ਪੜਚੋਲ ਕਰੋ

ਹਰਜੋਤ ਬੈਂਸ ਵੱਲੋਂ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਲਈ ਪ੍ਰਤੀਭਾ ਖੋਜ ਮੁਕਾਬਲੇ ਹਰ ਸਾਲ ਕਰਵਾਉਣ ਦਾ ਐਲਾਨ

ਉਹਨਾਂ ਕਿਹਾ ਕਿ ਬੱਚਿਆਂ ਦੀ ਕਲਾ ਨੂੰ ਨਿਖਾਰਨ ਵਾਲੇ ਅਧਿਆਪਕਾਂ ਨੇ ਮਿਹਨਤ ਨਾਲ ਇਹਨਾਂ ਬੱਚਿਆਂ ਦੀ ਤਿਆਰੀ ਕਰਵਾਈ ਹੈ। ਇਹ ਬੱਚੇ ਦੂਸਰੇ ਬੱਚਿਆਂ ਤੋਂ ਵੀ ਵੱਧ ਪ੍ਰਤਿਭਾਸ਼ਾਲੀ ਹੁੰਦੇ ਹਨ ਜੇਕਰ ਇਹਨਾਂ ਢੁੱਕਵਾਂ ਸਮਾਂ ਦਿੱਤਾ ਜਾਵੇ।

Punjab News: ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਦੇ ਪ੍ਰਤੀਭਾ ਖੋਜ ਮੁਕਾਬਲੇ ਹਰ ਸਾਲ ਕਰਵਾਉਣ ਦਾ ਐਲਾਨ ਕੀਤਾ ਹੈ। ਅੱਜ ਸਥਾਨਿਕ ਅਮੇਟੀ ਇੰਟਰਨੈਸ਼ਨਲ ਯੂਨੀਵਰਸਿਟੀ ਦੇ ਆਡੀਟੋਰੀਅਮ ਵਿੱਖੇ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਸਬੰਧੀ ਕਰਵਾਏ ਗਏ ਇੱਕ ਪ੍ਰੋਗਰਾਮ ਨੂੰ ਸੰਬੋਧਿਤ ਕਰਦੇ ਹੋਏ ਉਨ੍ਹਾਂ ਕਿਹਾ ਕਿ ਇਹ ‘ਪ੍ਰਤਿਭਾ ਖੋਜ ਮੁਕਾਬਲੇ’ ਪਹਿਲੀ ਵਾਰ ਕਰਵਾਏ ਗਏ ਹਨ ਅਤੇ ਹੁਣ ਇਹਨਾਂ ਨੂੰ ਹਰ ਸਾਲ ਕਰਵਾਇਆ ਜਾਵੇਗਾ ।

ਉਹਨਾਂ ਕਿਹਾ ਕਿ ਬੱਚਿਆਂ ਦੀ ਕਲਾ ਨੂੰ ਨਿਖਾਰਨ ਵਾਲੇ ਅਧਿਆਪਕਾਂ ਨੇ ਮਿਹਨਤ ਨਾਲ ਇਹਨਾਂ ਬੱਚਿਆਂ ਦੀ ਤਿਆਰੀ ਕਰਵਾਈ ਹੈ। ਇਹ ਬੱਚੇ ਦੂਸਰੇ ਬੱਚਿਆਂ ਤੋਂ ਵੀ ਵੱਧ ਪ੍ਰਤਿਭਾਸ਼ਾਲੀ ਹੁੰਦੇ ਹਨ ਜੇਕਰ ਇਹਨਾਂ ਢੁੱਕਵਾਂ ਸਮਾਂ ਦਿੱਤਾ ਜਾਵੇ। ਇਸ ਮੌਕੇ ਬੈਂਸ ਨੇ ਹੌਸਲਾਅਫਜ਼ਾਈ ਲਈ ਵਿਸ਼ੇਸ਼ ਤੌਰ ਤੇ ਪ੍ਰਮਾਣ ਪੱਤਰ ਅਤੇ ਟਰਾਫੀਆਂ ਦੇ ਕੇ ਬੱਚਿਆਂ ਨੂੰ ਸਨਮਾਨਿਤ ਵੀ ਕੀਤਾ। ਇਸ ਸਮੇਂ ਲਗਾਈਆਂ ਗਈਆਂ ਵੱਖ ਵੱਖ ਸਟਾਲਾਂ ਦਾ ਦੌਰਾ ਕਰਕੇ ਹਰ ਸਟਾਲ ਤੇ ਬਰੀਕੀ ਨਾਲ਼ ਜਾਣਕਾਰੀ ਹਾਸਲ ਕੀਤੀ ਅਤੇ ਇਹਨਾਂ ਦੀ ਪ੍ਰਸੰਸਾ ਕੀਤੀ।

