Chandigarh News: ਸੀਟੀਯੂ ਅਦਾਰੇ ਵਿੱਚ ਸਰਕਾਰੀ ਤੌਰ ’ਤੇ 20 ਹੋਰ ਨਵੀਆਂ ਬੱਸਾਂ ਸ਼ਾਮਲ ਕਰਨ ਲਈ ਟੈਂਡਰ ਪ੍ਰਕਿਰਿਆ ਮੁਕੰਮਲ ਹੋ ਚੁੱਕੀ ਹੈ ਜਿਸ ਨਾਲ ਆਮ ਜਨਤਾ ਨੂੰ ਵਧੀਆ ਬੱਸ ਸੇਵਾ ਮਿਲ ਸਕੇਗੀ ਤੇ ਨੌਜਵਾਨਾਂ ਲਈ ਰੁਜ਼ਗਾਰ ਦੇ ਸਾਧਨ ਵਧਣਗੇ। ਚੰਡੀਗੜ੍ਹ ਗੌਰਮਿੰਟ ਟਰਾਂਸਪੋਰਟ ਵਰਕਰਜ਼ ਯੂਨੀਅਨ ਨੇ ਇਸ ਨੂੰ ਦੀਵਾਲੀ ਦਾ ਤੋਹਫ਼ਾ ਮੰਨਦਿਆਂ ਸੈਕਟਰੀ ਟਰਾਂਸਪੋਰਟ ਨਿਤਿਨ ਯਾਦਵ ਆਈਏਐਸ ਨਾਲ ਮੁਲਾਕਾਤ ਕਰਕੇ ਯੂਟੀ ਪ੍ਰਸ਼ਾਸਨ ਦਾ ਧੰਨਵਾਦ ਕੀਤਾ।

Continues below advertisement


ਯੂਨੀਅਨ ਦੇ ਪ੍ਰਧਾਨ ਜਸਵੰਤ ਸਿੰਘ ਜੱਸਾ, ਜਨਰਲ ਸਕੱਤਰ ਸਤਿੰਦਰ ਸਿੰਘ, ਮੀਤ ਪ੍ਰਧਾਨ ਗੁਲਾਬ ਸਿੰਘ ਤੇ ਕੈਸ਼ੀਅਰ ਗੁਰਪ੍ਰੀਤ ਸਿੰਘ ਪਨੈਚਾਂ ਨੇ ਕਿਹਾ ਕਿ ਇਹ ਨਵੀਆਂ ਸ਼ਾਮਲ ਹੋਣ ਵਾਲੀਆਂ ਉਹ ਬੱਸਾਂ ਹਨ ਜੋ ਪਹਿਲਾਂ ਕਿਲੋਮੀਟਰ ਸਕੀਮ ਵਿੱਚ ਪ੍ਰਾਈਵੇਟ ਤੌਰ ’ਤੇ ਲਈਆਂ ਜਾ ਰਹੀਆਂ ਸਨ। ਯੂਨੀਅਨ ਨੇ ਸੀਟੀਯੂ ਮੈਨੇਜਮੈਂਟ ਤੇ ਯੂਟੀ ਪ੍ਰਸ਼ਾਸਨ ਅੱਗੇ ਆਪਣੀ ਦਲੀਲ ਨੂੰ ਬਹੁਤ ਵਧੀਆ ਢੰਗ ਨਾਲ ਪੇਸ਼ ਕਰਕੇ ਕਿਲੋਮੀਟਰ ਸਕੀਮ ਨੂੰ ਰੱਦ ਕਰਨ ਦੀ ਮੰਗ ਕੀਤੀ ਸੀ ਅਤੇ ਵਰਕਰਜ਼ ਯੂਨੀਅਨ ਇਸੇ ਮੰਗ ਨੂੰ ਲੈ ਕੇ ਪਿਛਲੇ ਲੰਬੇ ਸਮੇਂ ਤੋਂ ਸੰਘਰਸ਼ ਵੀ ਕਰਦੀ ਆ ਰਹੀ ਸੀ।


ਉਨ੍ਹਾਂ ਦੱਸਿਆ ਕਿ ਮੁਲਾਜ਼ਮਾਂ ਵਿੱਚ ਇਸ ਗੱਲ ਦੀ ਖੁਸ਼ੀ ਹੈ ਕਿ ਹੁਣ ਇਹ ਬੱਸਾਂ 31 ਮਾਰਚ 2023 ਤੋਂ ਪਹਿਲਾਂ ਸਰਕਾਰੀ ਤੌਰ ’ਤੇ ਸੀ.ਟੀ.ਯੂ. ਦੇ ਬੇੜੇ ਵਿੱਚ ਸ਼ਾਮਲ ਹੋ ਜਾਣਗੀਆਂ। ਡਾਇਰੈਕਟਰ ਟਰਾਂਸਪੋਰਟ ਯੂ.ਟੀ. ਚੰਡੀਗੜ੍ਹ ਪ੍ਰਦੁੱਮਣ ਸਿੰਘ ਦਾ ਧੰਨਵਾਦ ਕਰਦਿਆਂ ਮੰਗ ਕੀਤੀ ਕਿ ਅਦਾਰੇ ਵਿੱਚ ਡਰਾਈਵਰਾਂ, ਕੰਡਕਟਰਾਂ ਅਤੇ ਵਰਕਸ਼ਾਪ ਕਾਮਿਆਂ ਦੀਆਂ ਖਾਲੀ ਪਈਆਂ ਰੈਗੂਲਰ ਅਸਾਮੀਆਂ ਨੂੰ ਵੀ ਜਲਦੀ ਭਰਿਆ ਜਾਵੇ।


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕਟਵਿੱਟਰਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

 

ਇਹ ਵੀ ਪੜ੍ਹੋ: