PRTC BUS: ਚੰਡੀਗੜ੍ਹ ਪੁਲਿਸ ਦੀ ਕ੍ਰਾਈਮ ਬ੍ਰਾਂਚ ਨੇ ਪੰਜਾਬ ਰੋਡਵੇਜ਼ ਬੱਸ ਦੇ ਡਰਾਈਵਰ ਜਸਵੰਤ ਸਿੰਘ ਅਤੇ ਕੰਡਕਟਰ ਗੁਰਪ੍ਰੀਤ ਸਿੰਘ ਨੂੰ ਨਸ਼ਿਆਂ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਹੈ। ਇਹ ਦੋਵੇਂ ਨਸ਼ੇ ਦੇ ਸੌਦਾਗਰ ਦੱਸੇ ਜਾਂਦੇ ਹਨ। ਪੁਲੀਸ ਅਨੁਸਾਰ ਦੋਵੇਂ ਬੱਸ ਰਾਹੀਂ ਨਸ਼ਾ ਸਪਲਾਈ ਕਰਦੇ ਸਨ। ਪੁਲਿਸ ਨੇ ਸਰਕਾਰੀ ਬੱਸ ਨੂੰ ਵੀ ਕਬਜ਼ੇ ਵਿੱਚ ਲੈ ਲਿਆ ਹੈ। ਗੁਰਪ੍ਰੀਤ ਸਿੰਘ ਮੋਹਾਲੀ ਦੇ ਪਿੰਡ ਸੰਗਤਪੁਰ ਦਾ ਰਹਿਣ ਵਾਲਾ ਹੈ। ਜਦਕਿ ਜਸਵੰਤ ਸੰਗਰੂਰ ਦਾ ਰਹਿਣ ਵਾਲਾ ਹੈ। ਦੋਵਾਂ ਖ਼ਿਲਾਫ਼ ਸੈਕਟਰ-36 ਥਾਣੇ ਵਿੱਚ ਐਨਡੀਪੀਐਸ ਐਕਟ ਦੀ ਧਾਰਾ 15 ਤਹਿਤ ਕੇਸ ਦਰਜ ਕਰ ਲਿਆ ਗਿਆ ਹੈ।

Continues below advertisement


ਪੁਲੀਸ ਨੇ ਦੱਸਿਆ ਕਿ ਉਹ ਅੱਜ ਸੈਕਟਰ-43 ਦੇ ਬੱਸ ਅੱਡੇ ਨੇੜੇ ਗਸ਼ਤ ਕਰ ਰਹੇ ਸਨ। ਜਦੋਂ ਟੀਮ ਬੱਸ ਸਟੈਂਡ ਦੇ ਪਿਛਲੇ ਪਾਸੇ ਗਈ ਤਾਂ ਉਨ੍ਹਾਂ ਨੇ 2 ਵਿਅਕਤੀਆਂ ਨੂੰ ਪਿੱਛੇ ਜੰਗਲ ਵਾਲੀ ਥਾਂ 'ਤੇ ਪਲਾਸਟਿਕ ਦੇ ਕੈਰੀ ਬੈਗ ਲੈ ਕੇ ਘੁੰਮਦੇ ਦੇਖਿਆ। ਦੋਵਾਂ ਨੂੰ ਸ਼ੱਕ ਦੇ ਆਧਾਰ 'ਤੇ ਰੋਕ ਕੇ ਪੁੱਛਗਿੱਛ ਕੀਤੀ ਗਈ। ਉਸ ਨੇ ਆਪਣਾ ਨਾਂ ਦੱਸਿਆ ਤੇ ਉਸ ਦੇ ਕਬਜ਼ੇ ’ਚੋਂ 60 ਕਿਲੋ ਭੁੱਕੀ ਬਰਾਮਦ ਹੋਈ।


ਪੁਲੀਸ ਜਾਣਕਾਰੀ ਅਨੁਸਾਰ ਗੁਰਪ੍ਰੀਤ ਸਿੰਘ ਅਤੇ ਜਸਵੰਤ ਸਿੰਘ ਪੰਜਾਬ ਰੋਡਵੇਜ਼ ਵਿੱਚ ਡਰਾਈਵਰ ਤੇ ਕੰਡਕਟਰ ਵਜੋਂ ਸੇਵਾਵਾਂ ਨਿਭਾਅ ਰਹੇ ਸਨ। ਉਨ੍ਹਾਂ ਦਾ ਰੂਟ ਚੰਡੀਗੜ੍ਹ ਤੋਂ ਜੈਪੁਰ ਤੱਕ ਸੀ। ਉਹ ਜੈਪੁਰ ਤੋਂ 2800 ਰੁਪਏ ਪ੍ਰਤੀ ਕਿਲੋ ਦੇ ਹਿਸਾਬ ਨਾਲ ਭੁੱਕੀ ਖਰੀਦ ਕੇ ਮੋਹਾਲੀ, ਚੰਡੀਗੜ੍ਹ, ਸੰਗਰੂਰ, ਖਰੜ ਆਦਿ ਵਿੱਚ 4000 ਤੋਂ 4500 ਰੁਪਏ ਪ੍ਰਤੀ ਕਿਲੋ ਦੇ ਹਿਸਾਬ ਨਾਲ ਸਪਲਾਈ ਕਰਦੇ ਸੀ। ਉਸ ਨੇ ਨਸ਼ੇ ਛੁਪਾਉਣ ਲਈ ਬੱਸ ਵਿੱਚ ਖਾਸ ਥਾਂ ਬਣਾਈ ਹੋਈ ਸੀ।


ਪੁਲਿਸ ਨੇ ਦੋਵਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਲੈ ਲਿਆ ਹੈ ਅਤੇ ਇਨ੍ਹਾਂ ਪਾਸੋਂ ਨਸ਼ਿਆਂ ਦੇ ਸਰੋਤਾਂ ਅਤੇ ਖਰੀਦਦਾਰਾਂ ਬਾਰੇ ਹੋਰ ਜਾਣਕਾਰੀ ਹਾਸਲ ਕੀਤੀ ਜਾ ਰਹੀ ਹੈ।


ਨੋਟ- ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।