Chandigarh News: ਸਿੱਖਿਆ ਮੰਤਰੀ ਦੀ ਰਿਹਾਇਸ਼ ਬਾਹਰ ਈਟਟੀ ਅਧਿਆਪਕਾਂ ਦਾ ਪ੍ਰਦਰਸ਼ਨ, ‘ਨਹੀਂ ਮੰਨੇ ਤਾਂ ਘੇਰਾਂਗੇ ਕੇਜਰੀਵਾਲ ਦਾ ਘਰ’
Protest in Chandigarh: ਪਰਦਸ਼ਨਕਾਰੀ ਈਟੀਟੀ ਅਧਿਆਪਕਾ ਨੇ ਕਿਹਾ ਹੈ ਕਿ ਜੇ ਉਨ੍ਹਾਂ ਦੀ ਕੋਈ ਸੁਣਵਾਈ ਨਾਂ ਹੋਈ ਤਾਂ ਉਹ ਦਿੱਲੀ ਜਾ ਕੇ ਅਰਵਿੰਦ ਕੇਜਰੀਵਾਲ ਦੇ ਘਰ ਬਾਹਰ ਜਾ ਕੇ ਪਰਦਰਸ਼ਨ ਕਰਨਗੇ।
ਅਸ਼ਰਫ ਢੁੱਡੀ ਦੀ ਰਿਪੋਰਟ
Chandigarh News: ਪੰਜਾਬ ਦੇ ਸਿੱਖਿਆ ਮੰਤਰੀ ਦੇ ਘਰ ਬਾਹਰ ਈਟੀਟੀ ਅਧਿਆਪਕ ਵੱਲੋਂ ਪਰਦਰਸ਼ਨ ਕੀਤਾ ਗਿਆ। ਇਨ੍ਹਾਂ ਵੱਲੋਂ ਪੱਕੇ ਕਰਨ ਦੀ ਮੰਗ ਨੂੰ ਲੈ ਕੇ ਪਰਦਰਸ਼ਨ ਕੀਤਾ ਜਾ ਰਿਹਾ ਹੈ। ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਉਹ 2016 ਵਿੱਚ ਭਰਤੀ ਹੋਏ ਸੀ ਤੇ ਹੁਣ ਤੱਕ ਪ੍ਰੋਬੇਸ਼ਨ ਪੀਰੀਅਡ ਉੱਤੇ ਚੱਲ ਰਹੇ ਹਨ। ਇਸ ਮੌਕੇ ਪ੍ਰਦਰਸ਼ਨਕਾਰੀਆਂ ਨਾਲ ਪਰਿਵਾਰ ਦੀਆਂ ਔਰਤਾਂ ਤੇ ਬੱਚੇ ਵੀ ਸ਼ਾਮਲ ਹਨ ਜੋ ਸਰਕਾਰ ਦੀ ਮੁਖ਼ਾਲਫ਼ਤ ਕਰ ਰਹੇ ਹਨ।
ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਮੌਜੂਦਾ ਖ਼ਜ਼ਾਨਾ ਮੰਤਰੀ ਨੇ ਚੋਣਾਂ ਤੋਂ ਪਹਿਲਾਂ ਵਾਅਦਾ ਕੀਤਾ ਸੀ ਜਦੋਂ ਉਨ੍ਹਾਂ ਦੀ ਸਰਕਾਰ ਸੱਤਾ ਵਿੱਚ ਆਵੇਗੀ ਤਾਂ ਉਨ੍ਹਾਂ ਨੂੰ ਪਹਿਲ ਦੇ ਆਧਾਰ ਉੱਤੇ ਪੱਕਾ ਕੀਤਾ ਜਾਵੇਗਾ ਪਰ ਸਰਕਾਰ ਨੂੰ ਸੱਤਾ ਵਿੱਚ ਆਏ ਦੋ ਸਾਲ ਹੋ ਗਏ ਹਨ ਅਜੇ ਤੱਕ ਉਨ੍ਹਾਂ ਦੀ ਕੋਈ ਵੀ ਸੁਣਵਾਈ ਨਹੀਂ ਹੋਈ ਹੈ।
ਇਸ ਮੌਕੇ ਪਰਦਸ਼ਨਕਾਰੀ ਈਟੀਟੀ ਅਧਿਆਪਕਾ ਨੇ ਕਿਹਾ ਹੈ ਕਿ ਜੇ ਉਨ੍ਹਾਂ ਦੀ ਕੋਈ ਸੁਣਵਾਈ ਨਾਂ ਹੋਈ ਤਾਂ ਉਹ ਦਿੱਲੀ ਜਾ ਕੇ ਅਰਵਿੰਦ ਕੇਜਰੀਵਾਲ ਦੇ ਘਰ ਬਾਹਰ ਜਾ ਕੇ ਪਰਦਰਸ਼ਨ ਕਰਨਗੇ।