Earthquake: ਦਿੱਲੀ-ਐੱਨ.ਸੀ.ਆਰ., ਹਰਿਆਣਾ, ਰਾਜਸਥਾਨ ਸਮੇਤ ਲਗਭਗ ਪੂਰੇ ਉੱਤਰ ਭਾਰਤ 'ਚ ਮੰਗਲਵਾਰ ਰਾਤ ਨੂੰ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ ਗਏ। ਇਮਾਰਤਾਂ ਹਿੱਲਣ ਕਾਰਨ ਲੋਕ ਘਬਰਾ ਕੇ ਘਰਾਂ ਤੋਂ ਬਾਹਰ ਆ ਗਏ। ਕਰੀਬ ਇੱਕ ਮਿੰਟ ਤੱਕ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਨੈਸ਼ਨਲ ਸੈਂਟਰ ਫਾਰ ਸਿਸਮੋਲੋਜੀ ਮੁਤਾਬਕ ਅਫਗਾਨਿਸਤਾਨ ਦੇ ਫੈਜ਼ਾਬਾਦ 'ਚ ਰਿਕਟਰ ਪੈਮਾਨੇ 'ਤੇ 6.6 ਦੀ ਤੀਬਰਤਾ ਵਾਲਾ ਭੂਚਾਲ ਆਇਆ। ਭੂਚਾਲ ਦਾ ਕੇਂਦਰ 156 ਕਿਲੋਮੀਟਰ ਦੀ ਡੂੰਘਾਈ 'ਤੇ ਸੀ।


ਦਿੱਲੀ, ਨੋਇਡਾ, ਗੁਰੂਗ੍ਰਾਮ, ਫਰੀਦਾਬਾਦ, ਗਾਜ਼ੀਆਬਾਦ, ਚੰਡੀਗੜ੍ਹ ਅਤੇ ਸ਼੍ਰੀਨਗਰ ਸਮੇਤ ਕਈ ਥਾਵਾਂ 'ਤੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਜਦੋਂ ਜ਼ਿਆਦਾਤਰ ਲੋਕ ਰਾਤ ਦੇ ਖਾਣੇ ਤੋਂ ਬਾਅਦ ਸੌਣ ਜਾਂ ਆਰਾਮ ਕਰਨ ਲਈ ਤਿਆਰ ਹੋ ਰਹੇ ਸਨ। ਭੂਚਾਲ ਦੇ ਝਟਕਿਆਂ ਤੋਂ ਬਾਅਦ ਲੋਕਾਂ 'ਚ ਬੇਚੈਨੀ ਵਧ ਗਈ। ਕਈ ਲੋਕ ਸੜਕਾਂ ਅਤੇ ਪਾਰਕਾਂ ਵੱਲ ਭੱਜਣ ਲੱਗੇ।


ਭੂਚਾਲ ਦਾ ਇਹ ਤਾਜ਼ਾ ਝਟਕਾ ਇੰਨਾ ਜ਼ਬਰਦਸਤ ਸੀ ਕਿ ਜੋ ਲੋਕ ਘਰ, ਦੁਕਾਨ, ਬਾਜ਼ਾਰ ਜਾਂ ਗਲੀ 'ਚ ਸਨ, ਉਨ੍ਹਾਂ ਨੇ ਇਸ ਨੂੰ ਜ਼ਰੂਰ ਮਹਿਸੂਸ ਕੀਤਾ। ਇਸ ਸਮੇਂ ਲੋਕ ਦਹਿਸ਼ਤ ਵਿਚ ਹਨ। ਹਾਲਾਂਕਿ ਦਿੱਲੀ, ਇਸਲਾਮਾਬਾਦ ਅਤੇ ਕਾਬੁਲ 'ਚ ਅਜੇ ਤੱਕ ਕਿਸੇ ਜਾਨੀ ਜਾਂ ਮਾਲੀ ਨੁਕਸਾਨ ਦੀ ਖਬਰ ਨਹੀਂ ਹੈ। ਭਾਰਤ ਵਿੱਚ ਭੂਚਾਲ ਦਾ ਸਭ ਤੋਂ ਵੱਧ ਅਸਰ ਜੰਮੂ-ਕਸ਼ਮੀਰ, ਪੰਜਾਬ, ਹਰਿਆਣਾ ਸਮੇਤ ਦਿੱਲੀ-ਐਨਸੀਆਰ ਵਿੱਚ ਪਿਆ ਹੈ।


 



ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।



 


 



 


 



 


ਇਹ ਵੀ ਪੜ੍ਹੋ : ਵਿਆਹ ਤੋਂ ਬਾਅਦ ਕੈਨੇਡਾ ਜਾ ਲੜਕੀ ਨੇ ਸਬੰਧ ਬਣਾਉਣ ਤੋਂ ਕੀਤਾ ਇਨਕਾਰ, ਮਾਮਲਾ ਪਹੁੰਚਿਆ ਹਾਈਕੋਰਟ, ਅਦਾਲਤ ਨੇ ਦਿੱਤਾ ਸਖਤ ਆਦੇਸ਼



 


 


ਇਹ ਵੀ ਪੜ੍ਹੋ: Viral Video: ਘੋੜੀ 'ਤੇ ਨਹੀਂ ਸਗੋਂ ਡੋਲੀ 'ਚ ਵਿਆਹ ਕਰਵਾਉਣ ਪਹੁੰਚਿਆ ਲਾੜਾ, ਤੁਸੀਂ ਵੀ ਦੇਖੋ ਖਾਸ ਐਂਟਰੀ ਦੀ ਵੀਡੀਓ 


 


ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ


 


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


 


 


Android ਫੋਨ ਲਈ ਕਲਿਕ ਕਰੋ


Iphone ਲਈ ਕਲਿਕ ਕਰੋ



 


Education Loan Information:
Calculate Education Loan EMI