ਇਹਨਾਂ ਸਟਾਲਾਂ ਵਿੱਚ ਵੀ ਵਿਸ਼ੇਸ਼ ਲੋੜਾਂ ਵਾਲ਼ੇ ਬੱਚਿਆਂ ਨੇ ਆਪੋ ਆਪਣੇ ਹੁਨਰ ਦੀ ਪ੍ਰਦਰਸ਼ਨੀ ਲਗਾਈ ਹੋਈ ਸੀ, ਜਿਨ੍ਹਾਂ ਵਿੱਚ ਥ੍ਰੀ ਡੀ ਪ੍ਰਿੰਟਿੰਗ,ਚੱਪਲ ਮੇਕਿੰਗ,ਚਾਕ ਮੇਕਿੰਗ, ਪੈਨ ਮੇਕਿੰਗ,ਟੈਬ ਲੈਬ, ਫਿਜ਼ਿਓਥਰੈਪੀ ਲੈਬ,ਕਟਿੰਗ ਅਤੇ ਟੇਲਰਿੰਗ ਅਤੇ ਬਿਊਟੀ ਐਂਡ ਵੈੱਲਨੈੱਸ ਆਦਿ ਸਨ। ਇਸ ਮੌਕੇ ਬੱਚਿਆਂ ਦੁਆਰਾ ਪੇਸ਼ ਕੀਤੇ ਗਏ ਸੱਭਿਆਚਾਰ ਪ੍ਰੋਗਰਾਮ ਦੀ ਪੇਸ਼ਕਾਰੀ ਦੀ ਸਮੂਹ ਮਾਪਿਆਂ,ਅਧਿਆਪਕਾਂ ਅਤੇ ਅਧਿਕਾਰੀਆਂ ਨੇ ਖੂਬ ਪ੍ਰਸੰਸਾ ਕੀਤੀ ਗਈ।

