Farmers Protest: ਕਿਸਾਨ ਚੰਡੀਗੜ੍ਹ ਦੀਆਂ ਹੱਦਾਂ 'ਤੇ ਆਣ ਡਟੇ ਹਨ। ਕਿਸਾਨ ਜਥੇਬੰਦੀਆਂ ਵੱਲੋਂ ਐਤਵਾਰ ਤੋਂ ਲੈ ਕੇ ਤਿੰਨ ਰੋਜ਼ਾ ਧਰਨਾ ਸ਼ੁਰੂ ਕਰ ਦਿੱਤਾ ਗਿਆ ਹੈ। ਕਿਸਾਨ ਕੇਂਦਰ ਤੇ ਪੰਜਾਬ ਸਰਕਾਰ ਖ਼ਿਲਾਫ਼ ਧਰਨਾ ਪ੍ਰਦਰਸ਼ਨ ਕਰ ਰਹੇ ਹਨ। ਮੋਹਾਲੀ ਦੇ 11 ਫੇਸ ਵਿੱਚ ਕਿਸਾਨਾਂ ਵੱਲੋਂ ਸਟੇਜ ਸਜਾ ਲਈ ਗਈ ਗਈ ਹੈ। ਵੱਖ-ਵੱਖ ਕਿਸਾਨ ਜਥੇਬੰਦੀਆਂ ਨਾਲ ਸਬੰਧਤ ਵੱਡੀ ਗਿਣਤੀ ਕਿਸਾਨ ਮੁਹਾਲੀ ਟਰਾਲੀਆਂ ਭਰ ਕੇ ਪਹੁੰਚ ਰਹੇ ਹਨ। 


ਕਿਸਾਨਾਂ ਦੀਆਂ ਮੁੱਖ ਮੰਗਾਂ


- ਕਿਸਾਨਾਂ ਦੀਆਂ ਮੁੱਖ ਮੰਗਾਂ ਹਨ ਕਿ ਕੇਂਦਰ ਸਰਕਾਰ ਐਮਐਸਪੀ ਨੂੰ ਕਾਨੂੰਨੀ ਅਧਿਕਾਰ ਦੇਵੇ, ਬਿਜਲੀ ਸੋਧ ਬਿੱਲ ਨੂੰ ਵਾਪਸ ਲਵੇ। 


- ਪੰਜਾਬ ਸਰਕਾਰ ਤੋਂ ਮੰਗ ਹੈ ਕਿ ਹੜ੍ਹਾਂ ਵਿੱਚ ਨੁਕਸਾਨੀਆਂ ਗਈਆਂ ਫਸਲਾਂ ਦਾ ਮੁਆਵਜ਼ਾ ਜਲਦ ਤੋਂ ਜਲਦ ਦਿੱਤਾ ਜਾਵੇ। 


- ਇਸ ਤੋਂ ਇਲਾਵਾ ਕਿਸਾਨਾਂ ਦੀ ਮੁੱਖ ਮੰਗ ਹੈ ਕਿ ਲਖੀਮਪੁਰ ਖੀਰੀ ਵਿੱਚ ਸ਼ਹੀਦ ਹੋਏ ਕਿਸਾਨਾਂ ਨੂੰ ਇਨਸਾਫ ਜਲਦ ਦਿੱਤਾ ਜਾਏ।


