Chandigarh News: ਮਹਿਲਾ ਕੋਚ ਵੱਲੋਂ ਛੇੜਛਾੜ ਦੇ ਇਲਜ਼ਾਮ ਲਾਉਣ ਮਗਰੋਂ ਪੁਲਿਸ ਦੀ ਟੀਮ ਹਰਿਆਣਾ ਦੇ ਸਾਬਕਾ ਖੇਡ ਮੰਤਰੀ ਸੰਦੀਪ ਸਿੰਘ ਦੇ ਘਰ ਪਹੁੰਚੀ ਹੈ। ਚੰਡੀਗੜ੍ਹ ਦੇ ਸੈਕਟਰ 26 ਦੇ ਐਸਐਚਓ ਆਪਣੀ ਟੀਮ ਨਾਲ ਸੰਦੀਪ ਸਿੰਘ ਦੇ ਘਰ ਪਹੁੰਚੇ ਹਨ।


ਦੱਸ ਦਈਏ ਕਿ ਜੂਨੀਅਰ ਮਹਿਲਾ ਕੋਚ ਵੱਲੋਂ ਛੇੜਛਾੜ ਦੇ ਇਲਜ਼ਾਮ ਲਗਾਏ ਜਾਣ ਮਗਰੋਂ ਹਰਿਆਣਾ ਦੇ ਸਾਬਕਾ ਖੇਡ ਮੰਤਰੀ ਸੰਦੀਪ ਸਿੰਘ ਖਿਲਾਫ ਮਾਮਲਾ ਦਰਜ ਹੋਇਆ ਹੈ। ਇਸ ਮਾਮਲੇ ਦੀ ਜਾਂਚ ਲਈ ਪੁਲਿਸ ਨੇ ਐਸਆਈਟੀ ਬਣਾਈ ਹੈ।


ਸੰਦੀਪ ਸਿੰਘ ਦੀ ਗ੍ਰਿਫਤਾਰੀ ਨਾ ਹੋਣ ਕਰਕੇ ਹਰਿਆਣਾ ਸਰਕਾਰ ਵੀ ਘਿਰੀ ਹੋਈ ਹੈ। ਚੁਫੇਰਿਓਂ ਅਲੋਚਨਾ ਹੋਣ ਮਗਰੋਂ ਚੰਡੀਗੜ੍ਹ ਪੁਲਿਸ ਦੀ ਟੀਮ ਸੰਦੀਪ ਸਿੰਘ ਦੇ ਘਰ ਪਹੁੰਚੀ ਹੈ। ਸੰਦੀਪ ਸਿੰਘ ਕੋਲੋਂ ਅੱਜ ਐਸਆਈਟੀ ਵੱਲੋਂ ਵੀ ਪੁੱਛਗਿੱਛ ਕੀਤੀ ਜਾ ਸਕਦੀ ਹੈ।


ਇਹ ਵੀ ਪੜ੍ਹੋ: Shocking Video: ਟਾਈਗਰ ਨੇ ਟ੍ਰੇਨਰ 'ਤੇ ਕੀਤਾ ਹਮਲਾ, ਫੜ੍ਹੀ ਉਸ ਦੀ ਗਰਦਨ, ਦੇਖੋ ਰੌਂਗਟੇ ਖੜ੍ਹੇ ਕਰਨ ਵਾਲਾ ਵੀਡੀਓ


 


ਸਮਝੌਤੇ ਲਈ 1 ਕਰੋੜ ਦੀ ਪੇਸ਼ਕਸ਼ ਕੀਤੀ



ਐਸਆਈਟੀ ਸਾਹਮਣੇ ਮਹਿਲਾ ਕੋਚ ਦੇ ਬਿਆਨ ਦਰਜ ਕੀਤੇ ਜਾਣ ਤੋਂ ਬਾਅਦ ਉਸ ਦੇ ਵਕੀਲਾਂ ਨੇ ਸੀਆਰਪੀਸੀ ਦੀ ਧਾਰਾ 164 ਤਹਿਤ ਉਸ ਦਾ ਬਿਆਨ ਦਰਜ ਕਰਨ ਲਈ ਜ਼ੋਰ ਪਾਇਆ, ਜਿਸ ਤੋਂ ਬਾਅਦ ਪੁਲੀਸ ਮਹਿਲਾ ਕੋਚ ਨੂੰ ਬਿਆਨ ਦਰਜ ਕਰਵਾਉਣ ਲਈ ਆਪਣੇ ਨਾਲ ਲੈ ਗਈ। ਅੱਜ ਮਹਿਲਾ ਕੋਚ ਦੇ ਬਿਆਨ ਮੈਜਿਸਟ੍ਰੇਟ ਦੇ ਸਾਹਮਣੇ ਦਰਜ ਕੀਤੇ ਜਾਣਗੇ। ਇਸੇ ਐਸਆਈਟੀ ਦੀ ਪੁੱਛਗਿੱਛ ਤੋਂ ਬਾਅਦ ਮਹਿਲਾ ਕੋਚ ਨੇ ਮੀਡੀਆ ਨਾਲ ਗੱਲਬਾਤ ਦੌਰਾਨ ਦੱਸਿਆ ਕਿ ਮਾਮਲੇ ਨੂੰ ਸੁਲਝਾਉਣ ਲਈ ਉਸ ਨੂੰ ਇਕ ਕਰੋੜ ਰੁਪਏ ਨਾਲ ਦੂਜੇ ਦੇਸ਼ 'ਚ ਸ਼ਿਫਟ ਹੋਣ ਦੀ ਪੇਸ਼ਕਸ਼ ਕੀਤੀ ਗਈ ਹੈ। ਇਸੇ ਜੂਨੀਅਰ ਮਹਿਲਾ ਕੋਚ ਦੇ ਵਕੀਲ ਦੀਪਾਂਸ਼ੂ ਬਾਂਸਲ ਨੇ ਵੀ ਪੱਤਰਕਾਰਾਂ ਨਾਲ ਗੱਲਬਾਤ ਕੀਤੀ, ਜਿਸ ਦੌਰਾਨ ਵਕੀਲ ਨੇ ਕਿਹਾ ਕਿ ਦੋਸ਼ ਲਗਾਉਣ ਵਾਲੇ ਕੋਚ ਤੋਂ ਹੁਣ ਤੱਕ ਚਾਰ ਵਾਰ ਪੁੱਛਗਿੱਛ ਕੀਤੀ ਜਾ ਚੁੱਕੀ ਹੈ।


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੌਲੋ ਕਰ ਸਕਦੇ ਹੋ।