(Source: ECI/ABP News)
Chandigarh: ਸਾਬਕਾ CM ਬੇਅੰਤ ਸਿੰਘ ਦੇ ਪਰਿਵਾਰ ਨੂੰ ਸਰਕਾਰੀ ਕੋਠੀ ਖਾਲੀ ਕਰਨ ਦਾ ਨੋਟਿਸ, ਜਾਣੋ ਪੂਰਾ ਵਿਵਾਦ
ਇਸ ਤੋਂ ਪਹਿਲਾਂ ਜਦੋਂ ਕੋਠੀ ਖਾਲੀ ਕਰਨ ਦੇ ਆਦੇਸ਼ ਦਿੱਤੇ ਗਏ ਸਨ ਤਾਂ ਸਾਬਕਾ ਮੁੱਖ ਮੰਤਰੀ ਦੇ ਪੁੱਤਰ ਤੇਜ ਪ੍ਰਕਾਸ਼ ਨੇ ਐਸਡੀਐਮ ਦੀ ਅਦਾਲਤ ਵਿੱਚ ਪਟੀਸ਼ਨ ਦਾਇਰ ਕੀਤੀ ਸੀ। ਹੁਣ ਤੇਜ ਪ੍ਰਕਾਸ਼ ਸਿੰਘ ਦੇ ਨਾਂ 'ਤੇ ਨੋਟਿਸ ਜਾਰੀ ਕੀਤਾ ਗਿਆ ਹੈ।
![Chandigarh: ਸਾਬਕਾ CM ਬੇਅੰਤ ਸਿੰਘ ਦੇ ਪਰਿਵਾਰ ਨੂੰ ਸਰਕਾਰੀ ਕੋਠੀ ਖਾਲੀ ਕਰਨ ਦਾ ਨੋਟਿਸ, ਜਾਣੋ ਪੂਰਾ ਵਿਵਾਦ Former CM Beant Singhs official residence will be vacant notice sent know details Chandigarh: ਸਾਬਕਾ CM ਬੇਅੰਤ ਸਿੰਘ ਦੇ ਪਰਿਵਾਰ ਨੂੰ ਸਰਕਾਰੀ ਕੋਠੀ ਖਾਲੀ ਕਰਨ ਦਾ ਨੋਟਿਸ, ਜਾਣੋ ਪੂਰਾ ਵਿਵਾਦ](https://feeds.abplive.com/onecms/images/uploaded-images/2023/02/08/47c3e005a8e91a571286326400fdff151675843085826674_original.jpg?impolicy=abp_cdn&imwidth=1200&height=675)
Punjab News: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੀ ਚੰਡੀਗੜ੍ਹ ਸਥਿਤ ਸਰਕਾਰੀ ਰਿਹਾਇਸ਼ 30 ਸਾਲਾਂ ਬਾਅਦ ਖਾਲੀ ਹੋਣ ਜਾ ਰਹੀ ਹੈ। ਇਸ ਕੋਠੀ ਵਿੱਚ ਸਾਬਕਾ ਮੁੱਖ ਮੰਤਰੀ ਦਾ ਪਰਿਵਾਰ ਰਹਿੰਦਾ ਹੈ। ਇਸ ਨੂੰ ਲੈ ਕੇ ਐਸਡੀਐਮ ਸਨਿਆਮ ਗਰਗ ਨੇ ਕੋਠੀ ਖਾਲੀ ਕਰਨ ਦੇ ਨਿਰਦੇਸ਼ ਜਾਰੀ ਕਰ ਦਿੱਤੇ ਹਨ। ਮੰਗਲਵਾਰ ਨੂੰ ਅਸਟੇਟ ਦਫਤਰ ਦੀ ਟੀਮ ਸੈਕਟਰ-5 ਸਥਿਤ ਕੋਠੀ ਨੰਬਰ 3/33 ਵਿੱਚ ਪਹੁੰਚੀ।
