ਪੰਜਾਬ ਤੇ ਚੰਡੀਗੜ੍ਹ 'ਚ ਭੂਚਾਲ ਦੇ ਝਟਕੇ, 10 ਸੈਕਿੰਡ ਤੱਕ ਕੰਬੀ ਧਰਤੀ, ਡਰ ਦੇ ਮਾਰੇ ਲੋਕ ਆਏ ਘਰਾਂ ਤੋਂ ਬਾਹਰ
Chandigarh Earthquake : ਚੰਡੀਗੜ੍ਹ ਵਿੱਚ 10 ਸੈਕਿੰਡ ਤੱਕ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ।
Punjab News: ਪੰਜਾਬ ਵਿੱਚ ਤੇ ਸੂਬੇ ਦੀ ਰਾਜਧਾਨੀ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ ਚੰਡੀਗੜ੍ਹ 'ਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ। ਭੂਚਾਲ ਦੇ ਝਟਕੇ ਆਉਂਦੇ ਹੀ ਲੋਕਾਂ 'ਚ ਹਲਚਲ ਮਚ ਗਈ। ਲੋਕ ਘਬਰਾ ਕੇ ਘਰਾਂ ਤੋਂ ਬਾਹਰ ਆ ਗਏ। ਜਾਣਕਾਰੀ ਮੁਤਾਬਕ ਚੰਡੀਗੜ੍ਹ 'ਚ 10 ਸੈਕਿੰਡ ਤੱਕ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ।
ਭੂਚਾਲ ਦੇ ਝਟਕਿਆਂ ਕਾਰਨ ਜਾਨ-ਮਾਲ ਦੇ ਨੁਕਸਾਨ ਬਾਰੇ ਅਜੇ ਜਾਣਕਾਰੀ ਦੀ ਉਡੀਕ ਹੈ। ਸ਼ੁਰੂਆਤੀ ਜਾਣਕਾਰੀ ਮੁਤਾਬਕ ਭੂਚਾਲ ਦਾ ਕੇਂਦਰ ਪਾਕਿਸਤਾਨ 'ਚ ਹੋ ਸਕਦਾ ਹੈ। ਫਿਲਹਾਲ ਭੂਚਾਲ ਦੀ ਤੀਬਰਤਾ ਰਿਕਟਰ ਪੈਮਾਨੇ 'ਤੇ 5 ਮਾਪੀ ਗਈ ਹੈ। ਜਾਣਕਾਰੀ ਮੁਤਾਬਕ ਭੂਚਾਲ ਦੇ ਝਟਕੇ 13 ਜੂਨ ਨੂੰ ਦੁਪਿਹਰ 1.33 ਮਿੰਟਾਂ ਅਤੇ 42 ਸਕਿੰਟ 'ਤੇ ਮਹਿਸੂਸ ਕੀਤੇ ਗਏ ਸਨ। ਭੂਚਾਲ ਦਾ ਕੇਂਦਰ ਅਕਸ਼ਾਂਸ਼ 33.15 ਅਤੇ ਲੰਬਕਾਰ 75.82 'ਤੇ ਸਥਿਤ ਸੀ। ਇਸ ਦੀ ਡੂੰਘਾਈ ਜ਼ਮੀਨ ਤੋਂ 6 ਕਿਲੋਮੀਟਰ ਹੇਠਾਂ ਮਾਪੀ ਗਈ ਹੈ।
ਡੋਡਾ ਅਤੇ ਕਿਸ਼ਤਵਾੜ 'ਚ ਵੀ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ।
ਪੰਜਾਬ ਅਤੇ ਚੰਡੀਗੜ੍ਹ ਤੋਂ ਇਲਾਵਾ ਜੰਮੂ-ਕਸ਼ਮੀਰ ਦੇ ਡੋਡਾ 'ਚ ਵੀ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। EMSC ਦੇ ਅਨੁਸਾਰ, ਰਿਕਟਰ ਪੈਮਾਨੇ 'ਤੇ 5.7 ਦੀ ਤੀਬਰਤਾ ਵਾਲਾ ਭੂਚਾਲ ਜੰਮੂ-ਕਸ਼ਮੀਰ ਦੇ ਕਿਸ਼ਤਵਾੜ ਤੋਂ 30 ਕਿਲੋਮੀਟਰ ਦੱਖਣ-ਪੂਰਬ ਵਿੱਚ ਮਹਿਸੂਸ ਕੀਤਾ ਗਿਆ। ਇਸ ਦੇ ਨਾਲ ਹੀ ਜੰਮੂ-ਕਸ਼ਮੀਰ ਦੇ ਡੋਡਾ 'ਚ ਦੁਪਹਿਰ 1.33 ਵਜੇ ਰਿਕਟਰ ਪੈਮਾਨੇ 'ਤੇ 5.4 ਤੀਬਰਤਾ ਵਾਲੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਸ੍ਰੀਨਗਰ ਦੇ ਇੱਕ ਸਥਾਨਕ ਨਿਵਾਸੀ ਨੇ ਨਿਊਜ਼ ਏਜੰਸੀ ਏਐਨਆਈ ਨੂੰ ਦੱਸਿਆ ਕਿ ਭੂਚਾਲ ਨੇ ਸਕੂਲੀ ਬੱਚਿਆਂ ਨੂੰ ਡਰਾ ਦਿੱਤਾ। ਦੁਕਾਨਾਂ ਵਿੱਚ ਮੌਜੂਦ ਲੋਕ ਬਾਹਰ ਆ ਗਏ। ਇਹ ਡਰਾਉਣਾ ਸੀ। ਇਹ ਪਿਛਲੇ ਹਫ਼ਤੇ ਆਏ ਭੂਚਾਲ ਨਾਲੋਂ ਜ਼ਿਆਦਾ ਮਜ਼ਬੂਤ ਸੀ।
ਇਹ ਵੀ ਪੜ੍ਹੋ: ਰਾਹੁਲ ਗਾਂਧੀ ਨੇ ਅਮਰੀਕਾ 'ਚ ਪੰਜਾਬੀ ਦੇ ਟਰੱਕ 'ਚ ਕੀਤਾ ਸਫ਼ਰ, ਕਿਹਾ, ਕੁਝ ਗਾਣੇ ਚਲਾ ਲਓ ਮੂਸੇਵਾਲਾ ਦੇ, ਕਮਾਈ ਸੁਣ ਕੇ ਰਹਿ ਗਏ ਹੈਰਾਨ
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।