Punjab News : ਪੰਜਾਬ ਰਾਜ ਦੇ ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਪੰਜਾਬ ਰਾਜ ਦੇ ਮਹਿਲਾ ਸਸ਼ਕਤੀਕਰਨ ਦੇ ਐਨ.ਜੀ.ਓਜ਼ ਨੂੰ ਅਪੀਲ ਕੀਤੀ ਕਿ ਮਹਿਲਾ ਸਸ਼ਕਤੀਕਰਨ ਸਬੰਧੀ ਬਣਾਈ ਜਾਣ ਵਾਲੀ ਪਾਲਿਸੀ ਲਈ ਸੁਝਾਅ ਭੇਜਣ।

ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਦੀਆਂ ਔਰਤਾਂ ਲਈ ਚਲਾਈਆਂ ਜਾ ਰਹੀਆਂ ਯੋਜਨਾਵਾਂ ਅਤੇ ਪ੍ਰੋਗਰਾਮਾਂ ਨੂੰ ਸਹੀ ਢੰਗ ਨਾਲ ਡਿਜ਼ਾਈਨ ਅਤੇ ਲਾਗੂ ਕਰਨ ਲਈ ਨਵੇ ਸਿਰੇ ਤੋ ਨੀਤੀ ਘੜੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਪੰਜਾਬ ਰਾਜ ਮਹਿਲਾ ਪਾਲਿਸੀ ਬਨਾਉਣ ਦਾ ਉਪਰਾਲਾ ਕੀਤਾ ਗਿਆ ਹੈ। ਜਿਸ ਵਿੱਚ ਪ੍ਰਮੁੱਖ ਮਹਿਲਾ ਚਿੰਤਕ, ਐਕਟੀਵਿਸਟ ਅਤੇ ਮਾਹਿਰਾਂ ਦਾ ਸਹਿਯੋਗ ਲਿਆ ਜਾਵੇਗਾ।


 ਇਹ ਵੀ ਪੜ੍ਹੋ : ਬਰਨਾਲਾ ਪੁਲਿਸ ਨੂੰ ਮਿਲੀ ਵੱਡੀ ਕਾਮਯਾਬੀ , ਭੁੱਕੀ ਅਤੇ ਨਸ਼ੀਲੇ ਪਦਾਰਥਾਂ ਸਮੇਤ ਤਿੰਨ ਨਸ਼ਾ ਤਸਕਰ ਕਾਬੂ

ਕੈਬਨਿਟ ਮੰਤਰੀ ਨੇ ਸੂਬੇ ਦੀਆਂ ਮਹਿਲਾਵਾਂ ਦੀ ਭਲਾਈ ਲਈ ਕੰਮ ਕਰਦੀਆਂ ਸੰਸਥਾਵਾਂ, ਐਨ.ਜੀ.ਓਜ਼. ਅਤੇ ਵਿਅਕਤੀਆਂ ਨੂੰ ਅਪੀਲ ਕੀਤੀ ਕਿ ਉਹ ਈਮੇਲ ਆਈ.ਡੀ. dsswcd@punjab.gov.in, srewpunjab@gmail.com ਅਤੇ ਦਫ਼ਤਰ ਡਾਇਰੈਕਟੋਰੇਟ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ, ਪੰਜਾਬ, ਐਸ.ਸੀ.ਓ. ਨੰ: 102-103, ਸੈਕਟਰ-34 ਏ, ਚੰਡੀਗੜ੍ਹ ਤੇ ਆਪਣੇ ਸੁਝਾਅ 30 ਅਪ੍ਰੈਲ, 2023 ਤੱਕ ਭੇਜਣ।


ਪੰਜਾਬ ਰਾਜ ਦੇ ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਪੰਜਾਬ ਰਾਜ ਦੇ ਮਹਿਲਾ ਸਸ਼ਕਤੀਕਰਨ ਦੇ ਐਨ.ਜੀ.ਓਜ਼ ਨੂੰ ਅਪੀਲ ਕੀਤੀ ਕਿ ਮਹਿਲਾ ਸਸ਼ਕਤੀਕਰਨ ਸਬੰਧੀ ਬਣਾਈ ਜਾਣ ਵਾਲੀ ਪਾਲਿਸੀ ਲਈ ਸੁਝਾਅ ਭੇਜਣ। ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਦੀਆਂ ਔਰਤਾਂ ਲਈ ਚਲਾਈਆਂ ਜਾ ਰਹੀਆਂ ਯੋਜਨਾਵਾਂ ਅਤੇ ਪ੍ਰੋਗਰਾਮਾਂ ਨੂੰ ਸਹੀ ਢੰਗ ਨਾਲ ਡਿਜ਼ਾਈਨ ਅਤੇ ਲਾਗੂ ਕਰਨ ਲਈ ਨਵੇ ਸਿਰੇ ਤੋ ਨੀਤੀ ਘੜੀ ਜਾ ਰਹੀ ਹੈ।


 ਇਹ ਵੀ ਪੜ੍ਹੋ : ਅੰਮ੍ਰਿਤਪਾਲ ਸਿੰਘ ਦੀ ਪਤਨੀ ਕਿਰਨਦੀਪ ਨੂੰ ਏਅਰਪੋਰਟ ਤੋਂ ਵਾਪਸ ਘਰ ਮੋੜਿਆ, ਨਹੀਂ ਜਾ ਸਕੀ ਯੂਕੇ


ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।