ਅੱਜ ਇਸ ਦੌਰਾਨ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਦੇ ਇੱਕ ਰੋਜ਼ਾ ਸੂਬਾ ਪੱਧਰੀ ਪ੍ਰਤਿਭਾ ਖੋਜ ਮੁਕਾਬਲੇ ਅਤੇ ਸੱਭਿਆਚਾਰਕ ਪ੍ਰੋਗਰਾਮ ਕਰਵਾਏ। ਇਹ ਪ੍ਰੋਗਰਾਮ ਇਨਕਲੂਸਿਵ ਐਜੂਕੇਸ਼ਨ ਫਾਰ ਡਿਸਏਬਲਡ (ਆਈ.ਈ.ਡੀ.) ਅਧੀਨ ਸਿੱਖਿਆ ਲੈ ਰਹੇ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਵੱਲੋਂ ਪ੍ਰੋਗਰਾਮ ਪੇਸ਼ ਕੀਤੇ ਗਏ ਜਿਸ ਵਿੱਚ ਪੰਜਾਬ ਦੇ ਸਮੂਹ ਜ਼ਿਲ੍ਹਿਆਂ ਦੇ ਬੱਚਿਆਂ ਵੱਲੋਂ ਸਵਾਗਤੀ ਭਾਸ਼ਣ ਤੋਂ ਸ਼ੁਰੂਆਤ ਕਰਦੇ ਹੋਏ ਸੰਕੇਤਕ ਭਾਸ਼ਾ ਵਿੱਚ ਕੌਮੀ ਗਾਣ, ਸ਼ਬਦ ਗਾਇਨ,ਆਤਮ ਕਥਾ,ਲੁੱਡੀ ਭੰਗੜਾ,ਗੀਤ ਗਾਇਨ, ਨਾਟਕ, ਕੱਠਪੁਤਲੀ ,ਮਲਵਈ ਗਿੱਧਾ ਆਦਿ ਦੀ ਪੇਸ਼ਕਾਰੀ ਕੀਤੀ ਗਈ। ਇਸ ਪ੍ਰੋਗਰਾਮ ਵਿੱਚ 500 ਦੇ ਲੱਗਭਗ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ, ਉਹਨਾਂ ਦੇ ਮਾਪਿਆਂ, ਅਧਿਆਪਕਾਂ/ਕਰਮਚਾਰੀਆਂ ਵੱਲੋਂ ਭਾਗ ਲਿਆ। ਇਸ ਪ੍ਰੋਗਰਾਮ ਵਿੱਚ ਵੱਖ ਵੱਖ ਮੁਕਾਬਲੇ ਵੀ ਕਰਵਾਏ ਗਏ ਜਿਨ੍ਹਾਂ ਵਿੱਚ ਚਿੱਤਰਕਾਰੀ, ਸਲੋਗਨ ਅਤੇ ਪੋਸਟਰ ਮੇਕਿੰਗ ਮੁਕਾਬਲੇ ਕਰਵਾਏ ਗਏ।

ਜਿਨ੍ਹਾਂ ਵਿੱਚ ਸ਼ਾਈਨਪ੍ਰੀਤ ਮੋਗਾ ਨੇ ਪੋਸਟਰ ਮੇਕਿੰਗ, ਗੁਰਦਿੱਤਾ ਸਿੰਘ ਬਰਨਾਲਾ ਨੇ ਵੀ ਪੋਸਟਰ ਮੇਕਿੰਗ,ਸੁਖਮਨ ਢੀਂਗਰਾ ਫਰੀਦਕੋਟ ਨੇ ਚਿੱਤਰਕਾਰੀ, ਲਵਪ੍ਰੀਤ ਸਿੰਘ ਪਟਿਆਲਾ ਨੇ ਵੀ ਚਿੱਤਰਕਾਰੀ, ਗੋਲਡੀ ਸ਼ਰਮਾਂ ਮਲੇਰਕੋਟਲਾ ਨੇ ਸਲੋਗਨ,ਮਾਨਿਕ ਫਾਜ਼ਿਲਕਾ ਨੇ ਵੀ ਸਲੋਗਨ ਵਿੱਚ ਸਰਵੋਤਮ ਪ੍ਰਦਰਸ਼ਨ ਕੀਤਾ। ਇਸ ਮੌਕੇ ਸਮੂਹ ਬੱਚਿਆਂ ਅਤੇ ਮਾਪਿਆਂ ਅਤੇ ਅਧਿਕਾਰੀਆਂ ਕਰਮਚਾਰੀਆਂ ਲਈ ਖਾਣ ਪੀਣ ਦਾ ਖ਼ਾਸ ਪ੍ਰਬੰਧ ਕੀਤਾ ਗਿਆ ਸੀ। ਜਿਸ ਦੀ ਬੱਚਿਆਂ ਵੱਲੋਂ ਪੂਰੀ ਸੰਤੁਸ਼ਟੀ ਜਤਾਈ ਗਈ ਹੈ ਮਾਪਿਆਂ ਵੱਲੋਂ ਵੀ ਇੱਥੇ ਰਹਿਣ ਸਹਿਣ ਦੇ ਵਧੀਆ ਪ੍ਰਬੰਧ ਲਈ ਵੀ ਪ੍ਰਬੰਧਕਾਂ ਦਾ ਧੰਨਵਾਦ ਕੀਤਾ ਗਿਆ।

