ਪੜਚੋਲ ਕਰੋ

Chandigarh News: ਕੁੱਤੇ ਰੱਖਣ ਵਾਲਿਆਂ ਨੂੰ ਲੱਗੇਗਾ 10 ਹਜ਼ਾਰ ਦਾ ਝਟਕਾ ਜੇ…, ਕਈ ਖ਼ਤਰਨਾਕ ਪ੍ਰਜਾਤੀਆਂ 'ਤੇ ਪਾਬੰਦੀ, ਜਾਣੋ ਨਵੇਂ ਨਿਯਮ

ਸੁਖਨਾ ਝੀਲ, ਰੋਜ਼ ਗਾਰਡਨ, ਸ਼ਾਂਤੀਕੁੰਜ, ਲੀਜ਼ਰ ਵੈਲੀ, ਮਿੰਨੀ ਰੋਜ਼ ਗਾਰਡਨ, ਫਰੈਗਰੈਂਸ ਗਾਰਡਨ, ਟੈਰੇਂਸ ਗਾਰਡਨ, ਸ਼ਿਵਾਲਿਕ ਗਾਰਡਨ ਅਤੇ ਹੋਰ ਕਈ ਥਾਵਾਂ 'ਤੇ ਕੁੱਤਿਆਂ ਨੂੰ ਲਿਜਾਣ 'ਤੇ ਪਾਬੰਦੀ ਹੋਵੇਗੀ।

Chandigarh News: ਚੰਡੀਗੜ੍ਹ ਵਿੱਚ ਰੋਜ਼ਾਨਾ ਵੱਧ ਰਹੇ ਕੁੱਤਿਆਂ ਦੇ ਖ਼ਤਰੇ ਨੂੰ ਖਤਮ ਕਰਨ ਲਈ ਚੰਡੀਗੜ੍ਹ ਪਾਲਤੂ ਕੁੱਤਿਆਂ ਅਤੇ ਕਮਿਊਨਿਟੀ ਡੌਗਸ ਬਾਈਲਾਅ 2023 ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ। ਜਿਸ ਤਹਿਤ ਹੁਣ ਸ਼ਹਿਰ ਵਿੱਚ ਪਾਲਤੂ ਕੁੱਤਿਆਂ ਦੀ ਰਜਿਸਟ੍ਰੇਸ਼ਨ ਕਰਵਾਉਣੀ ਪਵੇਗੀ।

ਇਸ ਮੁਤਾਬਕ, ਲੋਕ ਕਿਤੇ ਵੀ ਕਿਸੇ ਕੁੱਤੇ ਨੂੰ ਖਾਣਾ ਨਹੀਂ ਖਵਾ ਸਕਣਗੇ। ਇਸ ਲਈ ਵੱਖਰੀ ਜਗ੍ਹਾ ਨਿਰਧਾਰਿਤ ਕੀਤੀ ਜਾਵੇਗੀ ਅਤੇ ਨਗਰ ਨਿਗਮ ਵੱਲੋਂ ਕੁੱਤਿਆਂ ਦੀਆਂ 7 ਖਤਰਨਾਕ ਕਿਸਮਾਂ 'ਤੇ ਪਾਬੰਦੀ ਲਗਾਈ ਗਈ ਹੈ। ਇਸ ਤੋਂ ਬਾਅਦ ਵੀ ਜੇਕਰ ਕੋਈ ਵਿਅਕਤੀ ਇਨ੍ਹਾਂ ਕੁੱਤਿਆਂ ਨੂੰ ਪਾਲਦਾ ਪਾਇਆ ਗਿਆ ਤਾਂ ਉਸ ਵਿਰੁੱਧ ਨਿਯਮਾਂ ਦੀ ਉਲੰਘਣਾ ਕਰਨ 'ਤੇ 10,000 ਰੁਪਏ ਦਾ ਜੁਰਮਾਨਾ ਲਗਾਇਆ ਜਾਵੇਗਾ। ਇਸ ਤੋਂ ਇਲਾਵਾ ਪਾਲਤੂ ਕੁੱਤੇ ਦੀ ਰਜਿਸਟ੍ਰੇਸ਼ਨ ਕਰਵਾਉਣੀ ਲਾਜ਼ਮੀ ਹੈ। ਇਸ ਦੀ ਜ਼ਿੰਮੇਵਾਰੀ ਮਾਲਕ ਦੀ ਹੋਵੇਗੀ। ਅਜਿਹਾ ਨਾ ਕਰਨ 'ਤੇ ਕਾਰਵਾਈ ਦਾ ਵੀ ਪ੍ਰਬੰਧ ਹੋਵੇਗਾ।

