Punjab News: ਪੰਜਾਬ ਪੁਲਿਸ ਦੇ DIG ਹਰਚਰਨ ਸਿੰਘ ਭੁੱਲਰ ਨੂੰ ਮੰਗਲਵਾਰ (11 ਨਵੰਬਰ) ਨੂੰ ਉਨ੍ਹਾਂ ਦੇ 5 ਦਿਨਾਂ ਦੇ ਸੀਬੀਆਈ ਰਿਮਾਂਡ ਦੀ ਮਿਆਦ ਖਤਮ ਹੋਣ ਤੋਂ ਬਾਅਦ ਚੰਡੀਗੜ੍ਹ ਦੀ ਸੀਬੀਆਈ ਵਿਸ਼ੇਸ਼ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਉੱਥੋਂ ਉਨ੍ਹਾਂ ਨੂੰ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਗਿਆ। ਹੁਣ ਇਸ ਮਾਮਲੇ ਦੀ ਸੁਣਵਾਈ 20 ਨਵੰਬਰ ਨੂੰ ਹੋਵੇਗੀ। DIG ਇਸ ਦਿਨ ਵੀਡੀਓ ਕਾਨਫਰੰਸਿੰਗ ਰਾਹੀਂ ਪੇਸ਼ ਹੋਣਗੇ।

Continues below advertisement



ਸੁਣਵਾਈ ਦੌਰਾਨ CBI ਦੇ ਵਕੀਲ ਨੇ ਅਦਾਲਤ ਨੂੰ ਦੱਸਿਆ ਕਿ ਡੀਆਈਜੀ ਭੁੱਲਰ ਪੁੱਛਗਿੱਛ ਦੌਰਾਨ ਸਹਿਯੋਗ ਨਹੀਂ ਕਰ ਰਹੇ ਹਨ। ਉਹ ਸੀਬੀਆਈ ਦੇ ਸਵਾਲਾਂ ਦੇ ਸਹੀ ਜਵਾਬ ਨਹੀਂ ਦੇ ਰਹੇ ਹਨ।



ਦੂਜੇ ਪਾਸੇ, ਡੀਆਈਜੀ ਦੇ ਵਕੀਲ ਐਚਐਸ ਧਨੋਆ ਨੇ ਕਿਹਾ ਕਿ ਭੁੱਲਰ ਨੂੰ ਜੇਲ੍ਹ ਦੇ ਅੰਦਰ ਡਾਕਟਰੀ ਸਹੂਲਤਾਂ ਪ੍ਰਦਾਨ ਕੀਤੀਆਂ ਜਾਣੀਆਂ ਚਾਹੀਦੀਆਂ ਹਨ। ਇਸ ਤੋਂ ਬਾਅਦ ਜੱਜ ਨੇ ਕਿਹਾ ਕਿ ਇਹ ਅਰਜ਼ੀ ਜੇਲ੍ਹ ਵਿੱਚ ਹੀ ਦੇ ਦਿਓ।


ਉੱਥੇ ਹੀ ਹੁਣ ਇਸ ਮਾਮਲੇ  ਵਿੱਚ ਈਡੀ ਦੀ ਐਂਟਰੀ ਹੋ ਗਈ ਹੈ, ਜਿਸ ਨਾਲ ਹੁਣ ਪੰਜਾਬ ਦੇ ਅਧਿਕਾਰੀਆਂ ਦੀਆਂ ਮੁਸ਼ਕਲਾਂ ਵੱਧ ਸਕਦੀਆਂ ਹਨ, ਕਿਉਂਕਿ ਰਿਕਾਰਡ ਪ੍ਰਾਪਤ ਹੋਣ 'ਤੇ ਈਡੀ ਦੀ ਟੀਮ ਨੋਟਿਸ ਭੇਜੇਗੀ ਅਤੇ ਇਨ੍ਹਾਂ ਅਧਿਕਾਰੀਆਂ ਨੂੰ ਬੇਨਾਮੀ ਜਾਇਦਾਦਾਂ ਬਾਰੇ ਪੁੱਛਗਿੱਛ ਲਈ ਤਲਬ ਕਰੇਗੀ।


ਉੱਥੇ ਹੀ ਸੋਮਵਾਰ ਨੂੰ ਵਿਚੋਲੇ ਕ੍ਰਿਸ਼ਨੂ ਸ਼ਾਰਦਾ ਨੂੰ ਉਸ ਦੇ ਚਾਰ ਦਿਨਾਂ ਦੇ ਪੁਲਿਸ ਰਿਮਾਂਡ ਦੀ ਮਿਆਦ ਖਤਮ ਹੋਣ ਤੋਂ ਬਾਅਦ ਪੇਸ਼ ਕੀਤਾ ਗਿਆ ਸੀ। ਅਦਾਲਤ ਨੇ ਉਸਨੂੰ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਹੈ। ਮਾਮਲੇ ਦੀ ਅਗਲੀ ਸੁਣਵਾਈ 20 ਨਵੰਬਰ ਨੂੰ ਹੋਵੇਗੀ। ਕ੍ਰਿਸ਼ਨੂ ਤੁਰਦੇ ਸਮੇਂ ਲੰਗੜਾ ਰਿਹਾ ਸੀ, ਜਿਸ ਕਾਰਨ ਉਸਦੇ ਵਕੀਲ ਨੇ ਅਦਾਲਤ ਵਿੱਚ ਡਾਕਟਰੀ ਜਾਂਚ ਦੀ ਮੰਗ ਕੀਤੀ।


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।


CBI ਤੋਂ ਬਾਅਦ ਹੁਣ ED ਦੀ ਐਂਟਰੀ ਹੋਣ ਵਾਲੀ ਹੈ। ਈਡੀ ਮੰਗਲਵਾਰ ਨੂੰ ਚੰਡੀਗੜ੍ਹ ਦੇ ਸੀਬੀਆਈ ਦਫਤਰ ਪਹੁੰਚ ਰਹੀ ਹੈ, ਜਿੱਥੇ ਉਹ ਡੀਆਈਜੀ ਭੁੱਲਰ ਸਮੇਤ ਆਈਏਐਸ ਅਤੇ ਆਈਪੀਐਸ ਅਧਿਕਾਰੀਆਂ ਦਾ ਰਿਕਾਰਡ ਲਵੇਗੀ, ਜਿਨ੍ਹਾਂ ਨੇ ਬੇਨਾਮੀ ਜਾਇਦਾਦਾਂ ਹਾਸਲ ਕੀਤੀਆਂ ਹਨ।