Chandigarh Fire News: ਚੰਡੀਗੜ੍ਹ ਦੇ ਸੈਕਟਰ 17 ਸਥਿਤ ਮਿੰਨੀ ਸਕੱਤਰੇਤ ਦੀ ਤੀਜੀ ਮੰਜ਼ਿਲ 'ਤੇ ਐਤਵਾਰ (5 ਜਨਵਰੀ) ਨੂੰ ਅੱਗ ਲੱਗ ਗਈ। ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ 'ਤੇ ਪਹੁੰਚ ਗਈਆਂ ਹਨ। ਅੱਗ 'ਤੇ ਕਾਬੂ ਪਾਉਣ ਦੇ ਯਤਨ ਕੀਤੇ ਜਾ ਰਹੇ ਹਨ।
ਜਾਣਕਾਰੀ ਮੁਤਾਬਕ ਇਹ ਘਟਨਾ ਸ਼ਾਮ 4.15 ਵਜੇ ਦੇ ਕਰੀਬ ਉਸ ਸਮੇਂ ਵਾਪਰੀ, ਜਦੋਂ ਮਿੰਨੀ ਸਕੱਤਰੇਤ 'ਚ ਅੱਗ ਲੱਗ ਗਈ। ਘਟਨਾ ਦੀ ਸੂਚਨਾ ਫਾਇਰ ਬ੍ਰਿਗੇਡ ਨੂੰ ਦਿੱਤੀ ਗਈ, ਜਿਸ ਤੋਂ ਬਾਅਦ ਫਾਇਰ ਬ੍ਰਿਗੇਡ ਨੇ ਮੌਕੇ 'ਤੇ ਪਹੁੰਚ ਕੇ ਅੱਗ 'ਤੇ ਕਾਬੂ ਪਾਇਆ।
ਖੁਸ਼ਕਿਸਮਤੀ ਦੀ ਗੱਲ ਇਹ ਹੈ ਕਿ ਇਸ ਅੱਗ ਦੀ ਘਟਨਾ ਵਿੱਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ। ਹਾਦਸੇ ਕਾਰਨ ਹੋਏ ਨੁਕਸਾਨ ਦਾ ਅੰਦਾਜ਼ਾ ਲਗਾਉਣਾ ਅਜੇ ਮੁਸ਼ਕਲ ਹੈ।