ਸਬ ਇੰਸਪੈਕਟਰ ਪ੍ਰਿਤਪਾਲ ਦੀ ਸਰਕਾਰੀ ਰਿਹਾਇਸ਼ ਤੋਂ ਫਰਾਰ ਹੋਇਆ ਸੀ ਗੈਂਗਸਟਰ ਦੀਪਕ ਟੀਨੂੰ? ਗੋਲਡੀ ਬਰਾੜ ਨਾਲ ਸੀ ਸਿੱਧਾ ਸੰਪਰਕ...
ਟੀਨੂੰ ਪੁਲਿਸ ਹਿਰਾਸਤ ਤੋਂ ਬਚਣ ਲਈ ਗੈਂਗਸਟਰ ਗੋਲਡੀ ਬਰਾੜ ਦੇ ਸੰਪਰਕ ਵਿੱਚ ਸੀ। ਮੰਨਿਆ ਜਾ ਰਿਹਾ ਹੈ ਕਿ ਇਸ ਪਿੱਛੇ ਗੈਂਗਸਟਰ ਗੋਲਡੀ ਬਰਾੜ ਦਾ ਹੱਥ ਹੈ। ਕੁਝ ਦਿਨ ਪਹਿਲਾਂ ਜੇਲ੍ਹ ਵਿੱਚ ਟੀਨੂੰ ਕੋਲੋਂ ਇੱਕ ਮੋਬਾਈਲ ਫ਼ੋਨ ਵੀ ਬਰਾਮਦ ਹੋਇਆ ਸੀ।
Punjab News: ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦੀ ਸਾਜ਼ਿਸ਼ 'ਚ ਸ਼ਾਮਲ ਗੈਂਗਸਟਰ ਦੀਪਕ ਟੀਨੂੰ ਸੀਆਈਏ ਇੰਚਾਰਜ ਸਬ ਇੰਸਪੈਕਟਰ ਪ੍ਰਿਤਪਾਲ ਸਿੰਘ ਦੀ ਸਰਕਾਰੀ ਰਿਹਾਇਸ਼ ਤੋਂ ਫਰਾਰ ਹੋਇਆ ਸੀ। ਇਸ ਖੁਲਾਸੇ ਮਗਰੋਂ ਪੁਲਿਸ ਇਸ ਗੱਲ ਦਾ ਪਤਾ ਲਾਉਣ ਵਿੱਚ ਜੁੱਟ ਗਈ ਹੈ ਕਿ ਦੀਪਕ ਟੀਨੂੰ ਦੀ ਗਰਲਫ੍ਰੈਂਡ ਕੌਣ ਸੀ ਜਿਸ ਨੂੰ ਮਿਲਾਉਣ ਸਬ ਇੰਸਪੈਕਟਰ ਪ੍ਰਿਤਪਾਲ ਲੈ ਕੇ ਗਿਆ ਸੀ।
ਸੂਤਰਾਂ ਅਨੁਸਾਰ ਪ੍ਰਿਤਪਾਲ ਦੀਪਕ ਟੀਨੂੰ ਨੂੰ ਹਵਾਲਾਤ ਤੋਂ ਆਪਣੇ ਘਰ ਲੈ ਗਿਆ ਸੀ। ਜਿੱਥੇ ਟੀਨੂੰ ਆਪਣੀ ਪ੍ਰੇਮਿਕਾ ਨੂੰ ਮਿਲਿਆ। ਇਸ ਦੌਰਾਨ ਪ੍ਰਿਤਪਾਲ ਇੱਕ ਕਮਰੇ ਵਿੱਚ ਸੌਂ ਗਿਆ। ਇਸ ਦਾ ਫਾਇਦਾ ਉਠਾਉਂਦੇ ਟੀਨੂੰ ਤੇ ਉਸ ਦੀ ਪ੍ਰੇਮਿਕਾ ਪਹਿਲਾਂ ਤੋਂ ਤੈਅ ਯੋਜਨਾ ਅਨੁਸਾਰ ਫਰਾਰ ਹੋ ਗਏ। ਜਦੋਂ ਸਬ ਇੰਸਪੈਕਟਰ ਪ੍ਰਿਤਪਾਲ ਦੀ ਅੱਖ ਖੁੱਲ੍ਹੀ ਤਾਂ ਉਸ ਦੇ ਹੋਸ਼ ਉੱਡ ਗਏ।
