Two Wheeler in Chandigarh: ਚੰਡੀਗੜ੍ਹ 'ਚ ਦੋਪਹੀਆ ਵਾਹਨਾਂ ਨੂੰ ਲੈ ਕੇ ਯੂਟੀ ਪ੍ਰਸ਼ਾਸਨ ਨੇ ਲਿਆ ਵੱਡਾ ਫੈਸਲਾ
Parking of two wheelers - ਨਗਰ ਨਿਗਮ ਵੱਲੋਂ ਪਾਸ ਕੀਤੀ ਸਮਾਰਟ ਪਾਰਕਿੰਗ ਨੀਤੀ ਤਹਿਤ ਚੰਡੀਗੜ੍ਹ, ਮੁਹਾਲੀ ਅਤੇ ਪੰਚਕੂਲਾ ਤੋਂ ਬਾਹਰੋਂ ਆਉਣ ਵਾਲੇ ਵਾਹਨਾਂ ਤੋਂ ਪਾਰਕਿੰਗ ਫੀਸ ਦੁੱਗਣੀ ਵਸੂਲੀ ਕਰਨ ਦਾ ਪ੍ਰਸਤਾਵ ਪਾਸ ਕੀਤਾ ਗਿਆ ਸੀ। ਸਲਾਹਕਾਰ
Parking of two wheelers - ਦੀਵਾਲ ਮੌਕੇ ਚੰਡੀਗੜ੍ਹ ਪ੍ਰਸ਼ਾਸਨ ਨੇ ਲੋਕਾਂ ਨੂੰ ਇੱਕ ਵੱਡਾ ਤੋਹਫ਼ਾ ਦਿੱਤਾ ਹੈ। ਚੰਡੀਗੜ੍ਹ ਪ੍ਰਸ਼ਾਸਨ ਸਿਟੀ ਲਈ ਲਏ ਗਏ ਫੈਸਲੇ ਨੂੰ ਲਾਗੂ ਕਰ ਦਿੱਤਾ ਹੈ। ਹੁਣ ਇਸ ਫੈਸਲੇ ਅਣੁਸਾਰ 1 ਦਸੰਬਰ ਤੋਂ ਸ਼ਹਿਰ ਦੀਆਂ ਸਾਰੀਆਂ ਪਾਰਕਿੰਗਾਂ ਵਿੱਚ ਦੋਪਹੀਆ ਵਾਹਨਾਂ ਦੀ ਪਾਰਕਿੰਗ ਮੁਫ਼ਤ ਕਰ ਦਿੱਤੀ ਗਈ ਹੈ। ਹੁਣ ਤੱਕ ਲੋਕਾਂ ਨੂੰ ਇਸ ਲਈ 7 ਰੁਪਏ ਦੇਣੇ ਪੈਂਦੇ ਸਨ। ਹਲਾਂਕਿ ਕਾਰਾਂ ਦੇ 14 ਰੁਪਏ ਪਾਰਕਿੰਗ ਫੀਸ ਵਜੋਂ ਵਸੂਲੇ ਜਾਂਦੇ ਹਨ। ਪਰ ਚਾਰ ਪਹੀਆ 'ਤੇ ਕੋਈ ਛੋਟ ਨਹੀਂ ਹੈ।
ਨਿਗਮ ਦੀ ਮੀਟਿੰਗ ਵਿੱਚ ਸਮਾਰਟ ਪਾਰਕਿੰਗ ਨੀਤੀ ਤਹਿਤ ਚੰਡੀਗੜ੍ਹ ਵਿੱਚ ਦੋਪਹੀਆ ਵਾਹਨਾਂ ਅਤੇ ਇਲੈਕਟ੍ਰਿਕ ਵਾਹਨਾਂ ਦੀ ਪਾਰਕਿੰਗ ਮੁਫ਼ਤ ਕਰਨ ਦਾ ਪ੍ਰਸਤਾਵ ਪਾਸ ਕੀਤਾ ਗਿਆ ਸੀ ਪਰ ਇਸ ਵਿੱਚ ਹਾਲੇ ਵੀ ਕਈ ਅੜਿੱਕੇ ਆ ਸਕਦੇ ਹਨ। ਕਿਉਂਕਿ ਨਗਰ ਨਿਗਮ ਦੇ ਕਿਸੇ ਵੀ ਫੈਸਲੇ ਲਈ ਸਕੱਤਰ, ਲੋਕਲ ਬਾਡੀ ਦੀ ਪ੍ਰਵਾਨਗੀ ਦੀ ਲੋੜ ਹੁੰਦੀ ਹੈ। ਪ੍ਰਸ਼ਾਸਕ ਬਨਵਾਰੀ ਲਾਲ ਪੁਰੋਹਿਤ ਪਹਿਲਾਂ ਹੀ ਚੰਡੀਗੜ੍ਹ ਦੀ ਸਮਾਰਟ ਪਾਰਕਿੰਗ ਨੀਤੀ 'ਤੇ ਇਤਰਾਜ਼ ਪ੍ਰਗਟਾ ਚੁੱਕੇ ਹਨ।
