ਪੜਚੋਲ ਕਰੋ

ਬਰਸਾਤ ਅਤੇ ਗੜ੍ਹੇਮਾਰੀ ਕਾਰਨ ਹੋਏ ਫ਼ਸਲੀ ਨੁਕਸਾਨ ਦਾ ਹਰ ਕਿਸਾਨ ਨੂੰ ਮਿਲੇਗਾ ਬਣਦਾ ਮੁਆਵਜਾ: ਡਾ. ਬਲਜੀਤ ਕੌਰ

Punjab News: ਪੰਜਾਬ ਸਰਕਾਰ ਬੇਰੁਜ਼ਗਾਰੀ ਨੂੰ ਖਤਮ ਕਰਨ ਲਈ ਯਤਨਸ਼ੀਲ ਹੈ ਅਤੇ ਬੇਰੁਜ਼ਗਾਰਾਂ ਨੂੰ ਆਪਣੇ ਪੈਰਾ ’ਤੇ ਖੜ੍ਹਾ ਕਰਨ ਲਈ ਹਰ ਸੰਭਵ ਸਹਾਇਤਾ ਕਰ ਰਹੀ ਹੈ

Punjab News: ਪੰਜਾਬ ਸਰਕਾਰ ਬੇਰੁਜ਼ਗਾਰੀ ਨੂੰ ਖਤਮ ਕਰਨ ਲਈ ਯਤਨਸ਼ੀਲ ਹੈ ਅਤੇ ਬੇਰੁਜ਼ਗਾਰਾਂ ਨੂੰ ਆਪਣੇ ਪੈਰਾ ’ਤੇ ਖੜ੍ਹਾ ਕਰਨ ਲਈ ਹਰ ਸੰਭਵ ਸਹਾਇਤਾ ਕਰ ਰਹੀ ਹੈ, ਇਹਨਾਂ ਗੱਲਾਂ ਦਾ ਪ੍ਰਗਟਾਵਾ ਡਾ.ਬਲਜੀਤ ਕੌਰ ਸਮਾਜਿਕ ਨਿਆਂ, ਸਸ਼ਕਤੀਕਰਨ ਅਤੇ ਘੱਟ ਗਿਣਤੀ, ਸਮਾਜਿਕ ਸੁਰੱਖਿਆ ਔਰਤਾਂ ਅਤੇ ਬਾਲ ਵਿਕਾਸ ਮੰਤਰੀ ਪੰਜਾਬ ਨੇ ਵਾਲਮੀਕਿ ਭਵਨ, ਗੁਰੂ ਰਵੀਦਾਸ ਨਗਰ, ਮਲੋਟ ਵਿਖੇ ਰਿਕੋਗਨੀਸ਼ਨ ਆਫ਼ ਪ੍ਰਾਈਅਰ ਲਰਨਿੰਗ (ਆਰ.ਪੀ.ਐਲ) ਪੰਜਾਬੀ ਜੁੱਤੀ ਬਣਾਉਣ ਦੇ ਕੋਰਸ ਦਾ ਉਦਘਾਟਨ ਮੌਕੇ ਕੀਤਾ।

ਇਸ ਮੌਕੇ ਐਸ.ਡੀ.ਐਮ. ਮਲੋਟ ਕੰਵਰਜੀਤ ਸਿੰਘ ਨੇ ਆਏ ਹੋਏ ਹਾਜ਼ਰੀਨ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਦਾ ਬਹੁਤ ਵਧੀਆ ਉਪਰਾਲਾ ਹੈ, ਇਸ ਤਹਿਤ ਬੇਰੁਜ਼ਗਾਰਾਂ ਨੂੰ ਇਸ ਸਿਖਲਾਈ ਕੋਰਸ ਦਾ ਵੱਧ ਤੋਂ ਵੱਧ ਲਾਭ ਲੈਣਾ ਚਾਹੀਦਾ ਹੈ।

ਇਸ ਉਦਘਾਟਨੀ ਸਮਾਰੋਹ ਮੌਕੇ ਡੋਰਿਕ ਮਲਟੀਮੀਡੀਆ ਪ੍ਰਾਈਵੇਟ ਲਿਮਟਿਡ ਤੋਂ ਸਰਬਜੀਤ ਸਿੰਘ ਗੁਲਾਟੀ, ਬਲਾਕ ਪ੍ਰਧਾਨ ਕਰਮਜੀਤ ਸ਼ਰਮਾ, ਸਤਗੁਰਦੇਵ ਸਿੰਘ ਪੱਪੀ, ਹਾਜ਼ਰ ਸਨ।

