Farmers Protest: ਪੰਜਾਬ ਤੇ ਹਰਿਆਣਾ ਸਮੇਤ ਉੱਤਰੀ ਭਾਰਤ ਦੀਆਂ 16 ਕਿਸਾਨ ਜਥੇਬੰਦੀਆਂ ਦੇ ਕਿਸਾਨ ਹੜ੍ਹਾਂ ਕਾਰਨ ਹੋਏ ਨੁਕਸਾਨ ਦੇ ਮੁਆਵਜ਼ੇ ਲਈ ਚੰਡੀਗੜ੍ਹ ਦੇ ਸੈਕਟਰ 17 ਸਥਿਤ ਪਰੇਡ ਗਰਾਊਂਡ ਵਿਖੇ ਪੱਕਾ ਮੋਰਚਾ ਲਾਉਣ ਦੀ ਤਿਆਰੀ ਕਰ ਰਹੇ ਹਨ। ਹਾਲਾਂਕਿ ਪੁਲਿਸ ਨੇ ਉਨ੍ਹਾਂ ਨੂੰ ਚੰਡੀਗੜ੍ਹ 'ਚ ਦਾਖ਼ਲ ਹੋਣ ਤੋਂ ਰੋਕਣ ਲਈ ਜੰਗੀ ਪੱਧਰ 'ਤੇ ਤਿਆਰੀਆਂ ਕੀਤੀਆਂ ਹਨ।
ਪੰਜਾਬ ਦੇ ਮੋਹਾਲੀ ਨਾਲ ਲੱਗਦੀ ਚੰਡੀਗੜ੍ਹ ਹੱਦ ਨੂੰ ਸੀਲ ਕਰ ਦਿੱਤਾ ਗਿਆ ਹੈ। ਪੰਚਕੂਲਾ ਤੋਂ ਚੰਡੀਗੜ੍ਹ ਜਾਣ ਵਾਲੇ ਰਸਤਿਆਂ ਨੂੰ ਵੀ ਸੀਲ ਕਰ ਦਿੱਤਾ ਗਿਆ ਹੈ। ਪੁਲਿਸ ਨੇ ਕਰੀਬ 27 ਰਸਤਿਆਂ ’ਤੇ ਬੈਰੀਕੇਡਿੰਗ ਕਰ ਦਿੱਤੀ ਹੈ। ਰਿਜ਼ਰਵ ਪੁਲਿਸ ਬਲ ਵੀ ਤਾਇਨਾਤ ਕੀਤਾ ਗਿਆ ਹੈ। ਇਸ ਤੋਂ ਪਹਿਲਾਂ ਸੋਮਵਾਰ ਨੂੰ ਪੁਲਿਸ ਨੇ ਪੰਜਾਬ ਤੇ ਹਰਿਆਣਾ ਵਿੱਚ ਕਿਸਾਨ ਆਗੂਆਂ ਨੂੰ ਗ੍ਰਿਫ਼ਤਾਰ ਕੀਤਾ। ਬਹੁਤ ਸਾਰੇ ਕਿਸਾਨ ਆਗੂਆਂ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ ਜਾਂ ਨਜ਼ਰਬੰਦ ਕਰ ਦਿੱਤਾ ਗਿਆ।
ਚੰਡੀਗੜ੍ਹ ਦੀ ਸਰਹੱਦ 'ਤੇ ਯੂਟੀ ਦੇ 4000 ਪੁਲਿਸ ਮੁਲਾਜ਼ਮ ਤਾਇਨਾਤ ਕੀਤੇ ਗਏ ਹਨ। ਮੁਹਾਲੀ ਪੁਲਿਸ ਦੇ ਡੇਢ ਹਜ਼ਾਰ ਮੁਲਾਜ਼ਮ ਸਰਹੱਦ ’ਤੇ ਤਾਇਨਾਤ ਕੀਤੇ ਗਏ ਹਨ। ਕਿਸਾਨਾਂ ਨੂੰ ਰੋਕਣ ਦੀ ਜ਼ਿੰਮੇਵਾਰੀ ਡੀਐਸਪੀ ਪੱਧਰ ਦੇ ਅਧਿਕਾਰੀ ਨੂੰ ਦਿੱਤੀ ਗਈ ਹੈ।
ਉੱਧਰ, ਅੰਬਾਲਾ ਦੇ ਸ਼ੰਭੂ ਬਾਰਡਰ 'ਤੇ ਸਥਿਤੀ ਤਣਾਅਪੂਰਨ ਬਣੀ ਹੋਈ ਹੈ। ਇੱਥੋਂ ਪੰਜਾਬ ਤੇ ਹਰਿਆਣਾ ਦੇ ਕਿਸਾਨ ਚੰਡੀਗੜ੍ਹ ਜਾ ਰਹੇ ਹਨ। ਇਨ੍ਹਾਂ ਨੂੰ ਹਰਿਆਣਾ ਤੇ ਪੰਜਾਬ ਦੀ ਪੁਲਿਸ ਨਾਕਾਬੰਦੀ ਕਰਕੇ ਰੋਕ ਰਹੀ ਹੈ। ਅੰਬਾਲਾ ਰੇਂਜ ਦੇ ਆਈਜੀ ਸ਼ਿਬਾਜ਼ ਕਵੀਰਾਜ ਹਰਿਆਣਾ ਤੋਂ ਇੱਥੇ ਪੁੱਜੇ ਹਨ। ਕਿਸੇ ਵੀ ਕਿਸਾਨ ਨੂੰ ਇੱਥੋਂ ਲੰਘਣ ਨਹੀਂ ਦਿੱਤਾ ਜਾ ਰਿਹਾ। ਇਸ ਕਾਰਨ ਸ਼ੰਭੂ ਸਰਹੱਦ 'ਤੇ ਭਾਰੀ ਜਾਮ ਲੱਗਾ ਹੋਇਆ ਹੈ।
ਹੋਰ ਪੜ੍ਹੋ : ਡੋਨਾਲਡ ਟਰੰਪ ਨੇ ਭਾਰਤ ਨੂੰ ਦਿੱਤੀ ਵੱਡੀ ਧਮਕੀ, ਕਿਹਾ- ਜੇਕਰ ਮੈਂ ਰਾਸ਼ਟਰਪਤੀ ਬਣਿਆ ਤਾਂ...
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।