Chandigarh News: ਚੰਡੀਗੜ੍ਹ ਦੇ ਸੈਕਟਰ 38 ਵਿੱਚ ਵੀਰਵਾਰ ਰਾਤ ਨੂੰ ਇੱਕ ਕਾਰ ਡਰਾਈਵਰ ਨੇ ਨਾਕਾ ਤੋੜ ਕੇ ਪੁਲਿਸ ਵਾਲਿਆਂ 'ਤੇ ਗੋਲੀਆਂ ਚਲਾ ਦਿੱਤੀਆਂ। ਫਿਰ ਪੁਲਿਸ ਨੇ ਵੀ ਕਾਰ 'ਤੇ ਗੋਲੀਬਾਰੀ ਕੀਤੀ। ਪੁਲਿਸ ਨੇ ਨਾਕੇ ਤੋਂ ਲੰਘ ਰਹੀ ਲੁਧਿਆਣਾ ਨੰਬਰ ਪਲੇਟ ਵਾਲੀ ਕਾਰ ਨੂੰ ਰੁਕਣ ਲਈ ਕਿਹਾ ਸੀ ਪਰ ਡਰਾਈਵਰ ਰੁਕਣ ਦੀ ਬਜਾਏ ਅੱਗੇ ਚਲਾ ਗਿਆ।
ਵਿਅਕਤੀ ਨੇ ਪੁਲਿਸ ਮੁਲਾਜ਼ਮ 'ਤੇ ਗੱਡੀ ਚੜ੍ਹਾਉਣ ਦੀ ਕੀਤੀ ਕੋਸ਼ਿਸ਼
ਥੋੜ੍ਹੀ ਦੂਰ ਜਾਣ ਤੋਂ ਬਾਅਦ ਡਰਾਈਵਰ ਨੇ ਕਾਰ ਰੋਕੀ ਅਤੇ ਉਸ ਵਿੱਚੋਂ ਇੱਕ ਆਦਮੀ ਬਾਹਰ ਆਇਆ। ਕਾਂਸਟੇਬਲ ਪ੍ਰਦੀਪ ਜੋ ਕਿ ਕਾਰ ਦਾ ਪਿੱਛਾ ਕਰ ਰਹੇ ਸੀ, ਨੇ ਬਾਹਰ ਨਿਕਲਣ ਵਾਲੇ ਵਿਅਕਤੀ ਨੂੰ ਫੜ ਲਿਆ। ਇਸ ਤੋਂ ਬਾਅਦ ਫਿਰ ਕਾਰ ਚਾਲਕ ਗੱਡੀ ਵਾਪਸ ਲੈ ਕੇ ਆਇਆ ਅਤੇ ਉਸ ਨੇ ਕਾਂਸਟੇਬਲ ਪ੍ਰਦੀਪ 'ਤੇ ਗੱਡੀ ਚੜ੍ਹਾਉਣ ਦੀ ਕੋਸ਼ਿਸ਼ ਦਿੱਤੀ।
ਵਿਅਕਤੀ ਨੇ ਪੁਲਿਸ ਮੁਲਾਜ਼ਮ 'ਤੇ ਚਲਾਈਆਂ ਗੋਲੀਆਂ
ਇੰਨੇ 'ਚ ਜ਼ਿਲ੍ਹਾ ਅਪਰਾਧ ਸੈੱਲ ਦੀ ਪੈਟਰੋਲਿੰਗ ਟੀਮ ਵੀ ਉੱਥੇ ਪਹੁੰਚ ਗਈ ਅਤੇ ਜਦੋਂ ਕਾਂਸਟੇਬਲ ਦੀਪ ਨੇ ਕਾਰ ਚਾਲਕ ਨੂੰ ਫੜਨ ਦੀ ਕੋਸ਼ਿਸ਼ ਕੀਤੀ ਤਾਂ ਉਸ ਨੇ ਦੋਹਾਂ ਪੁਲਿਸ ਮੁਲਾਜ਼ਮਾਂ 'ਤੇ ਗੋਲੀਆਂ ਚਲਾ ਦਿੱਤੀਆਂ। ਪੁਲਿਸ ਮੁਲਾਜ਼ਮਾਂ 'ਤੇ ਲਗਭਗ ਚਾਰ ਗੋਲੀਆਂ ਚਲਾਈਆਂ ਗਈਆਂ। ਦੋਵੇਂ ਵਿਅਕਤੀ ਆਪਣੀ ਕਾਰ ਵਿੱਚ ਉੱਥੋਂ ਭੱਜ ਗਏ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।