ਇਸ ਮੌਕੇ ਕੈਬਨਿਟ ਮੰਤਰੀ ਨੇ ਕਿਹਾ ਕਿ ਇਹ ਕੋਰਸ ਪੰਜਾਬ ਹੁਨਰ ਵਿਕਾਸ ਮਿਸ਼ਨ ਅਤੇ ਡੋਰਿਕ ਮਲਟੀਮੀਡੀਆ ਪ੍ਰਾਈਵੇਟ ਲਿਮਟਿਡ ਲੁਧਿਆਣਾ ਨੇ ਲਾਗੂ ਕੀਤਾ ਹੈ ਅਤੇ ਇਸ  ਕੋਰਸ ਤਹਿਤ ਜੁੱਤੀਆਂ ਦੇ ਕਿੱਤੇ ਨੂੰ ਪ੍ਰਫੁੱਲਤ ਕਰਨ ਲਈ ਬੇਰੁਜ਼ਗਾਰਾਂ ਨੂੰ ਮੁਫਤ ਸਿਖਲਾਈ ਦਿੱਤੀ ਜਾਵੇਗੀ ਤਾਂ ਜੋ ਇਹ ਵਿਅਕਤੀ ਸਿਖਲਾਈ ਪ੍ਰਾਪਤ ਕਰਨ ਤੋਂ ਬਾਅਦ ਆਪਣੇ ਖੁਦ ਦਾ ਕਾਰੋਬਾਰ ਕਰ ਸਕਣ।

ਕੈਬਨਿਟ ਮੰਤਰੀ ਨੇ ਕਿਹਾ ਇਸ ਕੋਰਸ ਤਹਿਤ  ਜੋ ਵਿਅਕਤੀ ਜੁੱਤੀਆਂ ਬਨਾਉਣ ਦੀ ਸਿਖਲਾਈ ਪ੍ਰਾਪਤ ਕਰ ਲਵੇਗਾ, ਉਸਨੂੰ ਪੰਜਾਬ ਹੁਨਰ ਵਿਕਾਸ ਮਿਸ਼ਨ ਦੁਆਰਾ ਸਰਟੀਫਿਕੇਟ ਦਿੱਤਾ ਜਾਵੇਗਾ ਅਤੇ ਇਸ ਸਰਟੀਫਿਕੇਟ ਦੇ ਆਧਾਰ ਤੇ ਬੇਰੁਜ਼ਗਾਰ ਵਿਆਕਤੀ ਕਿਸੇ ਵੀ ਬੈਂਕ ਜਾਂ ਸੰਸਥਾ ਤੋਂ ਕਰਜਾ ਪ੍ਰਾਪਤ ਕਰਕੇ ਆਪਣੇ ਖੁਦ ਦਾ ਕਾਰੋਬਾਰ ਕਰ ਸਕਣਗੇ ਅਤੇ ਪੰਜਾਬ ਸਰਕਾਰ ਵੱਲੋਂ ਦਿੱਤੀਆਂ ਗਈਆਂ ਸਕੀਮਾਂ ਦੇ ਲਾਭ ਤੋਂ ਵਾਂਝੇ ਨਹੀਂ ਰਹਿਣਗੇ।

ਇਸ ਉਪਰੰਤ ਡਾ. ਬਲਜੀਤ ਕੌਰ ਨੇ ਬੇਮੌਸਮੀ ਬਰਸਾਤ ਅਤੇ ਗੜ੍ਹੇਮਾਰ ਪ੍ਰਭਾਵਿਤ ਪਿੰਡ ਦਾਨੇਵਾਲਾ, ਰੱਥੜੀਆਂ, ਕਿੰਗਰਾ ਅਤੇ ਮੱਲਵਾਲਾ, ਈਨਾ ਖੇੜਾ ਅਤੇ ਪਿੰਡ ਥੇਹੜੀ ਪਿੰਡਾਂ ਦਾ ਦੌਰਾ ਕੀਤਾ ਅਤੇ ਖਰਾਬੇ ਦਾ ਜਾਇਜਾ ਲਿਆ। ਉਨ੍ਹਾਂ ਕਿਸਾਨਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਬਰਸਾਤ ਅਤੇ ਗੜ੍ਹੇਮਾਰ ਨਾਲ ਹੋਏ ਖਰਾਬੇ ਦੀ ਭਰਪਾਈ ਲਈ ਲੋੜਵੰਦਾਂ ਦੀ ਸਹਾਇਤਾ ਕਰ ਰਹੀ ਹੈ ਅਤੇ ਜਲਦੀ ਤੋਂ ਜਲਦੀ ਸਰਕਾਰ ਦੁਆਰਾ ਉਨ੍ਹਾਂ ਨੂੰ ਮੁਆਵਜਾ ਦਿੱਤਾ ਜਾਵੇਗਾ।

