ਚੰਡੀਗੜ੍ਹ 'ਚ ਇਲੈਕਟ੍ਰਿਕ ਬੱਸ ਪਲਟੀ: ਚਾਰ ਲੋਕ ਜ਼ਖਮੀ, ਮਨੀਮਾਜਰਾ ਤੋਂ ਸੈਕਟਰ-17 ਬੱਸ ਸਟੈਂਡ ਆ ਰਹੀ ਸੀ, ਬ੍ਰੇਕ ਨੇ ਦਿੱਤਾ ਧੋਖਾ
ਚੰਡੀਗੜ੍ਹ ਤੋਂ ਵੱਡੀ ਖਬਰ ਸਾਹਮਣੇ ਆ ਰਹੀ ਹੈ, ਜਿੱਥੇ ਇੱਕ ਸੀਟੀਯੂ ਦੀ ਬੱਸ ਪਲਟ ਗਈ। ਇਸ ਵਿੱਚ ਸਵਾਰੀਆਂ ਬੈਠੀਆਂ ਹੋਈਆਂ ਸਨ। ਦੱਸਿਆ ਜਾ ਰਿਹਾ ਹੈ ਕਿ ਬੱਸ ਵਿੱਚ ਤਕਨੀਕੀ ਖ਼ਰਾਬੀ ਆ ਗਈ ਸੀ, ਜਿਸ ਕਰਕੇ ਬੱਸ ਰੁਕ ਨਹੀਂ ਰਹੀ ਸੀ। ਇਸ ਦੌਰਾਨ ਬੱਸ..

Electric Bus Overturns in Chandigarh: ਚੰਡੀਗੜ੍ਹ ਵਿੱਚ ਅੱਜ ਸਵੇਰੇ ਇੱਕ ਸੀਟੀਯੂ ਦੀ ਬੱਸ ਪਲਟੀ ਗਈ। ਹਾਦਸੇ ਵਿੱਚ ਲਗਭਗ ਚਾਰ ਲੋਕ ਜ਼ਖਮੀ ਹੋਏ, ਜਿਨ੍ਹਾਂ ਨੂੰ ਪ੍ਰਾਇਮਰੀ ਇਲਾਜ ਲਈ ਸੈਕਟਰ-16 ਦੇ ਹਸਪਤਾਲ ਵਿੱਚ ਲਿਜਾਇਆ ਗਿਆ। ਪਤਾ ਚੱਲਿਆ ਹੈ ਕਿ ਬੱਸ ਵਿੱਚ ਤਕਨੀਕੀ ਖ਼ਰਾਬੀ ਆ ਗਈ ਸੀ, ਜਿਸ ਕਰਕੇ ਬੱਸ ਰੁਕ ਨਹੀਂ ਰਹੀ ਸੀ। ਇਸ ਦੌਰਾਨ ਬੱਸ ਪਲਟੀ। ਮੌਕੇ ‘ਤੇ ਪੁਲਿਸ ਅਤੇ ਪ੍ਰਸ਼ਾਸਨ ਦੀਆਂ ਟੀਮਾਂ ਪਹੁੰਚ ਗਈਆਂ ਅਤੇ ਘਟਨਾ ਦੇ ਅਸਲ ਕਾਰਨਾਂ ਦਾ ਪਤਾ ਲਗਾਇਆ ਜਾ ਰਿਹਾ ਹੈ।
ਇਹ ਹਾਦਸਾ ਬੱਸ ਸਟੈਂਡ ਦੇ ਨੇੜੇ ਵਾਪਰਿਆ। ਬੱਸ ਰੁਕ ਨਹੀਂ ਰਹੀ ਸੀ ਅਤੇ ਇਸ ਦੌਰਾਨ ਪਲਟੀ ਗਈ। ਮੌਕੇ ‘ਤੇ ਪੁਲਿਸ ਅਤੇ ਪ੍ਰਸ਼ਾਸਨ ਦੀਆਂ ਟੀਮਾਂ ਪਹੁੰਚ ਗਈਆਂ ਹਨ। ਨਾਲ ਹੀ ਘਟਨਾ ਦੇ ਅਸਲ ਕਾਰਨ ਦਾ ਪਤਾ ਲਾਇਆ ਜਾ ਰਿਹਾ ਹੈ।
ਲੋਕਾਂ ਦੀ ਮਦਦ ਨਾਲ ਯਾਤਰੀਆਂ ਨੂੰ ਕੱਢਿਆ ਗਿਆ ਬਾਹਰ
ਜਾਣਕਾਰੀ ਮੁਤਾਬਕ ਬੱਸ ਸਵੇਰੇ ਮਨੀਮਾਜਰਾ ਤੋਂ ਸੈਕਟਰ-17 ਬੱਸ ਸਟੈਂਡ ਵੱਲ ਜਾ ਰਹੀ ਸੀ। ਹਾਦਸੇ ਦੇ ਸਮੇਂ ਬੱਸ ਵਿੱਚ 12 ਯਾਤਰੀ ਸਵਾਰ ਸਨ। ਬੱਸ ਦੇ ਬ੍ਰੇਕ ਠੀਕ ਤਰੀਕੇ ਨਾਲ ਕੰਮ ਨਹੀਂ ਕਰ ਰਹੇ ਸਨ। ਜਿਵੇਂ ਹੀ ਬੱਸ ਸੈਕਟਰ-17 ਦੇ ਨੇੜੇ ਪਹੁੰਚੀ, ਡਰਾਈਵਰ ਨੇ ਰੋਕਣ ਦੀ ਕੋਸ਼ਿਸ਼ ਕੀਤੀ, ਪਰ ਬੱਸ ਪਲਟੀ ਗਈ। ਮੌਕੇ ‘ਤੇ ਲੋਕ ਇਕੱਠੇ ਹੋ ਗਏ ਅਤੇ ਸਾਰੇ ਯਾਤਰੀਆਂ ਨੂੰ ਤੁਰੰਤ ਬਾਹਰ ਕੱਢਿਆ ਗਿਆ। ਇਸ ਹਾਦਸੇ ਵਿੱਚ 4 ਲੋਕ ਜ਼ਖਮੀ ਹੋਏ, ਹਾਲਾਂਕਿ ਉਨ੍ਹਾਂ ਦੀਆਂ ਸੱਟਾਂ ਗੰਭੀਰ ਨਹੀਂ ਸਨ, ਫਿਰ ਵੀ ਉਨ੍ਹਾਂ ਨੂੰ ਤੁਰੰਤ ਹਸਪਤਾਲ ਭੇਜਿਆ ਗਿਆ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।






















