ

ਇਸ ਦੌਰਾਨ ਫੀਲਡ ਅਫਸਰਾਂ ਨੂੰ ਬੀਟ ਪ੍ਰਣਾਲੀ ਨੂੰ ਮੁੜ ਸੁਰਜੀਤ ਕਰਨ ਲਈ  ਕਿਹਾ ਗਿਆ ਅਤੇ ਹਰੇਕ ਬੀਟ ਖੇਤਰ ਲਈ ਇੱਕ ਬੀਟ ਅਫਸਰ ਸਮਰਪਿਤ ਕੀਤੇ ਜਾਣ ਤੇ ਵੀ ਜ਼ੋਰ ਦਿੱਤਾ ਗਿਆ ਤਾਂ ਜੋ ਵਿਸ਼ੇਸ਼ ਖੇਤਰਾਂ ਲਈ ਪੁਲਿਸ ਅਧਿਕਾਰੀ ਦੀ ਜਵਾਬਦੇਹੀ ਤੈਅ ਕੀਤੀ ਜਾ ਸਕੇ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Ludhiana News: ਪੁਲਿਸ ਮਹਿਕਮੇ 'ਚ ਹੋਏ ਤਬਾਦਲੇ, ਬਦਲੇ ਗਏ SHO
Ludhiana News: ਪੁਲਿਸ ਮਹਿਕਮੇ 'ਚ ਹੋਏ ਤਬਾਦਲੇ, ਬਦਲੇ ਗਏ SHO
Farmer Protest: ਪਹਿਲਾਂ ਸਮੱਸਿਆ ਪੈਦਾ ਕੀਤੀ, ਹੁਣ ਕੀਤੇ ਹੱਥ ਖੜ੍ਹੇ, ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ, SC ਨੇ ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੂੰ ਪਾਈ ਝਾੜ
Farmer Protest: ਪਹਿਲਾਂ ਸਮੱਸਿਆ ਪੈਦਾ ਕੀਤੀ, ਹੁਣ ਕੀਤੇ ਹੱਥ ਖੜ੍ਹੇ, ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ, SC ਨੇ ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੂੰ ਪਾਈ ਝਾੜ
ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ
ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ
ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
Advertisement
ABP Premium