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਹੁਣ ਪੰਜਾਬ ਸਰਕਾਰ ਰਾਮ ‘ਤੇ ਕਰਵਾਏਗੀ ਸ਼ੋਅ, ਪੂਰੇ ਸੂਬੇ ‘ਚ 40 ਜਗ੍ਹਾ ਹੋਣਗੇ, Cabinet Meeting ‘ਚ ਲਏ ਅਹਿਮ ਫੈਸਲੇ
ਹੁਣ ਪੰਜਾਬ ਸਰਕਾਰ ਰਾਮ ‘ਤੇ ਕਰਵਾਏਗੀ ਸ਼ੋਅ, ਪੂਰੇ ਸੂਬੇ ‘ਚ 40 ਜਗ੍ਹਾ ਹੋਣਗੇ, Cabinet Meeting ‘ਚ ਲਏ ਅਹਿਮ ਫੈਸਲੇ
Tesla Model on Discount: ਕਾਰ ਲਵਰਸ ਲਈ ਖੁਸ਼ਖਬਰੀ, ਟੇਸਲਾ ਦਾ ਇਹ ਮਾਡਲ 2 ਲੱਖ ਰੁਪਏ ਹੋਇਆ ਸਸਤਾ? ਖਰੀਦਣ ਵਾਲਿਆਂ ਦੀ ਲੱਗੀ ਕਤਾਰ...
ਕਾਰ ਲਵਰਸ ਲਈ ਖੁਸ਼ਖਬਰੀ, ਟੇਸਲਾ ਦਾ ਇਹ ਮਾਡਲ 2 ਲੱਖ ਰੁਪਏ ਹੋਇਆ ਸਸਤਾ? ਖਰੀਦਣ ਵਾਲਿਆਂ ਦੀ ਲੱਗੀ ਕਤਾਰ...
ਪੰਜਾਬ 'ਚ ਡਿਊਟੀ ਦੌਰਾਨ ਮਹਿਲਾ ਕਾਂਸਟੇਬਲ ਦੀ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
ਪੰਜਾਬ 'ਚ ਡਿਊਟੀ ਦੌਰਾਨ ਮਹਿਲਾ ਕਾਂਸਟੇਬਲ ਦੀ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
ਹੈਰਾਨ ਕਰ ਦੇਣ ਵਾਲੀ ਘਟਨਾ, ਸ਼ਮਸ਼ਾਨ ਘਾਟ ‘ਚ ਸਸਕਾਰ ਲਈ ਨਹੀਂ ਮਿਲੀ ਥਾਂ
ਹੈਰਾਨ ਕਰ ਦੇਣ ਵਾਲੀ ਘਟਨਾ, ਸ਼ਮਸ਼ਾਨ ਘਾਟ ‘ਚ ਸਸਕਾਰ ਲਈ ਨਹੀਂ ਮਿਲੀ ਥਾਂ

ਵੀਡੀਓਜ਼

ਪੰਜਾਬ ਨੂੰ ਲੁੱਟ ਕੇ ਖਾ ਗਏ, ਅਕਾਲੀ ਦਲ 'ਤੇ ਭੜਕੇ CM ਮਾਨ
ਅਸੀਂ ਤੁਹਾਡੀ ਹਰ ਮੰਗ ਪੂਰੀ ਕੀਤੀ, CM ਮਾਨ ਦਾ ਵੱਡਾ ਦਾਅਵਾ
ਇਮਾਨਦਾਰ ਬੰਦੇ ਰਾਜਨੀਤੀ 'ਚ ਨਹੀਂ ਆਉਂਦੇ? CM ਮਾਨ ਦਾ ਤਿੱਖਾ ਬਿਆਨ
CM ਮਾਨ ਨੇ ਦਿੱਤਾ ਵੱਡਾ ਤੋਹਫ਼ਾ!
ਪੰਜਾਬ ‘ਚ ਨਹੀਂ ਹੋਵੇਗੀ ਕਾਂਗਰਸ ਦੀ ਵਾਪਸੀ : CM Mann