ਇਸ ਮੌਕੇ ਉਨ੍ਹਾਂ ਤੁਰੰਤ ਉੱਚ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਕੀਤੀਆਂ ਕਿ ਬਿਨ੍ਹਾਂ ਕਿਸੇ ਦੇਰੀ ਤੋਂ ਬਰਸਾਤ ਅਤੇ ਗੜ੍ਹੇਮਾਰ ਨਾਲ ਖਰਾਬ ਹੋਈਆਂ ਫ਼ਸਲਾਂ ਦੀ ਗਿਰਦਾਵਰੀ ਕਰਵਾਈ ਜਾਵੇ ਤਾਂ ਜੋ ਕਿਸਾਨਾਂ ਨੂੰ ਮੁਆਵਜਾ ਦਿੱਤਾ ਜਾ ਸਕੇ।

ਟਾਪ ਹੈਡਲਾਈਨ

Senior Journalist: ਪ੍ਰਸਿੱਧ ਸੀਨੀਅਰ ਪੱਤਰਕਾਰ ਡਾ. ਵੰਦਨਾ ਸ਼ੁਕਲਾ ਦੇ ਲਘੂ ਕਹਾਣੀ ਸੰਗ੍ਰਹਿ
ਪ੍ਰਸਿੱਧ ਸੀਨੀਅਰ ਪੱਤਰਕਾਰ ਡਾ. ਵੰਦਨਾ ਸ਼ੁਕਲਾ ਦੇ ਲਘੂ ਕਹਾਣੀ ਸੰਗ੍ਰਹਿ "Unclaimed" ਦਾ ਅੱਜ ਚੰਡੀਗੜ੍ਹ ਪ੍ਰੈਸ ਕਲੱਬ ਵਿਖੇ ਲੋਕ-ਅਰਪਣ...
ਚੰਡੀਗੜ੍ਹ 'ਚ ਔਰਤਾਂ ਨੂੰ ਫ੍ਰੀ 'ਚ ਮਿਲੇਗਾ iPhone, ਇਦਾਂ ਕਰੋ ਅਪਲਾਈ; ਪੈਟਰੋਲ ਤੋਂ ਬਾਅਦ ਲੱਗੇਗਾ ਫੋਨ ਦਾ ਲੰਗਰ
ਚੰਡੀਗੜ੍ਹ 'ਚ ਔਰਤਾਂ ਨੂੰ ਫ੍ਰੀ 'ਚ ਮਿਲੇਗਾ iPhone, ਇਦਾਂ ਕਰੋ ਅਪਲਾਈ; ਪੈਟਰੋਲ ਤੋਂ ਬਾਅਦ ਲੱਗੇਗਾ ਫੋਨ ਦਾ ਲੰਗਰ
8th Pay Commission: ਮੁਲਾਜ਼ਮਾਂ ਲਈ ਵੱਡਾ ਮੌਕਾ ! ਚੰਡੀਗੜ੍ਹ ਆ ਰਿਹਾ 8ਵਾਂ ਕੇਂਦਰੀ ਪੇ ਕਮਿਸ਼ਨ , ਮੁਲਾਜ਼ਮ-ਪੈਨਸ਼ਨਰ ਕਰ ਸਕਣਗੇ ਮੀਟਿੰਗ
8th Pay Commission: ਮੁਲਾਜ਼ਮਾਂ ਲਈ ਵੱਡਾ ਮੌਕਾ ! ਚੰਡੀਗੜ੍ਹ ਆ ਰਿਹਾ 8ਵਾਂ ਕੇਂਦਰੀ ਪੇ ਕਮਿਸ਼ਨ , ਮੁਲਾਜ਼ਮ-ਪੈਨਸ਼ਨਰ ਕਰ ਸਕਣਗੇ ਮੀਟਿੰਗ
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ

ਵੀਡੀਓਜ਼

Punjab Band | Bandi Singh ਬੰਦੀ ਸਿੰਘਾਂ ਨਾਲ ਧੱਕਾ ਕਿਉਂ?' ਪ੍ਰੋ. ਬਲਜਿੰਦਰ ਸਿੰਘ ਨੇ ਸਰਕਾਰ ਨੂੰ ਘੇਰਿਆ
Punjab Band | Rajpura ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ ਦਾ ਸੱਦਾ, ਰਾਜਪੁਰਾ ’ਚ ਬਾਜ਼ਾਰ ਬੰਦ
Punjab Band | Rajpura | Ground report ਪੰਜਾਬ ਬੰਦ ਦਾ ਵੱਡਾ ਅਸਰ! ਲੋਕ ਬੇਹਾਲ, ਵੇਖੋ ਗਰਾਊਂਡ ਰਿਪੋਰਟ
Punjab Bandh News: ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪੰਜਾਬ ਬੰਦ, ਜਾਣੋ ਤਾਜ਼ਾ ਹਾਲਾਤ | Abp Sanjha
Punjab Band Barnala | Protest ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ, ਬਾਜ਼ਾਰਾਂ 'ਚ ਦਿਖਿਆ ਵੱਡਾ ਅਸਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ
5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਖ਼ਬਰ! ਕਈ ਨਾਮੀਂ ਕਲੱਬਾਂ ਅਤੇ Restaurant ਦੇ ਲਾਇਸੈਂਸ ਸਸਪੈਂਡ, ਖਾਣੇ ਦੇ ਕੋਲ ਮਿਲੇ ਮਰੇ ਹੋਏ ਕਾਕਰੋਚ
ਵੱਡੀ ਖ਼ਬਰ! ਕਈ ਨਾਮੀਂ ਕਲੱਬਾਂ ਅਤੇ Restaurant ਦੇ ਲਾਇਸੈਂਸ ਸਸਪੈਂਡ, ਖਾਣੇ ਦੇ ਕੋਲ ਮਿਲੇ ਮਰੇ ਹੋਏ ਕਾਕਰੋਚ
ਚੰਡੀਗੜ੍ਹ 'ਚ ਔਰਤਾਂ ਨੂੰ ਫ੍ਰੀ 'ਚ ਮਿਲੇਗਾ iPhone, ਇਦਾਂ ਕਰੋ ਅਪਲਾਈ; ਪੈਟਰੋਲ ਤੋਂ ਬਾਅਦ ਲੱਗੇਗਾ ਫੋਨ ਦਾ ਲੰਗਰ
ਚੰਡੀਗੜ੍ਹ 'ਚ ਔਰਤਾਂ ਨੂੰ ਫ੍ਰੀ 'ਚ ਮਿਲੇਗਾ iPhone, ਇਦਾਂ ਕਰੋ ਅਪਲਾਈ; ਪੈਟਰੋਲ ਤੋਂ ਬਾਅਦ ਲੱਗੇਗਾ ਫੋਨ ਦਾ ਲੰਗਰ
ਪੰਜਾਬ ਦੀ ਸਿਆਸਤ ਨੂੰ ਲੈਕੇ ਵੱਡੀ ਹਲਚਲ, Akali-BJP ਗੱਠਜੋੜ ਨੂੰ ਲੈਕੇ ਦਿੱਤਾ ਵੱਡਾ ਬਿਆਨ
ਪੰਜਾਬ ਦੀ ਸਿਆਸਤ ਨੂੰ ਲੈਕੇ ਵੱਡੀ ਹਲਚਲ, Akali-BJP ਗੱਠਜੋੜ ਨੂੰ ਲੈਕੇ ਦਿੱਤਾ ਵੱਡਾ ਬਿਆਨ
ਪੰਜਾਬ 'ਚ ਮੌਸਮ ਬਦਲੇਗਾ ਮਿਜਾਜ਼, 4 ਜ਼ਿਲ੍ਹਿਆਂ 'ਚ ਅਲਰਟ; ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ
ਪੰਜਾਬ 'ਚ ਮੌਸਮ ਬਦਲੇਗਾ ਮਿਜਾਜ਼, 4 ਜ਼ਿਲ੍ਹਿਆਂ 'ਚ ਅਲਰਟ; ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ
22 ਅਗਸਤ ਨੂੰ ਸਕੂਲਾਂ ਦੀ ਹੋਵੇਗੀ ਛੁੱਟੀ! ਸਕੂਲ ਅਤੇ ਕਾਲਜ ਰਹਿਣਗੇ ਬੰਦ
22 ਅਗਸਤ ਨੂੰ ਸਕੂਲਾਂ ਦੀ ਹੋਵੇਗੀ ਛੁੱਟੀ! ਸਕੂਲ ਅਤੇ ਕਾਲਜ ਰਹਿਣਗੇ ਬੰਦ
Embed widget