Chandigarh News: ਲੜਾਈ ਦੇ ਮਾਮਲੇ 'ਚ ਸਾਬਕਾ ਮੰਤਰੀ ਰੰਧਾਵਾ ਦੇ ਬੇਟੇ ਦੀ ਚਰਚਾ, ਕਰਾਸ ਕੇਸ ਦਰਜ, ਹੁਣ ਸੀਸੀਟੀਵੀ ਫੁਟੇਜ ਖੋਲ੍ਹੇਗੀ ਪੂਰਾ ਰਾਜ
Punjab News: ਪੰਜਾਬ ਯੂਨੀਵਰਸਿਟੀ ਦੇ ਵਿਦਿਆਰਥੀ ਨਰਵੀਰ ਸਿੰਘ ਗਿੱਲ ਦੀ ਸ਼ਿਕਾਇਤ ’ਤੇ ਉਦੈਵੀਰ ਰੰਧਾਵਾ ਖ਼ਿਲਾਫ਼ ਕੇਸ ਦਰਜ ਕਰ ਲਿਆ ਗਿਆ ਹੈ। ਵਿਦਿਆਰਥੀ ਨਰਵੀਰ ਗਿੱਲ ਨੇ...
Chandigarh News: ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦੇ ਪੁੱਤ ਉਦੈਵੀਰ ਸਿੰਘ ਰੰਧਾਵਾ ਦੀਆਂ ਮੁਸ਼ਕਲਾਂ ਵਧ ਗਈਆਂ ਹਨ। ਪੰਜਾਬ ਯੂਨੀਵਰਸਿਟੀ ਦੇ ਵਿਦਿਆਰਥੀ ਨਰਵੀਰ ਸਿੰਘ ਗਿੱਲ ਦੀ ਸ਼ਿਕਾਇਤ ’ਤੇ ਉਦੈਵੀਰ ਰੰਧਾਵਾ ਖ਼ਿਲਾਫ਼ ਕੇਸ ਦਰਜ ਕਰ ਲਿਆ ਗਿਆ ਹੈ। ਵਿਦਿਆਰਥੀ ਨਰਵੀਰ ਗਿੱਲ ਨੇ ਇਲਜ਼ਾਮ ਲਾਇਆ ਹੈ ਕਿ ਉਦੈਵੀਰ ਰੰਧਾਵਾ ਨੇ ਕੁੱਟਮਾਰ ਕੀਤੀ ਹੈ। ਇਸ ਕਰਕੇ ਉਸ ਦੇ ਮੱਥੇ ’ਤੇ ਤਿੰਨ ਟਾਂਕੇ ਲੱਗੇ ਹਨ। ਇਸ ਦੇ ਨਾਲ ਹੀ ਉਦੈਵੀਰ ਰੰਧਾਵਾ ਨੇ ਵੀ ਨਰਵੀਰ ਗਿੱਲ 'ਤੇ ਹਮਲੇ ਦਾ ਪਰਚਾ ਦਰਜ ਕਰਵਾ ਦਿੱਤਾ ਹੈ। ਹੁਣ ਅਸਲੀਅਤ ਸਾਹਮਣੇ ਲਿਆਉਣ ਲਈ ਪੁਲਿਸ ਘਟਨਾ ਵਾਲੀ ਥਾਂ ਦੀ ਸੀਸੀਟੀਵੀ ਫੁਟੇਜ ਖੰਘਾਲ ਰਹੀ ਹੈ।
ਦਰਅਸਲ ਪੰਜਾਬ ਯੂਨੀਵਰਸਿਟੀ ਦੇ ਵਿਦਿਆਰਥੀ ਤੇ ਸਾਬਕਾ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦੇ ਪੁੱਤ ਉਦੈਵੀਰ ਸਿੰਘ ਰੰਧਾਵਾ ਤੇ ਵਿਦਿਆਰਥੀ ਨਰਵੀਰ ਗਿੱਲ ਨੇ ਇੱਕ-ਦੂਜੇ ’ਤੇ ਹਮਲੇ ਦੇ ਇਲਜ਼ਾਮ ਲਾਏ ਹਨ। ਪੁਲਿਸ ਮੁਤਾਬਕ ਪੰਜਾਬ ਯੂਨੀਵਰਸਿਟੀ ਦੇ ਵਿਦਿਆਰਥੀ ਨਰਵੀਰ ਗਿੱਲ ਦੇ ਸਿਰ ਵਿੱਚ ਸੱਟ ਵਜੀ ਹੈ, ਜਿਸ ਕਰਕੇ ਉਸ ਦੇ ਮੱਥੇ ’ਤੇ ਤਿੰਨ ਟਾਂਕੇ ਲੱਗੇ ਹਨ। ਇਸ ਨੂੰ ਲੈ ਕੇ ਥਾਣਾ ਸੈਕਟਰ-17 ਦੀ ਪੁਲਿਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਵਿਦਿਆਰਥੀ ਦੀ ਸ਼ਿਕਾਇਤ ’ਤੇ ਉਦੈਵੀਰ ਸਿੰਘ ਰੰਧਾਵਾ ਖ਼ਿਲਾਫ਼ ਕੇਸ ਦਰਜ ਕਰ ਲਿਆ ਗਿਆ ਹੈ। ਉੱਧਰ, ਉਦੈਵੀਰ ਸਿੰਘ ਰੰਧਾਵਾ ਨੇ ਵੀ ਸ਼ਿਕਾਇਤ ਦੇ ਕੇ ਵਿਦਿਆਰਥੀ ਨਰਵੀਰ ਸਿੰਘ ਗਿੱਲ ’ਤੇ ਹਮਲਾ ਕਰਨ ਦੇ ਦੋਸ਼ ਲਗਾਏ ਹਨ। ਇਸ ਵਾਸਤੇ ਗਿੱਲ ਖ਼ਿਲਾਫ਼ ਵੀ ਕੇਸ ਦਰਜ ਕੀਤਾ ਗਿਆ ਹੈ। ਸ਼ਿਕਾਇਤਕਰਤਾ ਨਰਵੀਰ ਸਿੰਘ ਗਿੱਲ ਨੇ ਕਿਹਾ ਕਿ ਲੰਘੀ ਰਾਤ ਉਹ ਸੈਕਟਰ-17 ਸਥਿਤ ਹੋਟਲ ਵਿੱਚ ਗਿਆ ਹੋਇਆ ਸੀ, ਜਿੱਥੇ ਉਦੈਵੀਰ ਸਿੰਘ ਰੰਧਾਵਾ ਵੀ ਆ ਗਿਆ। ਇਸੇ ਦੌਰਾਨ ਦੋਵਾਂ ਵਿਚਕਾਰ ਝਗੜਾ ਹੋ ਗਿਆ। ਪੀੜਤ ਨੇ ਕਿਹਾ ਕਿ ਉਹ ਹੋਟਲ ਤੋਂ ਬਾਹਰ ਚਲਾ ਗਿਆ ਤਾਂ ਰੰਧਾਵਾ ਦਾ ਪੁੱਤ ਆਪਣੇ ਗੰਨਮੈਨਾਂ ਨਾਲ ਉਸ ਨੂੰ ਬੰਦੂਕ ਦਿਖਾ ਕੇ ਕਾਰ ਵਿੱਚ ਬਿਠਾਉਂਦਿਆਂ ਸੈਕਟਰ-17 ਸਥਿਤ ਪੁਲਿਸ ਥਾਣੇ ਵਿੱਚ ਲੈ ਗਿਆ।
ਦੂਜੇ ਪਾਸੇ ਉਦੈਵੀਰ ਨੇ ਵੀ ਪੁਲੀਸ ਨੂੰ ਸ਼ਿਕਾਇਤ ਦੇ ਕੇ ਨਰਵੀਰ ਗਿੱਲ ’ਤੇ ਹਮਲਾ ਕਰਨ ਦੇ ਦੋਸ਼ ਲਗਾਏ ਹਨ। ਇਸ ’ਤੇ ਪੁਲਿਸ ਨੇ ਗਿੱਲ ਖ਼ਿਲਾਫ਼ ਵੀ ਕੇਸ ਦਰਜ ਕਰ ਲਿਆ ਹੈ। ਚੰਡੀਗੜ੍ਹ ਪੁਲਿਸ ਦੇ ਡੀਐਸਪੀ ਰਾਮ ਗੋਪਾਲ ਨੇ ਕਿਹਾ ਕਿ ਥਾਣਾ ਸੈਕਟਰ-17 ਦੀ ਪੁਲਿਸ ਵੱਲੋਂ ਕਰਾਸ ਕੇਸ ਦਰਜ ਕਰਕੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।