Chandigarh News: ਚੰਡੀਗੜ੍ਹ ਵਿੱਚ ਸੋਮਵਾਰ ਦੇਰ ਸ਼ਾਮ ਤਿੰਨ ਹਮਲਾਵਰਾਂ ਨੇ ਕਾਰ ਵਿੱਚ ਸਵਾਰ ਇੱਕ ਨੌਜਵਾਨ 'ਤੇ ਗੋਲੀ ਚਲਾ ਦਿੱਤੀ ਹੈ। ਪੁਲਿਸ ਦੀ ਜਾਂਚ ਤੋਂ ਪਤਾ ਲੱਗਿਆ ਹੈ ਕਿ ਹਮਲਾਵਰਾਂ ਨੇ ਕਾਫ਼ੀ ਦੇਰ ਤੱਕ ਉਸ ਵਿਅਕਤੀ ਦਾ ਪਿੱਛਾ ਕੀਤਾ। ਫਿਰ ਉਨ੍ਹਾਂ ਨੇ ਆਪਣੀ ਕਾਰ ਉਸ ਦੇ ਅੱਗੇ ਰੋਕ ਕੇ ਉਸਦੀ ਕਾਰ ਰੋਕੀ।
ਫਿਰ ਉਨ੍ਹਾਂ ਨੇ ਅਚਾਨਕ ਉਸ 'ਤੇ ਪੰਜ ਗੋਲੀਆਂ ਚਲਾਈਆਂ। ਦੋਸ਼ੀ ਮੌਕੇ ਤੋਂ ਫਰਾਰ ਗਏ। ਪੁਲਿਸ ਨੇ ਨੇੜਲੇ ਬਾਰਡਰਾਂ 'ਤੇ ਨਾਕਾਬੰਦੀ ਕਰ ਦਿੱਤੀ ਗਈ ਹੈ। ਪੀੜਤ ਨੂੰ ਗੰਭੀਰ ਹਾਲਤ ਵਿੱਚ ਪੀਜੀਆਈ ਵਿੱਚ ਦਾਖਲ ਕਰਵਾਇਆ ਗਿਆ ਹੈ।