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਹੁਣ ਪੰਜਾਬ ਸਰਕਾਰ ਰਾਮ ‘ਤੇ ਕਰਵਾਏਗੀ ਸ਼ੋਅ, ਪੂਰੇ ਸੂਬੇ ‘ਚ 40 ਜਗ੍ਹਾ ਹੋਣਗੇ, Cabinet Meeting ‘ਚ ਲਏ ਅਹਿਮ ਫੈਸਲੇ
ਹੁਣ ਪੰਜਾਬ ਸਰਕਾਰ ਰਾਮ ‘ਤੇ ਕਰਵਾਏਗੀ ਸ਼ੋਅ, ਪੂਰੇ ਸੂਬੇ ‘ਚ 40 ਜਗ੍ਹਾ ਹੋਣਗੇ, Cabinet Meeting ‘ਚ ਲਏ ਅਹਿਮ ਫੈਸਲੇ
Tesla Model on Discount: ਕਾਰ ਲਵਰਸ ਲਈ ਖੁਸ਼ਖਬਰੀ, ਟੇਸਲਾ ਦਾ ਇਹ ਮਾਡਲ 2 ਲੱਖ ਰੁਪਏ ਹੋਇਆ ਸਸਤਾ? ਖਰੀਦਣ ਵਾਲਿਆਂ ਦੀ ਲੱਗੀ ਕਤਾਰ...
ਕਾਰ ਲਵਰਸ ਲਈ ਖੁਸ਼ਖਬਰੀ, ਟੇਸਲਾ ਦਾ ਇਹ ਮਾਡਲ 2 ਲੱਖ ਰੁਪਏ ਹੋਇਆ ਸਸਤਾ? ਖਰੀਦਣ ਵਾਲਿਆਂ ਦੀ ਲੱਗੀ ਕਤਾਰ...
ਪੰਜਾਬ 'ਚ ਡਿਊਟੀ ਦੌਰਾਨ ਮਹਿਲਾ ਕਾਂਸਟੇਬਲ ਦੀ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
ਪੰਜਾਬ 'ਚ ਡਿਊਟੀ ਦੌਰਾਨ ਮਹਿਲਾ ਕਾਂਸਟੇਬਲ ਦੀ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
ਹੈਰਾਨ ਕਰ ਦੇਣ ਵਾਲੀ ਘਟਨਾ, ਸ਼ਮਸ਼ਾਨ ਘਾਟ ‘ਚ ਸਸਕਾਰ ਲਈ ਨਹੀਂ ਮਿਲੀ ਥਾਂ
ਹੈਰਾਨ ਕਰ ਦੇਣ ਵਾਲੀ ਘਟਨਾ, ਸ਼ਮਸ਼ਾਨ ਘਾਟ ‘ਚ ਸਸਕਾਰ ਲਈ ਨਹੀਂ ਮਿਲੀ ਥਾਂ