ਹੈਰਾਨੀ ਦੀ ਗੱਲ ਹੈ ਕਿ ਪੁਲਿਸ ਨੇ ਐਫਆਈਆਰ ਵਿੱਚ ਟੀਨੂੰ ਦੇ ਭੱਜਣ ਦੇ ਸਥਾਨ ਦਾ ਜ਼ਿਕਰ ਨਹੀਂ ਕੀਤਾ ਹੈ। ਦਰਅਸਲ ਸਬ-ਇੰਸਪੈਕਟਰ ਦਾ ਘਰ ਪੌਸ਼ ਇਲਾਕੇ ਵਿੱਚ ਹੈ। ਜਿੱਥੇ ਕਈ ਹੋਰ ਸੀਨੀਅਰ ਅਧਿਕਾਰੀ ਵੀ ਰਹਿੰਦੇ ਹਨ। ਅਜਿਹੇ 'ਚ ਇਸ ਇਲਾਕੇ ਦੀ ਸੁਰੱਖਿਆ 'ਤੇ ਵੀ ਸਵਾਲ ਖੜ੍ਹੇ ਹੋ ਰਹੇ ਹਨ।
ਇਹ ਵੀ ਪਤਾ ਲੱਗਾ ਹੈ ਕਿ ਟੀਨੂੰ ਪੁਲਿਸ ਹਿਰਾਸਤ ਤੋਂ ਬਚਣ ਲਈ ਗੈਂਗਸਟਰ ਗੋਲਡੀ ਬਰਾੜ ਦੇ ਸੰਪਰਕ ਵਿੱਚ ਸੀ। ਮੰਨਿਆ ਜਾ ਰਿਹਾ ਹੈ ਕਿ ਇਸ ਪਿੱਛੇ ਗੈਂਗਸਟਰ ਗੋਲਡੀ ਬਰਾੜ ਦਾ ਹੱਥ ਹੈ। ਕੁਝ ਦਿਨ ਪਹਿਲਾਂ ਜੇਲ੍ਹ ਵਿੱਚ ਟੀਨੂੰ ਕੋਲੋਂ ਇੱਕ ਮੋਬਾਈਲ ਫ਼ੋਨ ਵੀ ਬਰਾਮਦ ਹੋਇਆ ਸੀ। ਜੇਲ੍ਹ ਵਿੱਚ ਬੈਠ ਕੇ ਉਸ ਨੇ ਭੱਜਣ ਦੀ ਪੂਰੀ ਯੋਜਨਾ ਬਣਾਈ ਸੀ।
ਇਸ ਤੋਂ ਬਾਅਦ ਸਬ-ਇੰਸਪੈਕਟਰ ਨੂੰ ਹਥਿਆਰ ਬਰਾਮਦ ਕਰਨ ਦਾ ਝਾਂਸਾ ਦਿੱਤਾ ਗਿਆ। ਸੂਤਰਾਂ ਦੀ ਮੰਨੀਏ ਤਾਂ ਪੁਲਿਸ ਹਿਰਾਸਤ 'ਚੋਂ ਫਰਾਰ ਹੋਣ ਤੋਂ ਬਾਅਦ ਉਹ ਕੈਨੇਡਾ, ਅਮਰੀਕਾ ਜਾਂ ਨੇਪਾਲ ਦੇ ਰਸਤੇ ਦੁਬਈ ਭੱਜਣ ਦੀ ਯੋਜਨਾ ਬਣਾ ਰਿਹਾ ਹੈ। ਇਸ ਦੇ ਮੱਦੇਨਜ਼ਰ ਪੰਜਾਬ ਪੁਲਿਸ ਨੇ ਆਪਣਾ ਲੁੱਕਆਊਟ ਸਰਕੂਲਰ ਜਾਰੀ ਕੀਤਾ ਹੈ।
ਨੋਟ- ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।