Chandigarh News: ਗੈਂਗਸਟਰ ਲਾਰੈਂਸ ਚੰਡੀਗੜ੍ਹ ਦੀ ਅਦਾਲਤ 'ਚ ਪੇਸ਼, ਬੁੜੈਲ ਦੇ ਪ੍ਰਾਪਰਟੀ ਡੀਲਰ ਕਤਲ ਕੇਸ ਦਾ ਮਾਮਲਾ
Chandigarh News: ਜ਼ਿਕਰ ਕਰ ਦਈਏ ਕਿ ਘਟਨਾ ਦੇ ਕਰੀਬ 1 ਘੰਟੇ ਬਾਅਦ ਲਾਰੈਂਸ ਨੇ ਫੇਸਬੁੱਕ 'ਤੇ ਸੋਨੂੰ ਦੇ ਕਤਲ ਦੀ ਜ਼ਿੰਮੇਵਾਰੀ ਲਈ। ਅਗਲੇ ਦਿਨ ਲਾਰੈਂਸ ਗੈਂਗ ਦੇ ਰਾਜੂ ਬਿਸੋਦੀ ਨੇ ਵੀ ਇਸ ਘਟਨਾ ਦੀ ਜ਼ਿੰਮੇਵਾਰੀ ਲਈ ਸੀ।
Chandigarh News: ਚੰਡੀਗੜ੍ਹ ਦੇ ਬੁੜੈਲ ਵਿੱਚ ਹੋਏ ਸੋਨੂੰ ਸ਼ਾਹ ਕਤਲ ਕੇਸ ਵਿੱਚ ਜ਼ਿਲ੍ਹਾ ਅਦਾਲਤ ਵਿੱਚ ਸੁਣਵਾਈ ਹੋਈ। ਇਸ ਦੇ ਮੁੱਖ ਮੁਲਜ਼ਮ ਗੈਂਗਸਟਰ ਲਾਰੈਂਸ ਨੂੰ ਜ਼ਿਲ੍ਹਾ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਉਸ ਨੂੰ ਸਖ਼ਤ ਸੁਰੱਖਿਆ ਹੇਠ ਜ਼ਿਲ੍ਹਾ ਅਦਾਲਤ ਵਿੱਚ ਲਿਆਂਦਾ ਗਿਆ।
ਇੱਥੇ ਪਹਿਲਾਂ ਤੋਂ ਹੀ ਭਾਰੀ ਪੁਲਿਸ ਫੋਰਸ ਮੌਜੂਦ ਸੀ। ਇਸ ਕਾਰਨ ਚੰਡੀਗੜ੍ਹ ਪੁਲੀਸ ਨੇ ਜ਼ਿਲ੍ਹਾ ਅਦਾਲਤ ਦੇ ਆਲੇ-ਦੁਆਲੇ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਹੋਏ ਸਨ। ਉਨ੍ਹਾਂ ਦੇ ਨਾਲ ਉਨ੍ਹਾਂ ਦੇ ਵਕੀਲਾਂ ਦੀ ਟੀਮ ਵੀ ਮੌਜੂਦ ਸੀ। ਲਾਰੈਂਸ ਦੀ ਪੇਸ਼ੀ ਦੌਰਾਨ ਸੁਰੱਖਿਆ ਕਾਰਨਾਂ ਕਰਕੇ ਕਿਸੇ ਨੂੰ ਵੀ ਅਦਾਲਤ ਵਿੱਚ ਦਾਖ਼ਲ ਹੋਣ ਦੀ ਇਜਾਜ਼ਤ ਨਹੀਂ ਦਿੱਤੀ ਗਈ।
ਪ੍ਰਾਪਰਟੀ ਡੀਲਰ ਸੋਨੂੰ ਸ਼ਾਹ ਦੀ 28 ਸਤੰਬਰ 2019 ਨੂੰ ਹੱਤਿਆ ਕਰ ਦਿੱਤੀ ਗਈ ਸੀ। ਉਹ ਆਪਣੇ ਸਾਥੀਆਂ ਜੋਗਿੰਦਰ ਅਤੇ ਪਰਵਿੰਦਰ ਨਾਲ ਦਫ਼ਤਰ ਵਿੱਚ ਬੈਠਾ ਸੀ। ਉਦੋਂ ਹੀ ਤਿੰਨ ਨੌਜਵਾਨਾਂ ਨੇ ਆ ਕੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਇਸ ਹਮਲੇ ਵਿੱਚ ਸੋਨੂੰ ਦੇ ਸਿਰ ਅਤੇ ਛਾਤੀ ਵਿੱਚ 10 ਗੋਲੀਆਂ ਲੱਗੀਆਂ ਸਨ। ਜਦਕਿ ਜੋਗਿੰਦਰ ਅਤੇ ਪਰਵਿੰਦਰ ਨੂੰ ਇੱਕ-ਇੱਕ ਗੋਲੀ ਲੱਗੀ।
ਜ਼ਿਕਰ ਕਰ ਦਈਏ ਕਿ ਘਟਨਾ ਦੇ ਕਰੀਬ 1 ਘੰਟੇ ਬਾਅਦ ਲਾਰੈਂਸ ਨੇ ਫੇਸਬੁੱਕ 'ਤੇ ਸੋਨੂੰ ਦੇ ਕਤਲ ਦੀ ਜ਼ਿੰਮੇਵਾਰੀ ਲਈ। ਅਗਲੇ ਦਿਨ ਲਾਰੈਂਸ ਗੈਂਗ ਦੇ ਰਾਜੂ ਬਿਸੋਦੀ ਨੇ ਵੀ ਇਸ ਘਟਨਾ ਦੀ ਜ਼ਿੰਮੇਵਾਰੀ ਲਈ ਸੀ।
ਇਸ ਘਟਨਾ ਤੋਂ ਬਾਅਦ ਚੰਡੀਗੜ੍ਹ ਪੁਲਿਸ ਦੇ ਜ਼ਿਲ੍ਹਾ ਕ੍ਰਾਈਮ ਸੈੱਲ ਨੇ ਗੋਲੀਬਾਰੀ ਕਰਨ ਵਾਲਿਆਂ ਨੂੰ ਪਨਾਹ ਦੇਣ ਵਾਲੇ ਹੋਟਲ ਮੈਨੇਜਰ ਧਰਮਿੰਦਰ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਉਸ ਤੋਂ ਪੁੱਛਗਿੱਛ ਵਿਚ ਸ਼ੂਟਰ ਮਨਜੀਤ, ਸ਼ੁਭਮ ਪ੍ਰਜਾਪਤੀ ਉਰਫ਼ ਬਿਕਨੀ ਅਤੇ ਗੈਂਗਸਟਰ ਲਾਰੈਂਸ ਦੇ ਨਾਂ ਲਏ ਗਏ। ਫਰਵਰੀ 2020 ਵਿੱਚ, ਰਾਜੂ ਨੂੰ ਹਰਿਆਣਾ ਐਸਟੀਐਫ ਨੇ ਗ੍ਰਿਫਤਾਰ ਕੀਤਾ ਸੀ। ਉਦੋਂ ਤੋਂ ਉਹ ਹਰਿਆਣਾ ਦੀਆਂ ਵੱਖ-ਵੱਖ ਜੇਲ੍ਹਾਂ ਵਿੱਚ ਬੰਦ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।