Punjab News: ਪੰਜਾਬ 'ਚ ਮੱਚਿਆ ਹੜਕੰਪ, ਗੈਂਗਸਟਰਾਂ ਖ਼ਿਲਾਫ਼ 'ਆਪਰੇਸ਼ਨ ਪ੍ਰਹਾਰ' ਦੌਰਾਨ ਐਨਕਾਊਂਟਰ: ਅੰਮ੍ਰਿਤਸਰ 'ਚ ਨਾਮੀ ਗੈਂਗਸਟਰ ਢੇਰ, ਇਨ੍ਹਾਂ ਜ਼ਿਲ੍ਹਿਆਂ 'ਚ ਵੀ ਮੁਠਭੇੜ; ਟੋਲ ਫ੍ਰੀ ਨੰਬਰ...
ਪੰਜਾਬ 'ਚ ਮੱਚਿਆ ਹੜਕੰਪ, ਗੈਂਗਸਟਰਾਂ ਖ਼ਿਲਾਫ਼ 'ਆਪਰੇਸ਼ਨ ਪ੍ਰਹਾਰ' ਦੌਰਾਨ ਐਨਕਾਊਂਟਰ: ਅੰਮ੍ਰਿਤਸਰ 'ਚ ਨਾਮੀ ਗੈਂਗਸਟਰ ਢੇਰ, ਇਨ੍ਹਾਂ ਜ਼ਿਲ੍ਹਿਆਂ 'ਚ ਵੀ ਮੁਠਭੇੜ; ਟੋਲ ਫ੍ਰੀ ਨੰਬਰ...
AAP ਵਿਧਾਇਕ ਨੂੰ ਲੱਗਿਆ ਵੱਡਾ ਝਟਕਾ, ਪਿਤਾ ਦਾ ਹੋਇਆ ਦੇਹਾਂਤ, ਸਿਆਸੀ ਜਗਤ 'ਚ ਸੋਗ ਦੀ ਲਹਿਰ
AAP ਵਿਧਾਇਕ ਨੂੰ ਲੱਗਿਆ ਵੱਡਾ ਝਟਕਾ, ਪਿਤਾ ਦਾ ਹੋਇਆ ਦੇਹਾਂਤ, ਸਿਆਸੀ ਜਗਤ 'ਚ ਸੋਗ ਦੀ ਲਹਿਰ
Sri Akal Takth ਸਾਹਿਬ ਪਹੁੰਚਿਆ HSGPC ਵਿਵਾਦ, ਝੀੰਡਾ ਨੇ ਦਾਦੂਵਾਲ ‘ਤੇ ਲਾਏ ਗੰਭੀਰ ਦੋਸ਼, ਕਾਰਵਾਈ ਦੀ ਕੀਤੀ ਮੰਗ
Sri Akal Takth ਸਾਹਿਬ ਪਹੁੰਚਿਆ HSGPC ਵਿਵਾਦ, ਝੀੰਡਾ ਨੇ ਦਾਦੂਵਾਲ ‘ਤੇ ਲਾਏ ਗੰਭੀਰ ਦੋਸ਼, ਕਾਰਵਾਈ ਦੀ ਕੀਤੀ ਮੰਗ
Astrology: ਨੌਕਰੀ 'ਚ ਤਰੱਕੀ ਅਤੇ ਕਾਰੋਬਾਰ 'ਚ ਇਨ੍ਹਾਂ 4 ਰਾਸ਼ੀ ਵਾਲੇ ਜਾਤਕਾ ਨੂੰ ਮਿਲੇਗਾ ਲਾਭ, ਰਾਤੋਂ-ਰਾਤ ਹੋਣਗੇ ਮਾਲੋਮਾਲ; ਜਾਣੋ ਕੌਣ ਖੁਸ਼ਕਿਸਮਤ?
ਨੌਕਰੀ 'ਚ ਤਰੱਕੀ ਅਤੇ ਕਾਰੋਬਾਰ 'ਚ ਇਨ੍ਹਾਂ 4 ਰਾਸ਼ੀ ਵਾਲੇ ਜਾਤਕਾ ਨੂੰ ਮਿਲੇਗਾ ਲਾਭ, ਰਾਤੋਂ-ਰਾਤ ਹੋਣਗੇ ਮਾਲੋਮਾਲ; ਜਾਣੋ ਕੌਣ ਖੁਸ਼ਕਿਸਮਤ?
Embed widget