G 20 Summit in Chandigarh: ਭਾਰਤ ਦੀ ਅਗਵਾਈ ਹੇਠ ਚੰਡੀਗੜ੍ਹ ਦੇ ਆਈਟੀ ਪਾਰਕ ਵਿੱਚ ਅੱਜ ਤੋਂ ਦੋ ਰੋਜ਼ਾ ਜੀ-20 ਵਾਰਤਾ ਸ਼ੁਰੂ ਹੋਏਗੀ। ਮੀਟਿੰਗ ਦਾ ਉਦਘਾਟਨ ਕੇਂਦਰੀ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਨਰੇਂਦਰ ਤੋਮਰ ਤੇ ਫੂਡ ਪ੍ਰੋਸੈਸਿੰਗ ਮੰਤਰੀ ਪਸ਼ੂਪਤੀ ਕੁਮਾਰ ਪਾਰਸ ਕਰਨਗੇ। ਉਦਘਾਟਨ ਲਈ ਉਹ ਐਤਵਾਰ ਸ਼ਾਮ ਚੰਡੀਗੜ੍ਹ ਪੁੱਜ ਗਏ ਸੀ, ਜਿਨ੍ਹਾਂ ਦਾ ਪੰਜਾਬ ਤੇ ਹਰਿਆਣਾ ਦੀਆਂ ਸੱਭਿਆਚਾਰਕ ਪੇਸ਼ਕਾਰੀਆਂ ਨਾਲ ਨਿੱਘਾ ਸਵਾਗਤ ਕੀਤਾ ਗਿਆ।
ਦੱਸ ਦਈਏ ਕਿ 30 ਤੇ 31 ਜਨਵਰੀ ਨੂੰ ਹੋਣ ਵਾਲੇ ਜੀ-20 ਸੰਮੇਲਨ ਦੀ ਇੰਟਰਨੈਸ਼ਨਲ ਫਾਇਨਾਂਸ਼ੀਅਲ ਆਰਕੀਟੈਕਚਰ ਵਰਕਿੰਗ ਗਰੁੱਪ ਦੀ ਪਹਿਲੀ ਮੀਟਿੰਗ ਅੱਜ ਤੋਂ ਸ਼ੁਰੂ ਹੋਵੇਗੀ। ਪ੍ਰਾਪਤ ਜਾਣਕਾਰੀ ਅਨੁਸਾਰ ਸੰਮੇਲਨ ਵਿੱਚ ਹਿੱਸਾ ਲੈਣ ਲਈ ਜੀ-20 ਮੁਲਕਾਂ ਦੇ 100 ਦੇ ਕਰੀਬ ਡੈਲੀਗੇਟ ਵੀ ਚੰਡੀਗੜ੍ਹ ਪਹੁੰਚ ਗਏ ਹਨ।
ਇਸ ਸਬੰਧੀ ਕੇਂਦਰ ਸਰਕਾਰ ਦੇ ਬੁਲਾਰੇ ਨੇ ਦੱਸਿਆ ਕਿ ਜੀ-20 ਇੰਟਰਨੈਸ਼ਨਲ ਫਾਇਨਾਂਸ਼ੀਅਲ ਆਰਕੀਟੈਕਚਰ ਵਰਕਿੰਗ ਗਰੁੱਪ ਦਾ ਮੁੱਖ ਮਕਸਦ ਕੌਮਾਂਤਰੀ ਵਿੱਤੀ ਢਾਂਚੇ ਦੀ ਮਜ਼ਬੂਤੀ ਤੇ ਕਮਜ਼ੋਰ ਦੇਸ਼ਾਂ ਨੂੰ ਪੇਸ਼ ਆਉਣ ਵਾਲੀਆਂ ਮੁਸ਼ਕਲਾਂ ਦਾ ਹੱਲ ਕਰਨਾ ਹੈ। ਉਨ੍ਹਾਂ ਦੱਸਿਆ ਕਿ ਮੀਟਿੰਗ ’ਚ ਕੌਮਾਂਤਰੀ ਵਿੱਤੀ ਢਾਂਚੇ ਦੀ ਸਥਿਰਤਾ ਤੇ ਏਕਤਾ ਨੂੰ ਵਧਾਉਣ ਦੇ ਤਰੀਕਿਆਂ ਤੇ 21ਵੀਂ ਸਦੀ ਦੀਆਂ ਗਲੋਬਲ ਚੁਣੌਤੀਆਂ ਨਾਲ ਨਜਿੱਠਣ ਲਈ ਵਿਚਾਰ-ਚਰਚਾ ਕੀਤੀ ਜਾਵੇਗੀ। ਇਸ ਤੋਂ ਇਲਾਵਾ ਗਰੀਬ ਤੇ ਕਮਜ਼ੋਰ ਮੁਲਕਾਂ ਦੀ ਵੱਧ ਤੋਂ ਵੱਧ ਸਹਾਇਤਾ ਦੇ ਮੌਕੇ ਲੱਭਣ ’ਤੇ ਵੀ ਧਿਆਨ ਦਿੱਤਾ ਜਾਵੇਗਾ।
ਚੰਡੀਗੜ੍ਹ ਵਿੱਚ ਜੀ-20 ਤਹਿਤ ਹੋਣ ਵਾਲੇ ਦੋ ਰੋਜ਼ਾ ਸੰਮੇਲਨ ਦੌਰਾਨ ਸ਼ਹਿਰ ਵਿੱਚ ਆਉਣ ਵਾਲੇ 20 ਮੁਲਕਾਂ ਦੇ ਡੈਲੀਗੇਟਾਂ ਦੇ ਸਵਾਗਤ ਲਈ ਸੱਭਿਆਚਾਰਕ ਸਮਾਗਮਾਂ ਦੀ ਪੇਸ਼ਕਾਰੀ ਕੀਤੀ ਜਾਵੇਗੀ। ਇਸ ਮੌਕੇ ਇਹ ਡੈਲੀਗੇਟ ਸਿਟੀ ਬਿਊਟੀਫੁੱਲ ਦੀ ਸੁਖਨਾ ਝੀਲ, ਰੌਕ ਗਾਰਡਨ, ਰੋਜ਼ ਗਾਰਡਨ, ਬਰਡ ਪਾਰਕ ਸਣੇ ਹੋਰਨਾਂ ਥਾਵਾਂ ਦਾ ਵੀ ਆਨੰਦ ਮਾਣਨਗੇ।
ਇਹ ਵੀ ਪੜ੍ਹੋ: Punjab Weather Report: ਮੌਸਮ ਵਿਭਾਗ ਦਾ ਤਾਜ਼ਾ ਅਲਰਟ, ਅੱਜ ਪਏਗਾ ਮੀਂਹ ਤੇ ਕੱਲ੍ਹ ਤੋਂ ਖੁੱਲ੍ਹ ਜਾਏਗਾ ਮੌਸਮ
ਨੋਟ- ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।