Punjab News: ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਵਿਧਾਇਕ ਜਸਜੀਤ ਸਿੰਘ ਬੰਨੀ ਨੂੰ ਚੰਡੀਗੜ੍ਹ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਉਹ ਦੇਰ ਰਾਤ ਸੈਕਟਰ 8 ਦੇ ਕਮਿਊਨਿਟੀ ਸੈਂਟਰ ਦੇ ਬਾਹਰ ਪਿਸਤੌਲ ਲਹਿਰਾ ਰਿਹਾ ਸੀ। ਸ਼ਿਕਾਇਤ ਮਿਲਣ ਤੋਂ ਬਾਅਦ ਪੁਲਿਸ ਮੌਕੇ 'ਤੇ ਪਹੁੰਚ ਗਈ। ਪੁਲਿਸ ਨੇ ਆਸਪਾਸ ਦੇ ਸੀਸੀਟੀਵੀ ਕੈਮਰਿਆਂ ਦੀ ਸਕੈਨਿੰਗ ਤੋਂ ਬਾਅਦ ਸਾਬਕਾ ਵਿਧਾਇਕ ਦੀ ਪਛਾਣ ਕਰ ਲਈ ਹੈ। ਦੱਸਿਆ ਜਾ ਰਿਹਾ ਹੈ ਕਿ ਲਹਿਰਾਉਣ ਸਮੇਂ ਪਿਸਤੌਲ ਖਾਲੀ ਸੀ।
ਦੱਸ ਦੇਈਏ ਕਿ ਜਸਜੀਤ ਸਿੰਘ ਪੰਜਾਬ ਦੇ ਸਾਬਕਾ ਮੰਤਰੀ ਕੈਪਟਨ ਕਮਲਜੀਤ ਸਿੰਘ ਦੇ ਬੇਟੇ ਹਨ। ਉਨ੍ਹਾਂ ਨੇ ਪਹਿਲੀ ਵਾਰ 2007 ਵਿੱਚ ਖਰੜ ਵਿਧਾਨ ਸਭਾ ਹਲਕੇ ਤੋਂ ਚੋਣ ਲੜੀ ਸੀ, ਪਰ ਹਾਰ ਦਾ ਮੂੰਹ ਦੇਖਣਾ ਪਿਆ ਸੀ। ਇਸ ਤੋਂ ਬਾਅਦ ਉਨ੍ਹਾਂ ਨੇ ਆਪਣੇ ਪਿਤਾ ਦੀ ਮੌਤ ਤੋਂ ਬਾਅਦ 2009 ਵਿੱਚ ਬਨੂੜ ਵਿਧਾਨ ਸਭਾ ਹਲਕੇ ਤੋਂ ਚੋਣ ਲੜੀ ਸੀ।
ਦੱਸ ਦਈਏ ਕਿ ਸਾਬਕਾ ਵਿਧਾਇਕ ਜਸਜੀਤ ਸਿੰਘ ਬੰਨੀ ਦਾ ਲੰਬੇ ਸਮੇਂ ਤੋਂ ਵਿਵਾਦਾਂ ਨਾਲ ਸਬੰਧ ਰਿਹਾ ਹੈ। 2018 ਵਿੱਚ ਉਸ ਦੇ ਖ਼ਿਲਾਫ਼ ਇੱਕ ਸੈਲੂਨ ਵਿੱਚ ਜਿਨਸੀ ਸ਼ੋਸ਼ਣ ਅਤੇ ਇੱਕ ਔਰਤ ਦੇ ਸਨਮਾਨ ਦਾ ਅਪਮਾਨ ਕਰਨ ਦਾ ਮਾਮਲਾ ਦਰਜ ਕੀਤਾ ਗਿਆ ਸੀ। ਦੋਸ਼ ਹੈ ਕਿ ਉਸ ਨੇ ਰਿਸੈਪਸ਼ਨਿਸਟ ਨਾਲ ਛੇੜਛਾੜ ਕੀਤੀ ਸੀ। ਔਰਤ ਨੇ ਦੱਸਿਆ ਸੀ ਕਿ ਜਸਜੀਤ ਸ਼ਰਾਬੀ ਸੀ। ਉਸ ਨੂੰ ਇਸ ਮਾਮਲੇ ਵਿਚ 2023 ਵਿਚ ਸਜ਼ਾ ਸੁਣਾਈ ਗਈ ਸੀ। ਜ਼ਿਕਰ ਕਰ ਦਈਏ ਕਿ ਬੰਨੀ ਦੇ ਖ਼ਿਲਾਫ਼ ਪੰਜਾਬ ਪੁਲਿਸ ਦੇ ਸੇਵਾਮੁਕਤ ਏਐਸਆਈ ਪ੍ਰਕਾਸ਼ ਚੰਦ 'ਤੇ ਹਮਲੇ ਦਾ ਮਾਮਲਾ ਵੀ ਨਵੰਬਰ 2016 'ਚ ਦਰਜ ਕੀਤਾ ਗਿਆ ਸੀ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।
Join Our Official Telegram Channel : -
https://t.me/abpsanjhaofficial
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :