Chandigarh News : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਰੁਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਦੀ ਮੁਹਿੰਮ ਨੂੰ ਅੱਗੇ ਵਧਾਉਂਦਿਆਂ ਅੱਜ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਅਤੇ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ 35 ਕਲਰਕਾਂ ਨੂੰ ਨਿਯੁਕਤੀ-ਪੱਤਰ ਸੌਂਪੇ।

ਅੱਜ ਇੱਥੇ ਸਿਵਲ ਸਕੱਤਰੇਤ ਸਥਿਤ ਆਪਣੇ ਦਫਤਰ ਵਿਖੇ ਕਰਵਾਏ ਗਏ ਸਮਾਗਮ ਦੌਰਾਨ ਡਾ. ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਆਪਣੇ ਵਾਅਦੇ ਅਨੁਸਾਰ ਰੁਜ਼ਗਾਰ ਦੇ ਨਵੇਂ ਮੌਕੇ ਪ੍ਰਦਾਨ ਕਰ ਰਹੇ ਹਨ ਤਾਂ ਜੋ ਨਵੀਂ ਪੀੜ੍ਹੀ ਆਪਣੇ ਸੁਪਨਿਆਂ ਨੂੰ ਪੂਰਾ ਕਰਨ ਲਈ ਵਿਦੇਸ਼ਾਂ ਵੱਲ ਨਾ ਜਾਵੇ।


ਇਹ ਵੀ ਪੜ੍ਹੋ : ਸਿੱਧੂ ਮੂਸੇਵਾਲਾ ਦੇ ਪਿਤਾ ਨੂੰ ਧਮਕੀ ਦੇਣ ਵਾਲੇ ਨੂੰ ਮੁੰਬਈ ਤੋਂ ਟਰਾਂਜਿਟ ਰਿਮਾਂਡ 'ਤੇ ਲਿਆਂਦਾ

ਕੈਬਨਿਟ ਮੰਤਰੀ ਨੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ 34 ਕਲਰਕਾਂ ਅਤੇ ਸਮਾਜਿਕ ਨਿਆਂ, ਅਧਿਕਾਰਤਾਂ ਅਤੇ ਘੱਟ ਗਿਣਤੀ ਵਿਭਾਗ ਦੇ ਇੱਕ ਕਲਰਕ ਨੂੰ ਨਿਯੁਕਤੀ ਪੱਤਰ ਸੌਂਪੇ। ਨਵ-ਨਿਯੁਕਤ ਮੁਲਾਜ਼ਮਾਂ ਨੂੰ ਵਧਾਈ ਦਿੰਦਿਆਂ ਕੈਬਨਿਟ ਮੰਤਰੀ ਨੇ ਉਨ੍ਹਾਂ ਨੂੰ ਆਪਣੀ ਡਿਊਟੀ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣ ਲਈ ਪ੍ਰੇਰਿਆ। ਉਨ੍ਹਾਂ ਨਵ-ਨਿਯੁਕਤ ਮੁਲਾਜ਼ਮਾਂ ਨੂੰ ਕਿਹਾ ਕਿ ਭ੍ਰਿਸ਼ਟਾਚਾਰ ਵਿਰੁੱਧ ਸਿਫਰ ਸਹਿਣਸ਼ੀਲਤਾ ਦੀ ਨੀਤੀ ਅਪਣਾਉਂਦਿਆਂ ਕੰਮ ਕਰਨ।


ਇਹ ਵੀ ਪੜ੍ਹੋ : ਕੋਟਕਪੂਰਾ ਗੋਲੀਕਾਂਡ ਮਾਮਲਾ: ਸੁਖਬੀਰ ਸਿੰਘ ਬਾਦਲ ਅਦਾਲਤ ’ਚ ਹੋਏ ਪੇਸ਼, ਪੇਸ਼ੀ ਤੋਂ ਬਾਅਦ ਕੇਂਦਰ ਸਰਕਾਰ ਤੇ ਮਾਨ ਸਰਕਾਰ ਬਾਰੇ ਆਖੀ ਇਹ ਗੱਲ....

ਇਸ ਮੌਕੇ ਵਧੀਕ ਮੁੱਖ ਸਕੱਤਰ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਸ੍ਰੀ ਜੀ.ਰਾਮੇਸ਼ ਕੁਮਾਰ, ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਡਾਇਰੈਕਟਰ ਸ੍ਰੀਮਤੀ ਮਾਧਵੀ ਕਟਾਰੀਆ, ਸਮਾਜਿਕ ਨਿਆਂ ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਦੇ ਡਾਇਰੈਕਟਰ-ਕਮ-ਸੰਯੁਕਤ ਸਕੱਤਰ ਰਾਜ ਬਹਾਦਰ ਸਿੰਘ, ਸਮਾਜਿਕ ਸੁਰੱਖਿਆ ਵਿਭਾਗ ਦੇ ਜਾਇੰਟ ਡਾਇਰੈਕਟਰ ਚਰਨਜੀਤ ਸਿੰਘ ਅਤੇ ਅਮਰਜੀਤ ਸਿੰਘ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।


ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।