ਵੀਡੀਓਜ਼

Farmers Protest | Supereme Court | ਸੁਪਰੀਮ ਕੋਰਟ ਦੀ ਸੁਣਵਾਈ 'ਤੇ ਡੱਲੇਵਾਲ ਦਾ ਬਿਆਨ ਨਹੀਂ ਚਾਹੀਦੀ ਹਮਦਰਦੀ!Farmers Protes|Dallewal|ਪੰਜਾਬ ਬੰਦ ਨੂੰ ਲੈ ਕੇ ਕਿਸਾਨ ਤਿਆਰ,'ਨਾ ਮਿਲੇਗੀ ਸਬਜ਼ੀ ਤੇ ਨਾ ਹੋਵੇਗੀ ਦੁੱਧ ਦੀ ਸਪਲਾਈ'Weather Updates | ਸੈਲਾਨੀਆਂ ਲਈ ਵੱਡੀ ਖੁਸ਼ਖਬਰੀ, ਹਿਮਾਚਲ 'ਚ ਵਧੀ ਬਰਫ਼ਵਾਰੀ |Abp SanjhaFarmers Protest | ਅੰਨਦਾਤਾ ਨੂੰ ਪੰਜਾਬ ਦੀ ਲੋੜ ਕਿਸਾਨ ਮਹਿਲਾ ਨੇ ਕੀਤੀ ਅਪੀਲ |Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Ludhiana News: ਪੁਲਿਸ ਮਹਿਕਮੇ 'ਚ ਹੋਏ ਤਬਾਦਲੇ, ਬਦਲੇ ਗਏ SHO
Ludhiana News: ਪੁਲਿਸ ਮਹਿਕਮੇ 'ਚ ਹੋਏ ਤਬਾਦਲੇ, ਬਦਲੇ ਗਏ SHO
Farmer Protest: ਪਹਿਲਾਂ ਸਮੱਸਿਆ ਪੈਦਾ ਕੀਤੀ, ਹੁਣ ਕੀਤੇ ਹੱਥ ਖੜ੍ਹੇ, ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ, SC ਨੇ ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੂੰ ਪਾਈ ਝਾੜ
Farmer Protest: ਪਹਿਲਾਂ ਸਮੱਸਿਆ ਪੈਦਾ ਕੀਤੀ, ਹੁਣ ਕੀਤੇ ਹੱਥ ਖੜ੍ਹੇ, ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ, SC ਨੇ ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੂੰ ਪਾਈ ਝਾੜ
ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ
ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ
ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
ਕਾਂਗਰਸ ਦਫ਼ਤਰ ਲਿਆਂਦੀ ਮਨਮੋਹਨ ਸਿੰਘ ਦੀ ਮ੍ਰਿਤਕ ਦੇਹ, ਖੜਗੇ, ਸੋਨੀਆ ਤੇ ਰਾਹੁਲ ਗਾਂਧੀ ਨੇ ਦਿੱਤੀ ਸ਼ਰਧਾਂਜਲੀ
ਕਾਂਗਰਸ ਦਫ਼ਤਰ ਲਿਆਂਦੀ ਮਨਮੋਹਨ ਸਿੰਘ ਦੀ ਮ੍ਰਿਤਕ ਦੇਹ, ਖੜਗੇ, ਸੋਨੀਆ ਤੇ ਰਾਹੁਲ ਗਾਂਧੀ ਨੇ ਦਿੱਤੀ ਸ਼ਰਧਾਂਜਲੀ
ਮਨਮੋਹਨ ਸਿੰਘ ਦੀ ਯਾਦਗਾਰ ਬਣਾਏਗੀ ਸਰਕਾਰ, ਕੇਂਦਰ ਸਰਕਾਰ ਨੇ ਕੀਤਾ ਵੱਡਾ ਐਲਾਨ
ਮਨਮੋਹਨ ਸਿੰਘ ਦੀ ਯਾਦਗਾਰ ਬਣਾਏਗੀ ਸਰਕਾਰ, ਕੇਂਦਰ ਸਰਕਾਰ ਨੇ ਕੀਤਾ ਵੱਡਾ ਐਲਾਨ
ਸਰਦੀਆਂ 'ਚ ਹਾਰਟ ਅਟੈਕ ਤੋਂ ਇਦਾਂ ਬਚੋ? ਇਸ ਤੋਂ ਜ਼ਿਆਦਾ ਨਾ ਹੋਣ ਦਿਓ ਬੀਪੀ ਰੇਟ
ਸਰਦੀਆਂ 'ਚ ਹਾਰਟ ਅਟੈਕ ਤੋਂ ਇਦਾਂ ਬਚੋ? ਇਸ ਤੋਂ ਜ਼ਿਆਦਾ ਨਾ ਹੋਣ ਦਿਓ ਬੀਪੀ ਰੇਟ
ਹੁਣ ਇਨ੍ਹਾਂ ਲੋਕਾਂ ਦੀ ਖੈਰ ਨਹੀਂ! ਸਰਕਾਰ ਤਿਆਰ ਕਰ ਰਹੀ ਲਿਸਟ, 3 ਸਾਲ ਤੱਕ ਨਹੀਂ ਮਿਲੇਗਾ ਸਿਮ ਕੁਨੈਕਸ਼ਨ
ਹੁਣ ਇਨ੍ਹਾਂ ਲੋਕਾਂ ਦੀ ਖੈਰ ਨਹੀਂ! ਸਰਕਾਰ ਤਿਆਰ ਕਰ ਰਹੀ ਲਿਸਟ, 3 ਸਾਲ ਤੱਕ ਨਹੀਂ ਮਿਲੇਗਾ ਸਿਮ ਕੁਨੈਕਸ਼ਨ
Embed widget