ED Office in Chandigarh: ਉੱਤਰ ਭਾਰਤ ਵਿੱਚ ਇਨਫੋਰਸਮੈਂਟ ਡਾਇਰੈਕਟੋਰੇਟ ਯਾਨੀ ਈਡੀ ਆਪਣਾ ਇੱਕ ਹੋਰ ਦਫ਼ਤਰ ਖੋਲ੍ਹਣ ਜਾ ਰਹੀ ਹੈ। ਈਡੀ ਦਾ ਇਹਨ ਨਵਾਂ ਦਫ਼ਤਰ ਚੰਡੀਗੜ੍ਹ ਵਿੱਚ ਬਣਾਇਆ ਜਾਵੇਗਾ। ਇਸ ਦੇ ਲਈ ਜ਼ਮੀਨ ਵੀ ਅਲਾਟ ਕਰ ਦਿੱਤੀ ਗਈ ਹੈ। ਮੌਜੂਦਾ ਸਮੇਂ ਉੱਤਰ ਭਾਰਤ ਵਿੱਚ ਈਡੀ ਦਾ ਦਫ਼ਤਰ ਜਲੰਧਰ ਵਿੱਚ ਹੈ। ਜਲੰਧਰ ਰੇਂਜ ਵਿੱਚ ਪੰਜਾਬ ਦੇ ਨਾਲ ਨਾਲ ਜੰਮੂ ਕਸ਼ਮੀਰ, ਹਿਮਾਚਲ, ਚੰਡੀਗੜ੍ਹ ਸੂਬੇ ਕਵਰ ਕੀਤੇ ਜਾਂਦੇ ਹਨ। 



ਹੁਣ ਉੱਤਰ ਭਾਰਤ ਦੇ ਕੇਂਦਰ ਵਿੱਚ ਚੰਡੀਗੜ੍ਹ 'ਚ ਈਡੀ ਦਫ਼ਤਰ ਬਣਾਉਣ ਜਾ ਰਹੀ ਹੈ।  ਚੰਡੀਗੜ੍ਹ ਪ੍ਰਸ਼ਾਸਨ ਨੇ ਇਸ ਲਈ ਸੈਕਟਰ 38 ਵੈਸਟ ਵਿੱਚ 1.72 ਏਕੜ ਜ਼ਮੀਨ ਅਲਾਟ ਕੀਤੀ ਹੈ। ਇਹ ਜ਼ਮੀਨ ਲੇਬਰ ਬਿਊਰੋ ਦਫ਼ਤਰ ਅਤੇ ਗੁਰਦੁਆਰਾ ਸੰਤਸਰ ਸਾਹਿਬ ਵਿਚਕਾਰ ਅਲਾਟ ਕੀਤੀ ਗਈ ਹੈ। ਈਡੀ ਇੱਥੇ ਆਪਣਾ ਦਫ਼ਤਰ ਬਣਾਉਣ 'ਤੇ 59.13 ਕਰੋੜ ਰੁਪਏ ਖਰਚ ਕਰੇਗੀ। ਜਿਸ ਨੂੰ ਪਹਿਲਾਂ ਹੀ ਮਨਜ਼ੂਰੀ ਮਿਲ ਚੁੱਕੀ ਹੈ। ਚੰਡੀਗੜ੍ਹ ਪ੍ਰਸ਼ਾਸਨ ਨੇ ਈਡੀ ਦੀ ਮੰਗ 'ਤੇ ਇਹ ਜਗ੍ਹਾ ਅਲਾਟ ਕੀਤੀ ਹੈ।



ਇਨਫੋਰਸਮੈਂਟ ਡਾਇਰੈਕਟੋਰੇਟ ਦਫਤਰ ਵਿੱਚ 220 ਕਰਮਚਾਰੀ ਹੋਣਗੇ। ਜਿਸ ਲਈ ਇੱਥੇ ਰਿਹਾਇਸ਼ੀ ਕਲੋਨੀ ਬਣਾਉਣ ਦੀ ਵੀ ਯੋਜਨਾ ਹੈ। ਈਡੀ ਨੇ ਚੰਡੀਗੜ੍ਹ ਪ੍ਰਸ਼ਾਸਨ ਨੂੰ ਪੱਤਰ ਲਿਖਿਆ ਸੀ, ਜਿਸ ਵਿੱਚ ਉਨ੍ਹਾਂ ਕਿਹਾ ਸੀ ਕਿ ਫਿਲਹਾਲ ਉਨ੍ਹਾਂ ਦਾ ਦਫ਼ਤਰ ਜਲੰਧਰ ਵਿੱਚ ਮੌਜੂਦ ਹੈ, ਪਰ ਚੰਡੀਗੜ੍ਹ ਵਿੱਚ ਬਣਨ ਵਾਲਾ ਦਫ਼ਤਰ ਉੱਤਰੀ ਜ਼ੋਨ ਦਾ ਸਭ ਤੋਂ ਵੱਡਾ ਦਫ਼ਤਰ ਹੋਵੇਗਾ।


ਇੱਥੇ ਕੰਮ ਕਰਦੇ ਮੁਲਾਜ਼ਮਾਂ ਲਈ ਰਹਿਣ ਲਈ ਮਕਾਨਾਂ ਦੀ ਮੰਗ ਕੀਤੀ ਗਈ। ਹੁਣ ਇਨ੍ਹਾਂ ਮੁਲਾਜ਼ਮਾਂ ਲਈ ਫਲੈਟਾਂ ਨਾਲ ਕਰੀਬ 14890 ਵਰਗ ਮੀਟਰ ਜ਼ਮੀਨ ਤਿਆਰ ਕੀਤੀ ਜਾਵੇਗੀ।



ਹਾਲਾਂਕਿ ਇਨਫੋਰਸਮੈਂਟ ਡਾਇਰੈਕਟੋਰੇਟ ਦਾ ਇੱਕ ਅਸਥਾਈ ਦਫ਼ਤਰ ਚੰਡੀਗੜ੍ਹ ਵਿੱਚ ਸਥਾਪਤ ਕੀਤਾ ਗਿਆ ਹੈ। ਇਹ ਆਰਜ਼ੀ ਦਫ਼ਤਰ ਸੈਕਟਰ 18 ਦੀ ਪ੍ਰੈਸ ਬਿਲਡਿੰਗ ਤੋਂ ਚਲਾਇਆ ਜਾ ਰਿਹਾ ਹੈ ਪਰ ਇਸ ਵੇਲੇ ਇੱਥੇ ਸਟਾਫ਼ ਬਹੁਤ ਘੱਟ ਹੈ। ਨਵੇਂ ਦਫ਼ਤਰ ਦੀ ਉਸਾਰੀ ਤੋਂ ਬਾਅਦ ਇਸ ਦਾ ਵਿਸਥਾਰ ਕੀਤਾ ਜਾਵੇਗਾ ਅਤੇ ਇਹ ਉੱਤਰੀ ਭਾਰਤ ਦਾ ਸਭ ਤੋਂ ਵੱਡਾ ਈਡੀ ਦਫ਼ਤਰ ਹੋਵੇਗਾ।


 


 


 

 

ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

 

Join Our Official Telegram Channel:

https://t.me/abpsanjhaofficial