(Source: ECI/ABP News)
ਡਾ. ਬਲਜੀਤ ਕੌਰ ਨੇ ਅਨੁਸੂਚਿਤ ਜਾਤੀਆਂ ਦੇ ਜਾਅਲੀ ਸਰਟੀਫਿਕੇਟਾਂ ਸਬੰਧੀ ਵੱਖ-ਵੱਖ ਜੱਥੇਬੰਦੀਆਂ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ
Chandigarh News : ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਵਿਭਾਗ ਦੇ ਉੱਚ ਅਧਿਕਾਰੀਆਂ ਨਾਲ ਪੰਜਾਬ ਰਾਜ ਵਿੱਚ ਅਨੁਸੂਚਿਤ ਜਾਤੀਆਂ ਦੇ ਜਾਅਲੀ ਸਰਟੀਫਿਕੇਟਾਂ ਦੇ ਸਬੰਧ ਵਿੱਚ ਇੱਕ ਉੱਚ ਪੱਧਰੀ ਮੀਟਿੰਗ ਕੀਤੀ ਹੈ।
![ਡਾ. ਬਲਜੀਤ ਕੌਰ ਨੇ ਅਨੁਸੂਚਿਤ ਜਾਤੀਆਂ ਦੇ ਜਾਅਲੀ ਸਰਟੀਫਿਕੇਟਾਂ ਸਬੰਧੀ ਵੱਖ-ਵੱਖ ਜੱਥੇਬੰਦੀਆਂ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ Dr. Baljit Kaur held a meeting with representatives of various organizations regarding fake certificates of Scheduled Castes ਡਾ. ਬਲਜੀਤ ਕੌਰ ਨੇ ਅਨੁਸੂਚਿਤ ਜਾਤੀਆਂ ਦੇ ਜਾਅਲੀ ਸਰਟੀਫਿਕੇਟਾਂ ਸਬੰਧੀ ਵੱਖ-ਵੱਖ ਜੱਥੇਬੰਦੀਆਂ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ](https://feeds.abplive.com/onecms/images/uploaded-images/2023/05/22/66d04d54f25878d910190eb9b29e4dac1684761625998345_original.jpg?impolicy=abp_cdn&imwidth=1200&height=675)
Chandigarh News : ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਵਿਭਾਗ ਦੇ ਉੱਚ ਅਧਿਕਾਰੀਆਂ ਨਾਲ ਪੰਜਾਬ ਰਾਜ ਵਿੱਚ ਅਨੁਸੂਚਿਤ ਜਾਤੀਆਂ ਦੇ ਜਾਅਲੀ ਸਰਟੀਫਿਕੇਟਾਂ ਦੇ ਸਬੰਧ ਵਿੱਚ ਇੱਕ ਉੱਚ ਪੱਧਰੀ ਮੀਟਿੰਗ ਕੀਤੀ ਹੈ। ਕੈਬਨਿਟ ਮੰਤਰੀ ਨੇ ਦੱਸਿਆ ਕਿ ਮੀਟਿੰਗ ਦੌਰਾਨ ਵੱਖ-ਵੱਖ ਜੱਥੇਬੰਦੀਆਂ ਦੇ ਨੁਮਾਇੰਦਿਆਂ ਵਲੋਂ ਉਨ੍ਹਾਂ ਦੇ ਧਿਆਨ ਵਿੱਚ ਲਿਆਂਦਾ ਗਿਆ ਕਿ ਸੂਬੇ ਵਿੱਚ ਬਹੁਤ ਸਾਰੇ ਲੋਕਾਂ ਵਲੋਂ ਅਨੁਸੂਚਿਤ ਜਾਤੀਆਂ ਦੇ ਜਾਅਲੀ ਸਰਟੀਫਿਕੇਟ ਬਣਾ ਕੇ ਨੌਕਰੀ ਦਾ ਲਾਭ ਲਿਆ ਜਾ ਰਿਹਾ ਹੈ, ਜੋ ਕਿ ਉੱਚ ਅਹੁੱਦਿਆਂ ਤੇ ਤਾਇਨਾਤ ਹਨ।
