Chandigarh: ਕੋਟਕਪੂਰਾ ਗੋਲੀ ਕਾਂਡ ਦੀ ਜਾਂਚ ਮੁੱਖ ਪੜਾਅ 'ਤੇ ਪਹੁੰਚਣ ਉਪਰੰਤ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਦੇ ਮੁਖੀ ਏਡੀਜੀਪੀ ਐਲਕੇ ਯਾਦਵ ਨੇ ਅੱਜ ਕਿਹਾ ਕਿ ਜੇਕਰ ਕਿਸੇ ਵਿਅਕਤੀ ਕੋਲ ਇਸ ਮਾਮਲੇ ਸਬੰਧੀ ਕੋਈ ਹੋਰ ਜਾਣਕਾਰੀ ਹੈ, ਜਿਸ ਨਾਲ ਇਸ ਮਾਮਲੇ ਦੇ ਨਤੀਜੇ 'ਤੇ ਪ੍ਰਭਾਵ ਪੈ ਸਕਦਾ ਹੈ, ਉਹ ਨਿੱਜੀ ਤੌਰ 'ਤੇ 10 ਫਰਵਰੀ ਜਾਂ 14 ਫਰਵਰੀ, 2023 ਨੂੰ ਸਵੇਰੇ 11 ਵਜੇ ਤੋਂ ਸ਼ਾਮ 4 ਵਜੇ ਤੱਕ, ਪੰਜਾਬ ਪੁਲਿਸ ਹੈੱਡਕੁਆਰਟਰ, ਸੈਕਟਰ 9-ਸੀ ਵਿਖੇ ਸਥਿਤ ਉਨ੍ਹਾਂ ਦੇ ਦਫ਼ਤਰ ਉਨ੍ਹਾਂ ਨੂੰ ਮਿਲ ਕੇ ਸਾਂਝੀ ਕਰ ਸਕਦੇ ਹਨ। ਜ਼ਿਕਰਯੋਗ ਹੈ ਕਿ ਕੋਟਕਪੂਰਾ ਗੋਲੀਕਾਂਡ ਦੀ ਘਟਨਾ 14 ਅਕਤੂਬਰ, 2015 ਨੂੰ ਵਾਪਰੀ ਸੀ।
ਉਨ੍ਹਾਂ ਕਿਹਾ ਕਿ ਲੋਕ ਇਸ ਸਬੰਧੀ ਵਟਸਐਪ ਨੰਬਰ 9875983237 'ਤੇ ਮੈਸੇਜ ਭੇਜ ਕੇ ਜਾਂ ਆਈਡੀ newsit2021kotkapuracase@gmail.com 'ਤੇ ਈਮੇਲ ਕਰਕੇ ਵੀ ਜਾਣਕਾਰੀ ਸਾਂਝੀ ਕਰ ਸਕਦੇ ਹਨ। ਉਨ੍ਹਾਂ ਅੱਗੇ ਕਿਹਾ ਇਸ ਪੜਾਅ 'ਤੇ ਕਿਸੇ ਵੀ ਜ਼ਿੰਮੇਵਾਰ ਵਿਅਕਤੀ ਵੱਲੋਂ ਦਿੱਤੀ ਕੋਈ ਵੀ ਇਨਪੁਟ/ਜਾਣਕਾਰੀ ਐਸ.ਆਈ.ਟੀ. ਲਈ ਜਾਂਚ ਦੀ ਇਸ ਕਾਨੂੰਨੀ ਪ੍ਰਕਿਰਿਆ ਨੂੰ ਜਲਦ ਤੋਂ ਜਲਦ ਮੁਕੰਮਲ ਕਰਨ ਵਿੱਚ ਬਹੁਤ ਲਾਹੇਵੰਦ ਸਾਬਤ ਹੋ ਸਕਦੀ ਹੈ। ਏਡੀਜੀਪੀ ਨੂੰ ਸੌਂਪੀ ਇਸ ਜਿੰਮੇਵਾਰੀ ਨੂੰ ਨਿਭਾਉਣ ਵਿੱਚ ਐਸਆਈਟੀ ਦਾ ਸਹਿਯੋਗ ਕਰਨ ਲਈ ਉਨ੍ਹਾਂ ਨੇ ਪੰਜਾਬ ਦੇ ਲੋਕਾਂ ਦਾ ਧੰਨਵਾਦ ਵੀ ਕੀਤਾ।
ਜ਼ਿਕਰਯੋਗ ਹੈ ਕਿ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਚੰਡੀਗੜ੍ਹ ਦੇ ਨਿਰਦੇਸ਼ਾਂ 'ਤੇ ਸੂਬਾ ਸਰਕਾਰ ਨੇ ਕੋਟਕਪੂਰਾ ਗੋਲੀ ਕਾਂਡ ਮਾਮਲੇ ਦੀ ਜਾਂਚ ਲਈ ਏਡੀਜੀਪੀ ਐਲਕੇ ਯਾਦਵ, ਆਈਜੀ ਰਾਕੇਸ਼ ਅਗਰਵਾਲ ਤੇ ਐਸਐਸਪੀ ਮੋਗਾ ਗੁਲਨੀਤ ਸਿੰਘ ਖੁਰਾਣਾ ਸਮੇਤ ਤਿੰਨ ਸੀਨੀਅਰ ਅਧਿਕਾਰੀਆਂ ਦੀ ਇੱਕ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਦਾ ਗਠਨ ਕੀਤਾ ਸੀ।
ਇਹ ਵੀ ਪੜ੍ਹੋ: Sangrur News: ਕੈਬਨਿਟ ਮੰਤਰੀ ਅਮਨ ਅਰੋੜਾ ਦੀ ਹਾਜ਼ਰੀ 'ਚ ਪਰਮਿੰਦਰ ਬਰਾੜ ਨੇ ਸੰਭਾਲਿਆ ਅਹੁਦਾ
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੌਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ: Old Smartphone: ਨਾ ਵੇਚੋ ਨਾ ਸੁੱਟੋ..! ਪੁਰਾਣੇ ਸਮਾਰਟਫੋਨ ਨੂੰ ਸੀਸੀਟੀਵੀ ਬਣਾ ਕੇ ਘਰ ਜਾਂ ਦਫਤਰ ਦੀ ਕਰੋ ਨਿਗਰਾਨੀ