ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਪ੍ਰਧਾਨ ਅਤੇ ਸਾਬਕਾ ਕੇਂਦਰੀ ਮੰਤਰੀ  ਸੁਖਦੇਵ ਸਿੰਘ ਢੀਂਡਸਾ ਨੇ ਅਮਰੀਕਾ ਦੇ ਕੈਲੀਫੋਰਨੀਆ ਵਿਚ ਪੰਜਾਬੀ ਪਰਿਵਾਰ ਦੇ ਹੋਏ ਦਰਦਨਾਕ ਕਤਲ ਦੀ ਵਾਪਰੀ ਮੰਦਭਾਗੀ ਘਟਨਾ ਵਿਚ ਕੇਂਦਰੀ ਵਿਦੇਸ਼ ਮੰਤਰੀ ਡਾ. ਐੱਸ.ਜੈ.ਸ਼ੰਕਰ ਨੂੰ ਖ਼ੁਦ ਦਖਲ ਦੇਣ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਵਿਦੇਸ਼ ਮੰਤਰੀ ਨੂੰ ਇਸ ਘਟਨਾ ਦੀ ਗੰਭੀਰਤਾ ਨੂੰ ਵੇਖਦੇ ਹੋਏ ਅਮਰੀਕਾ ਸਰਕਾਰ `ਤੇ ਦੋਸ਼ੀਆਂ ਵਿਰੁੱਧ ਸਖ਼ਤ ਕਾਰਵਾਈ ਕਰਨ ਲਈ ਦਬਾਅ ਪਾਉਣਾ ਚਾਹੀਦਾ ਹੈ।


ਇਥੇ ਜਾਰੀ ਬਿਆਨ ਵਿਚ ਸੁਖਦੇਵ ਸਿੰਘ ਢੀਂਡਸਾ ਨੇ ਕਿਹਾ ਕਿ ਇਹ ਬਹੁਤ ਨਿੰਦਣਯੋਗ ਘਟਨਾ ਹੈ। ਪੰਜਾਬ ਦੇ ਹੁਸਿ਼ਆਰਪੁਰ ਜਿ਼ਲ੍ਹੇ ਦੇ ਹਰਸੀ ਪਿੰਡ ਨਾਲ ਸਬੰਧਤ ਪੰਜਾਬੀ ਪਰਿਵਾਰ ਦਾ ਕੈਲੀਫੋਰਨੀਆ ਵਿਚ ਕਤਲ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਕਾਤਲਾਂ ਵੱਲੋਂ ਬੜੀ ਬੇਰਹਮੀ ਨਾਲ ਇਸ ਘਟਨਾ ਨੂੰ ਅੰਜਾਮ ਦਿੱਤਾ ਗਿਆ ਹੈ।


ਮਿਲੀਆਂ ਰਿਪੋਰਟਾਂ ਅਨੁਸਾਰ ਪਰਿਵਾਰ ਨੂੰ ਪਹਿਲਾਂ ਅਗਵਾ ਕੀਤਾ ਗਿਆ ਅਤੇ ਬਾਅਦ ਵਿਚ ਉਨ੍ਹਾਂ ਦੀ ਹੱਤਿਆ ਕਰ ਦਿੱਤੀ ਗਈ। ਜਿਸ ਵਿਚ ਇਕ ਅੱਠ ਮਹੀਨੇ ਦੀ ਬੱਚੀ ਵੀ ਸ਼ਾਮਿਲ ਹੈ।


ਢੀਂਡਸਾ ਨੇ ਇਸ ਘਟਨਾ ਵਿਚ ਕੇਂਦਰੀ ਮੰਤਰੀ ਡਾ.ਐੱਸ ਜੈ ਸ਼ੰਕਰ ਦੇ ਉਚੇਚੇ ਤੌਰ `ਤੇ ਦਖ਼ਲ ਦੀ ਮੰਗ ਕਰਦੇ ਹੋਏ ਅਪੀਲ ਕੀਤੀ ਕਿ ਉਹ ਅਮਰੀਕੀ ਸਰਕਾਰ `ਤੇ ਇਸ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰਵਾਉਣ ਲਈ ਦਬਾਅ ਪਾਉਣ। ਉਨ੍ਹਾਂ ਅੱਗੇ ਕਿਹਾ ਕਿ ਭਾਰਤ ਸਰਕਾਰ ਨੂੰ ਅਮਰੀਕਾ ਵਿਚ ਵਸਦੇ ਪੰਜਾਬੀਆਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਅਮਰੀਕੀ ਵਿਦੇਸ਼ ਮੰਤਰਾਲੇ ਨਾਲ ਵੀ ਗੱਲਬਾਤ ਕਰਨੀ ਚਾਹੀਦੀ ਹੈ


 



ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।



ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


 


Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