ਕਿਹੜੇ ਕੁੱਤਿਆਂ ਉੱਤੇ ਲਾਈ ਗਈ ਹੈ ਪਾਬੰਧੀ

ਅਮਰੀਕਨ ਬੁੱਲਡੌਗ, ਪਿਟਬੁੱਲ, ਬੁੱਲ ਟੈਰੀਅਰ, ਕੇਨ ਕੋਰਸੋ, ਡੋਗੋ ਅਰਜਨਟੀਨੋ, ਰੋਟਵੀਲਰ।

ਜ਼ਿਕਰ ਕਰ ਦਈਏ ਕਿ ਚੰਡੀਗੜ੍ਹ ਨਗਰ ਨਿਗਮ ਹਾਊਸ ਨੇ ਇਸ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਹ ਸਾਰੀਆਂ ਵਿਵਸਥਾਵਾਂ ਚੰਡੀਗੜ੍ਹ ਪਾਲਤੂ ਕੁੱਤਿਆਂ ਅਤੇ ਕਮਿਊਨਿਟੀ ਡੌਗਸ ਬਾਈਲਾਜ਼ 2023 ਵਿੱਚ ਹਨ। ਮੇਅਰ ਕੁਲਦੀਪ ਕੁਮਾਰ ਨੇ ਇਹ ਟੇਬਲ ਏਜੰਡਾ ਸਦਨ ​​ਦੀ ਮੀਟਿੰਗ ਵਿੱਚ ਰੱਖਿਆ, ਜਿਸ ’ਤੇ ਭਾਜਪਾ ਨੇ ਰੋਸ ਪ੍ਰਗਟ ਕੀਤਾ। ਉਨ੍ਹਾਂ ਕਿਹਾ ਕਿ ਇਸ ਨੂੰ ਪੜ੍ਹਨ ਲਈ ਸਮਾਂ ਦਿੱਤਾ ਜਾਵੇ ਪਰ ਇਸ ਦੇ ਬਾਵਜੂਦ ਏਜੰਡਾ ਸਰਬਸੰਮਤੀ ਨਾਲ ਪਾਸ ਕਰ ਦਿੱਤਾ ਗਿਆ।

2 ਮਹੀਨੇ ਪਹਿਲਾਂ ਵੀ ਹੋਈ ਸੀ ਚਰਚਾ

ਚੰਡੀਗੜ੍ਹ ਨੂੰ ਕੁੱਤਿਆਂ ਦੇ ਆਤੰਕ ਤੋਂ ਬਚਾਉਣ ਲਈ ਨਗਰ ਨਿਗਮ ਨੇ ਬਾਈਲਾਅ 2023 ਤਿਆਰ ਕਰ ਲਿਆ ਹੈ। ਜਿਸ ਬਾਰੇ ਪਹਿਲਾਂ ਵੀ ਡਰਾਫਟ ਵਿੱਚ ਚਰਚਾ ਕੀਤੀ ਗਈ ਸੀ ਪਰ ਬਾਅਦ ਵਿੱਚ ਇਸ ਨੂੰ ਟਾਲ ਦਿੱਤਾ ਗਿਆ ਸੀ। ਹੁਣ ਇਸ ਨੂੰ ਸਦਨ ਦੀ ਮੀਟਿੰਗ ਵਿੱਚ ਲਿਆਂਦਾ ਅਤੇ ਪਾਸ ਕੀਤਾ ਗਿਆ। ਕੌਂਸਲਰ ਹਰਪ੍ਰੀਤ ਕੌਰ ਬਬਲਾ ਨੇ ਇਸ ਏਜੰਡੇ ਦਾ ਸਮਰਥਨ ਕੀਤਾ।

