Chandigarh News: ਚੰਡੀਗੜ੍ਹ ਵਿੱਚ ਮੁੜ ਤੋਂ ਕਰੋਨਾਵਾਇਰਸ (CORONA VIRUS) ਦੇ ਕੇਸ ਸਾਹਮਣੇ ਆਉਣ ਮਗਰੋਂ ਯੂਟੀ ਪ੍ਰਸ਼ਾਸਨ ਨੇ ਲਾਗ ਨੂੰ ਫੈਲਣ ਤੋਂ ਰੋਕਣ ਲਈ ਐਡਵਾਈਜ਼ਰੀ ਜਾਰੀ ਕਰ ਦਿੱਤੀ ਹੈ। ਇਸ ਐਡਵਾਈਜ਼ਰੀ ਵਿੱਚ ਲੋਕਾਂ ਨੂੰ ਚੌਕਸ ਰਹਿਣ ਦੀ ਅਪੀਲ ਕੀਤੀ ਗਈ ਹੈ।


ਯੂਟੀ ਦੇ ਸਿਹਤ ਵਿਭਾਗ ਵੱਲੋਂ ਜਾਰੀ ਐਡਵਾਈਜ਼ਰੀ ਅਨੁਸਾਰ ਲੋਕਾਂ ਨੂੰ ਭੀੜ-ਭਾੜ ਵਾਲੀਆਂ ਥਾਵਾਂ ’ਤੇ ਮਾਸਕ ਦੀ ਵਰਤੋਂ ਕਰਨ, ਖਾਂਸੀ ਜਾਂ ਜ਼ੁਕਾਮ ਹੋਣ ’ਤੇ ਨੱਕ-ਮੁੰਹ ਢਕਣ ਦੀ ਹਦਾਇਤ ਕੀਤੀ ਗਈ ਹੈ।


ਇਸ ਤੋਂ ਇਲਾਵਾ ਵਾਰ-ਵਾਰ ਹੱਥ ਧੋਣ ਤੇ ਖਾਂਸੀ, ਬੁਖਾਰ ਜਾਂ ਜ਼ੁਕਾਮ ਹੋਣ ’ਤੇ ਤੁਰੰਤ ਡਾਕਟਰ ਨਾਲ ਸੰਪਰਕ ਕਰਨ ਦੀ ਅਪੀਲ ਕੀਤੀ ਗਈ ਹੈ। ਇਸੇ ਤਰ੍ਹਾਂ ਭੀੜ-ਭਾੜ ਵਾਲੀਆਂ ਥਾਵਾਂ ’ਤੇ ਨਾ ਜਾਣ ਦੀ ਹਦਾਇਤ ਵੀ ਕੀਤੀ ਗਈ ਹੈ।


ਦੱਸ ਦਈਏ ਦੇਸ਼ 'ਚ ਕੋਰੋਨਾ ਵਾਇਰਸ (CORONA VIRUS) ਦੇ ਮਾਮਲਿਆਂ ਅਤੇ ਇਸ ਨਾਲ ਹੋਣ ਵਾਲੀਆਂ ਮੌਤਾਂ ਦੀ ਗਿਣਤੀ ਤੇਜ਼ੀ ਨਾਲ ਵੱਧ ਰਹੀ ਹੈ। ਸ਼ਨੀਵਾਰ ਨੂੰ, ਕੋਰੋਨਾ ਵਾਇਰਸ ਦੇ 1890 ਨਵੇਂ ਮਾਮਲੇ ਸਾਹਮਣੇ ਆਏ ਹਨ, ਜੋ ਕਿ ਪਿਛਲੇ 210 ਦਿਨਾਂ ਵਿੱਚ ਸਭ ਤੋਂ ਵੱਧ ਹੈ। ਜੇਕਰ ਪਿਛਲੇ ਸੱਤ ਦਿਨਾਂ ਦੇ ਕੇਸਾਂ ਦੀ ਤੁਲਨਾ ਕੀਤੀ ਜਾਵੇ ਤਾਂ ਇੱਥੇ ਕੋਰੋਨਾ ਵਾਇਰਸ (CORONA VIRUS) ਦੇ ਮਾਮਲਿਆਂ ਵਿੱਚ 78 ਫੀਸਦੀ ਦਾ ਵਾਧਾ ਹੋਇਆ ਹੈ, ਜਦਕਿ ਇਸ ਦੌਰਾਨ 19 ਤੋਂ 29 ਮੌਤਾਂ ਹੋਈਆਂ ਹਨ। ਸ਼ਨੀਵਾਰ ਨੂੰ ਸਾਹਮਣੇ ਆਏ ਕੋਰੋਨਾ ਵਾਇਰਸ (CORONA VIRUS) ਦੇ ਮਾਮਲੇ ਪਿਛਲੇ ਸਾਲ 22 ਅਕਤੂਬਰ ਤੋਂ ਬਾਅਦ ਦੇਸ਼ ਵਿੱਚ ਸਭ ਤੋਂ ਵੱਧ ਸਨ, ਜਦੋਂ 1,988 ਨਵੇਂ ਮਾਮਲੇ ਦਰਜ ਕੀਤੇ ਗਏ ਸਨ।


ਇਹ ਵੀ ਪੜ੍ਹੋ: Ludhiana News: ਕਿਸਾਨਾਂ ਵੱਲੋਂ 15 ਹਜ਼ਾਰ ਦਾ ਮੁਆਵਜ਼ਾ ਰੱਦ, ਘੱਟੋ-ਘੱਟ 50 ਹਜ਼ਾਰ ਰੁਪਏ ਪ੍ਰਤੀ ਏਕੜ ਦੇਣ ਦੀ ਮੰਗ


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੌਲੋ ਕਰ ਸਕਦੇ ਹੋ।


ਇਹ ਵੀ ਪੜ੍ਹੋ: Amritsar News: ਪੰਜਾਬੀਆਂ ਲਈ ਖੁਸ਼ਖਬਰੀ! ਅੰਮ੍ਰਿਤਸਰ ਤੋਂ ਸਿੱਧੀ ਲੰਡਨ ਦੀ ਉਡਾਣ, ਕੈਨੇਡਾ ਲਈ ਸਿੱਧੀ ਫਲਾਈਟ ਵੀ ਜਲਦ