Chandigarh News: ਸਿਟੀ ਬਿਊਟੀਫੁੱਲ ਚੰਡੀਗੜ੍ਹ ਸਵੱਛਤਾ ਤੇ ਵਿਕਾਸ ਦੇ ਨਾਮ ’ਤੇ ਦੇਸ਼ ਭਰ ’ਚ ਦੇਸ਼ ਦੇ ਮੋਹਰੀ ਸ਼ਹਿਰਾਂ ਵਿੱਚ ਸ਼ਾਮਲ ਰਹਿ ਰਿਹਾ ਹੈ ਪਰ ਪਾਣੀ ਦੀ ਸੰਭਾਲ ਵਿੱਚ ਚੰਡੀਗੜ੍ਹ ਪੱਛੜਦਾ ਜਾ ਰਿਹਾ ਹੈ। ਚੰਡੀਗੜ੍ਹ ’ਚ ਪਿਛਲੇ ਇਕ ਦਹਾਕੇ ਦੌਰਾਨ ਧਰਤੀ ਹੇਠਲੇ ਪਾਣੀ ਦੇ ਪੱਧਰ ’ਚ 28.5 ਫੀਸਦ ਦੀ ਗਿਰਾਵਟ ਦਰਜ ਕੀਤੀ ਗਈ ਹੈ।
ਇਸ ਗੱਲ ਦਾ ਪ੍ਰਗਟਾਵਾ ਸੰਸਦ ਦੇ ਮੌਨਸੂਨ ਸੈਸ਼ਨ ਦੌਰਾਨ ਰਾਜ ਸਭਾ ਵਿੱਚ ਭੂਮੀਗਤ ਪਾਣੀ ਦੀ ਰਿਕਵਰੀ ਦੇ ਸਬੰਧ ’ਚ ਪੁੱਛੇ ਗਏ ਇੱਕ ਸਵਾਲ ਦੇ ਜਵਾਬ ਵਿੱਚ ਜਲ ਸ਼ਕਤੀ ਰਾਜ ਮੰਤਰੀ ਬਿਸ਼ਵੇਸ਼ਵਰ ਨੇ ਕੀਤਾ ਹੈ। ਮੰਤਰੀ ਨੇ ਖੁਲਾਸਾ ਕੀਤਾ ਕਿ ਸਾਲ 2017 ਵਿੱਚ ਚੰਡੀਗੜ੍ਹ ਵਿੱਚ ਧਰਤੀ ਹੇਠਾਂ ਤੋਂ 89 ਫੀਸਦ ਪਾਣੀ ਦੀ ਨਿਕਾਸੀ ਕੀਤੀ ਜਾ ਰਹੀ ਸੀ, ਪਰ ਸਾਲ 2022 ਵਿੱਚ ਘੱਟ ਕੇ 80.99 ਫ਼ੀਸਦ ਪਾਣੀ ਦੀ ਨਿਕਾਸੀ ਕੀਤੀ ਜਾ ਰਹੀ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਚੰਡੀਗੜ੍ਹ ਵਿੱਚ 14 ਖੂਹਾਂ ਦੇ ਪਾਣੀ ਦੇ ਪੱਧਰ ਦੇ ਅੰਕੜਿਆਂ ਦੇ ਵਿਸ਼ਲੇਸ਼ਣ ਤੋਂ ਪਤਾ ਚੱਲਦਾ ਹੈ ਕਿ ਪੰਜ ਖੂਹਾਂ ਨੇ ਧਰਤੀ ਹੇਠਲੇ ਪਾਣੀ ਦੇ ਪੱਧਰ ਵਿੱਚ 35.7 ਫੀਸਦੀ ਵਾਧਾ ਦਰਜ ਕੀਤਾ ਹੈ। ਜਦੋਂ ਕਿ ਨੌਂ ਖੂਹਾਂ ਨੇ ਧਰਤੀ ਹੇਠਲੇ ਪਾਣੀ ਦੇ ਪੱਧਰ ਵਿੱਚ 64.3 ਫੀਸਦੀ ਦੀ ਗਿਰਾਵਟ ਦਰਜ ਕੀਤੀ ਹੈ। ਚੰਡੀਗੜ੍ਹ ਨਗਰ ਨਿਗਮ ਦੇ ਇੱਕ ਸੀਨੀਅਰ ਅਧਿਕਾਰੀ ਨੇ ਕਿਹਾ ਕਿ ਧਰਤੀ ਹੇਠਲੇ ਪਾਣੀ ਦੇ ਘਟਣ ਦਾ ਮੁੱਖ ਕਾਰਨ ਧਰਤੀ ਹੇਠਲੇ ਪਾਣੀ ਦਾ ਬਹੁਤ ਜ਼ਿਆਦਾ ਨਿਕਾਸੀ ਤੇ ਘੱਟ ਰੀਚਾਰਜ ਹੋਣਾ ਹੈ।
ਕੇਂਦਰੀ ਜਲ ਸ਼ਕਤੀ ਰਾਜ ਮੰਤਰੀ ਨੇ ਇੱਕ ਹੋਰ ਸਵਾਲ ਦਾ ਜਵਾਬ ਦਿੰਦਿਆ ਕਿਹਾ ਕਿ ਸਾਲ 2017 ਤੇ 2022 ਦਰਮਿਆਨ ਧਰਤੀ ਹੇਠਲੇ ਪਾਣੀ ਦੀ ਨਿਕਾਸੀ ’ਚ ਪਹਿਲਾਂ ਨਾਲੋਂ ਬਚਤ ਹੋਈ ਹੈ। ਉਨ੍ਹਾਂ ਕਿਹਾ ਕਿ ਸਾਲ 2017 ਵਿੱਚ ਚੰਡੀਗੜ੍ਹ ਵਿੱਚ ਧਰਤੀ ਹੇਠਾਂ ਤੋਂ 89 ਫੀਸਦ ਪਾਣੀ ਦੀ ਨਿਕਾਸੀ ਕੀਤੀ ਜਾ ਰਹੀ ਸੀ, ਪਰ ਸਾਲ 2022 ਵਿੱਚ ਘੱਟ ਕੇ 80.99 ਫ਼ੀਸਦ ਪਾਣੀ ਦੀ ਨਿਕਾਸੀ ਕੀਤੀ ਜਾ ਰਹੀ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।