ਕੁੱਤੇ ਰੱਖਣ ਦਾ ਪ੍ਰਬੰਧ

ਪੰਜ ਮਰਲੇ ਜਾਂ ਇਸ ਤੋਂ ਘੱਟ ਰਕਬੇ ਵਾਲੇ ਘਰ ਇੱਕ ਕੁੱਤਾ ਰੱਖ ਸਕਣਗੇ। ਜੇ ਇੱਕ ਤੋਂ ਵੱਧ ਪਰਿਵਾਰ ਵੱਖ-ਵੱਖ ਮੰਜ਼ਿਲਾਂ 'ਤੇ ਰਹਿ ਰਹੇ ਹਨ, ਤਾਂ ਵੱਧ ਤੋਂ ਵੱਧ ਤਿੰਨ ਕੁੱਤਿਆਂ ਦੀ ਇਜਾਜ਼ਤ ਹੋਵੇਗੀ। ਪੰਜ ਮਰਲੇ ਤੋਂ ਵੱਡੇ ਅਤੇ 12 ਮਰਲੇ ਤੋਂ ਘੱਟ ਵਾਲੇ ਘਰ ਦੋ ਕੁੱਤੇ ਰੱਖ ਸਕਣਗੇ। ਇਸ ਵਿੱਚ ਵੀ ਤਿੰਨ ਕੁੱਤਿਆਂ ਨੂੰ ਵੱਖ-ਵੱਖ ਮੰਜ਼ਿਲਾਂ 'ਤੇ ਰੱਖਣ ਦੀ ਇਜਾਜ਼ਤ ਦਿੱਤੀ ਜਾਵੇਗੀ। 12 ਮਰਲੇ ਤੋਂ ਵੱਡੇ ਅਤੇ ਇੱਕ ਕਨਾਲ ਤੋਂ ਘੱਟ ਦੇ ਘਰਾਂ ਵਿੱਚ ਤਿੰਨ ਕੁੱਤੇ ਰੱਖਣ ਦੀ ਇਜਾਜ਼ਤ ਹੋਵੇਗੀ। ਇਨ੍ਹਾਂ ਵਿੱਚੋਂ ਇੱਕ ਮੋਂਗਰੇ/ਇੰਡੀ ਕੁੱਤਿਆਂ ਨੂੰ ਗੋਦ ਲੈਣਾ ਲਾਜ਼ਮੀ ਹੋਵੇਗਾ ਅਤੇ ਇੱਕ ਕਨਾਲ ਤੋਂ ਵੱਧ ਵਾਲੇ ਪਰਿਵਾਰਾਂ ਵਿੱਚ ਚਾਰ ਕੁੱਤੇ ਹੋ ਸਕਦੇ ਹਨ। ਇਨ੍ਹਾਂ ਵਿੱਚੋਂ ਦੋ ਮੋਂਗਰੇ/ਇੰਡੀ ਕੁੱਤਿਆਂ ਨੂੰ ਗੋਦ ਲੈਣਾ ਲਾਜ਼ਮੀ ਹੋਵੇਗਾ।

500 ਰੁਪਏ ਫੀਸ ਦੇ ਕੇ ਰਜਿਸਟ੍ਰੇਸ਼ਨ ਕਰਵਾਉਣੀ ਪਵੇਗੀ

ਜੇਕਰ ਤੁਸੀਂ ਕੁੱਤਾ ਰੱਖਣਾ ਚਾਹੁੰਦੇ ਹੋ ਤਾਂ ਤੁਹਾਨੂੰ 500 ਰੁਪਏ ਦੇ ਕੇ ਰਜਿਸਟਰੇਸ਼ਨ ਕਰਵਾਉਣੀ ਪਵੇਗੀ। ਅਰਜ਼ੀ ਦੇ ਨਾਲ ਕੁੱਤੇ ਦੀਆਂ ਦੋ ਨਵੀਨਤਮ ਤਸਵੀਰਾਂ ਅਤੇ ਟੀਕਾਕਰਨ ਸਰਟੀਫਿਕੇਟ ਦੀ ਲੋੜ ਹੋਵੇਗੀ। ਕੁੱਤੇ ਨੂੰ ਮੈਟਲ ਟੋਕਨ ਦਿੱਤਾ ਜਾਵੇਗਾ ਜਿਸ ਕੁੱਤੇ ਨੂੰ ਗਲ ਵਿੱਚ ਬੰਨ੍ਹਣਾ ਪਵੇਗਾ। ਇਹ ਰਜਿਸਟ੍ਰੇਸ਼ਨ ਉਮਰ ਭਰ ਲਈ ਹੋਵੇਗੀ ਪਰ ਇਸ ਨੂੰ ਹਰ 5 ਸਾਲ ਬਾਅਦ ਨਵਿਆਉਣ ਦੀ ਲੋੜ ਹੋਵੇਗੀ।

