(Source: ECI/ABP News)
Chandigarh news: ਸੈਕਟਰ 33 ‘ਚ ਬੂਥ ਦੀ ਡਿੱਗੀ ਛੱਤ, ਦੱਬੇ ਹੋਏ ਮਜ਼ਦੂਰਾਂ ਨੂੰ ਕੱਢਿਆ ਬਾਹਰ, ਇੱਕ ਦੀ ਭਾਲ ਜਾਰੀ
Chandigarh news: ਚੰਡੀਗੜ੍ਹ ਦੇ ਸੈਕਟਰ 33 ਵਿੱਚ ਟੈਰੇਸ ਗਾਰਡਨ ਕੋਲ ਵੱਡਾ ਹਾਦਸਾ ਵਾਪਰਨ ਦੀ ਖ਼ਬਰ ਸਾਹਮਣੇ ਆਈ ਹੈ।
![Chandigarh news: ਸੈਕਟਰ 33 ‘ਚ ਬੂਥ ਦੀ ਡਿੱਗੀ ਛੱਤ, ਦੱਬੇ ਹੋਏ ਮਜ਼ਦੂਰਾਂ ਨੂੰ ਕੱਢਿਆ ਬਾਹਰ, ਇੱਕ ਦੀ ਭਾਲ ਜਾਰੀ Fallen roof of the booth in Sector 33, the trapped workers were pulled out, search for one continues Chandigarh news: ਸੈਕਟਰ 33 ‘ਚ ਬੂਥ ਦੀ ਡਿੱਗੀ ਛੱਤ, ਦੱਬੇ ਹੋਏ ਮਜ਼ਦੂਰਾਂ ਨੂੰ ਕੱਢਿਆ ਬਾਹਰ, ਇੱਕ ਦੀ ਭਾਲ ਜਾਰੀ](https://feeds.abplive.com/onecms/images/uploaded-images/2023/10/04/52537b7031cf75e7f43ec38016e6f6d11696426286906647_original.png?impolicy=abp_cdn&imwidth=1200&height=675)
Chandigarh news: ਚੰਡੀਗੜ੍ਹ ਦੇ ਸੈਕਟਰ 33 ਵਿੱਚ ਟੈਰੇਸ ਗਾਰਡਨ ਕੋਲ ਵੱਡਾ ਹਾਦਸਾ ਵਾਪਰਨ ਦੀ ਖ਼ਬਰ ਸਾਹਮਣੇ ਆਈ ਹੈ। ਦੱਸਿਆ ਜਾ ਰਿਹਾ ਹੈ ਕਿ ਇੱਥੇ ਦੇ ਬੂਥ ਦੀ ਇੱਕ ਛੱਤ ਡਿੱਗ ਗਈ ਹੇ ਜਿਸ ਦੇ ਥੱਲ੍ਹੇ 4 ਮਜ਼ਦੂਰ ਦੱਬ ਗਏ ਹਨ।
ਉੱਥੇ ਹੀ ਮੌਕੇ ‘ਤੇ ਪਹੁੰਚੇ ਫਾਇਰ ਬ੍ਰਿਗੇਡ ਦੇ ਕਰਮਚਾਰੀਆਂ ਦੀ ਮਦਦ ਨਾਲ ਤਿੰਨ ਲੋਕਾਂ ਨੂੰ ਬਚਾ ਲਿਆ ਗਿਆ ਹੈ ਪਰ ਇਕ ਵਿਅਕਤੀ ਅਜੇ ਵੀ ਫਸਿਆ ਹੋਇਆ ਹੈ। ਇਸ ਨੂੰ ਕੱਢਣ ਦੀ ਕੋਸ਼ਿਸ਼ਾਂ ਜਾਰੀ ਹਨ। ਦੱਸ ਦਈਏ ਕਿ ਇਹ ਕਰਮਚਾਰੀ ਇਸ ਬੂਥ ਵਿੱਚ ਮੁਰੰਮਤ ਦਾ ਕੰਮ ਕਰ ਰਹੇ ਸਨ।
ਇਸ ਬੂਥ ਵਿੱਚ ਇੱਕ ਕੌਫੀ ਹਾਊਸ ਖੁੱਲ੍ਹਣ ਵਾਲਾ ਸੀ, ਜਿਸ ਨੂੰ ਲੈ ਕੇ ਮੁਰੰਮਤ ਦਾ ਕੰਮ ਚੱਲ ਰਿਹਾ ਸੀ। ਇਸ ਦੌਰਾਨ ਇਹ ਹਾਦਸਾ ਵਾਪਰ ਗਿਆ। ਫਾਇਰ ਬ੍ਰਿਗੇਡ ਦੇ ਕਰਮਚਾਰੀਆਂ ਅਤੇ ਆਫਤ ਪ੍ਰਬੰਧਨ ਟੀਮ ਨੇ ਤੁਰੰਤ ਤਿੰਨਾਂ ਮਜ਼ਦੂਰਾਂ ਨੂੰ ਬਾਹਰ ਕੱਢ ਲਿਆ। ਜਦੋਂਕਿ ਇੱਕ ਮਜ਼ਦੂਰ ਨੂੰ ਮਲਬੇ ਅੰਦਰੋਂ ਲੱਭਣ ਲਈ ਕਾਫੀ ਮੁਸ਼ੱਕਤ ਕਰਨੀ ਪੈ ਰਹੀ ਹੈ।। ਫਿਲਹਾਲ ਸਾਰੇ ਜ਼ਖਮੀਆਂ ਨੂੰ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ।
ਪੁਲਿਸ ਕੰਟਰੋਲ ਰੂਮ ਵਿੱਚ ਹਾਦਸੇ ਦੀ ਸੂਚਨਾ ਮਿਲਣ ਮਗਰੋਂ ਡੀਐਸਪੀ ਦੱਖਣੀ ਦਲਬੀਰ ਸਿੰਘ, ਸੈਕਟਰ 34 ਪੁਲਿਸ ਸਟੇਸ਼ਨ ਦੇ ਇੰਚਾਰਜ ਬਲਦੇਵ ਸਿੰਘ, ਸੈਕਟਰ 31 ਪੁਲਿਸ ਸਟੇਸ਼ਨ ਦੇ ਇੰਚਾਰਜ ਰਾਮ ਰਤਨ ਸ਼ਰਮਾ ਆਪਣੀ ਟੀਮ ਨਾਲ ਮੌਕੇ ’ਤੇ ਪੁੱਜੇ। ਇਸ ਦੌਰਾਨ ਪੁਲਿਸ ਨੇ ਹਾਦਸਾਗ੍ਰਸਤ ਇਲਾਕੇ ਦੀ ਘੇਰਾਬੰਦੀ ਕਰ ਲਈ ਅਤੇ ਰੋਡ ਵੀ ਜਾਮ ਕਰ ਦਿੱਤਾ ਹੈ। ਇੱਥੇ ਲੰਘਣ ਵਾਲੀ ਆਵਾਜਾਈ ਨੂੰ ਡਾਇਵਰਟ ਕਰ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ: Ludhiana News: ਲੁਧਿਆਣਾ 'ਚ ਗੋਲੀ ਲੱਗਣ ਨਾਲ ਪੁਲਿਸ ਮੁਲਾਜ਼ਮ ਦੀ ਮੌਤ, ਜਾਣੋ ਪੂਰਾ ਮਾਮਲਾ
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)