Farmers Protest In Chandigarh: ਪੰਜਾਬ (Punjab) ਦੀਆਂ ਪੰਜ ਕਿਸਾਨ ਜਥੇਬੰਦੀਆਂ (Five farmer organizations) ਨੇ ਸ਼ਨੀਵਾਰ ਨੂੰ ਐਲਾਨ ਕੀਤਾ ਕਿ 18 ਜਨਵਰੀ (January 18) ਨੂੰ ਚੰਡੀਗੜ੍ਹ ਵਿਖੇ ਕੀਤਾ ਜਾਣ ਵਾਲਾ ਠੋਸ ਧਰਨਾ ਉਨ੍ਹਾਂ ਦੇ ਦਿੱਲੀ ਧਰਨੇ (Delhi protest) ਦੀ ਤਰਜ਼ 'ਤੇ ਹੋਵੇਗਾ। ਪੰਜ ਕਿਸਾਨ ਜਥੇਬੰਦੀਆਂ ਬੀਕੇਯੂ (ਰਾਜੇਵਾਲ), ਆਲ ਇੰਡੀਆ ਕਿਸਾਨ ਫੈਡਰੇਸ਼ਨ (All India Kisan Federation) , ਕਿਸਾਨ ਸੰਘਰਸ਼ ਕਮੇਟੀ ਪੰਜਾਬ, ਬੀਕੇਯੂ (ਮਾਨਸਾ) ਅਤੇ ਆਜ਼ਾਦ ਕਿਸਾਨ ਸੰਘਰਸ਼ ਕਮੇਟੀ (ਪੰਜਾਬ) ਦੀ ਜਨਰਲ ਬਾਡੀ ਦੀ ਮੀਟਿੰਗ ਸ਼ਨੀਵਾਰ ਨੂੰ ਕਿਸਾਨ ਭਵਨ ਵਿੱਚ ਹੋਈ।
18 ਜਨਵਰੀ ਨੂੰ ਚੰਡੀਗੜ੍ਹ ਵਿੱਚ ਕੀਤੇ ਜਾਣ ਵਾਲੇ ਮੋਰਚੇ ਦੀ ਰਣਨੀਤੀ
ਮੀਟਿੰਗ ਵਿੱਚ ਪੰਜਾਬ ਦੇ ਜਲ ਸੰਕਟ, ਵਾਤਾਵਰਨ ਪ੍ਰਦੂਸ਼ਣ ਅਤੇ ਸੂਬੇ ਦੇ ਸੰਘੀ ਢਾਂਚੇ ਨੂੰ ਖ਼ਤਰੇ ਦੇ ਮੁੱਦਿਆਂ ਤੋਂ ਇਲਾਵਾ 18 ਜਨਵਰੀ ਨੂੰ ਚੰਡੀਗੜ੍ਹ ਵਿੱਚ ਕੀਤੇ ਜਾਣ ਵਾਲੇ ਮੋਰਚੇ ਦੀ ਰਣਨੀਤੀ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ। ਮੀਟਿੰਗ ਤੋਂ ਬਾਅਦ ਕੀਤੀ ਪ੍ਰੈੱਸ ਕਾਨਫਰੰਸ ਵਿੱਚ ਮੋਰਚਾ ਆਗੂ ਬਲਬੀਰ ਸਿੰਘ ਰਾਜੇਵਾਲ ਨੇ ਐਲਾਨ ਕੀਤਾ ਕਿ ਚੰਡੀਗੜ੍ਹ ਵਿੱਚ ਲਾਇਆ ਜਾਣ ਵਾਲਾ ਇਹ ਮੋਰਚਾ ਦਿੱਲੀ ਮੋਰਚੇ ਦੀ ਤਰਜ਼ ’ਤੇ ਹੀ ਹੋਵੇਗਾ।
