Chandigarh News : ਚੰਡੀਗੜ੍ਹ ਯੂਨੀਵਰਸਿਟੀ 'ਚ ਪੜ੍ਹਦੇ ਦੋ ਵਿਦਿਆਰਥੀਆਂ ਦੇ ਘਰ ਐਤਵਾਰ ਰਾਤ ਨੂੰ 2 ਨੌਜਵਾਨਾਂ ਨੇ ਗੋਲੀਆਂ ਚਲਾ ਦਿੱਤੀਆਂ ਹਨ। ਇਸ ਵਿੱਚ ਇੱਕ ਵਿਦਿਆਰਥੀ ਦੀ ਮੌਤ ਹੋ ਗਈ ਹੈ ,ਦੂਜਾ ਗੰਭੀਰ ਜ਼ਖ਼ਮੀ ਹੈ। ਉਸ ਦਾ ਪੀਜੀਆਈ ਵਿੱਚ ਇਲਾਜ ਚੱਲ ਰਿਹਾ ਹੈ। ਮ੍ਰਿਤਕ ਵਿਦਿਆਰਥੀ ਦੀ ਪਛਾਣ ਅਨੁਜ ਵਾਸੀ ਭਿਵਾਨੀ ਵਜੋਂ ਹੋਈ ਹੈ ਅਤੇ ਜ਼ਖ਼ਮੀ ਵਿਦਿਆਰਥੀ ਦੀ ਪਛਾਣ ਪਵਨੀਤ ਵਜੋਂ ਹੋਈ ਹੈ, ਜੋ ਹਿਮਾਚਲ ਪ੍ਰਦੇਸ਼ ਦਾ ਰਹਿਣ ਵਾਲਾ ਦੱਸਿਆ ਜਾਂਦਾ ਹੈ।
ਦੋਵੇਂ ਪਿੰਡ ਭਾਗੋਮਾਜਰਾ ਵਿੱਚ ਪੈਂਦੀ ਸਰਪੰਚ ਕਲੋਨੀ ਵਿੱਚ ਇੱਕ ਮਕਾਨ ਵਿੱਚ ਕਿਰਾਏ ’ਤੇ ਰਹਿ ਰਹੇ ਸਨ। ਗੋਲੀ ਚੱਲਣ ਦੀ ਆਵਾਜ਼ ਸੁਣ ਕੇ ਆਸਪਾਸ ਦੇ ਲੋਕ ਇਕੱਠੇ ਹੋ ਗਏ। ਇਸ ਤੋਂ ਬਾਅਦ ਮੌਕੇ 'ਤੇ ਮੌਜੂਦ ਦੋਵਾਂ ਵਿਦਿਆਰਥੀਆਂ ਨੂੰ ਜ਼ਖਮੀ ਦੇਖ ਕੇ ਉਨ੍ਹਾਂ ਨੂੰ ਸਰਕਾਰੀ ਹਸਪਤਾਲ ਖਰੜ ਪਹੁੰਚਾਇਆ ਗਿਆ। ਉੱਥੇ ਡਾਕਟਰਾਂ ਨੇ ਅਨੁਜ ਨੂੰ ਮ੍ਰਿਤਕ ਐਲਾਨ ਦਿੱਤਾ ਜਦਕਿ ਗੰਭੀਰ ਜ਼ਖਮੀ ਪਵਨੀਤ ਨੂੰ ਮੁੱਢਲੀ ਸਹਾਇਤਾ ਤੋਂ ਬਾਅਦ ਉਸ ਦੀ ਨਾਜ਼ੁਕ ਹਾਲਤ ਨੂੰ ਦੇਖਦੇ ਹੋਏ ਪੀ.ਜੀ.ਆਈ. ਰੈਫ਼ਰ ਕਰ ਦਿੱਤਾ। ਪਵਨੀਤ ਦਾ ਉੱਥੇ ਇਲਾਜ ਚੱਲ ਰਿਹਾ ਹੈ।
ਦੱਸ ਦੇਈਏ ਕਿ ਐਤਵਾਰ ਰਾਤ ਨੂੰ ਦੋ ਨੌਜਵਾਨ ਮੂੰਹ 'ਤੇ ਕੱਪੜਾ ਬੰਨ ਕੇ ਆਏ ਅਤੇ ਕਿਸੇ ਗੱਲ ਨੂੰ ਲੈ ਕੇ ਦੋਵਾਂ ਨੇ ਝਗੜਨਾ ਸ਼ੁਰੂ ਕਰ ਦਿੱਤਾ। ਇਸ ਦੌਰਾਨ ਅਚਾਨਕ ਨੌਜਵਾਨਾਂ ਨੇ ਪਿਸਤੌਲ ਕੱਢ ਕੇ ਫਾਇਰਿੰਗ ਸ਼ੁਰੂ ਕਰ ਦਿੱਤੀ। ਗੋਲੀਬਾਰੀ ਤੋਂ ਬਚਣ ਲਈ ਨੌਜਵਾਨਾਂ ਨੇ ਖੁਦ ਨੂੰ ਛੁਪਾਉਣ ਦੀ ਕੋਸ਼ਿਸ਼ ਕੀਤੀ ਪਰ ਗੋਲੀ ਲੱਗਣ ਨਾਲ ਅਨੁਜ ਅਤੇ ਪਵਨੀਤ ਜ਼ਖਮੀ ਹੋ ਗਏ। ਇਸ ਤੋਂ ਬਾਅਦ ਹਮਲਾਵਰ ਨੌਜਵਾਨ ਮੌਕੇ ਤੋਂ ਫ਼ਰਾਰ ਹੋ ਗਏ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ : ਲੁਧਿਆਣਾ 'ਚ ਖਿਡੌਣੇ ਦੀ ਫੈਕਟਰੀ 'ਚ ਲੱਗੀ ਭਿਆਨਕ ਅੱਗ, ਅਸਮਾਨ 'ਚ ਅੱਗ ਦੀਆਂ ਲਪਟਾਂ ਵੇਖ ਸਹਿਮੇ ਲੋਕ ; ਫਾਇਰ ਬ੍ਰਿਗੇਡ ਦੀਆਂ 8 ਗੱਡੀਆਂ ਕਾਬੂ ਕਰਨ 'ਚ ਜੁਟੀਆਂ
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