ਜ਼ਿਕਰ ਕਰ ਦਈਏ ਕਿ ਸੁਖਨਾ ਝੀਲ, ਰੋਜ਼ ਗਾਰਡਨ, ਸ਼ਾਂਤੀਕੁੰਜ, ਲੀਜ਼ਰ ਵੈਲੀ, ਮਿੰਨੀ ਰੋਜ਼ ਗਾਰਡਨ, ਫਰੈਗਰੈਂਸ ਗਾਰਡਨ, ਟੈਰੇਂਸ ਗਾਰਡਨ, ਸ਼ਿਵਾਲਿਕ ਗਾਰਡਨ ਅਤੇ ਹੋਰ ਕਈ ਥਾਵਾਂ 'ਤੇ ਕੁੱਤਿਆਂ ਨੂੰ ਲਿਜਾਣ 'ਤੇ ਪਾਬੰਦੀ ਹੋਵੇਗੀ। ਪਾਰਕਾਂ ਵਿੱਚ ਸੈਰ ਕਰਨ ਲਈ ਜਾਣ ਵਾਲੇ ਲੋਕਾਂ ਨੂੰ ਆਪਣੇ ਨਾਲ ਪੂਪ ਬੈਗ ਲੈ ਕੇ ਜਾਣਾ ਹੋਵੇਗਾ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਗੁਰਿੰਦਰ ਢਿੱਲੋਂ ਤੇ ਗਿਆਨੀ ਹਰਪ੍ਰੀਤ ਸਿੰਘ ਦੀ ਗੁਪਤ ਮੀਟਿੰਗ ਨੇ ਛੇੜੀ ਨਵੀਂ ਚਰਚਾ, ਚੁੱਪ ਨੇ ਪਾਇਆ ਸ਼ੋਰ ! ਕੀ ਨੇ ਸਿਆਸੀ ਤੇ ਧਾਰਮਿਕ ਮਾਇਨੇ ?
Punjab News: ਗੁਰਿੰਦਰ ਢਿੱਲੋਂ ਤੇ ਗਿਆਨੀ ਹਰਪ੍ਰੀਤ ਸਿੰਘ ਦੀ ਗੁਪਤ ਮੀਟਿੰਗ ਨੇ ਛੇੜੀ ਨਵੀਂ ਚਰਚਾ, ਚੁੱਪ ਨੇ ਪਾਇਆ ਸ਼ੋਰ ! ਕੀ ਨੇ ਸਿਆਸੀ ਤੇ ਧਾਰਮਿਕ ਮਾਇਨੇ ?
Shaheedi Jor Mela: ਸਾਹਿਬਜ਼ਾਦਿਆਂ ਨੂੰ ਯਾਦ ਕਰਦਿਆਂ ਪੀਐਮ ਮੋਦੀ ਨੇ ਕਹੀ ਵੱਡੀ ਗੱਲ...
Shaheedi Jor Mela: ਸਾਹਿਬਜ਼ਾਦਿਆਂ ਨੂੰ ਯਾਦ ਕਰਦਿਆਂ ਪੀਐਮ ਮੋਦੀ ਨੇ ਕਹੀ ਵੱਡੀ ਗੱਲ...
Canada Immigration: ਕੈਨੇਡਾ ਸਰਕਾਰ ਦਾ ਇੱਕ ਹੋਰ ਝਟਕਾ, ਹੁਣ ਪੀਆਰ ਲੈਣਾ ਬੇਹੱਦ ਔਖਾ
Canada Immigration: ਕੈਨੇਡਾ ਸਰਕਾਰ ਦਾ ਇੱਕ ਹੋਰ ਝਟਕਾ, ਹੁਣ ਪੀਆਰ ਲੈਣਾ ਬੇਹੱਦ ਔਖਾ
ਜਲੰਧਰ 'ਚ ਪੁਲਿਸ ਨੇ ਕੀਤਾ ਐਨਕਾਊਂਟਰ, ਜੱਗੂ ਭਗਵਾਨਪੁਰੀਆ ਦੇ ਗੁਰਗੇ ਨੂੰ ਲੱਗੀ ਗੋਲੀ, ਜਾਣੋ ਪੂਰਾ ਮਾਮਲਾ
ਜਲੰਧਰ 'ਚ ਪੁਲਿਸ ਨੇ ਕੀਤਾ ਐਨਕਾਊਂਟਰ, ਜੱਗੂ ਭਗਵਾਨਪੁਰੀਆ ਦੇ ਗੁਰਗੇ ਨੂੰ ਲੱਗੀ ਗੋਲੀ, ਜਾਣੋ ਪੂਰਾ ਮਾਮਲਾ
Advertisement
ABP Premium

