(Source: ECI/ABP News)
Delivery Scheme: ਘਰ ਘਰ ਆਟਾ ਦਾਲ ਸਕੀਮ ਲਾਗੂ ਕਰਨ ਦੀ ਤਿਆਰੀ 'ਚ ਸਰਕਾਰ, ਤਰੀਕ ਦਾ ਕੀਤਾ ਐਲਾਨ, 1.42 ਲੱਖ ਲੋਕਾਂ ਨੂੰ ਘਰ ਬੈਠੇ ਮਿਲੇਗਾ ਰਾਸ਼ਨ
Free Flour Home Delivery Scheme: ਇਸ ਸਕੀਮ ਰਾਹੀਂ ਸੂਬੇ ਵਿੱਚ ਪ੍ਰਧਾਨ ਮੰਤਰੀ ਕਲਿਆਣ ਅੰਨ ਯੋਜਨਾ ਦੇ ਤਹਿਤ 1.42 ਕਰੋੜ ਲਾਭਪਾਤਰੀ ਘਰ ਬੈਠੇ ਆਟਾ ਪ੍ਰਾਪਤ ਕਰ ਸਕਣਗੇ। ਸਕੀਮ ਤਹਿਤ ਹਰ ਮਹੀਨੇ 72500 ਮੀਟ੍ਰਿਕ ਟਨ ਰਾਸ਼ਨ ਵੰਡਿਆ ਜਾਵੇਗਾ।
![Delivery Scheme: ਘਰ ਘਰ ਆਟਾ ਦਾਲ ਸਕੀਮ ਲਾਗੂ ਕਰਨ ਦੀ ਤਿਆਰੀ 'ਚ ਸਰਕਾਰ, ਤਰੀਕ ਦਾ ਕੀਤਾ ਐਲਾਨ, 1.42 ਲੱਖ ਲੋਕਾਂ ਨੂੰ ਘਰ ਬੈਠੇ ਮਿਲੇਗਾ ਰਾਸ਼ਨ Free Flour Home Delivery Scheme Will Start In Punjab On Guru Nanak Dev ji Prakash Parv 27 November Delivery Scheme: ਘਰ ਘਰ ਆਟਾ ਦਾਲ ਸਕੀਮ ਲਾਗੂ ਕਰਨ ਦੀ ਤਿਆਰੀ 'ਚ ਸਰਕਾਰ, ਤਰੀਕ ਦਾ ਕੀਤਾ ਐਲਾਨ, 1.42 ਲੱਖ ਲੋਕਾਂ ਨੂੰ ਘਰ ਬੈਠੇ ਮਿਲੇਗਾ ਰਾਸ਼ਨ](https://feeds.abplive.com/onecms/images/uploaded-images/2023/11/17/a2860d2146468e259d5c9df188dca9801700192426712785_original.jpg?impolicy=abp_cdn&imwidth=1200&height=675)
Free Flour Home Delivery Scheme: ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਸਭ ਤੋਂ ਮਨਪਸੰਦ ਘਰ ਘਰ ਆਟਾ ਦਾਲ ਸਕੀਮ ਹੁਣ ਪੰਜਾਬ ਵਿੱਚ ਲਾਗੂ ਕੀਤੀ ਜਾ ਰਹੀ ਹੈ। ਜਿਸ ਦੀ ਤਰੀਕ ਦਾ ਅਲਾਨ ਕਰ ਦਿੱਤਾ ਗਿਆ ਹੈ। ਪੰਜਾਬ ਸਰਕਾਰ ਨੇ 27 ਨਵੰਬਰ ਨੂੰ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸੂਬੇ ਦੇ ਗਰੀਬਾਂ ਲਈ ਕਣਕ ਅਤੇ ਆਟੇ ਦੀ ਹੋਮ ਡਿਲੀਵਰੀ ਦੀ ਸਕੀਮ ਨੂੰ ਲਾਗੂ ਕਰਨ ਦਾ ਫੈਸਲਾ ਕੀਤਾ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਵੱਲੋਂ ਤਿਆਰ ਕੀਤੀ ਗਈ ਸਕੀਮ ਦੀ ਰੂਪ-ਰੇਖਾ ਨੂੰ ਹਰੀ ਝੰਡੀ ਦੇ ਦਿੱਤੀ ਹੈ।
