Chandigarh News: ਚੰਡੀਗੜ੍ਹ ਪੁਲਿਸ ਦੇ ਇੱਕ ਸਹਾਇਕ ਸਬ-ਇੰਸਪੈਕਟਰ (ASI) ਨੇ ਸ਼ਰਾਬ ਦੇ ਨਸ਼ੇ ਵਿੱਚ ਧੁੱਤ ਹੋ ਕੇ ਵਨਵੇ ਰੋਡ 'ਤੇ ਗਲਤ ਪਾਸੇ ਤੋਂ ਕਾਰ ਵਾੜ ਦਿੱਤੀ। ਫਿਰ ਉਸ ਨੇ ਤੇਜ਼ ਰਫ਼ਤਾਰ ਨਾਲ ਗੱਡੀ ਚਲਾਉਣੀ ਸ਼ੁਰੂ ਕਰ ਦਿੱਤੀ, ਜਿਸ ਨਾਲ ਲਗਭਗ ਉਸ ਨੇ 10 ਗੱਡੀਆਂ ਨੂੰ ਟੱਕਰ ਮਾਰੀ। ASI ਦੀ ਇਸ ਹਰਕਤ ਕਰਕੇ ਕਈ ਲੋਕ ਜ਼ਖ਼ਮੀ ਹੋ ਗਏ।

Continues below advertisement

ਇਸ ਦੌਰਾਨ, ਇੱਕ ਸਕੂਲ ਬੱਸ ਤੋਂ ਟਕਰਾ ਕੇ ਉਸ ਦੇ ਕਾਰ ਰੁਕੀ ਤਾਂ ਲੋਕਾਂ ਨੇ ਉਸ ਨੂੰ ਫੜ ਲਿਆ। ਇਸ ਤੋਂ ਬਾਅਦ ਵੀ ਆਪਣੀ ਗਲਤੀ ਮੰਨਣ ਦੀ ਬਜਾਏ ਉਸ ਨੇ ਦੁਰਵਿਵਹਾਰ ਕੀਤਾ ਅਤੇ ਹੰਗਾਮਾ ਕਰਨਾ ਸ਼ੁਰੂ ਕਰ ਦਿੱਤਾ। ਇਹ ਦੇਖ ਕੇ ਲੋਕਾਂ ਨੇ ਉਸਦੀ ਵੀਡੀਓ ਬਣਾ ਕੇ ਵਾਇਰਲ ਕਰ ਦਿੱਤੀ ਅਤੇ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ। ਇਸ ਮਾਮਲੇ ਵਿੱਚ ਚੰਡੀਗੜ੍ਹ ਪੁਲਿਸ ਵੱਲੋਂ ਏਐਸਆਈ ਦਲਜੀਤ ਸਿੰਘ ਵਿਰੁੱਧ ਕੋਈ ਕਾਰਵਾਈ ਨਹੀਂ ਕੀਤੀ ਗਈ ਹੈ।

Continues below advertisement

ਘਟਨਾ ਤੋਂ ਬਾਅਦ ਲੋਕਾਂ ਨੇ ਪੁਲਿਸ ਕੰਟਰੋਲ ਰੂਮ ਨੂੰ ਇਸ ਬਾਰੇ ਸੂਚਿਤ ਕੀਤਾ, ਜਿਸ ਤੋਂ ਬਾਅਦ ਪੀਸੀਆਰ ਟੀਮ ਮੌਕੇ 'ਤੇ ਪਹੁੰਚੀ। ਇੱਕ ਮਹਿਲਾ ਪੁਲਿਸ ਅਧਿਕਾਰੀ ਨੇ ਵੀ ਉਸਨੂੰ ਕਾਰ ਤੋਂ ਬਾਹਰ ਕੱਢਣ ਦੀ ਕੋਸ਼ਿਸ਼ ਕੀਤੀ, ਪਰ ਉਸਨੇ ਬਾਹਰ ਆਉਣ ਤੋਂ ਇਨਕਾਰ ਕਰ ਦਿੱਤਾ।

ਪੀਸੀਆਰ ਵਿੱਚ ਇੱਕ ਪੁਰਸ਼ ਪੁਲਿਸ ਅਧਿਕਾਰੀ ਨੇ ਫਿਰ ਏਐਸਆਈ ਦਲਜੀਤ ਨੂੰ ਕਾਰ ਤੋਂ ਬਾਹਰ ਕੱਢਿਆ। ਜਦੋਂ ਉਹ ਬਾਹਰ ਨਿਕਲਿਆ ਤਾਂ ਉਹ ਚੰਗੀ ਤਰ੍ਹਾਂ ਤੁਰ ਵੀ ਨਹੀਂ ਪਾ ਰਿਹਾ ਸੀ। ਮੌਕੇ 'ਤੇ ਮੌਜੂਦ ਕਈ ਲੋਕ ਆਪਣੇ ਮੋਬਾਈਲ ਫੋਨਾਂ 'ਤੇ ASI ਦੀ ਵੀਡੀਓ ਬਣਾ ਰਹੇ ਸਨ। ਵੀਡੀਓ ਵਿੱਚ, ਭੀੜ ਉਸ 'ਤੇ ਲਗਾਤਾਰ ਭੜਕਦੀ ਨਜ਼ਰ ਆ ਰਹੀ ਹੈ। 

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।