ਜ਼ਿਕਰ ਕਰ ਦਈਏ ਕਿ ਬੇਅੰਤ ਸਿੰਘ 1992 ਤੋਂ 1995 ਤੱਕ ਮੁੱਖ ਮੰਤਰੀ ਰਹੇ ਹਨ। ਬੇਅੰਤ ਸਿੰਘ ਦਾ 31 ਅਗਸਤ 1995 ਨੂੰ ਕਤਲ ਕਰ ਦਿੱਤਾ ਗਿਆ ਸੀ। ਬਲਵੰਤ ਸਿੰਘ ਰਾਜੋਆਣਾ ਦੇ ਬਿਆਨ ਅਨੁਸਾਰ ਉਸ ਨੇ ਅਤੇ ਪੰਜਾਬ ਪੁਲਿਸ ਦੇ ਕਾਂਸਟੇਬਲ ਦਿਲਾਵਰ ਸਿੰਘ ਨੇ ਬੇਅੰਤ ਸਿੰਘ ਨੂੰ ਮਨੁੱਖੀ ਬੰਬ ਨਾਲ ਮਾਰਿਆ ਸੀ। ਦਿਲਾਵਰ ਸਿੰਘ ਨੇ ਮਨੁੱਖੀ ਬੰਬ ਬਣ ਕੇ ਬੇਅੰਤ ਸਿੰਘ 'ਤੇ ਹਮਲਾ ਕੀਤਾ।
ਪਹਿਲਾਂ ਵੀ ਭੇਜੇ ਗਏ ਹਨ ਨੋਟਿਸ
ਇਸ ਤੋਂ ਪਹਿਲਾਂ ਜਦੋਂ ਕੋਠੀ ਖਾਲੀ ਕਰਨ ਦੇ ਆਦੇਸ਼ ਦਿੱਤੇ ਗਏ ਸਨ ਤਾਂ ਸਾਬਕਾ ਮੁੱਖ ਮੰਤਰੀ ਦੇ ਪੁੱਤਰ ਤੇਜ ਪ੍ਰਕਾਸ਼ ਨੇ ਐਸਡੀਐਮ ਦੀ ਅਦਾਲਤ ਵਿੱਚ ਪਟੀਸ਼ਨ ਦਾਇਰ ਕੀਤੀ ਸੀ। ਹੁਣ ਤੇਜ ਪ੍ਰਕਾਸ਼ ਸਿੰਘ ਦੇ ਨਾਂ 'ਤੇ ਨੋਟਿਸ ਜਾਰੀ ਕੀਤਾ ਗਿਆ ਹੈ।ਇਸ ਕੋਠੀ ਨੂੰ ਖਾਲੀ ਕਰਵਾਉਣ ਲਈ ਪਹਿਲਾਂ ਵੀ ਕਈ ਵਾਰ ਯਤਨ ਕੀਤੇ ਜਾ ਚੁੱਕੇ ਹਨ ਪਰ ਸਿਆਸੀ ਦਬਾਅ ਅਤੇ ਹੋਰ ਕਾਰਨਾਂ ਕਰਕੇ ਇਹ ਕੋਠੀ ਖਾਲੀ ਨਹੀਂ ਹੋ ਸਕੀ। ਇਸ ਵਾਰ ਐਸਡੀਐਮ ਨੇ ਕੋਠੀ ਖਾਲੀ ਕਰਨ ਦੇ ਹੁਕਮ ਜਾਰੀ ਕੀਤੇ ਹਨ।
ਨੋਟਿਸ ਲੈ ਕੇ ਆਏ ਅਧਿਕਾਰੀਆਂ ਨੂੰ ਰੋਕਿਆ ਬਾਹਰ
ਮੰਗਲਵਾਰ ਨੂੰ ਐਸਡੀਐਮ ਸੈਂਟਰਲ ਦੇ ਹੁਕਮਾਂ ’ਤੇ ਪੁਲਿਸ ਅਧਿਕਾਰੀ ਰਮੇਸ਼ ਕਲਿਆਣ ਕੋਠੀ ਖਾਲੀ ਕਰਨ ਦਾ ਨੋਟਿਸ ਲੈ ਕੇ ਪੁੱਜੇ। ਉਥੇ ਮੌਜੂਦ ਜ਼ੈੱਡ ਪਲੱਸ ਸੁਰੱਖਿਆ ਅਤੇ ਪੰਜਾਬ ਪੁਲਿਸ ਦੇ ਮੁਲਾਜ਼ਮਾਂ ਨੇ ਐਸਆਈ ਨੂੰ ਕੋਠੀ ਅੰਦਰ ਵੜਨ ਨਹੀਂ ਦਿੱਤਾ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)