ਉਨ੍ਹਾਂ ਕਿਹਾ ਕਿ ਪੰਜਾਬ ਦਾ ਪਾਣੀ ਏਨਾ ਡੂੰਘਾ ਹੋ ਚੁੱਕਾ ਹੈ ਕਿ ਇਹ ਨਾ ਤਾਂ ਫ਼ਸਲਾਂ ਲਈ ਲਾਹੇਵੰਦ ਹੈ ਅਤੇ ਨਾ ਹੀ ਪੀਣ ਯੋਗ ਹੈ। ਰਾਜੇਵਾਲ ਨੇ ਕਿਹਾ ਕਿ ਪੰਜਾਬ ਸਤਲੁਜ, ਬਿਆਸ ਅਤੇ ਰਾਵੀ ਦੇ ਪਾਣੀਆਂ ਦਾ ਮਾਲਕ ਹੈ, ਜਿਸ ਦੀ ਗਵਾਹੀ ਸੰਵਿਧਾਨ ਵੀ ਦਿੰਦਾ ਹੈ ਕਿਉਂਕਿ ਪਾਣੀਆਂ ਦਾ ਮੁੱਦਾ ਸੂਬੇ ਦਾ ਵਿਸ਼ਾ ਹੈ।
ਮੋਰਚੇ ਦੀਆਂ ਤਿਆਰੀਆਂ ਮੁਕੰਮਲ - ਰਾਜੇਵਾਲ
ਰਾਜੇਵਾਲ ਨੇ ਅੱਗੇ ਕਿਹਾ, ਜਦੋਂ ਪਾਣੀ ਨਹੀਂ ਹੋਵੇਗਾ ਤਾਂ ਲੋਕ ਉਜਾੜ ਥਾਵਾਂ 'ਤੇ ਚਲੇ ਜਾਣਗੇ, ਨਾ ਤਾਂ ਪੰਜਾਬੀ ਸੱਭਿਆਚਾਰ ਅਤੇ ਨਾ ਹੀ ਪੰਜਾਬੀਅਤ ਰਹੇਗੀ। ਉਨ੍ਹਾਂ ਕਿਹਾ ਕਿ ਸਾਰੇ ਜ਼ਿਲ੍ਹਿਆਂ ਤੋਂ ਪ੍ਰਾਪਤ ਰਿਪੋਰਟਾਂ ਅਨੁਸਾਰ ਮੋਰਚੇ ਦੀਆਂ ਤਿਆਰੀਆਂ ਮੁਕੰਮਲ ਹੋਣ ਨੇੜੇ ਹਨ। ਮੋਰਚੇ ਨੂੰ ਲੈ ਕੇ ਲੋਕਾਂ ਵਿੱਚ ਭਾਰੀ ਉਤਸ਼ਾਹ ਹੈ। ਇਸ ਮੋਰਚੇ ਨੂੰ ਲੈ ਕੇ ਪੂਰੇ ਸੂਬੇ ਵਿੱਚ ਮੀਟਿੰਗਾਂ, ਰੈਲੀਆਂ, ਫਲੈਗ ਮਾਰਚ ਅਤੇ ਪੈਂਫਲਿਟ ਵੰਡਣ ਦਾ ਕੰਮ ਚੱਲ ਰਿਹਾ ਹੈ। ਕਿਸਾਨ ਆਪਣੇ ਟਰੈਕਟਰ ਟਰਾਲੀਆਂ ਤਿਆਰ ਕਰ ਰਹੇ ਹਨ। ਦਿੱਲੀ ਮੋਰਚੇ ਦੀ ਤਰਜ਼ 'ਤੇ ਰਾਸ਼ਨ ਇਕੱਠਾ ਕੀਤਾ ਜਾ ਰਿਹਾ ਹੈ ਕਿਉਂਕਿ ਕਿਸਾਨ ਲੰਬੇ ਸੰਘਰਸ਼ ਲਈ ਤਿਆਰ ਹਨ।
ਹਜ਼ਾਰਾਂ ਕਿਸਾਨ ਟਰੈਕਟਰ ਟਰਾਲੀਆਂ ਲੈ ਕੇ ਪੁੱਜਣਗੇ ਮੁਹਾਲੀ-ਚੰਡੀਗੜ੍ਹ ਸਰਹੱਦ ’ਤੇ
ਕਿਸਾਨ ਆਗੂ ਰਾਜੇਵਾਲ ਤੋਂ ਇਲਾਵਾ ਕੰਵਲਜੀਤ ਸਿੰਘ ਪੰਨੂ, ਪ੍ਰੇਮ ਸਿੰਘ ਭੰਗੂ, ਦਲਬੀਰ ਸਿੰਘ ਬੇਦਾਦਪੁਰ ਅਤੇ ਬੇਅੰਤ ਸਿੰਘ ਨੇ ਦੱਸਿਆ ਕਿ 18 ਜਨਵਰੀ ਨੂੰ ਹਜ਼ਾਰਾਂ ਕਿਸਾਨ ਟਰੈਕਟਰ ਟਰਾਲੀਆਂ ਲੈ ਕੇ ਮੁਹਾਲੀ-ਚੰਡੀਗੜ੍ਹ ਸਰਹੱਦ ’ਤੇ ਪੁੱਜਣਗੇ ਅਤੇ ਚੰਡੀਗੜ੍ਹ ਵੱਲ ਮਾਰਚ ਕਰਨਗੇ। ਉਨ੍ਹਾਂ ਕਿਹਾ ਕਿ ਮਾਰਚ ਪੂਰੀ ਤਰ੍ਹਾਂ ਸ਼ਾਂਤਮਈ ਹੋਵੇਗਾ।