ਅੱਜ ਹੋਵੇਗੀ ਮੀਟਿੰਗ


ਉਧਰ, ਮੁਹਾਲੀ ਵਿੱਚ ਇਕੱਠੇ ਹੋਏ ਕਿਸਾਨਾਂ ਨੇ ਐਤਵਾਰ ਨੂੰ ਚੰਡੀਗੜ੍ਹ ਵੱਲ ਮਾਰਚ ਕਰਨ ਦਾ ਫੈਸਲਾ ਟਾਲ ਦਿੱਤਾ ਹੈ। ਕਿਸਾਨ ਲੀਡਰਾਂ ਨੇ ਦੱਸਿਆ ਕਿ, ਸੰਯੁਕਤ ਕਿਸਾਨ ਮੋਰਚਾ ਦੇ ਸਮੂਹ ਕਿਸਾਨ ਏਅਰਪੋਰਟ ਰੋਡ ਧਰਨੇ ਵਾਲੀ ਥਾਂ ’ਤੇ ਇਕੱਠੇ ਹੋਣਗੇ। ਅੱਜ ਭਾਵ ਸੋਮਵਾਰ ਸਵੇਰੇ ਇੱਥੇ ਮੀਟਿੰਗ ਹੋਵੇਗੀ। ਮੀਟਿੰਗ ਵਿੱਚ ਅਗਲੀ ਰਣਨੀਤੀ ਤੈਅ ਕੀਤੀ ਜਾਵੇਗੀ। ਕਿਸਾਨਾਂ ਨੇ 3 ਦਿਨ ਭਾਵ 28 ਨਵੰਬਰ ਤੱਕ ਧਰਨਾ ਦੇਣ ਦਾ ਐਲਾਨ ਕੀਤਾ ਹੈ। ਦਿੱਲੀ ਦੇ ਸਿੰਘੂ-ਟਿਕਰੀ ਬਾਰਡਰ 'ਤੇ ਹੋਏ ਅੰਦੋਲਨ ਵਾਂਗ ਕਿਸਾਨ ਪੂਰਾ ਸਾਮਾਨ ਲੈ ਕੇ ਪਹੁੰਚੇ ਹਨ। 


ਕਿਸਾਨ ਕੇਂਦਰ ਸਰਕਾਰ 'ਤੇ ਲਾਏ ਵਾਅਦੇ ਪੂਰੇ ਨਾ ਕਰਨ ਦਾ ਦੋਸ਼


ਕਿਸਾਨ ਕੇਂਦਰ ਸਰਕਾਰ 'ਤੇ ਆਪਣੇ ਵਾਅਦੇ ਪੂਰੇ ਨਾ ਕਰਨ ਦਾ ਦੋਸ਼ ਲਾ ਰਹੇ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਕੇਂਦਰ ਨੇ ਅੰਦੋਲਨ ਦੌਰਾਨ ਜਿਨ੍ਹਾਂ ਗੱਲਾਂ ਲਈ ਸਹਿਮਤੀ ਦਿੱਤੀ ਸੀ, ਉਨ੍ਹਾਂ ਨੂੰ ਪੂਰਾ ਨਹੀਂ ਕੀਤਾ ਗਿਆ। ਖਾਸ ਕਰਕੇ ਘੱਟੋ-ਘੱਟ ਸਮਰਥਨ ਮੁੱਲ ਤੇ ਕਿਸਾਨਾਂ ਵਿਰੁੱਧ ਦਰਜ ਕੀਤੇ ਕੇਸ ਵਾਪਸ ਨਹੀਂ ਲਏ ਗਏ। ਕਿਸਾਨਾਂ ਦਾ ਕਹਿਣਾ ਹੈ ਕਿ ਜਿੱਥੇ ਵੀ ਪੁਲਿਸ ਉਨ੍ਹਾਂ ਨੂੰ ਰੋਕੇਗੀ, ਉਹ ਉੱਥੇ ਧਰਨਾ ਸ਼ੁਰੂ ਕਰ ਦੇਣਗੇ।


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।









 


ਇਹ ਵੀ ਪੜ੍ਹੋ : Edible Oil Price: ਤਿਉਹਾਰਾਂ ਦੇ ਸੀਜ਼ਨ 'ਚ ਰਾਹਤ! ਸਸਤਾ ਹੋਇਆ ਖਾਣ ਵਾਲਾ ਤੇਲ, ਜਾਣੋ ਕਿੰਨੀ ਘਟੀ ਕੀਮਤ


ਇਹ ਵੀ ਪੜ੍ਹੋ : Diabetics ਦੇ ਮਰੀਜ਼ਾਂ ਲਈ ਖ਼ਾਸ ਹੈ ਇਹ ਸਿਹਤ ਬੀਮਾ ਪਾਲਿਸੀਆਂ, ਜਾਣੋ ਪ੍ਰੀਮੀਅਮ ਤੇ ਕਵਰੇਜ ਦੀ ਡਿਟੇਲ


ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