ਹਾਲਾਂਕਿ ਇਸ ਸਕੀਮ ਤਹਿਤ ਹੋਮ ਡਿਲੀਵਰੀ ਅਗਲੇ ਸਾਲ ਜਨਵਰੀ 'ਚ ਹੀ ਸ਼ੁਰੂ ਹੋਵੇਗੀ ਪਰ ਇਸ ਸਕੀਮ ਦੀ ਰਸਮੀ ਸ਼ੁਰੂਆਤ ਇਸ ਮਹੀਨੇ ਹੀ ਹੋ ਜਾਵੇਗੀ। ਇਸ ਸਕੀਮ ਰਾਹੀਂ ਸੂਬੇ ਵਿੱਚ ਪ੍ਰਧਾਨ ਮੰਤਰੀ ਕਲਿਆਣ ਅੰਨ ਯੋਜਨਾ ਦੇ ਤਹਿਤ 1.42 ਕਰੋੜ ਲਾਭਪਾਤਰੀ ਘਰ ਬੈਠੇ ਆਟਾ ਪ੍ਰਾਪਤ ਕਰ ਸਕਣਗੇ। ਸਕੀਮ ਤਹਿਤ ਹਰ ਮਹੀਨੇ 72500 ਮੀਟ੍ਰਿਕ ਟਨ ਰਾਸ਼ਨ ਵੰਡਿਆ ਜਾਵੇਗਾ।
ਸਕੀਮ ਦੇ ਖਰੜੇ ਅਨੁਸਾਰ ਨੈਸ਼ਨਲ ਫੂਡ ਸਕਿਓਰਿਟੀ ਐਕਟ ਤਹਿਤ ਅਕਤੂਬਰ ਤੋਂ ਦਸੰਬਰ ਤੱਕ ਦੇ ਸਮੇਂ ਲਈ ਕਣਕ ਦੀ ਵੰਡ ਕੀਤੀ ਗਈ ਹੈ ਅਤੇ ਲਾਭਪਾਤਰੀਆਂ ਵਿੱਚ ਇਸ ਦੀ ਵੰਡ ਵੀ ਸ਼ੁਰੂ ਕਰ ਦਿੱਤੀ ਗਈ ਹੈ। ਲਾਭਪਾਤਰੀਆਂ ਨੂੰ ਅਗਲੇ ਸਾਲ ਜਨਵਰੀ ਵਿੱਚ ਹੋਮ ਡਿਲੀਵਰੀ ਮਿਲੇਗੀ। ਸਰਕਾਰ ਨੇ ਕਣਕ ਨੂੰ ਪੀਸਣ ਲਈ ਤਿੰਨ ਦਰਜਨ ਆਟਾ ਮਿੱਲਾਂ ਦੀ ਸ਼ਨਾਖਤ ਵੀ ਕੀਤੀ ਹੈ।
ਘਰ ਘਰ ਆਟਾ ਦਾਲ ਪਹੁੰਚਾਉਣ ਦੀ ਸਕੀਮ 'ਤੇ ਮੁੜ ਸਵਾਲ ਉੱਠਣ ਲੱਗੇ ਹਨ। ਪੰਜਾਬ ਬੀਜੇਪੀ ਪ੍ਰਧਾਨ ਸੁਨੀਲ ਜਾਖੜ ਨੇ ਕਿਹਾ ਕਿ ਇਹ ਕੇਂਦਰ ਸਰਕਾਰ ਦੀ ਸਕੀਮ ਹੈ ਤੇ ਮਾਨ ਸਰਕਾਰ ਨੈਸ਼ਨਲ ਫੂਡ ਸਕਿਉਰਟੀ ਐਕਟ ਦੀ ਉਲੰਘਣਾ ਕਰ ਰਹੀ ਹੈ।
ਕੇਂਦਰ ਦੀ ਸਕੀਮ ਨੂੰ ਪੰਜਾਬ ਸਰਕਾਰ ਹਾਈਜੈਕ ਕਰ ਰਹੀ ਹੈ। ਇਸ ਲਈ ਇਹਨਾਂ 'ਤੇ ਕੇਸ ਦਰਜ ਹੋਣਾ ਚਾਹੀਦਾ ਹੈ। ਪੰਜਾਬ ਦੇ ਇਕ ਕਰੋੜ ਚਾਲੀ ਲੱਖ ਲੋਕਾਂ ਨੂੰ ਮੁਫ਼ਤ ਰਾਸ਼ਨ ਦੇਣ ਦਾ ਐਲਾਨ ਕੇਂਦਰ ਸਰਕਾਰ ਨੇ ਕੀਤਾ ਹੈ ਪਰ ਇਸ ਦਾ ਸਿਹਰਾ ਵੀ ਮਾਨ ਸਰਕਾਰ ਆਪਣੇ ਆਪ ਨੂੰ ਦੇਣ ਦੀ ਤਿਆਰੀ ਕਰ ਰਹੀ ਹੈ ਤੇ ਇਸੇ ਤਹਿਤ ਮਾਨ ਸਰਕਾਰ ਇਸ ਮੁਫ਼ਤ ਰਾਸ਼ਨ ’ਤੇ ਮੁੱਖ ਮੰਤਰੀ ਪੰਜਾਬ ਤੇ ਦਿੱਲੀ ਦੇ ਮੁੱਖ ਮੰਤਰੀ ਦੀ ਫੋਟੋ ਲਗਾਉਣ ਦੀ ਤਿਆਰੀ ਕੀਤੀ ਜਾ ਰਹੀ ਹੈ।
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)