ਵੀਡੀਓਜ਼

ਬੰਗਾਲ 'ਚ ਪਿਆ ਭੰਗੜਾ ,ਕਰਨ ਔਜਲਾ ਲਈ Kolkata ਦਾ ਪਿਆਰਰਾਹਾ ਦੀ Flying Kiss , ਰਣਬੀਰ-ਆਲੀਆ ਦੀ ਧੀ ਦਾ Cute ਪਲਦਿਲਜੀਤ ਲਈ ਬਦਲਿਆ ਘੰਟਾ ਘਰ ਦਾ ਰੂਪ , ਪੰਜਾਬੀ ਘਰ ਆ ਗਏ ਓਏਦਿਲਜੀਤ ਤੇ AP ਦੀ ਗੱਲ ਚ ਆਏ ਹਨੀ ਸਿੰਘ ,

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਗੁਰਿੰਦਰ ਢਿੱਲੋਂ ਤੇ ਗਿਆਨੀ ਹਰਪ੍ਰੀਤ ਸਿੰਘ ਦੀ ਗੁਪਤ ਮੀਟਿੰਗ ਨੇ ਛੇੜੀ ਨਵੀਂ ਚਰਚਾ, ਚੁੱਪ ਨੇ ਪਾਇਆ ਸ਼ੋਰ ! ਕੀ ਨੇ ਸਿਆਸੀ ਤੇ ਧਾਰਮਿਕ ਮਾਇਨੇ ?
Punjab News: ਗੁਰਿੰਦਰ ਢਿੱਲੋਂ ਤੇ ਗਿਆਨੀ ਹਰਪ੍ਰੀਤ ਸਿੰਘ ਦੀ ਗੁਪਤ ਮੀਟਿੰਗ ਨੇ ਛੇੜੀ ਨਵੀਂ ਚਰਚਾ, ਚੁੱਪ ਨੇ ਪਾਇਆ ਸ਼ੋਰ ! ਕੀ ਨੇ ਸਿਆਸੀ ਤੇ ਧਾਰਮਿਕ ਮਾਇਨੇ ?
Shaheedi Jor Mela: ਸਾਹਿਬਜ਼ਾਦਿਆਂ ਨੂੰ ਯਾਦ ਕਰਦਿਆਂ ਪੀਐਮ ਮੋਦੀ ਨੇ ਕਹੀ ਵੱਡੀ ਗੱਲ...
Shaheedi Jor Mela: ਸਾਹਿਬਜ਼ਾਦਿਆਂ ਨੂੰ ਯਾਦ ਕਰਦਿਆਂ ਪੀਐਮ ਮੋਦੀ ਨੇ ਕਹੀ ਵੱਡੀ ਗੱਲ...
Canada Immigration: ਕੈਨੇਡਾ ਸਰਕਾਰ ਦਾ ਇੱਕ ਹੋਰ ਝਟਕਾ, ਹੁਣ ਪੀਆਰ ਲੈਣਾ ਬੇਹੱਦ ਔਖਾ
Canada Immigration: ਕੈਨੇਡਾ ਸਰਕਾਰ ਦਾ ਇੱਕ ਹੋਰ ਝਟਕਾ, ਹੁਣ ਪੀਆਰ ਲੈਣਾ ਬੇਹੱਦ ਔਖਾ
ਜਲੰਧਰ 'ਚ ਪੁਲਿਸ ਨੇ ਕੀਤਾ ਐਨਕਾਊਂਟਰ, ਜੱਗੂ ਭਗਵਾਨਪੁਰੀਆ ਦੇ ਗੁਰਗੇ ਨੂੰ ਲੱਗੀ ਗੋਲੀ, ਜਾਣੋ ਪੂਰਾ ਮਾਮਲਾ
ਜਲੰਧਰ 'ਚ ਪੁਲਿਸ ਨੇ ਕੀਤਾ ਐਨਕਾਊਂਟਰ, ਜੱਗੂ ਭਗਵਾਨਪੁਰੀਆ ਦੇ ਗੁਰਗੇ ਨੂੰ ਲੱਗੀ ਗੋਲੀ, ਜਾਣੋ ਪੂਰਾ ਮਾਮਲਾ
ਤਰਨਤਾਰਨ 'ਚ 24 ਘੰਟਿਆਂ 'ਚ ਦੂਜੀ ਵਾਰ ਹੋਇਆ ਮੁਕਾਬਲਾ, ਜਵਾਬੀ ਫਾਇਰਿੰਗ 'ਚ ਨਸ਼ਾ ਤਸਕਰ ਜ਼ਖ਼ਮੀ
ਤਰਨਤਾਰਨ 'ਚ 24 ਘੰਟਿਆਂ 'ਚ ਦੂਜੀ ਵਾਰ ਹੋਇਆ ਮੁਕਾਬਲਾ, ਜਵਾਬੀ ਫਾਇਰਿੰਗ 'ਚ ਨਸ਼ਾ ਤਸਕਰ ਜ਼ਖ਼ਮੀ
Scam ਦੇ ਉਹ 4 ਤਰੀਕੇ, ਜੋ ਸਭ ਤੋਂ ਵੱਧ ਵਰਤਦੇ ਨੇ ਘਪਲੇਬਾਜ਼, ਜਾਲ 'ਚ ਫਸ ਗਏ ਤਾਂ ਹੋ ਜਾਵੋਗੇ ਕੰਗਾਲ !
Scam ਦੇ ਉਹ 4 ਤਰੀਕੇ, ਜੋ ਸਭ ਤੋਂ ਵੱਧ ਵਰਤਦੇ ਨੇ ਘਪਲੇਬਾਜ਼, ਜਾਲ 'ਚ ਫਸ ਗਏ ਤਾਂ ਹੋ ਜਾਵੋਗੇ ਕੰਗਾਲ !
IRCTC Website Down: IRCTC ਦੀ ਐਪ ਅਤੇ ਵੈਬਸਾਈਟ ਹੋਈ ਡਾਊਨ, ਟਿਕਟ ਬੁੱਕ ਕਰਨ 'ਚ ਲੋਕਾਂ ਨੂੰ ਹੋ ਰਹੀ ਪਰੇਸ਼ਾਨੀ
IRCTC Website Down: IRCTC ਦੀ ਐਪ ਅਤੇ ਵੈਬਸਾਈਟ ਹੋਈ ਡਾਊਨ, ਟਿਕਟ ਬੁੱਕ ਕਰਨ 'ਚ ਲੋਕਾਂ ਨੂੰ ਹੋ ਰਹੀ ਪਰੇਸ਼ਾਨੀ
ਭਲਕੇ ਪੰਜਾਬ 'ਚ ਰਹੇਗੀ ਛੁੱਟੀ, ਸਕੂਲ ਅਤੇ ਕਾਲਜ ਰਹਿਣਗੇ ਬੰਦ
ਭਲਕੇ ਪੰਜਾਬ 'ਚ ਰਹੇਗੀ ਛੁੱਟੀ, ਸਕੂਲ ਅਤੇ ਕਾਲਜ ਰਹਿਣਗੇ ਬੰਦ
Embed widget