Chandigarh News: ਪੰਜਾਬ ਦੇ AIG ਆਸ਼ੀਸ਼ ਕਪੂਰ ਦੀਆਂ ਮੁਸ਼ਕਿਲਾਂ ਵਧੀਆਂ, ਭ੍ਰਿਸ਼ਟਾਚਾਰ ਦੇ ਮਾਮਲੇ 'ਚ ਨਹੀਂ ਮਿਲੀ ਜ਼ਮਾਨਤ, ਹਾਈਕੋਰਟ 'ਚ ਚਲੀ ਔਰਤ ਨੂੰ ਥੱਪੜ ਮਾਰਨ ਦੀ ਵੀਡੀਓ
Chandigarh News: ਭ੍ਰਿਸ਼ਟਾਚਾਰ ਦੇ ਦੋਸ਼ਾਂ ਵਿੱਚ ਗ੍ਰਿਫ਼ਤਾਰ ਪੰਜਾਬ ਪੁਲੀਸ ਦੇ ਏਆਈਜੀ ਆਸ਼ੀਸ਼ ਕਪੂਰ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੋਂ ਰਾਹਤ ਨਹੀਂ ਮਿਲ ਸਕੀ।
Chandigarh News: ਭ੍ਰਿਸ਼ਟਾਚਾਰ ਦੇ ਦੋਸ਼ਾਂ ਵਿੱਚ ਗ੍ਰਿਫ਼ਤਾਰ ਪੰਜਾਬ ਪੁਲੀਸ ਦੇ ਏਆਈਜੀ ਆਸ਼ੀਸ਼ ਕਪੂਰ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੋਂ ਰਾਹਤ ਨਹੀਂ ਮਿਲ ਸਕੀ। ਹਾਈਕੋਰਟ 'ਚ ਕਪੂਰ ਦੀ ਜ਼ਮਾਨਤ ਪਟੀਸ਼ਨ 'ਤੇ ਸੁਣਵਾਈ ਦੌਰਾਨ ਇੱਕ ਧਿਰ ਵਲੋਂ ਅਦਾਲਤ 'ਚ ਉਨ੍ਹਾਂ ਦੀ ਇੱਕ ਵੀਡੀਓ ਦਿਖਾਈ ਗਈ, ਜਿਸ 'ਚ ਉਹ (ਏਆਈਜੀ ਆਸ਼ੀਸ਼ ਕਪੂਰ) ਇੱਕ ਔਰਤ ਨੂੰ ਥੱਪੜ ਮਾਰ ਰਹੇ ਹਨ। ਇਸ ਤੋਂ ਬਾਅਦ ਹਾਈਕੋਰਟ ਨੇ ਇਸ ਮਾਮਲੇ 'ਚ ਪੰਜਾਬ ਸਰਕਾਰ ਤੋਂ ਜਵਾਬ ਮੰਗਿਆ ਹੈ।
ਏਆਈਜੀ ਆਸ਼ੀਸ਼ ਕਪੂਰ ਕਰੀਬ 5 ਮਹੀਨਿਆਂ ਤੋਂ ਜੇਲ੍ਹ ਵਿੱਚ ਹਨ। ਭ੍ਰਿਸ਼ਟਾਚਾਰ ਦੇ ਕੇਸ ਵਿੱਚ ਗ੍ਰਿਫ਼ਤਾਰ ਹੋਣ ਤੋਂ ਬਾਅਦ ਤੋਂ ਉਹ ਜ਼ਮਾਨਤ ਨਹੀਂ ਲੈ ਸਕੇ ਹਨ। ਦੂਜੇ ਪਾਸੇ ਪੰਜਾਬ ਵਿਜੀਲੈਂਸ ਨੇ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਆਸ਼ੀਸ਼ ਕਪੂਰ ਦੀ ਪਤਨੀ ਕੋਮਲ ਕਪੂਰ ਤੋਂ ਵੀ ਪੁੱਛਗਿੱਛ ਕੀਤੀ ਹੈ। ਕਪੂਰ ਜੋੜਾ ਇਕੱਠੇ ਅਮਰੀਕਾ-ਕੈਨੇਡਾ ਸਮੇਤ ਕਈ ਹੋਰ ਦੇਸ਼ਾਂ ਦੀ ਸੈਰ 'ਤੇ ਗਿਆ ਸੀ। ਜਾਂਚ ਟੀਮ ਨੇ ਉਸ ਤੋਂ ਟਿਕਟਾਂ, ਵਿਦੇਸ਼ ਰਹਿਣ ਅਤੇ ਹੋਰ ਖਰਚਿਆਂ ਸਬੰਧੀ ਜਵਾਬ ਮੰਗਿਆ ਹੈ।
ਖਾਸ ਗੱਲ ਇਹ ਹੈ ਕਿ ਏਆਈਜੀ ਆਸ਼ੀਸ਼ ਕਪੂਰ 'ਤੇ ਵੀ ਇੱਕ ਔਰਤ ਨੇ ਬਲਾਤਕਾਰ ਅਤੇ ਫਿਰੌਤੀ ਦੇ ਦੋਸ਼ ਲਾਏ ਹਨ। ਔਰਤ ਇੱਕ ਮਾਮਲੇ ਵਿੱਚ ਜੇਲ੍ਹ ਵਿੱਚ ਬੰਦ ਸੀ, ਜਦੋਂ ਕਿ ਆਸ਼ੀਸ਼ ਕਪੂਰ 'ਤੇ ਬਲਾਤਕਾਰ ਕਰਨ ਅਤੇ ਮਦਦ ਦੇ ਬਦਲੇ ਉਸ ਤੋਂ ਪੈਸੇ ਵਸੂਲਣ ਦਾ ਦੋਸ਼ ਹੈ। ਪੰਜਾਬ ਦੇ ਰਾਜਪਾਲ ਬੀਐੱਲ ਪੁਰੋਹਿਤ ਵੀ ਪੀੜਤਾ ਨੂੰ ਮਿਲੇ ਹਨ। ਉਨ੍ਹਾਂ ਨੇ ਇਸ ਮਾਮਲੇ ਦੀ ਨਿਰਪੱਖ ਜਾਂਚ ਲਈ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਨੂੰ ਪੱਤਰ ਵੀ ਲਿਖਿਆ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੌਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ: Patiala News: ਸੁਨੀਲ ਜਾਖੜ ਨੇ 'ਆਪ' 'ਤੇ ਸਾਧਿਆ ਨਿਸ਼ਾਨਾ, ਕਿਹਾ- ਦਿੱਲੀ ਵਾਲੇ ਚਲਾ ਰਹੇ ਹਨ ਸਰਕਾਰ, ਪੰਜਾਬ ਦੇ ਲਈ ਫਿੱਟ ਨਹੀਂ