ਨਗਰ ਨਿਗਮ ਵੱਲੋਂ ਪਾਸ ਕੀਤੀ ਸਮਾਰਟ ਪਾਰਕਿੰਗ ਨੀਤੀ ਤਹਿਤ ਚੰਡੀਗੜ੍ਹ, ਮੁਹਾਲੀ ਅਤੇ ਪੰਚਕੂਲਾ ਤੋਂ ਬਾਹਰੋਂ ਆਉਣ ਵਾਲੇ ਵਾਹਨਾਂ ਤੋਂ ਪਾਰਕਿੰਗ ਫੀਸ ਦੁੱਗਣੀ ਵਸੂਲੀ ਕਰਨ ਦਾ ਪ੍ਰਸਤਾਵ ਪਾਸ ਕੀਤਾ ਗਿਆ ਸੀ। ਸਲਾਹਕਾਰ ਕੌਂਸਲ ਦੀ ਮੀਟਿੰਗ ਵਿੱਚ ਪ੍ਰਸ਼ਾਸਕ ਬਨਵਾਰੀ ਲਾਲ ਪੁਰੋਹਿਤ ਨੇ ਇਸ ਤਜਵੀਜ਼ ਨੂੰ ਵਾਪਸ ਲੈਣ ਦੀਆਂ ਹਦਾਇਤਾਂ ਦਿੱਤੀਆਂ ਸਨ ਪਰ ਅਜੇ ਤੱਕ ਇਸ ਸਬੰਧੀ ਕੋਈ ਤਜਵੀਜ਼ ਨਗਰ ਨਿਗਮ ਵਿੱਚ ਨਹੀਂ ਲਿਆਂਦੀ ਗਈ। ਇਸ ਲਈ ਦੁੱਗਣੀ ਫੀਸ ਵਸੂਲਣ ਦਾ ਫੈਸਲਾ ਅਜੇ ਵਾਪਸ ਨਹੀਂ ਲਿਆ ਗਿਆ ਹੈ।
ਨਗਰ ਨਿਗਮ ਸਮਾਰਟ ਪਾਰਕਿੰਗ ਪ੍ਰਾਜੈਕਟ 'ਤੇ ਕੰਮ ਕਰ ਰਿਹਾ ਹੈ। ਇਸ ਤਹਿਤ ਪਾਰਕਿੰਗ ਦੇ ਐਂਟਰੀ ਅਤੇ ਐਗਜ਼ਿਟ 'ਤੇ ਆਟੋਮੈਟਿਕ ਬੂਮ ਬੈਰੀਅਰ ਲਗਾਏ ਜਾਣਗੇ। ਇਹ ਬੂਮ ਬੈਰੀਅਰ ਲਗਭਗ 89 ਪਾਰਕਿੰਗ ਸਥਾਨਾਂ 'ਤੇ ਫਾਸਟੈਗ ਨੂੰ ਸਕੈਨ ਕਰਨ ਤੋਂ ਬਾਅਦ ਆਪਣੇ ਆਪ ਖੁੱਲ੍ਹ ਜਾਣਗੇ। ਇਸ ਦੇ ਲਈ ਨਗਰ ਨਿਗਮ ਵੱਲੋਂ ਇਸ ਮਹੀਨੇ 'ਚ ਟੈਂਡਰ ਜਾਰੀ ਕੀਤਾ ਜਾਵੇਗਾ।
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।
Join Our Official Telegram Channel:
https://t.me/abpsanjhaofficial