ਇਹ ਵੀ ਪੜ੍ਹੋ : ਮਜੀਠੀਆ 'ਤੇ ਸ਼ਿਕੰਜਾ! ਹੁਣ ਡਰੱਗ ਕੇਸ 'ਚ ਜਲਦ ਐਕਸ਼ਨ ਦੀ ਤਿਆਰੀ
ਮੰਤਰੀ ਨੇ ਜੱਥੇਬੰਦੀਆਂ ਦੇ ਨੁਮਾਇੰਦਿਆਂ ਨੂੰ ਬਹੁਤ ਧਿਆਨ ਨਾਲ ਸੁਣਿਆ ਅਤੇ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜੋ ਵੀ ਸ਼ਿਕਾਇਤਾਂ ਦੀਆਂ ਪੜਤਾਲਾਂ ਮੁਕੰਮਲ ਹੋ ਕੇ ਵਿਜੀਲੈਂਸ ਸੈੱਲ ਕੋਲ ਪ੍ਰਾਪਤ ਹੋ ਚੁੱਕੀਆਂ ਹਨ, ਉਨ੍ਹਾਂ ਦੀ ਹਰ ਹਫਤੇ ਮੀਟਿੰਗ ਕਰਕੇ ਨਿਪਟਾਰਾ ਕੀਤਾ ਜਾਵੇ। ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਜਿਲ੍ਹਾ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜਿਨ੍ਹਾਂ ਸ਼ਿਕਾਇਤਾਂ ਦੀਆਂ ਪੜਤਾਲਾਂ ਜਿਲ੍ਹਾ ਪੱਧਰ ਤੇ ਪੈਂਡਿੰਗ ਹਨ, ਉਨ੍ਹਾਂ ਦੀਆਂ ਪੜਤਾਲ ਰਿਪੋਰਟਾਂ ਤੁਰੰਤ ਭੇਜੀਆ ਜਾਣ।
ਇਹ ਵੀ ਪੜ੍ਹੋ : ਜਰਮਨੀ 'ਚ ਲਹਿਰਾਇਆ ਖਾਲਿਸਤਾਨ ਦਾ ਝੰਡਾ, ਗੁਰਦੁਆਰਾ ਸਿੱਖ ਸੈਂਟਰ 'ਚ ਲਾਈ KCF ਚੀਫ਼ ਪੰਜਵੜ ਦੀ ਫੋਟੋ
ਇਸ ਮੌਕੇ ਵਧੀਕ ਮੁੱਖ ਸਕੱਤਰ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਰਮੇਸ ਕੁਮਾਰ ਗੈਂਟਾ, ਡਾਇਰੈਕਟਰ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਦਵਿੰਦਰ ਸਿੰਘ, ਡਾਇਰੈਕਟਰ-ਕਮ-ਸੰਯੁਕਤ ਸਕੱਤਰ, ਸਮਾਜਿਕ ਨਿਆ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਰਾਜ ਬਹਾਦਰ ਸਿੰਘ ਅਤੇ ਵੱਖ-ਵੱਖ ਜੱਥੇਬੰਦੀਆਂ ਦੇ ਨੁਮਾਇੰਦੇ ਲਖਵੀਰ ਸਿੰਘ, ਸਰਬਜੀਤ ਸਿੰਘ, ਹਰਨੇਕ ਸਿੰਘ ਸ਼ਾਮਲ ਸਨ
ਦੱਸ ਦੇਈਏ ਕਿ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਵਿਭਾਗ ਦੇ ਉੱਚ ਅਧਿਕਾਰੀਆਂ ਨਾਲ ਪੰਜਾਬ ਰਾਜ ਵਿੱਚ ਅਨੁਸੂਚਿਤ ਜਾਤੀਆਂ ਦੇ ਜਾਅਲੀ ਸਰਟੀਫਿਕੇਟਾਂ ਦੇ ਸਬੰਧ ਵਿੱਚ ਇੱਕ ਉੱਚ ਪੱਧਰੀ ਮੀਟਿੰਗ ਕੀਤੀ ਹੈ।
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)